ਨੈਸ਼ਨਲ

ਸੁਖਬੀਰ ਬਾਦਲ ਜਾਂ ਮੈਂ ਕਦੇ ਵੀ ’ਵੀਰ ਬਾਲ ਦਿਵਸ’ ਨਾਮ ਰੱਖੇ ਜਾਣ ਦੀ ਸਿਫਾਰਸ਼ ਨਹੀਂ ਕੀਤੀ: ਮਨਜੀਤ ਸਿੰਘ ਜੀ.ਕੇ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | December 23, 2025 08:35 PM

ਨਵੀ ਦਿੱਲੀ- ਮਨਜੀਤ ਸਿੰਘ ਜੀ.ਕੇ. ਨੇ ਆਪਣੇ ਵੱਲੋਂ ਜਾਰੀ ਮੀਡੀਆ ਬਿਆਨ ਵਿੱਚ ਦੱਸਿਆ ਕਿ ਭਾਜਪਾ ਦੇ ਆਗੂ ਪ੍ਰਿਤਪਾਲ ਸਿੰਘ ਬਲੀਆਵਾਲਾ ਦਾ ਇਹ ਬਿਆਨ ਸਰਾਸਰ ਝੂਠ ਹੈ ਜਿਸ ਵਿੱਚ ਪ੍ਰਿਤਪਾਲ ਸਿੰਘ ਬਲੀਆਵਾਲਾ ਨੇ ਮੀਡੀਆ ਵਿੱਚ ਤੇ ਆਪਣੇ ਟਵੀਟਰ ’ਤੇ ਬਿਆਨ ਦਿੱਤਾ ਹੈ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਇੱਕ ਸੈਮੀਨਾਰ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸਾਂਸਦ ਸਮ੍ਰਿਤੀ ਇਰਾਨੀ, ਖੁਦ ਮਨਜੀਤ ਸਿੰਘ ਜੀ.ਕੇ., ਇੰਡੀਆ ਟੀ.ਵੀ. ਦੇ ਮਾਲਕ ਰਜਤ ਸ਼ਰਮਾ ਮੌਜੂਦ ਸਨ, ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਮੰਗ ਕੀਤੀ ਗਈ ਕਿ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਿਹਾੜੇ ਦਾ ਨਾਮ ‘ਵੀਰ ਬਾਲ ਦਿਵਸ’ ਰੱਖਿਆ ਜਾਵੇ। ਮਨਜੀਤ ਸਿੰਘ ਜੀ.ਕੇ. ਨੇ ਅੱਗੇ ਕਿਹਾ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇੱਕ ਵੀ ਅਜਿਹਾ ਪ੍ਰੈੱਸ ਨੋਟ ਨਹੀਂ ਹੈ ਜਿਸ ਵਿੱਚ ਅਜਿਹੀ ਮੰਗ ਕਰਨ ਦਾ ਜ਼ਿਕਰ ਹੋਵੇ। ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਉਹ ਉਸ ਸੈਮੀਨਾਰ ਦੇ ਵੀਡੀਓ ਲਿੰਕ ਵੀ ਸਾਂਝਾ ਕਰ ਸਕਦੇ ਹਨ ਜਿਸ ਤੋਂ ਇਹ ਸਾਫ਼ ਹੋ ਜਾਂਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜਾਂ ਉਹਨਾਂ ਵੱਲੋਂ ਕਦੇ ਵੀ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਿਹਾੜੇ ਦਾ ਨਾਮ ‘ਵੀਰ ਬਾਲ ਦਿਵਸ’ ਰੱਖਣ ਦੀ ਮੰਗ ਨਹੀਂ ਕੀਤੀ ਗਈ। ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਭਾਜਪਾ ਦੇ ਰਾਜਸੀ ਏਜੰਡੇ ਦੀ ਪੂਰਤੀ ਲਈ ਅਤੇ ਹਾਲ ਹੀ ਵਿੱਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਜੀ (ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ) ਵੱਲੋਂ ਜੋ ਸਿੱਖ ਸਾਂਸਦਾਂ ਨੂੰ ਆਦੇਸ਼ ਕੀਤਾ ਗਿਆ ਹੈ ਕਿ ਦਸ਼ਮੇਸ਼ ਪਿਤਾ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ ਦੇ ਪਵਿੱਤਰ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਦੀ ਥਾਂ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਉਣ ਦੀ ਮੰਗ ਨੂੰ ਸੰਸਦ ਵਿੱਚ ਰੱਖਿਆ ਜਾਵੇ, ਦੀ ਖਿਲਾਫਤ ਵਜੋਂ ਪ੍ਰਿਤਪਾਲ ਸਿੰਘ ਬਲੀਆਵਾਲਾ ਨੇ ਅਜਿਹਾ ਝੂਠਾ ਬਿਆਨ ਦਿੱਤਾ ਹੈ ਜਿਸ ’ਤੇ ਉਹਨਾਂ ਵੱਲੋਂ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਮਨਜੀਤ ਸਿੰਘ ਜੀ.ਕੇ. ਨੇ ਅੱਗੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ, ਜੋ ਕਿ ਉਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਜੇ ਜਥੇਦਾਰ ਸਨ, ਇਸ ਸਭ ਤੋਂ ਭਲੀ ਭਾਤੀ ਜਾਣੂ ਹੋਣ ਦੇ ਬਾਵਜੂਦ ਵੀ ਆਪਣੇ ਪੇਜਾਂ ’ਤੇ ਪੋਸਟਾਂ ਪਾ ਕੇ ਸੰਗਤ ਨੂੰ ਜੋ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇਹ ਵਰਤਾਰਾ ਬਹੁਤ ਹੀ ਮੰਦਭਾਗਾ ਹੈ।

Have something to say? Post your comment

 
 
 

ਨੈਸ਼ਨਲ

ਭਾਜਪਾ ਸ਼ਾਸਨ ਅਧੀਨ ਚੋਣ ਹੇਰਾਫੇਰੀ ਅਤੇ ਸੰਸਥਾਗਤ ਕਬਜ਼ੇ ਦਾ ਰਾਹੁਲ ਗਾਂਧੀ ਨੇ ਕੀਤਾ ਪਰਦਾਫਾਸ਼

ਦਿੱਲੀ ਕਮੇਟੀ ਵਲੋਂ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਜੁਝਾਰ ਸਿੰਘ ਜੀ ਦੇ ਸ਼ਹੀਦੀ ਦਿਹਾੜੇ ’ਤੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ

ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਦਸਮ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਤਿਆਰੀਆਂ ਮੁਕੰਮਲ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਾਈਕਵਾਡੋਂ ਖੇਡਾਂ

ਦਿੱਲੀ ਗੁਰਦੁਆਰਾ ਕਮੇਟੀ ਵਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ’ਤੇ 25 ਦਸੰਬਰ ਨੂੰ ਨਗਰ ਕੀਰਤਨ, ਗੁਰਪੁਰਬ 27 ਨੂੰ ਮਨਾਇਆ ਜਾਵੇਗਾ

ਗ੍ਰੇਟਰ ਨੋਇਡਾ ਵਿੱਚ ਕਿਸਾਨਾਂ ਦੀ ਮਹਾਪੰਚਾਇਤ, ਰਾਕੇਸ਼ ਟਿਕੈਤ ਨੇ ਅੰਦੋਲਨ ਦੀ ਦਿੱਤੀ ਚੇਤਾਵਨੀ

ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਰਾਜੌਰੀ ਗਾਰਡਨ ਅਤੇ ਸਿੱਖ ਯੂਥ ਫਾਊਂਡੇਸ਼ਨ ਵੱਲੋਂ ਸ਼ਹੀਦੀ ਜਾਗਰੂਕਤਾ ਮਾਰਚ

ਨਿਊਜੀਲੈਂਡ ਵਿਚ ਨਗਰ ਕੀਰਤਨ ਦਾ ਵਿਰੋਧ ਵਿਸ਼ਵ ਭਾਈਚਾਰੇ ਦੀ ਸਮਾਜਿਕ ਸਾਂਝ ਨੂੰ ਚੁਣੌਤੀ- ਭਾਈ ਅਤਲਾ

ਸਿੱਖ ਕਤਲੇਆਮ ਵਿਚ ਨਾਮਜਦ ਸੱਜਣ ਕੁਮਾਰ ਵਿਰੁੱਧ ਫੈਸਲਾ 22 ਜਨਵਰੀ ਤਰੀਕ ਨੂੰ ਐਲਾਨਿਆ ਜਾਵੇਗਾ

ਨੈਸ਼ਨਲ ਹੈਰਾਲਡ ਮਾਮਲਾ: ਦਿੱਲੀ ਹਾਈ ਕੋਰਟ ਨੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਸਮੇਤ 7 ਮੁਲਜ਼ਮਾਂ ਨੂੰ ਜਾਰੀ ਕੀਤਾ ਨੋਟਿਸ