BREAKING NEWS
ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾਪੰਜਾਬ ਪੁਲਿਸ ਸੰਗਤਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ ਸੇਵਾ ਵਜੋਂ ਡਿਊਟੀ ਨਿਭਾ ਰਹੀ ਹੈ: ਡੀਜੀਪੀ ਪੰਜਾਬ328 ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੇ ਮਾਮਲੇ ਵਿੱਚ ਐਸ.ਜੀ.ਪੀ.ਸੀ. ਨੂੰ ਐਸ.ਆਈ.ਟੀ. ਦਾ ਸਹਿਯੋਗ ਕਰਨਾ ਚਾਹੀਦਾ ਹੈ-ਪੰਨੂਪੰਜਾਬ ਦੇ ਖੇਡ ਸਾਮਾਨ ਉਦਯੋਗ ਲਈ ਵੱਡਾ ਹੁੰਸਲਾ; ਜਲੰਧਰ ਵਿੱਚ ਟੈਕਨੋਲੋਜੀ ਐਕਸਟੈਂਸ਼ਨ ਸੈਂਟਰ ਮਨਜ਼ੂਰ

ਨੈਸ਼ਨਲ

ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਹੋ ਕੇ ਪਟਨਾ ਦੇ ਚਿਤਕੋਹਰਾ ਅਤੇ ਕੰਗਨਘਾਟ ਵਿੱਚ ਵਿਸ਼ੇਸ਼ ਪ੍ਰੋਗਰਾਮ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | December 26, 2025 09:46 PM

ਨਵੀਂ ਦਿੱਲੀ-  ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਦਿਵਸ ਦੀ ਪੂਰਵ ਸੰਧਿਆ ’ਤੇ ਪਟਨਾ ਦੇ ਚਿਤਕੋਹਰਾ ਅਤੇ ਕੰਗਨਘਾਟ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਕੇ ਮਹਾਨ ਸ਼ਹਾਦਤਾਂ ਨੂੰ ਯਾਦ ਕੀਤਾ ਗਿਆ। ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਉਪ ਪ੍ਰਧਾਨ ਗੁਰਵਿੰਦਰ ਸਿੰਘ ਵੱਲੋਂ ਚਿਤਕੋਹਰਾ ਵਿੱਚ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਬਿਹਾਰ ਭਾਜਪਾ ਦੇ ਪ੍ਰਧਾਨ ਸੰਜੈ ਸਾਵਰਗੀ, ਵਿਧਾਇਕ ਸੰਜੀਵ ਚੌਰਸੀਆ, ਬਿਹਾਰ ਅਲਪ ਸੰਖਿਆਕ ਆਯੋਗ ਦੇ ਮੈਂਬਰ ਲਖਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਭਾਗ ਲੈਂਦਿਆਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਨਮਨ ਕੀਤਾ। ਮੰਚ ਸੰਚਾਲਨ ਸੀਨੀਅਰ ਪੱਤਰਕਾਰ ਸੁਦੀਪ ਸਿੰਘ ਵੱਲੋਂ ਕੀਤਾ ਗਿਆ। ਤਖ਼ਤ ਪਟਨਾ ਸਾਹਿਬ ਦੇ ਕਥਾਵਾਚਕ ਸਤਨਾਮ ਸਿੰਘ ਵੱਲੋਂ ਬੱਚਿਆਂ ਦੀ ਗਤਕਾ ਟੀਮ ਰਾਹੀਂ ਗਤਕਾ ਪ੍ਰਦਰਸ਼ਨ ਕਰਵਾਇਆ ਗਿਆ। ਇਸ ਮੌਕੇ ’ਤੇ ਚਿਤਕੋਹਰਾ ਦੇ ਬੱਚਿਆਂ ਵੱਲੋਂ ਵੀ ਪ੍ਰਸਤੁਤੀਆਂ ਦਿੱਤੀਆਂ ਗਈਆਂ। ਇੱਕ ਪ੍ਰਦਰਸ਼ਨੀ ਵੀ ਲਗਾਈ ਗਈ ਸੀ। ਇਸੇ ਤਰ੍ਹਾਂ ਬਿਹਾਰ ਅਲਪ ਸੰਖਿਆਕ ਆਯੋਗ ਦੇ ਮੈਂਬਰ ਅਤੇ ਤਖ਼ਤ ਪਟਨਾ ਸਾਹਿਬ ਕਮੇਟੀ ਦੇ ਸੀਨੀਅਰ ਉਪ ਪ੍ਰਧਾਨ ਲਖਵਿੰਦਰ ਸਿੰਘ ਵੱਲੋਂ ਕੰਗਨਘਾਟ ਦੇ ਟੀ.ਐਫ.ਸੀ. ਵਿੱਚ ਸ਼ਹੀਦੀ ਦਿਵਸ ਮੌਕੇ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਸਥਾਨਕ ਵਿਧਾਇਕ ਰਤਨੇਸ਼ ਕੁਸ਼ਵਾਹਾ, ਤਖ਼ਤ ਕਮੇਟੀ ਦੇ ਮਹਾਂਸਚਿਵ ਇੰਦਰਜੀਤ ਸਿੰਘ, ਮੀਡੀਆ ਪ੍ਰਭਾਰੀ ਸੁਦੀਪ ਸਿੰਘ, ਸੁਪਰਿੰਟੈਂਡੈਂਟ ਦਲਜੀਤ ਸਿੰਘ, ਮੈਨੇਜਰ ਹਰਜੀਤ ਸਿੰਘ, ਪ੍ਰਿਤਪਾਲ ਸਿੰਘ ਬਨਾਰਸ, ਬਲਬੀਰ ਸਿੰਘ ਕਾਲਰਾ ਆਦਿ ਨੇ ਭਾਗ ਲਿਆ। ਤਖ਼ਤ ਪਟਨਾ ਸਾਹਿਬ ਦੇ ਈਸਤ੍ਰੀ ਸਤਸੰਗ ਜੱਥੇ ਵੱਲੋਂ ਸਾਹਿਬਜ਼ਾਦਿਆਂ ਅਤੇ ਮਾਤਾ ਜੀ ਦੀ ਯਾਦ ਵਿੱਚ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਬੱਚਿਆਂ ਵੱਲੋਂ ਕਵਿਤਾਵਾਂ ਅਤੇ ਇਤਿਹਾਸ ’ਤੇ ਲੇਖ ਪੇਸ਼ ਕੀਤੇ ਗਏ। ਗਿਆ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਇੱਕ ਸੱਜਣ ਨੇ ਸਾਹਿਬਜ਼ਾਦਿਆਂ ਦੇ ਜੀਵਨ ਇਤਿਹਾਸ ’ਤੇ ਰਚੀ ਕਵਿਤਾ ਦਾ ਪਾਠ ਕੀਤਾ। ਕਥਾਵਾਚਕ ਚਰਨਜੀਤ ਸਿੰਘ ਵੱਲੋਂ ਸ਼ਹਾਦਤ ਦੇ ਇਤਿਹਾਸ ਦਾ ਵਰਣਨ ਕੀਤਾ ਗਿਆ। ਸ. ਲਖਵਿੰਦਰ ਸਿੰਘ ਨੇ ਕਿਹਾ ਕਿ ਇਹ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਤੋਂ ਲੈ ਕੇ ਦੇਸ਼ ਅਤੇ ਰਾਜਾਂ ਦੀਆਂ ਸਰਕਾਰਾਂ ਵੱਲੋਂ ਵੀ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਦਾ ਮਕਸਦ ਸਿਰਫ਼ ਇਹੀ ਹੈ ਕਿ ਜੋ ਇਤਿਹਾਸ ਅੱਜ ਤੱਕ ਲੋਕਾਂ ਤੱਕ ਨਹੀਂ ਪਹੁੰਚ ਸਕਿਆ, ਉਹ ਹਰ ਘਰ ਤੱਕ ਪਹੁੰਚਾਇਆ ਜਾ ਸਕੇ।

Have something to say? Post your comment

 
 
 

ਨੈਸ਼ਨਲ

ਕਿਸਾਨਾਂ ਵਲੋਂ 16 ਜਨਵਰੀ ਨੂੰ ਬਿਜਲੀ ਸੋਧ ਬਿੱਲ ਅਤੇ ਹੋਰ ਹਮਲਿਆਂ ਦੇ ਖਿਲਾਫ ਹੋਣਗੇ ਪ੍ਰਦਰਸ਼ਨ: ਸੰਯੁਕਤ ਕਿਸਾਨ ਮੋਰਚਾ

ਦਿੱਲੀ ਗੁਰਦੁਆਰਾ ਕਮੇਟੀ ਵਲੋਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

ਤਖ਼ਤ ਪਟਨਾ ਸਾਹਿਬ ਵਿਖ਼ੇ ਦਸਮ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਮਹਾਨ ਨਗਰ ਕੀਰਤਨ

ਹਮ ਰਾਖਤ ਪਾਤਸ਼ਾਹੀ ਦਾਵਾ ਵਲੋਂ ਸਿੱਖ ਪੰਥ ਦੇ ਲਹੂ ਭਿੱਜੇ ਇਤਿਹਾਸ ਨੂੰ ਸੰਗਤਾਂ ਤਕ ਪਹੁੰਚਾਣ ਲਈ ਨਗਰ ਕੀਰਤਨ ਵਿਚ ਨੌਜੁਆਨਾਂ ਨੇ ਵੰਡੀਆਂ ਫ੍ਰੀ ਕਿਤਾਬਾਂ

ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਗੁਰਦੁਆਰਾ ਕਮੇਟੀ ਨੇ ਸਜਾਇਆ ਵਿਸ਼ਾਲ ਨਗਰ ਕੀਰਤਨ

ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਪੁਸਤਿਕਾ ਦਾ ਵਿਮੋਚਨ

ਢਾਡੀ ਬੀਬੀ ਦਲੇਰ ਕੌਰ ਨਾਲ ਕੀਤਾ ਗਿਆ ਦੁਰਵਿਵਹਾਰ ਨਿੰਦਾਜਨਕ : ਬੀਬੀ ਰਣਜੀਤ ਕੌਰ

ਸ਼ਹੀਦੀ ਦਿਹਾੜੇ ਕੌਮ ਲਈ ਪ੍ਰੇਰਨਾ ਸ੍ਰੋਤ, ਸੰਗਤਾਂ ਜਸ਼ਨਾਂ ਤੋਂ ਗੁਰੇਜ ਕਰਨ - ਅਤਲਾ

ਜਤਿੰਦਰ ਸਿੰਘ ਸੋਨੂੰ ਵੱਲੋਂ 95ਵੀਂ ਵਾਰ ਕੀਤੇ ਖੂਨ ਦਾਨ ਨੂੰ ਕੀਤਾ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ

ਭਾਜਪਾ ਦੇ ਕਾਰਜਕਾਰੀ ਕੌਮੀ ਪ੍ਰਧਾਨ ਨਿਤਿਨ ਨਵੀਨ ਤਖ਼ਤ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ