BREAKING NEWS
ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾਪੰਜਾਬ ਪੁਲਿਸ ਸੰਗਤਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ ਸੇਵਾ ਵਜੋਂ ਡਿਊਟੀ ਨਿਭਾ ਰਹੀ ਹੈ: ਡੀਜੀਪੀ ਪੰਜਾਬ328 ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੇ ਮਾਮਲੇ ਵਿੱਚ ਐਸ.ਜੀ.ਪੀ.ਸੀ. ਨੂੰ ਐਸ.ਆਈ.ਟੀ. ਦਾ ਸਹਿਯੋਗ ਕਰਨਾ ਚਾਹੀਦਾ ਹੈ-ਪੰਨੂਪੰਜਾਬ ਦੇ ਖੇਡ ਸਾਮਾਨ ਉਦਯੋਗ ਲਈ ਵੱਡਾ ਹੁੰਸਲਾ; ਜਲੰਧਰ ਵਿੱਚ ਟੈਕਨੋਲੋਜੀ ਐਕਸਟੈਂਸ਼ਨ ਸੈਂਟਰ ਮਨਜ਼ੂਰ

ਨੈਸ਼ਨਲ

ਹਮ ਰਾਖਤ ਪਾਤਸ਼ਾਹੀ ਦਾਵਾ ਵਲੋਂ ਸਿੱਖ ਪੰਥ ਦੇ ਲਹੂ ਭਿੱਜੇ ਇਤਿਹਾਸ ਨੂੰ ਸੰਗਤਾਂ ਤਕ ਪਹੁੰਚਾਣ ਲਈ ਨਗਰ ਕੀਰਤਨ ਵਿਚ ਨੌਜੁਆਨਾਂ ਨੇ ਵੰਡੀਆਂ ਫ੍ਰੀ ਕਿਤਾਬਾਂ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | December 26, 2025 08:35 PM

ਨਵੀਂ ਦਿੱਲੀ - ਦਸਮ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਕਮੇਟੀ ਵਲੋਂ ਸਜਾਏ ਗਏ ਨਗਰ ਕੀਰਤਨ ਵਿਚ ਨੌਜੁਆਨਾਂ ਨੇ ਬਹੁਤ ਸੋਹਣਾ ਉਪਰਾਲਾ ਕਰਦਿਆਂ ਜੱਥੇਬੰਦੀ "ਹਮ ਰਾਖਤ ਪਾਤਸ਼ਾਹੀ ਦਾਵਾ ਪੰਥ ਅਵੱਲ" ਪ੍ਰਚਾਰ ਸੇਵਾ ਰਾਹੀਂ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਲਈ ਨਗਰ ਕੀਰਤਨ ਵਿਚ ਕਿਤਾਬਾਂ ਦੇ ਨਾਲ ਵੱਖ ਵੱਖ ਮੁਦਿਆਂ ਦੇ ਪੰਪਲੇਟ ਵੰਡ ਕੇ ਆਪਣਾ ਦਸਵੰਧ ਲੇਖੇ ਲਗਾਇਆ । ਉਨ੍ਹਾਂ ਵਲੋਂ ਨਗਰ ਕੀਰਤਨ ਵਿਚ ਲਗਾਏ ਗਏ ਟਰੱਕ ਉਪਰ ਲਗਾਈ ਗਈ ਸੰਤ ਭਿੰਡਰਾਂਵਾਲਿਆਂ ਅਤੇ ਭਾਈ ਸੁਖਦੇਵ ਸਿੰਘ ਬੱਬਰ ਦੀ ਵਡ ਆਕਾਰੀ ਫੋਟੋ ਅਤੇ ਚਲ ਰਹੀਆਂ ਜੋਸ਼ੀਲੀ ਢਾਡੀ ਦੀਆਂ ਵਾਰਾਂ ਸੰਗਤਾਂ ਦਾ ਧਿਆਨ ਆਪਣੇ ਵਲ ਖਿੱਚ ਰਹੀ ਸੀ । ਇਸ ਬਾਰੇ ਜਾਣਕਾਰੀ ਦੇਂਦਿਆ ਭਾਈ ਦੀਪ ਸਿੰਘ ਨੇ ਦਸਿਆ ਕਿ ਆਪਣੇ ਲਹੂ ਭਿੱਜੇ ਇਤਿਹਾਸ ਨਾਲ ਜੋੜਨਾ ਬਹੁਤ ਜਰੂਰੀ ਹੈ ਜਿਸ ਨਾਲ ਉਨ੍ਹਾਂ ਨੂੰ ਪਹਿਲੇ ਗੁਰੂ ਸਾਹਿਬਾਨ ਤੋਂ ਲੈ ਕੇ ਦਸਮ ਪਾਤਸ਼ਾਹ ਜੀ ਦੇ ਗੁਰ ਇਤਿਹਾਸ ਦੇ ਨਾਲ ਸਿੰਘ, ਸਿੰਘਣੀਆਂ, ਭੁਜੰਗੀਆਂ ਵਲੋਂ ਦਿਤੀਆਂ ਗਈਆਂ ਸ਼ਹਾਦਤਾਂ, ਗੰਗੂ ਵਰਗਿਆਂ ਦਾ ਸਿੱਖਾਂ ਨਾਲ ਦਗਾ ਕਮਾਉਣਾ, ਮੁਗਲ ਹਕੂਮਤ ਉਪਰੰਤ ਹਿੰਦੁਸਤਾਨ ਦੀ ਆਜ਼ਾਦੀ ਲਈ ਸਿੱਖਾਂ ਦੀਆਂ ਕੁਰਬਾਣੀਆਂ ਉਪਰੰਤ ਸਰਕਾਰਾਂ ਵਲੋਂ ਸਿੱਖਾਂ ਨਾਲ ਕੀਤੇ ਗਏ ਵਿਸ਼ਾਘਾਤ ਨੂੰ ਸਿੱਖ ਪਨੀਰੀ ਨੂੰ ਦਸਣਾ ਬਹੁਤ ਜਰੂਰੀ ਹੈ ਇਸ ਲਈ ਅਸੀਂ ਕੇਸ, ਦਾਸਤਾਨ ਏ ਸ਼ਹਾਦਤ (ਗੁਰੂ ਤੇਗ ਬਹਾਦਰ ਸਾਹਿਬ ਜੀ) , ਸਾਕਾ ਚਮਕੌਰ (ਵੱਡੇ ਸਾਹਿਬਜਾਦਿਆਂ ਦੀ ਸ਼ਹੀਦੀ), ਗੁਰਮੁੱਖੀ ਲਿਪੀ ਬੋਧ (ਬਾਲ ਉਪਦੇਸ਼), ਨਸ਼ੇ ਮਨੁੱਖਤਾ ਦੇ ਦੁਸ਼ਮਣ, ਸਾਕਾ ਸਰਹਿੰਦ (ਛੋਟੇ ਸਾਹਿਬਜਾਦਿਆਂ ਦੀ ਸ਼ਹੀਦੀ), ਧਰਤ ਅਨੰਦਪੁਰ ਦੀ ਵਰਗੀਆਂ ਕਿਤਾਬਾਂ ਫ੍ਰੀ ਵੰਡੀਆਂ ਹਨ । ਉਨ੍ਹਾਂ ਦਸਿਆ ਅੱਜ ਮੌਜੂਦਾ ਦੌਰ ਵਿਚ ਅਸੀਂ ਕੀਮਤੀ ਗਹਿਣੇ, ਕੱਪੜੇ, ਫ਼ਰਨੀਚਰ ਖ਼ਰੀਦਣ ਲਈ ਲੱਖਾਂ ਰੁਪਏ ਖ਼ਰਚ ਕਰਦੇ ਹਾਂ, ਵਿਆਹ-ਸ਼ਾਦੀ, ਸਮਾਗਮਾਂ, ਪਾਰਟੀਆਂ 'ਤੇ ਖ਼ਰਚ ਵੀਂ ਲੱਖਾਂ ਰੁਪਏ ਖਰਚ ਕਰ ਦੇਂਦੇ ਹਾਂ ਫਿਰ ਵੀ ਸਾਡੀ ਨੌਜਵਾਨ ਪੀੜ੍ਹੀ ਸਿੱਖੀ ਤੋਂ ਦੂਰ ਹੋ ਕੇ ਨਸ਼ਿਆਂ ਅਤੇ ਪਤਿਤਪੁਣੇ ਦੀ ਦਲਦਲ ਵਿਚ ਫਸਦੀ ਜਾ ਰਹੀ ਹੈ, ਸਾਡੀਆਂ ਬੱਚੀਆਂ ਦਾ ਫੋਕੇ ਵਿਖਾਵੇ, ਫ਼ੈਸ਼ਨ ਪ੍ਰਸਤੀ ਅਤੇ ਗੈਰ-ਸਿੱਖ ਲੜਕਿਆਂ ਵੱਲ ਧਿਆਨ ਜਾ ਰਿਹਾ ਹੈ। ਕਿਉਕਿ ਅਸੀਂ ਆਪਣੇ ਬੱਚਿਆਂ ਨੂੰ ਗੁਰ-ਇਤਿਹਾਸ, ਸਿੱਖ-ਇਤਿਹਾਸ, ਗੁਰਮਤਿ ਸਿਧਾਂਤ, ਸਿੱਖ ਮਾਣ ਮਰਿਆਦਾ ਨਾਲ ਸੰਬੰਧਿਤ ਸਾਹਿਤ/ਪੁਸਤਕਾਂ ਖ਼ਰੀਦ ਕੇ ਦੇਣ ਅਤੇ ਪੜ੍ਹਾਉਣ ਵਿਚ ਦਿਲਚਸਪੀ ਨਹੀਂ ਦਿਖਾਂਦੇ ਹਾਂ ਜਾ ਫਿਰ ਇਸ ਕੰਮ ਲਈ ਸਿੱਖ ਸਮਾਜ ਕੋਲ ਪੈਸਾ, ਸਮਾਂ, ਊਰਜਾ ਅਤੇ ਇੱਛਾ ਸ਼ਕਤੀ ਨਹੀਂ ਹੈ । ਉਨ੍ਹਾਂ ਕਿਹਾ ਜ਼ੇਕਰ ਸਮਾਂ ਰਹਿੰਦੇ ਅਸੀਂ ਨਹੀਂ ਚੇਤੇ ਤਾਂ ਜ਼ਰਾ ਸੋਚੋ, ਸਾਡਾ ਭਵਿੱਖ ਕੀ ਹੋਵੇਗਾ..??

Have something to say? Post your comment

 
 
 

ਨੈਸ਼ਨਲ

ਕਿਸਾਨਾਂ ਵਲੋਂ 16 ਜਨਵਰੀ ਨੂੰ ਬਿਜਲੀ ਸੋਧ ਬਿੱਲ ਅਤੇ ਹੋਰ ਹਮਲਿਆਂ ਦੇ ਖਿਲਾਫ ਹੋਣਗੇ ਪ੍ਰਦਰਸ਼ਨ: ਸੰਯੁਕਤ ਕਿਸਾਨ ਮੋਰਚਾ

ਦਿੱਲੀ ਗੁਰਦੁਆਰਾ ਕਮੇਟੀ ਵਲੋਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਹੋ ਕੇ ਪਟਨਾ ਦੇ ਚਿਤਕੋਹਰਾ ਅਤੇ ਕੰਗਨਘਾਟ ਵਿੱਚ ਵਿਸ਼ੇਸ਼ ਪ੍ਰੋਗਰਾਮ

ਤਖ਼ਤ ਪਟਨਾ ਸਾਹਿਬ ਵਿਖ਼ੇ ਦਸਮ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਮਹਾਨ ਨਗਰ ਕੀਰਤਨ

ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਗੁਰਦੁਆਰਾ ਕਮੇਟੀ ਨੇ ਸਜਾਇਆ ਵਿਸ਼ਾਲ ਨਗਰ ਕੀਰਤਨ

ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਪੁਸਤਿਕਾ ਦਾ ਵਿਮੋਚਨ

ਢਾਡੀ ਬੀਬੀ ਦਲੇਰ ਕੌਰ ਨਾਲ ਕੀਤਾ ਗਿਆ ਦੁਰਵਿਵਹਾਰ ਨਿੰਦਾਜਨਕ : ਬੀਬੀ ਰਣਜੀਤ ਕੌਰ

ਸ਼ਹੀਦੀ ਦਿਹਾੜੇ ਕੌਮ ਲਈ ਪ੍ਰੇਰਨਾ ਸ੍ਰੋਤ, ਸੰਗਤਾਂ ਜਸ਼ਨਾਂ ਤੋਂ ਗੁਰੇਜ ਕਰਨ - ਅਤਲਾ

ਜਤਿੰਦਰ ਸਿੰਘ ਸੋਨੂੰ ਵੱਲੋਂ 95ਵੀਂ ਵਾਰ ਕੀਤੇ ਖੂਨ ਦਾਨ ਨੂੰ ਕੀਤਾ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ

ਭਾਜਪਾ ਦੇ ਕਾਰਜਕਾਰੀ ਕੌਮੀ ਪ੍ਰਧਾਨ ਨਿਤਿਨ ਨਵੀਨ ਤਖ਼ਤ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ