ਨੈਸ਼ਨਲ

ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਦਸਮ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਤਿਆਰੀਆਂ ਮੁਕੰਮਲ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | December 23, 2025 08:45 PM

ਨਵੀਂ ਦਿੱਲੀ- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਬਿਹਾਰ ਸਰਕਾਰ ਅਤੇ ਸੰਗਤ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ 359ਵਾਂ ਪ੍ਰਕਾਸ਼ ਪੁਰਬ 25 ਤੋਂ 27 ਦਸੰਬਰ ਤੱਕ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਲਗਭਗ ਪੂਰੀਆਂ ਹੋ ਚੁੱਕੀਆਂ ਹਨ। ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਉਮੀਦ ਦੇ ਮੱਦੇਨਜ਼ਰ ਰਹਾਇਸ਼, ਲੰਗਰ ਆਦਿ ਦੇ ਪੱਕੇ ਪ੍ਰਬੰਧ ਕੀਤੇ ਗਏ ਹਨ। ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ ਅਤੇ ਮਹਾਸਚਿਵ ਸ. ਇੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਖ਼ਤ ਪਟਨਾ ਸਾਹਿਬ ਕਮੇਟੀ ਪੁਰਾਤਨ ਮਰਯਾਦਾ ਅਨੁਸਾਰ ਪੋਹ ਸੁਦੀ ਸੱਤ ਨੂੰ ਗੁਰੂ ਮਹਾਰਾਜ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਵਿੱਚ ਭਾਗ ਲੈਣ ਲਈ ਦੇਸ਼-ਵਿਦੇਸ਼ ਤੋਂ ਵੀ ਸੰਗਤ ਪਹੁੰਚ ਰਹੀ ਹੈ। 15 ਤਾਰੀਖ ਤੋਂ ਪ੍ਰਭਾਤ ਫੇਰੀਆਂ ਸ਼ੁਰੂ ਹੋ ਚੁੱਕੀਆਂ ਹਨ ਅਤੇ 25 ਤਾਰੀਖ ਨੂੰ ਸਵੇਰੇ ਵੱਡੀ ਪ੍ਰਭਾਤ ਫੇਰੀ ਨਗਰ ਕੀਰਤਨ ਦੇ ਰੂਪ ਵਿੱਚ ਤਖ਼ਤ ਪਟਨਾ ਸਾਹਿਬ ਤੋਂ ਸ਼ੁਰੂ ਹੋ ਕੇ ਪਟਨਾ ਸਾਹਿਬ ਸਟੇਸ਼ਨ ਤੋਂ ਹੁੰਦੀ ਹੋਈ ਵਾਪਸ ਤਖ਼ਤ ਪਟਨਾ ਸਾਹਿਬ ਵਿੱਚ ਆ ਕੇ ਸੰਪੰਨ ਹੋਵੇਗੀ। ਸ਼ਾਮ ਨੂੰ ਕਥਾ ਦੀ ਸਮਾਪਤੀ ਤੋਂ ਬਾਅਦ ਕਵੀ ਦਰਬਾਰ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਪੰਥ ਪ੍ਰਸਿੱਧ ਕਵੀ ਸ਼ਾਮਲ ਹੋਣਗੇ। 26 ਤਾਰੀਖ ਨੂੰ ਸਵੇਰੇ ਗੁਰਦੁਆਰਾ ਗਾਈ ਘਾਟ ਵਿੱਚ ਸਮਾਗਮ ਹੋਵੇਗਾ, ਜਿਸ ਦੀ ਸਮਾਪਤੀ ਤੋਂ ਬਾਅਦ ਦੁਪਹਿਰ ਨੂੰ ਨਗਰ ਕੀਰਤਨ ਕੱਢਿਆ ਜਾਵੇਗਾ, ਜੋ ਦੇਰ ਰਾਤ ਤਖ਼ਤ ਪਟਨਾ ਸਾਹਿਬ ਵਿੱਚ ਆ ਕੇ ਸਮਾਪਤ ਹੋਵੇਗਾ। ਇਸ ਉਪਰਾਂਤ ਦੀਵਾਨ ਸਜਾਇਆ ਜਾਵੇਗਾ, ਜਿਸ ਵਿੱਚ ਪ੍ਰਸਿੱਧ ਰਾਗੀ ਜਥੇ ਪਹੁੰਚ ਕੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ। 27 ਦਸੰਬਰ ਨੂੰ ਸਵੇਰੇ ਅੰਮ੍ਰਿਤ ਵੇਲੇ ਤੋਂ ਲੈ ਕੇ ਦੇਰ ਰਾਤ ਗੁਰੂ ਸਾਹਿਬ ਦੇ ਜਨਮ ਸਮੇਂ ਤੱਕ ਵਿਸ਼ੇਸ਼ ਦੀਵਾਨ ਸਜਾਏ ਜਾਣਗੇ।
ਸ. ਜਗਜੋਤ ਸਿੰਘ ਸੋਹੀ ਅਤੇ ਸ. ਇੰਦਰਜੀਤ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਮਨਾਉਣ ਲਈ ਬਿਹਾਰ ਸਰਕਾਰ, ਖ਼ਾਸ ਕਰਕੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੱਲੋਂ ਕਮੇਟੀ ਨੂੰ ਪੂਰਾ ਸਹਿਯੋਗ ਮਿਲ ਰਿਹਾ ਹੈ। ਮੁੱਖ ਮੰਤਰੀ ਖੁਦ ਸਾਰੇ ਪ੍ਰੋਗਰਾਮਾਂ ਦੀ ਨਿਗਰਾਨੀ ਕਰ ਰਹੇ ਹਨ। ਪੂਰੇ ਪ੍ਰਸ਼ਾਸਨ ਨੂੰ ਤਖ਼ਤ ਪਟਨਾ ਸਾਹਿਬ ਕਮੇਟੀ ਨੂੰ ਤਿਆਰੀਆਂ ਵਿੱਚ ਸਹਿਯੋਗ ਦੇਣ ਲਈ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ। ਸੁਰੱਖਿਆ ਦੇ ਪੱਕੇ ਪ੍ਰਬੰਧ ਕੀਤੇ ਗਏ ਹਨ, ਜਿਸ ਲਈ ਆਈ.ਜੀ. ਪੁਲਿਸ ਤੋਂ ਲੈ ਕੇ ਸਾਰੇ ਵੱਡੇ ਅਧਿਕਾਰੀਆਂ ਵੱਲੋਂ ਨਿਰੀਖਣ ਕੀਤਾ ਗਿਆ ਹੈ। ਸੀਮਾ ਸੁਰੱਖਿਆ ਬਲ ਦੇ ਜਵਾਨ ਵੀ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਤਾਇਨਾਤ ਰਹਿ ਕੇ ਵਿਵਸਥਾ ਨੂੰ ਸੁਚਾਰੂ ਬਣਾਉਣ ਵਿੱਚ ਸਹਿਯੋਗ ਕਰਨਗੇ। ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਸੰਗਤ ਦੀ ਸਹੂਲਤ ਲਈ ਰਹਾਇਸ਼, ਲੰਗਰ ਆਦਿ ਦੇ ਪੱਕੇ ਪ੍ਰਬੰਧ ਕਾਰ ਸੇਵਾ ਸੰਪ੍ਰਦਾਏਆਂ ਦੇ ਨਾਲ ਮਿਲ ਕੇ ਕੀਤੇ ਜਾਣਗੇ। ਬਿਹਾਰ ਸਰਕਾਰ ਵੱਲੋਂ 25 ਬੱਸਾਂ ਤਖ਼ਤ ਕਮੇਟੀ ਨੂੰ ਦਿੱਤੀਆਂ ਗਈਆਂ ਹਨ, ਜੋ ਅੱਜ ਤੋਂ ਸੇਵਾ ਵਿੱਚ ਲੱਗ ਚੁੱਕੀਆਂ ਹਨ ਅਤੇ ਸੰਗਤ ਨੂੰ ਬਿਨਾਂ ਕਿਸੇ ਸ਼ੁਲਕ ਦੇ ਰੇਲਵੇ ਸਟੇਸ਼ਨ, ਹਵਾਈ ਅੱਡੇ ਤੋਂ ਲਿਆ ਕੇ ਗੁਰਦੁਆਰਾ ਰਾਜਗੀਰ, ਸ਼ੀਤਲ ਕੁੰਡ ਅਤੇ ਹੋਰ ਗੁਰਦੁਆਰਿਆਂ ਦੇ ਦਰਸ਼ਨ ਕਰਵਾਉਣਗੀਆਂ।

Have something to say? Post your comment

 
 
 

ਨੈਸ਼ਨਲ

ਭਾਜਪਾ ਸ਼ਾਸਨ ਅਧੀਨ ਚੋਣ ਹੇਰਾਫੇਰੀ ਅਤੇ ਸੰਸਥਾਗਤ ਕਬਜ਼ੇ ਦਾ ਰਾਹੁਲ ਗਾਂਧੀ ਨੇ ਕੀਤਾ ਪਰਦਾਫਾਸ਼

ਦਿੱਲੀ ਕਮੇਟੀ ਵਲੋਂ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਜੁਝਾਰ ਸਿੰਘ ਜੀ ਦੇ ਸ਼ਹੀਦੀ ਦਿਹਾੜੇ ’ਤੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਾਈਕਵਾਡੋਂ ਖੇਡਾਂ

ਸੁਖਬੀਰ ਬਾਦਲ ਜਾਂ ਮੈਂ ਕਦੇ ਵੀ ’ਵੀਰ ਬਾਲ ਦਿਵਸ’ ਨਾਮ ਰੱਖੇ ਜਾਣ ਦੀ ਸਿਫਾਰਸ਼ ਨਹੀਂ ਕੀਤੀ: ਮਨਜੀਤ ਸਿੰਘ ਜੀ.ਕੇ

ਦਿੱਲੀ ਗੁਰਦੁਆਰਾ ਕਮੇਟੀ ਵਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ’ਤੇ 25 ਦਸੰਬਰ ਨੂੰ ਨਗਰ ਕੀਰਤਨ, ਗੁਰਪੁਰਬ 27 ਨੂੰ ਮਨਾਇਆ ਜਾਵੇਗਾ

ਗ੍ਰੇਟਰ ਨੋਇਡਾ ਵਿੱਚ ਕਿਸਾਨਾਂ ਦੀ ਮਹਾਪੰਚਾਇਤ, ਰਾਕੇਸ਼ ਟਿਕੈਤ ਨੇ ਅੰਦੋਲਨ ਦੀ ਦਿੱਤੀ ਚੇਤਾਵਨੀ

ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਰਾਜੌਰੀ ਗਾਰਡਨ ਅਤੇ ਸਿੱਖ ਯੂਥ ਫਾਊਂਡੇਸ਼ਨ ਵੱਲੋਂ ਸ਼ਹੀਦੀ ਜਾਗਰੂਕਤਾ ਮਾਰਚ

ਨਿਊਜੀਲੈਂਡ ਵਿਚ ਨਗਰ ਕੀਰਤਨ ਦਾ ਵਿਰੋਧ ਵਿਸ਼ਵ ਭਾਈਚਾਰੇ ਦੀ ਸਮਾਜਿਕ ਸਾਂਝ ਨੂੰ ਚੁਣੌਤੀ- ਭਾਈ ਅਤਲਾ

ਸਿੱਖ ਕਤਲੇਆਮ ਵਿਚ ਨਾਮਜਦ ਸੱਜਣ ਕੁਮਾਰ ਵਿਰੁੱਧ ਫੈਸਲਾ 22 ਜਨਵਰੀ ਤਰੀਕ ਨੂੰ ਐਲਾਨਿਆ ਜਾਵੇਗਾ

ਨੈਸ਼ਨਲ ਹੈਰਾਲਡ ਮਾਮਲਾ: ਦਿੱਲੀ ਹਾਈ ਕੋਰਟ ਨੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਸਮੇਤ 7 ਮੁਲਜ਼ਮਾਂ ਨੂੰ ਜਾਰੀ ਕੀਤਾ ਨੋਟਿਸ