ਨੈਸ਼ਨਲ

ਭਾਜਪਾ ਦੇ ਕਾਰਜਕਾਰੀ ਕੌਮੀ ਪ੍ਰਧਾਨ ਨਿਤਿਨ ਨਵੀਨ ਤਖ਼ਤ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | December 24, 2025 07:04 PM

ਨਵੀਂ ਦਿੱਲੀ-ਭਾਜਪਾ ਦੇ ਨਵ-ਨਿਯੁਕਤ ਕਾਰਜਕਾਰੀ ਕੌਮੀ ਪ੍ਰਧਾਨ ਨਿਤਿਨ ਨਵੀਨ ਅੱਜ ਤਖ਼ਤ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਦੇ ਨਾਲ ਸੰਜੇ ਸਾਵਰਗੀ (ਪ੍ਰਦੇਸ਼ ਪ੍ਰਧਾਨ), ਦਿਲੀਪ ਜੈਸਪਾਲ (ਉਦਯੋਗ ਮੰਤਰੀ), ਉਪ ਮੁੱਖ ਮੰਤਰੀ ਵਿਜੈ ਸਿੰਹਾ, ਪਟਨਾ ਸਾਹਿਬ ਤੋਂ ਸੰਸਦ ਮੈਂਬਰ ਰਵਿਸ਼ੰਕਰ ਪ੍ਰਸਾਦ, ਵਿਧਾਇਕ ਰਾਕੇਸ਼ ਖੁਸ਼ਵਾਹਾ, ਮੇਅਰ ਸੀਤਾ ਸਾਹੂ ਅਤੇ ਡਿਪਟੀ ਮੇਅਰ ਰੇਸ਼ਮੀ ਵੀ ਮੌਜੂਦ ਸਨ। ਤਖ਼ਤ ਪਟਨਾ ਸਾਹਿਬ ਦੇ ਗ੍ਰੰਥੀ ਸਾਹਿਬ ਵੱਲੋਂ ਉਨ੍ਹਾਂ ਨੂੰ ਸਿਰੋਪਾ ਭੇਟ ਕੀਤਾ ਗਿਆ। ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਸਕੱਤਰ ਇੰਦਰਜੀਤ ਸਿੰਘ, ਸੀਨੀਅਰ ਪ੍ਰਧਾਨ ਲਖਵਿੰਦਰ ਸਿੰਘ, ਮੀਤ ਪ੍ਰਧਾਨ ਗੁਰਵਿੰਦਰ ਸਿੰਘ, ਮੈਂਬਰ ਮਹਿੰਦਰਪਾਲ ਸਿੰਘ ਢਿੱਲੋਂ, ਹਰਪਾਲ ਸਿੰਘ ਜੋਹਲ ਅਤੇ ਮੀਡੀਆ ਪ੍ਰਭਾਰੀ ਸੁਦੀਪ ਸਿੰਘ ਵੱਲੋਂ ਸਮ੍ਰਿਤੀ ਚਿੰਨ੍ਹ ਅਤੇ ਕਿਰਪਾਨ ਭੇਟ ਕੀਤੀ ਗਈ। ਭਾਜਪਾ ਪ੍ਰਧਾਨ ਨੇ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੋੜਾ ਸਾਹਿਬ ਦੇ ਦਰਸ਼ਨ ਵੀ ਕੀਤੇ।
ਇਸ ਮੌਕੇ ਸਰਦਾਰ ਜਗਜੋਤ ਸਿੰਘ ਸੋਹੀ ਨੇ ਕਿਹਾ ਕਿ ਤਖ਼ਤ ਪਟਨਾ ਸਾਹਿਬ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਸਥਾਨ ਹੈ ਅਤੇ ਸਮੂਹ ਸਿੱਖ ਪੰਥ ਲਈ ਇਹ ਮਾਣ ਦੀ ਗੱਲ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਇੱਕ ਸਾਲ ਵਿੱਚ ਦੋ ਵਾਰ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਚੁੱਕੇ ਹਨ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਤਾਂ ਤਖ਼ਤ ਸਾਹਿਬ ਵਿੱਚ ਪੂਰੀ ਆਸਥਾ ਹੈ ਅਤੇ ਉਨ੍ਹਾਂ ਦਾ ਤਖ਼ਤ ਪਟਨਾ ਸਾਹਿਬ ਕਮੇਟੀ ਨਾਲ ਹਰ ਵੇਲੇ ਸਹਿਯੋਗ ਮਿਲਦਾ ਰਹਿੰਦਾ ਹੈ। ਇਸ ਦੇ ਨਾਲ ਹੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ, ਮੁੱਖ ਮੰਤਰੀਆਂ ਤੋਂ ਲੈ ਕੇ ਸਰਕਾਰਾਂ ਦੇ ਮੰਤਰੀਗਣ ਅਤੇ ਪ੍ਰਸ਼ਾਸਨਿਕ ਅਧਿਕਾਰੀ, ਜੋ ਕੋਈ ਵੀ ਪਟਨਾ ਦੀ ਧਰਤੀ ‘ਤੇ ਆਉਂਦਾ ਹੈ, ਉਹ ਤਖ਼ਤ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਜ਼ਰੂਰ ਪਹੁੰਚਦਾ ਹੈ। ਅੱਜ ਵੀ ਓਸੇ ਕੜੀ ਵਿੱਚ ਭਾਜਪਾ ਦੇ ਨਵ-ਨਿਯੁਕਤ ਕੌਮੀ ਪ੍ਰਧਾਨ ਨਿਤਿਨ ਨਵੀਨ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਨ ਅਤੇ ਆਸ਼ੀਰਵਾਦ ਲੈਣ ਲਈ ਪਹੁੰਚੇ।
ਬਿਹਾਰ ਸਰਕਾਰ ਵੱਲੋਂ ਪ੍ਰਕਾਸ਼ ਪੁਰਬ ਮੌਕੇ ਆਉਣ ਵਾਲੀ ਸੰਗਤ ਲਈ ਮੁਫ਼ਤ ਬੱਸ ਸੇਵਾ
ਉਨ੍ਹਾਂ ਦਸਿਆ ਕਿ ਤਖ਼ਤ ਪਟਨਾ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ 25 ਤੋਂ 27 ਦਸੰਬਰ ਤੱਕ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ, ਜਿਸ ਲਈ ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਨੂੰ ਬਿਹਾਰ ਸਰਕਾਰ ਦਾ ਪੂਰਾ ਸਹਿਯੋਗ ਮਿਲ ਰਿਹਾ ਹੈ। ਇਸ ਵਾਰ ਵੀ ਬਿਹਾਰ ਸਰਕਾਰ ਨੇ ਪ੍ਰਕਾਸ਼ ਪੁਰਬ ਵਿੱਚ ਆਈ ਸੰਗਤ ਦੀ ਸੁਵਿਧਾ ਲਈ 21 ਤੋਂ 28 ਤਾਰੀਖ਼ ਤੱਕ ਗੁਰਦੁਆਰਾ ਕੰਗਨਘਾਟ ਤੋਂ ਗੁਰਦੁਆਰਾ ਰਾਜਗੀਰ ਸ਼ੀਤਲਕੁੰਡ, ਪਟਨਾ ਸਾਹਿਬ ਸਟੇਸ਼ਨ ਅਤੇ ਹਵਾਈ ਅੱਡੇ ਤੋਂ ਸੰਗਤ ਨੂੰ ਲਿਆਉਣ–ਲੈ ਜਾਣ ਲਈ ਮੁਫ਼ਤ ਬੱਸ ਸੇਵਾ ਸ਼ੁਰੂ ਕੀਤੀ ਹੈ, ਜਿਸ ਵਿੱਚ ਸਰਕਾਰ ਵੱਲੋਂ ਕਰੀਬ 25 ਬੱਸਾਂ ਲਗਾਈਆਂ ਗਈਆਂ ਹਨ। ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਅਤੇ ਸਕੱਤਰ ਇੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਇਸ ਕੰਮ ਲਈ 15 ਬੱਸਾਂ ਦਿੱਤੀਆਂ ਗਈਆਂ ਸਨ, ਪਰ ਸੰਗਤ ਦੀ ਵਧਦੀ ਮੰਗ ਨੂੰ ਦੇਖਦਿਆਂ ਹੁਣ ਗੁਰਦੁਆਰਾ ਕੰਗਨਘਾਟ ਤੋਂ ਗੁਰਦੁਆਰਾ ਰਾਜਗੀਰ ਤੱਕ 25 ਬੱਸਾਂ ਲਗਾਈਆਂ ਗਈਆਂ ਹਨ, ਜੋ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ ਦੇਰ ਸ਼ਾਮ ਤੱਕ ਚੱਲਦੀਆਂ ਹਨ। ਇਸ ਤੋਂ ਇਲਾਵਾ ਪਟਨਾ ਹਵਾਈ ਅੱਡੇ ਅਤੇ ਪਟਨਾ ਸਟੇਸ਼ਨ ਤੋਂ ਵੀ ਸੰਗਤ ਦੀ ਸੁਵਿਧਾ ਲਈ ਸਰਕਾਰ ਵੱਲੋਂ ਬੱਸ ਸੇਵਾ ਚਲਾਈ ਜਾ ਰਹੀ ਹੈ।

Have something to say? Post your comment

 
 
 

ਨੈਸ਼ਨਲ

ਸ਼ਹੀਦੀ ਦਿਹਾੜੇ ਕੌਮ ਲਈ ਪ੍ਰੇਰਨਾ ਸ੍ਰੋਤ, ਸੰਗਤਾਂ ਜਸ਼ਨਾਂ ਤੋਂ ਗੁਰੇਜ ਕਰਨ - ਅਤਲਾ

ਜਤਿੰਦਰ ਸਿੰਘ ਸੋਨੂੰ ਵੱਲੋਂ 95ਵੀਂ ਵਾਰ ਕੀਤੇ ਖੂਨ ਦਾਨ ਨੂੰ ਕੀਤਾ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ

ਭਾਜਪਾ ਸ਼ਾਸਨ ਅਧੀਨ ਚੋਣ ਹੇਰਾਫੇਰੀ ਅਤੇ ਸੰਸਥਾਗਤ ਕਬਜ਼ੇ ਦਾ ਰਾਹੁਲ ਗਾਂਧੀ ਨੇ ਕੀਤਾ ਪਰਦਾਫਾਸ਼

ਦਿੱਲੀ ਕਮੇਟੀ ਵਲੋਂ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਜੁਝਾਰ ਸਿੰਘ ਜੀ ਦੇ ਸ਼ਹੀਦੀ ਦਿਹਾੜੇ ’ਤੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ

ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਦਸਮ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਤਿਆਰੀਆਂ ਮੁਕੰਮਲ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਾਈਕਵਾਡੋਂ ਖੇਡਾਂ

ਸੁਖਬੀਰ ਬਾਦਲ ਜਾਂ ਮੈਂ ਕਦੇ ਵੀ ’ਵੀਰ ਬਾਲ ਦਿਵਸ’ ਨਾਮ ਰੱਖੇ ਜਾਣ ਦੀ ਸਿਫਾਰਸ਼ ਨਹੀਂ ਕੀਤੀ: ਮਨਜੀਤ ਸਿੰਘ ਜੀ.ਕੇ

ਦਿੱਲੀ ਗੁਰਦੁਆਰਾ ਕਮੇਟੀ ਵਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ’ਤੇ 25 ਦਸੰਬਰ ਨੂੰ ਨਗਰ ਕੀਰਤਨ, ਗੁਰਪੁਰਬ 27 ਨੂੰ ਮਨਾਇਆ ਜਾਵੇਗਾ

ਗ੍ਰੇਟਰ ਨੋਇਡਾ ਵਿੱਚ ਕਿਸਾਨਾਂ ਦੀ ਮਹਾਪੰਚਾਇਤ, ਰਾਕੇਸ਼ ਟਿਕੈਤ ਨੇ ਅੰਦੋਲਨ ਦੀ ਦਿੱਤੀ ਚੇਤਾਵਨੀ

ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਰਾਜੌਰੀ ਗਾਰਡਨ ਅਤੇ ਸਿੱਖ ਯੂਥ ਫਾਊਂਡੇਸ਼ਨ ਵੱਲੋਂ ਸ਼ਹੀਦੀ ਜਾਗਰੂਕਤਾ ਮਾਰਚ