BREAKING NEWS
ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾਪੰਜਾਬ ਪੁਲਿਸ ਸੰਗਤਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ ਸੇਵਾ ਵਜੋਂ ਡਿਊਟੀ ਨਿਭਾ ਰਹੀ ਹੈ: ਡੀਜੀਪੀ ਪੰਜਾਬ328 ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੇ ਮਾਮਲੇ ਵਿੱਚ ਐਸ.ਜੀ.ਪੀ.ਸੀ. ਨੂੰ ਐਸ.ਆਈ.ਟੀ. ਦਾ ਸਹਿਯੋਗ ਕਰਨਾ ਚਾਹੀਦਾ ਹੈ-ਪੰਨੂਪੰਜਾਬ ਦੇ ਖੇਡ ਸਾਮਾਨ ਉਦਯੋਗ ਲਈ ਵੱਡਾ ਹੁੰਸਲਾ; ਜਲੰਧਰ ਵਿੱਚ ਟੈਕਨੋਲੋਜੀ ਐਕਸਟੈਂਸ਼ਨ ਸੈਂਟਰ ਮਨਜ਼ੂਰ

ਨੈਸ਼ਨਲ

ਤਖ਼ਤ ਪਟਨਾ ਸਾਹਿਬ ਵਿਖ਼ੇ ਦਸਮ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਮਹਾਨ ਨਗਰ ਕੀਰਤਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | December 26, 2025 08:36 PM

ਨਵੀਂ ਦਿੱਲੀ- ਤਖ਼ਤ ਪਟਨਾ ਸਾਹਿਬ ਵਿੱਚ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ 25 ਤੋਂ 27 ਦਸੰਬਰ ਤੱਕ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਗਾਇ ਘਾਟ ਵਿੱਚ ਪਰਸੋਂ ਤੋਂ ਸ੍ਰੀ ਅਖੰਡ ਪਾਠ ਸਾਹਿਬ ਰੱਖੇ ਗਏ ਸਨ, ਜਿਨ੍ਹਾਂ ਦੀ ਸਮਾਪਤੀ ਤੋਂ ਬਾਅਦ ਅੱਜ ਵਿਸ਼ੇਸ਼ ਦੀਵਾਨ ਸਜਾਏ ਗਏ ਅਤੇ ਉਸ ਤੋਂ ਬਾਅਦ ਗੁਰੂ ਗ੍ਰੰਥ ਸਾਹਿਬ ਦੀ ਛਤਰਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਕੱਢਿਆ ਗਿਆ, ਜਿਸ ਦੀ ਸਮਾਪਤੀ ਦੇਰ ਸ਼ਾਮ ਤਖ਼ਤ ਪਟਨਾ ਸਾਹਿਬ ਵਿੱਚ ਹੋਈ। ਤਖ਼ਤ ਪਟਨਾ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਜੀ, ਐਡੀਸ਼ਨਲ ਹੈਡ ਗ੍ਰੰਥੀ ਦਲੀਪ ਸਿੰਘ, ਗੁਰਦਿਆਲ ਸਿੰਘ, ਤਖ਼ਤ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਸਕੱਤਰ ਇੰਦਰਜੀਤ ਸਿੰਘ, ਸੀਨੀਅਰ ਉਪ ਪ੍ਰਧਾਨ ਲਖਵਿੰਦਰ ਸਿੰਘ, ਉਪ ਪ੍ਰਧਾਨ ਗੁਰਵਿੰਦਰ ਸਿੰਘ, ਮੈਂਬਰ ਹਰਪਾਲ ਸਿੰਘ ਜੋਹਲ ਨੇ ਵਿਸ਼ੇਸ਼ ਤੌਰ ’ਤੇ ਭਾਗ ਲਿਆ। ਨਗਰ ਕੀਰਤਨ ਦੀ ਸ਼ੁਰੂਆਤ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਆਸਮਾਨ ਵਿੱਚ ਗੁਬਾਰੇ ਛੱਡ ਕੇ ਕੀਤੀ ਗਈ। ਨਗਰ ਕੀਰਤਨ ਵਿੱਚ ਸ਼ਬਦੀ ਜੱਥੇ, ਸਕੂਲਾਂ ਦੇ ਬੱਚੇ, ਬੈਂਡ ਬਾਜੇ, ਗਤਕਾ ਪਾਰਟੀਆਂ ਆਦਿ ਸ਼ਾਮਲ ਹੋਏ। ਸ. ਜਗਜੋਤ ਸਿੰਘ ਸੋਹੀ ਅਤੇ ਸ. ਇੰਦਰਜੀਤ ਸਿੰਘ ਨੇ ਦੱਸਿਆ ਕਿ ਤਖ਼ਤ ਸਾਹਿਬ ਕਮੇਟੀ ਵੱਲੋਂ ਦੇਸ਼-ਵਿਦੇਸ਼ ਤੋਂ ਆਈ ਸੰਗਤ ਲਈ ਰਹਾਇਸ਼, ਲੰਗਰ, ਟਰਾਂਸਪੋਰਟ, ਸੁਰੱਖਿਆ ਆਦਿ ਦੀ ਪੂਰੀ ਵਿਵਸਥਾ ਕੀਤੀ ਗਈ ਹੈ, ਤਾਂ ਜੋ ਸੰਗਤ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ। ਕੱਲ੍ਹ ਸਵੇਰੇ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਗੁਰੂ ਮਹਾਰਾਜ ਦੇ ਪ੍ਰਕਾਸ਼ ਸਮੇਂ ਤੱਕ ਦੀਵਾਨ ਸਜਾਏ ਜਾਣਗੇ।

Have something to say? Post your comment

 
 
 

ਨੈਸ਼ਨਲ

ਕਿਸਾਨਾਂ ਵਲੋਂ 16 ਜਨਵਰੀ ਨੂੰ ਬਿਜਲੀ ਸੋਧ ਬਿੱਲ ਅਤੇ ਹੋਰ ਹਮਲਿਆਂ ਦੇ ਖਿਲਾਫ ਹੋਣਗੇ ਪ੍ਰਦਰਸ਼ਨ: ਸੰਯੁਕਤ ਕਿਸਾਨ ਮੋਰਚਾ

ਦਿੱਲੀ ਗੁਰਦੁਆਰਾ ਕਮੇਟੀ ਵਲੋਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਹੋ ਕੇ ਪਟਨਾ ਦੇ ਚਿਤਕੋਹਰਾ ਅਤੇ ਕੰਗਨਘਾਟ ਵਿੱਚ ਵਿਸ਼ੇਸ਼ ਪ੍ਰੋਗਰਾਮ

ਹਮ ਰਾਖਤ ਪਾਤਸ਼ਾਹੀ ਦਾਵਾ ਵਲੋਂ ਸਿੱਖ ਪੰਥ ਦੇ ਲਹੂ ਭਿੱਜੇ ਇਤਿਹਾਸ ਨੂੰ ਸੰਗਤਾਂ ਤਕ ਪਹੁੰਚਾਣ ਲਈ ਨਗਰ ਕੀਰਤਨ ਵਿਚ ਨੌਜੁਆਨਾਂ ਨੇ ਵੰਡੀਆਂ ਫ੍ਰੀ ਕਿਤਾਬਾਂ

ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਗੁਰਦੁਆਰਾ ਕਮੇਟੀ ਨੇ ਸਜਾਇਆ ਵਿਸ਼ਾਲ ਨਗਰ ਕੀਰਤਨ

ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਪੁਸਤਿਕਾ ਦਾ ਵਿਮੋਚਨ

ਢਾਡੀ ਬੀਬੀ ਦਲੇਰ ਕੌਰ ਨਾਲ ਕੀਤਾ ਗਿਆ ਦੁਰਵਿਵਹਾਰ ਨਿੰਦਾਜਨਕ : ਬੀਬੀ ਰਣਜੀਤ ਕੌਰ

ਸ਼ਹੀਦੀ ਦਿਹਾੜੇ ਕੌਮ ਲਈ ਪ੍ਰੇਰਨਾ ਸ੍ਰੋਤ, ਸੰਗਤਾਂ ਜਸ਼ਨਾਂ ਤੋਂ ਗੁਰੇਜ ਕਰਨ - ਅਤਲਾ

ਜਤਿੰਦਰ ਸਿੰਘ ਸੋਨੂੰ ਵੱਲੋਂ 95ਵੀਂ ਵਾਰ ਕੀਤੇ ਖੂਨ ਦਾਨ ਨੂੰ ਕੀਤਾ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ

ਭਾਜਪਾ ਦੇ ਕਾਰਜਕਾਰੀ ਕੌਮੀ ਪ੍ਰਧਾਨ ਨਿਤਿਨ ਨਵੀਨ ਤਖ਼ਤ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ