ਪੰਜਾਬ

ਵਿੱਤੀ ਸਾਲ 2025-26 ਦੌਰਾਨ ਜੀ.ਐੱਸ.ਟੀ. ਪ੍ਰਾਪਤੀ ਵਿੱਚ 16% ਦਾ ਵਾਧਾ ਅਤੇ ਆਬਕਾਰੀ ਮਾਲੀਆ 7,401 ਕਰੋੜ ਰੁਪਏ ਤੱਕ ਪਹੁੰਚਿਆ-ਚੀਮਾ

ਕੌਮੀ ਮਾਰਗ ਬਿਊਰੋ | December 23, 2025 09:02 PM

ਚੰਡੀਗੜ੍ਹ-ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਵਿੱਤੀ ਸਾਲ 2025-26 ਦੌਰਾਨ ਇੱਕ ਵੱਡੀ ਵਿੱਤੀ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨਵੰਬਰ 2025 ਤੱਕ ਸੂਬੇ ਨੇ ਜੀ.ਐੱਸ.ਟੀ. ਪ੍ਰਾਪਤੀ ਵਿੱਚ 16.03% ਦਾ ਵਾਧਾ ਦਰਜ ਕਰਦਿਆਂ 17, 860.09 ਕਰੋੜ ਰੁਪਏ ਪ੍ਰਾਪਤ ਕੀਤੇ, ਜਦਕਿ ਆਬਕਾਰੀ ਮਾਲੀਆ 7, 401 ਕਰੋੜ ਰੁਪਏ ਰਿਹਾ। ਵਿੱਤ ਮੰਤਰੀ ਨੇ ਇਸ ਸਫਲਤਾ ਦਾ ਸਿਹਰਾ ਵਿਭਾਗ ਦੀ ਨਵੀਨਤਾ ਅਤੇ ਚੌਕਸੀ ਨੂੰ ਦਿੰਦਿਆਂ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਨੇ ਨਾ ਸਿਰਫ਼ ਪੁਰਾਣੇ ਰਿਕਾਰਡ ਤੋੜੇ ਹਨ, ਸਗੋਂ ਯਕਮੁਸ਼ਤ ਨਿਪਟਾਰਾ ਸਕੀਮ-2025 ਅਤੇ ਆਧੁਨਿਕ ਡਾਟਾ ਐਨਾਲਿਟਿਕਸ ਰਾਹੀਂ ਟੈਕਸ ਚੋਰੀ ਨੂੰ ਰੋਕਣ ਵਿੱਚ ਵੀ ਵੱਡੀ ਸਫਲਤਾ ਹਾਸਲ ਕੀਤੀ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਖੇਤਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਜੀ.ਐੱਸ.ਟੀ. ਪ੍ਰਾਪਤੀ ਵਿੱਚ ਪਿਛਲੇ ਸਾਲ ਦੇ ਮੁਕਾਬਲੇ 2, 467.30 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਤੰਬਰ 2025 ਵਿੱਚ ਜੀ.ਐੱਸ.ਟੀ. ਦਰਾਂ ਵਿੱਚ ਕੀਤੇ ਸੁਧਾਰਾਂ (ਜਿਸ ਨਾਲ ਜ਼ਰੂਰੀ ਵਸਤਾਂ 'ਤੇ ਟੈਕਸ 12% ਤੋਂ ਘਟਾ ਕੇ 5% ਕੀਤਾ ਗਿਆ ਸੀ) ਦੇ ਬਾਵਜੂਦ, ਵਿਭਾਗ ਦੀਆਂ ਨੀਤੀਆਂ ਕਾਰਨ ਟੈਕਸ ਪ੍ਰਾਪਤੀ ਸਥਿਰ ਰਹੀ। ਇਸ ਦੇ ਨਾਲ ਹੀ ਵੈਟ ਅਤੇ ਸੀ.ਐੱਸ.ਟੀ. ਪ੍ਰਾਪਤੀ 5, 451.76 ਕਰੋੜ ਰੁਪਏ ਰਹੀ, ਜੋ ਕਿ ਪਿਛਲੇ ਸਾਲ ਨਾਲੋਂ 3.35% ਵੱਧ ਹੈ।

ਆਬਕਾਰੀ ਵਿਭਾਗ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ 'ਆਬਕਾਰੀ ਨੀਤੀ 2025-26' ਤਹਿਤ 11, 020 ਕਰੋੜ ਰੁਪਏ ਦਾ ਸਾਲਾਨਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਵੰਬਰ 2025 ਤੱਕ ਵਿਭਾਗ ਨੇ ਪਿਛਲੇ ਸਾਲ ਦੇ ਇਸੇ ਸਮੇਂ ਦੇ ਮੁਕਾਬਲੇ 8.64% ਦਾ ਵਾਧਾ ਦਰਜ ਕੀਤਾ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਵਿਰੁੱਧ ਮੁਹਿੰਮ ਤਹਿਤ ਇਸ ਸਾਲ 3, 860 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਅਤੇ 3, 795 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ।

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਯਕਮੁਸ਼ਤ ਨਿਪਟਾਰਾ ਸਕੀਮ-2025 ਇੱਕ ਵੱਡੀ ਪ੍ਰਾਪਤੀ ਰਹੀ ਹੈ, ਜਿਸ ਤਹਿਤ 18 ਦਸੰਬਰ 2025 ਤੱਕ 3, 574 ਕੇਸਾਂ ਦਾ ਨਿਪਟਾਰਾ ਕਰਕੇ 52 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ ਹੈ ਅਤੇ ਵਪਾਰੀਆਂ ਨੂੰ ਟੈਕਸ ਵਿੱਚ ਵੱਡੀ ਰਾਹਤ ਦਿੱਤੀ ਗਈ ਹੈ। ਟੈਕਸ ਇੰਟੈਲੀਜੈਂਸ ਯੂਨਿਟ ਦੀ ਮਦਦ ਨਾਲ 344.06 ਕਰੋੜ ਰੁਪਏ ਦਾ ਟੈਕਸ ਅਤੇ ਜੁਰਮਾਨਾ ਵਸੂਲਿਆ ਗਿਆ ਹੈ। ਇਸ ਤੋਂ ਇਲਾਵਾ, ਜੀ.ਐਸ.ਟੀ.ਆਰ-3ਬੀ ਰਿਟਰਨ ਨਾ ਭਰਨ ਵਾਲਿਆਂ 'ਤੇ ਨਿਗਰਾਨੀ ਰੱਖ ਕੇ 2, 185.96 ਕਰੋੜ ਰੁਪਏ ਜਮ੍ਹਾ ਕਰਵਾਏ ਗਏ ਹਨ।

ਵਿੱਤ ਮੰਤਰੀ ਚੀਮਾ ਨੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਾਂ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਅਪ੍ਰੈਲ ਤੋਂ ਨਵੰਬਰ 2025 ਦਰਮਿਆਨ 618.53 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਦੀ ਕਾਰਜਕੁਸ਼ਲਤਾ ਵਧਾਉਣ ਲਈ 5, 111 ਅਧਿਕਾਰੀਆਂ ਨੂੰ 144 ਵਿਸ਼ੇਸ਼ ਪ੍ਰੋਗਰਾਮਾਂ ਰਾਹੀਂ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਰਣਨੀਤੀਆਂ ਵਿੱਤੀ ਸਾਲ ਦੇ ਬਾਕੀ ਰਹਿੰਦੇ ਮਹੀਨਿਆਂ ਵਿੱਚ ਵੀ ਮਾਲੀਏ ਦੇ ਵਾਧੇ ਨੂੰ ਬਰਕਰਾਰ ਰੱਖਣਗੀਆਂ।

Have something to say? Post your comment

 
 
 

ਪੰਜਾਬ

28 ਦਸੰਬਰ ਨੂੰ ਹੋਵੇਗੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ

ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਦੂਜਾ ਗੱਤਕਾ ਮੁਕਾਬਲਾ 25 ਦਸੰਬਰ ਨੂੰ

ਭਾਜਪਾ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਚਾਰ ਸਾਹਿਬਜ਼ਾਦਿਆਂ ਨੂੰ ਇੱਕ ਪੋਸਟ ਵਿੱਚ ਕਾਰਟੂਨ ਦੇ ਰੂਪ ਵਿੱਚ ਦਿਖਾਇਆ ਜਾਣਾ ਅਸਹਿ ਅਤੇ ਮੰਦਭਾਗਾ: ਸੰਧਵਾਂ

ਸੜਕਾਂ ਅਤੇ ਹਾਈਵੇਅਜ਼ 'ਤੇ ਸਥਾਪਿਤ ਸਕੂਲਾਂ ਨੇੜੇ ਟਿੱਪਰਾਂ ਦੀ ਆਵਾਜਾਈ ਦਾ ਸਮਾਂ ਨਿਰਧਾਰਿਤ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਵਿੱਚ ਐਚ.ਐਮ.ਈ.ਐਲ. ਦੀਆਂ 2600 ਕਰੋੜ ਦੀਆਂ ਪ੍ਰਮੁੱਖ ਉਦਯੋਗਿਕ ਵਿਸਥਾਰ ਯੋਜਨਾਵਾਂ ਨੂੰ ਕੀਤਾ ਉਜਾਗਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਰਬੀਐਲ ਬੈਂਕ ਵੱਲੋਂ 20 ਐਲਈਡੀ ਕੀਤੀਆਂ ਭੇਟ

ਸਿੱਖ ਭਾਈਚਾਰੇ ਤੋਂ ਬਿਨਾਂ ਸ਼ਰਤ ਮੁਆਫੀ ਮੰਗੇ ਭਾਜਪਾ ਦੀ ਕੇਂਦਰੀ ਤੇ ਸਥਾਨਕ ਲੀਡਰਸ਼ਿਪ: ਧਾਲੀਵਾਲ

ਐਸਜੀਪੀਸੀ ਨੂੰ ਇਸ ਮੁੱਦੇ 'ਤੇ ਗੰਭੀਰ ਅਤੇ ਤੁਰੰਤ ਨੋਟਿਸ ਲੈਣਾ ਚਾਹੀਦਾ ਹੈ : ਕੰਗ

ਭਾਜਪਾ ਨੂੰ ਦਹਿਸ਼ਤ ਫੈਲਾਉਣ ਦੀ ਬਜਾਏ ਦੇਸ਼ ਵਿਰੋਧੀ ਤੱਤਾਂ ਵਿਰੁੱਧ ਪੰਜਾਬ ਦੇ ਨਾਲ ਖੜ੍ਹਾ ਹੋਣਾ ਚਾਹੀਦਾ ਹੈ: ਅਮਨ ਅਰੋੜਾ

ਪਹਿਲੀ ਵਾਰ ਭਾਈ ਜੈਤਾ ਜੀ ਦਾ ਰਾਜ ਪੱਧਰੀ ਸਮਾਗਮ ਮਨਾਇਆ ਗਿਆ ਬਾਬਾ ਬਕਾਲਾ ਸਾਹਿਬ ਵਿਖੇ –ਵਿਧਾਇਕ ਟੌਂਗ