BREAKING NEWS

ਨੈਸ਼ਨਲ

ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਪੁਸਤਿਕਾ ਦਾ ਵਿਮੋਚਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | December 25, 2025 07:30 PM

ਨਵੀਂ ਦਿੱਲੀ - ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਮਹੀਨਾਵਾਰ ਪੱਤਰਿਕਾ ‘ਗੋਵਿੰਦ ਪ੍ਰਕਾਸ਼’ ਦਾ ਵਿਸ਼ੇਸ਼ ਅੰਕ ਪ੍ਰਕਾਸ਼ਿਤ ਕੀਤਾ ਗਿਆ। ਇਸ ਵਿੱਚ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੇ ਗੌਰਵਮਈ ਇਤਿਹਾਸ ਉੱਤੇ ਆਧਾਰਿਤ ਲੇਖ, ਕਵਿਤਾਵਾਂ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾਵਾਂ ਵਿੱਚ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ। ਇਸ ਵਿਸ਼ੇਸ਼ ਅੰਕ ਦਾ ਵਿਮੋਚਨ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਨਿਤਿਨ ਨਵੀਨ ਵੱਲੋਂ ਕੀਤਾ ਗਿਆ। ਇਸ ਮੌਕੇ ‘ਤੇ ਤਖ਼ਤ ਪਟਨਾ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਮਹਾਸਚਿਵ ਇੰਦਰਜੀਤ ਸਿੰਘ, ਸੀਨੀਅਰ ਉਪ-ਪ੍ਰਧਾਨ ਲਖਵਿੰਦਰ ਸਿੰਘ, ਉਪ-ਪ੍ਰਧਾਨ ਗੁਰਵਿੰਦਰ ਸਿੰਘ, ਧਰਮ ਪ੍ਰਚਾਰ ਚੇਅਰਮੈਨ ਮਹਿੰਦਰ ਪਾਲ ਸਿੰਘ ਢਿੱਲੋਂ, ਮੈਂਬਰ ਹਰਪਾਲ ਸਿੰਘ ਜੋਹਲ ਅਤੇ ਮੀਡੀਆ ਪ੍ਰਭਾਰੀ ਤੇ ‘ਗੋਵਿੰਦ ਪ੍ਰਕਾਸ਼’ ਮੈਗਜ਼ੀਨ ਦੇ ਸੰਪਾਦਕ ਸੁਦੀਪ ਸਿੰਘ ਹਾਜ਼ਰ ਰਹੇ।

Have something to say? Post your comment

 
 
 

ਨੈਸ਼ਨਲ

ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਗੁਰਦੁਆਰਾ ਕਮੇਟੀ ਨੇ ਸਜਾਇਆ ਵਿਸ਼ਾਲ ਨਗਰ ਕੀਰਤਨ

ਢਾਡੀ ਬੀਬੀ ਦਲੇਰ ਕੌਰ ਨਾਲ ਕੀਤਾ ਗਿਆ ਦੁਰਵਿਵਹਾਰ ਨਿੰਦਾਜਨਕ : ਬੀਬੀ ਰਣਜੀਤ ਕੌਰ

ਸ਼ਹੀਦੀ ਦਿਹਾੜੇ ਕੌਮ ਲਈ ਪ੍ਰੇਰਨਾ ਸ੍ਰੋਤ, ਸੰਗਤਾਂ ਜਸ਼ਨਾਂ ਤੋਂ ਗੁਰੇਜ ਕਰਨ - ਅਤਲਾ

ਜਤਿੰਦਰ ਸਿੰਘ ਸੋਨੂੰ ਵੱਲੋਂ 95ਵੀਂ ਵਾਰ ਕੀਤੇ ਖੂਨ ਦਾਨ ਨੂੰ ਕੀਤਾ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ

ਭਾਜਪਾ ਦੇ ਕਾਰਜਕਾਰੀ ਕੌਮੀ ਪ੍ਰਧਾਨ ਨਿਤਿਨ ਨਵੀਨ ਤਖ਼ਤ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

ਭਾਜਪਾ ਸ਼ਾਸਨ ਅਧੀਨ ਚੋਣ ਹੇਰਾਫੇਰੀ ਅਤੇ ਸੰਸਥਾਗਤ ਕਬਜ਼ੇ ਦਾ ਰਾਹੁਲ ਗਾਂਧੀ ਨੇ ਕੀਤਾ ਪਰਦਾਫਾਸ਼

ਦਿੱਲੀ ਕਮੇਟੀ ਵਲੋਂ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਜੁਝਾਰ ਸਿੰਘ ਜੀ ਦੇ ਸ਼ਹੀਦੀ ਦਿਹਾੜੇ ’ਤੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ

ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਦਸਮ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਤਿਆਰੀਆਂ ਮੁਕੰਮਲ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਾਈਕਵਾਡੋਂ ਖੇਡਾਂ

ਸੁਖਬੀਰ ਬਾਦਲ ਜਾਂ ਮੈਂ ਕਦੇ ਵੀ ’ਵੀਰ ਬਾਲ ਦਿਵਸ’ ਨਾਮ ਰੱਖੇ ਜਾਣ ਦੀ ਸਿਫਾਰਸ਼ ਨਹੀਂ ਕੀਤੀ: ਮਨਜੀਤ ਸਿੰਘ ਜੀ.ਕੇ