BREAKING NEWS
ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾਪੰਜਾਬ ਪੁਲਿਸ ਸੰਗਤਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ ਸੇਵਾ ਵਜੋਂ ਡਿਊਟੀ ਨਿਭਾ ਰਹੀ ਹੈ: ਡੀਜੀਪੀ ਪੰਜਾਬ328 ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੇ ਮਾਮਲੇ ਵਿੱਚ ਐਸ.ਜੀ.ਪੀ.ਸੀ. ਨੂੰ ਐਸ.ਆਈ.ਟੀ. ਦਾ ਸਹਿਯੋਗ ਕਰਨਾ ਚਾਹੀਦਾ ਹੈ-ਪੰਨੂਪੰਜਾਬ ਦੇ ਖੇਡ ਸਾਮਾਨ ਉਦਯੋਗ ਲਈ ਵੱਡਾ ਹੁੰਸਲਾ; ਜਲੰਧਰ ਵਿੱਚ ਟੈਕਨੋਲੋਜੀ ਐਕਸਟੈਂਸ਼ਨ ਸੈਂਟਰ ਮਨਜ਼ੂਰ

ਪੰਜਾਬ

ਉੱਤਰਾਖੰਡ ਦੇ ਰਾਜਪਾਲ ਵੱਲੋਂ ਵੀਰ ਬਾਲ ਦਿਵਸ 2025 ਨੂੰ ਸਮਰਪਿਤ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਦੀ ਸਾਹਿਤਕ ਚਿੱਤਰਕਾਰੀ ਰਚਨਾ ਲਾਂਚ

ਸੁਖਮਨਦੀਪ ਸਿੰਘ/ ਕੌਮੀ ਮਾਰਗ ਬਿਊਰੋ | December 26, 2025 09:46 PM

ਦੇਹਰਾਦੂਨ- ਉੱਤਰਾਖੰਡ ਦੇ ਰਾਜਪਾਲ, ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ ਨੇ ਅੱਜ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਪਵਿੱਤਰ ਯਾਦ ਵਿੱਚ ਲੋਕ ਭਵਨ, ਦੇਹਰਾਦੂਨ ਵਿਖੇ ਕਰਵਾਏ ਵੀਰ ਬਾਲ ਦਿਵਸ ਸਮਾਰੋਹ ਦੌਰਾਨ ਵੀਰ ਬਾਲ ਦਿਵਸ ਨੂੰ ਸਮਰਪਿਤ ਸਾਹਿਤਕ ਚਿੱਤਰਕਾਰੀ ਬਰੋਸ਼ਰ ਲਾਂਚ ਕੀਤਾ। ਇਹ ਬਰੋਸ਼ਰ ਰਾਜ ਸੂਚਨਾ ਕਮਿਸ਼ਨਰ, ਪੰਜਾਬ ਹਰਪ੍ਰੀਤ ਸੰਧੂ ਵੱਲੋਂ ਤਿੰਨ ਗੁਰਧਾਮਾਂ ਦੀ ਪਵਿੱਤਰਤਾ ਅਤੇ ਇਤਿਹਾਸਕ ਮਹੱਤਤਾ ਨੂੰ ਦਰਸਾਉਣ ਲਈ ਤਿਆਰ ਕੀਤਾ ਗਿਆ ਹੈ। ਇਸ ਬਰੋਸ਼ਰ ਵਿੱਚ ਦਰਸਾਏ ਗਏ ਤਿੰਨ ਗੁਰਧਾਮਾਂ ਵਿੱਚ ਗੁਰਦੁਆਰਾ ਠੰਡਾ ਬੁਰਜ, ਜਿੱਥੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੀ ਸ਼ਹਾਦਤ ਤੋਂ ਪਹਿਲਾਂ 1705 ਵਿੱਚ ਅਤਿ ਦੀ ਠੰਡ ਵਿੱਚ ਰੱਖਿਆ ਗਿਆ ਸੀ, ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਜਿੱਥੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਨੂੰ ਜ਼ਿੰਦਾ ਦੀਵਾਰ ਵਿੱਚ ਚਿਣ ਕੇ ਸ਼ਹੀਦ ਕਰ ਦਿੱਤਾ ਗਿਆ ਸੀ ਅਤੇ ਗੁਰਦੁਆਰਾ ਜੋਤੀ ਸਰੂਪ, ਜਿੱਥੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦਾ ਉਨ੍ਹਾਂ ਦੀ ਸ਼ਹਾਦਤ ਤੋਂ ਬਾਅਦ ਸਸਕਾਰ ਕੀਤਾ ਗਿਆ ਸੀ। ਇਹ ਤਿੰਨੋ ਗੁਰਧਾਮ ਫ਼ਤਿਹਗੜ੍ਹ ਸਾਹਿਬ, ਪੰਜਾਬ ਵਿਖੇ ਸਸ਼ੋਭਿਤ ਹਨ।

ਇਸ ਸਮਾਗਮ ਦੌਰਾਨ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਨੂੰ ਰਾਜ ਸੂਚਨਾ ਕਮਿਸ਼ਨਰ, ਪੰਜਾਬ ਹਰਪ੍ਰੀਤ ਸੰਧੂ ਵੱਲੋਂ "ਗੁਰੂ ਤੇਗ਼ ਬਹਾਦਰ ਸਾਹਿਬ ਦੀ ਅਧਿਆਤਮਿਕ ਯਾਤਰਾ" ਸਿਰਲੇਖ ਵਾਲੀ ਧਾਰਮਿਕ ਵਿਰਾਸਤੀ ਕਿਤਾਬ ਭੇਟ ਕੀਤੀ ਗਈ ਅਤੇ ਗੁਰੂ ਤੇਗ਼ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਇੱਕ ਦਸਤਾਵੇਜ਼ੀ ਫਿਲਮ ਦਿਖਾਈ ਗਈ ਜਿਸ ਵਿੱਚ ਨੌਵੇਂ ਸਿੱਖ ਗੁਰੂ ਸਾਹਿਬ ਦੇ ਜਨਮ ਤੋਂ ਲੈ ਕੇ ਸ਼ਹੀਦੀ ਤੱਕ ਦੇ ਸਫ਼ਰ ਨੂੰ ਦਰਸਾਇਆ ਗਿਆ।

ਉਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਨੇ ਉਤਰਾਖੰਡ ਦੇ ਵਿਭਿੰਨ ਭਾਈਚਾਰਿਆਂ ਨੂੰ ਛੋਟੇ ਸਾਹਿਬਜ਼ਾਦਿਆਂ ਅਤੇ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹਾਦਤ ਨਾਲ ਸਬੰਧਤ ਇਤਿਹਾਸਕ ਅਤੇ ਧਾਰਮਿਕ ਵਿਰਾਸਤ ਨਾਲ ਰੂ-ਬ-ਰੂ ਕਰਨ ਸਬੰਧੀ ਰਾਜ ਸੂਚਨਾ ਕਮਿਸ਼ਨਰ, ਪੰਜਾਬ ਹਰਪ੍ਰੀਤ ਸੰਧੂ ਦੀ ਇਸ ਨੇਕ ਅਤੇ ਦੂਰਦਰਸ਼ੀ ਪਹਿਲ ਦੀ ਸ਼ਲਾਘਾ ਕੀਤੀ।

 

Have something to say? Post your comment

 
 
 

ਪੰਜਾਬ

ਮਾਪੇ ਬੱਚਿਆਂ ਨੂੰ ਬਾਣੀ ਤੇ ਵਿਰਸੇ ਨਾਲ ਜੋੜਨ ਲਈ ਵੱਧ ਤੋਂ ਵੱਧ ਗੁਰ ਇਤਿਹਾਸ ਤੋਂ ਜਾਣੂ ਕਰਵਾਉਣ : ਵਿਧਾਇਕ ਕੁਲਵੰਤ ਸਿੰਘ

ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲਗਾਏ ਗਏ 'ਮੇਰੀ ਦਸਤਾਰ ਮੇਰੀ ਸ਼ਾਨ’ ਦੋ ਰੋਜ਼ਾ ਕੈਂਪ ਵਿੱਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਸ਼ਿਰਕਤ

314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ — ਡਾ. ਬਲਜੀਤ ਕੌਰ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ਮਹਿੰਦਰਾ ਟਰੈਕਟਰ ਭੇਂਟ

ਸ਼ਹੀਦੀ ਸਭਾ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਸੰਘਰਸ਼ਾਂ ਦਾ ਰਾਹ ਹੀ ਮਾਨਵ ਕਲਿਆਣ ਦਾ ਰਾਹ-ਬਰਾੜ

ਬਾਹਰਲੇ ਮੁਲਕਾਂ ਅਤੇ ਇੰਡੀਆਂ ਵਿਚ ਸਾਜਸੀ ਢੰਗ ਰਾਹੀ ਕਤਲ ਕੀਤੇ ਜਾ ਰਹੇ ਸਿੱਖਾਂ ਦੇ ਕਾਤਲਾਂ ਨੂੰ ਕੌਮਾਂਤਰੀ ਕਾਨੂੰਨਾਂ ਅਨੁਸਾਰ ਸਜ਼ਾ ਦਾ ਪ੍ਰਬੰਧ ਹੋਵੇ : ਮਾਨ

ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰ

ਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ

ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ