ਪੰਜਾਬ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੇਲ੍ਹ ਵਿਭਾਗ ਵਿੱਚ 532 ਅਸਾਮੀਆਂ ਲਈ ਭਰਤੀ ਨੂੰ ਦਿੱਤੀ ਮਨਜ਼ੂਰੀ

ਕੌਮੀ ਮਾਰਗ ਬਿਊਰੋ | December 24, 2025 08:43 PM

ਚੰਡੀਗੜ੍ਹ-ਜੇਲ੍ਹ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਵਿੱਚ ਸੁਧਾਰ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਜੇਲ੍ਹ ਵਿਭਾਗ ਲਈ 532 ਕਰਮਚਾਰੀਆਂ ਦੀ ਸਿੱਧੀ ਭਰਤੀ ਨੂੰ ਅਧਿਕਾਰਤ ਤੌਰ ’ਤੇ ਮਨਜ਼ੂਰੀ ਦੇ ਦਿੱਤੀ। ਇਸ ਭਰਤੀ ਮੁਹਿੰਮ ਤਹਿਤ 475 ਵਾਰਡਰ ਅਤੇ 57 ਮੈਟਰਨ ਭਰਤੀ ਕੀਤੇ ਜਾਣਗੇ9

ਇਹ ਜਾਣਕਾਰੀ ਦਿੰਦਿਆਂ ਦੱਸਿਆ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੱਸਿਆ ਕਿ ਇਹ 532 ਅਸਾਮੀਆਂ ਅਧੀਨ ਸੇਵਾਵਾਂ ਚੋਣ (ਐਸਐਸਐਸ) ਬੋਰਡ ਰਾਹੀਂ ਭਰੀਆਂ ਜਾਣਗੀਆਂ9 ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ 451 ਵਾਰਡਰ ਅਤੇ 20 ਮੈਟਰਨਾ ਦੀ ਚੱਲ ਰਹੀ ਭਰਤੀ ਦੇ ਨਾਲ-ਨਾਲ ਹੀ ਚੱਲੇਗੀ, ਜੋ ਕਿ ਪਹਿਲਾਂ ਹੀ ਬੋਰਡ ਵੱਲੋਂ ਪ੍ਰਕ੍ਰਿਆ ਅਧੀਨ ਹੈ। ਉਨ੍ਹਾਂ ਕਿਹਾ ਕਿ ਪ੍ਰਵਾਨਿਤ ਭਰਤੀ ਵਿੱਚ ਸੱਤ ਵਾਰਡਰ ਅਸਾਮੀਆਂ ਵੀ ਸ਼ਾਮਲ ਹਨ ਜੋ 31 ਦਸੰਬਰ, 2026 ਤੱਕ ਸੇਵਾਮੁਕਤੀ ਕਾਰਨ ਖਾਲੀ ਹੋਣ ਦੀ ਉਮੀਦ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਜਦੋਂ ਕਿ ਜੇਲ੍ਹ ਵਿਭਾਗ ਦਾ ਵਿਆਪਕ ਪੁਨਰਗਠਨ ਪ੍ਰਕਿਰਿਆ ਅਧੀਨ ਅਤੇ ਵਿਭਾਗ ਦੀ ਕਾਰਜਸ਼ੀਲਤਾ ਲਈ ਇਨ੍ਹਾਂ 532 ਅਸਾਮੀਆਂ ਦੀ ਤੁਰੰਤ ਭਰਤੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਵਿਭਾਗ ਸਟਾਫ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ, ਜਿਸ ਕਾਰਨ ਗਾਰਡਿੰਗ ਕਰਮਚਾਰੀਆਂ ਨੂੰ ਦੋਹਰੀ ਸ਼ਿਫਟਾਂ ਵਿੱਚ ਕੰਮ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੁਧਾਰਾਤਮਕ ਸਹੂਲਤਾਂ ਵਿੱਚ ਲੋੜੀਂਦਾ ਸਟਾਫ ਮੁਹੱਈਆ ਕਰਨ ਦੇ ਨਾਲ-ਨਾਲ ਰਾਜ ਦੇ ਨੌਜਵਾਨਾਂ ਨੂੰ ਨਿਯਮਤ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਭਰਤੀ ਨੂੰ ਪ੍ਰਵਾਨਗੀ ਦੇਣ ਦਾ ਮੁੱਖ ਉਦੇਸ਼ ਮੌਜੂਦਾ ਸਟਾਫ ’ਤੇ ਬੋਝ ਨੂੰ ਘਟਾਉਣ ਦੇ ਨਾਲ-ਨਾਲ ਅਸਥਾਈ ਸਟਾਫ ਦੀ ਜਗ੍ਹਾ ਮੁਲਾਜ਼ਮਾਂ ਦੀ ਰੈਗੂਲਰ ਭਰਤੀ ਕਰਨਾ ਹੈ।

Have something to say? Post your comment

 
 
 

ਪੰਜਾਬ

ਕਾਂਗਰਸ ਦੇ ਕਈ ਨੇਤਾ ਭਾਜਪਾ ਵਿੱਚ ਸ਼ਾਮਲ, ਪੰਜਾਬ ਵਿੱਚ ਪਾਰਟੀ ਨੂੰ ਮਿਲੀ ਮਜ਼ਬੂਤੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਂਕਾਂ ਲਈ ਪੈਨਸ਼ਨਰ ਸੇਵਾ ਪੋਰਟਲ ਰਜਿਸਟ੍ਰੇਸ਼ਨ ਨੂੰ ਪੂਰਾ ਕਰਨ ਲਈ ਸਮਾਂ-ਸੀਮਾ ਕੀਤੀ ਨਿਰਧਾਰਤ

ਆਮ ਆਦਮੀ ਦੀ ਭਲਾਈ ਲਈ ਹਰ ਸੰਭਵ ਕੋਸ਼ਿਸ਼ ਕਰੋ: ਮੁੱਖ ਮੰਤਰੀ ਵੱਲੋਂ ਆਲ ਇੰਡੀਆ ਤੇ ਕੇਂਦਰੀ ਸੇਵਾਵਾਂ ਦੇ ਅਧਿਕਾਰੀਆਂ ਨੂੰ ਅਪੀਲ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਪੰਜਾਬ ਭਰ ਵਿੱਚ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਂਕਾਂ ਲਈ ਪੈਨਸ਼ਨਰ ਸੇਵਾ ਪੋਰਟਲ ਰਜਿਸਟ੍ਰੇਸ਼ਨ ਨੂੰ ਪੂਰਾ ਕਰਨ ਲਈ ਸਮਾਂ-ਸੀਮਾ ਕੀਤੀ ਨਿਰਧਾਰਤ

“ਵੀਰ ਬਾਲ ਦਿਵਸ” ’ਤੇ ਝੂਠੀ ਸਿਆਸਤ ਨਹੀਂ ਚੱਲੇਗੀ: ਪ੍ਰੋ. ਸਰਚਾਂਦ ਸਿੰਘ ਖਿਆਲਾ

ਪੰਜਾਬ ਦੇ ਕਿਸਾਨਾਂ ਨੂੰ ਭਾਰਤ ਵਿੱਚ ਸਭ ਤੋਂ ਵੱਧ 416 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਭਾਅ ਮਿਲ ਰਿਹੈ: ਗੁਰਮੀਤ ਸਿੰਘ ਖੁੱਡੀਆਂ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਸ੍ਰੀ ਫਤਹਿਗੜ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ 29 ਦਸੰਬਰ ਨੂੰ

ਡਾਕਟਰ ਈਸ਼ਰ ਸਿੰਘ ਦੀ ਰਿਪੋਰਟ ਮੁਤਾਬਕ ਮਾਮਲਾ ਸਰੂਪ ਗੁੰਮ ਹੋਣ ਦਾ ਨਹੀਂ -ਮੁਲਾਜ਼ਮਾਂ ਵੱਲੋਂ ਕੀਤੀ ਪੈਸਿਆਂ ਦੀ ਹੇਰਾਫੇਰੀ ਦਾ ਹੈ- ਸ਼੍ਰੋਮਣੀ ਕਮੇਟੀ

28 ਦਸੰਬਰ ਨੂੰ ਹੋਵੇਗੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ