BREAKING NEWS
ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾਪੰਜਾਬ ਪੁਲਿਸ ਸੰਗਤਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ ਸੇਵਾ ਵਜੋਂ ਡਿਊਟੀ ਨਿਭਾ ਰਹੀ ਹੈ: ਡੀਜੀਪੀ ਪੰਜਾਬ328 ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੇ ਮਾਮਲੇ ਵਿੱਚ ਐਸ.ਜੀ.ਪੀ.ਸੀ. ਨੂੰ ਐਸ.ਆਈ.ਟੀ. ਦਾ ਸਹਿਯੋਗ ਕਰਨਾ ਚਾਹੀਦਾ ਹੈ-ਪੰਨੂਪੰਜਾਬ ਦੇ ਖੇਡ ਸਾਮਾਨ ਉਦਯੋਗ ਲਈ ਵੱਡਾ ਹੁੰਸਲਾ; ਜਲੰਧਰ ਵਿੱਚ ਟੈਕਨੋਲੋਜੀ ਐਕਸਟੈਂਸ਼ਨ ਸੈਂਟਰ ਮਨਜ਼ੂਰ

ਪੰਜਾਬ

ਬਾਹਰਲੇ ਮੁਲਕਾਂ ਅਤੇ ਇੰਡੀਆਂ ਵਿਚ ਸਾਜਸੀ ਢੰਗ ਰਾਹੀ ਕਤਲ ਕੀਤੇ ਜਾ ਰਹੇ ਸਿੱਖਾਂ ਦੇ ਕਾਤਲਾਂ ਨੂੰ ਕੌਮਾਂਤਰੀ ਕਾਨੂੰਨਾਂ ਅਨੁਸਾਰ ਸਜ਼ਾ ਦਾ ਪ੍ਰਬੰਧ ਹੋਵੇ : ਮਾਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | December 26, 2025 09:47 PM

ਨਵੀਂ ਦਿੱਲੀ-ਸ਼ਹੀਦ ਬਾਬਾ ਜੋਰਾਵਰ ਸਿੰਘ, ਸ਼ਹੀਦ ਬਾਬਾ ਫਤਹਿ ਸਿੰਘ, ਸ਼ਹੀਦ ਮਾਤਾ ਗੁਜਰ ਕੌਰ ਅਤੇ ਸ਼ਹੀਦ ਬਾਬਾ ਮੋਤੀ ਸਿੰਘ ਮਹਿਰਾ, ਦੀਵਾਨ ਟੋਡਰਮੱਲ ਜੀ ਨੂੰ ਸਰਧਾ ਦੇ ਫੁੱਲ ਭੇਟ ਕਰਦੇ ਹੋਏ ਅੱਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋ ਕੀਤੇ ਗਏ ਵਿਸਾਲ ਇਕੱਠ ਵਿਚ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਸੁਬੋਧਿਤ ਹੁੰਦੇ ਹੋਏ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੇ ਬਿਨ੍ਹਾਂ ਕਿਸੇ ਸਵਾਰਥ ਅਤੇ ਮਨੁੱਖਤਾ ਦੀ ਬਿਹਤਰੀ ਲਈ ਸੰਸਾਰ ਭਰ ਦੀਆਂ ਹੋਈਆ ਸ਼ਹਾਦਤਾਂ ਵਿਚੋ ਸਭ ਤੋ ਛੋਟੀ ਉਮਰ ਦੀਆਂ ਸ਼ਹਾਦਤਾਂ ਦੇ ਕੇ ਇਹ ਪ੍ਰਤੱਖ ਕਰ ਦਿੱਤਾ ਹੈ ਕਿ ਸਿੱਖ ਕੌਮ ਕਿਸੇ ਵੀ ਵੱਡੇ ਤੋ ਵੱਡੇ ਜਬਰ ਜੁਲਮ ਜਾਂ ਬੇਇਨਸਾਫ਼ੀ ਵਿਰੁੱਧ ਕਦੀ ਵੀ ਆਪਣੀ ਈਨ ਨਹੀ ਮੰਨਦੀ ਬਲਕਿ ਆਪਣੇ ਗੁਰੂ ਸਾਹਿਬਾਨ ਦੁਆਰਾ ਤਹਿ ਕੀਤੇ ਗਏ ਨਿਯਮਾਂ, ਸਿਧਾਤਾਂ ਉਤੇ ਪਹਿਰਾ ਦਿੰਦੇ ਹੋਏ ਸ਼ਹਾਦਤਾਂ ਪ੍ਰਾਪਤ ਕਰਨ ਨੂੰ ਫਖਰ ਸਮਝਦੀ ਹੈ । ਅੱਜ ਜਦੋ ਸਮਾਂ ਬੜਾ ਨਾਜੁਕ ਹੈ ਤਾਂ ਸਮੁੱਚੀ ਸਿੱਖ ਕੌਮ ਨੂੰ ਆਪਣੀਆ ਇਨ੍ਹਾਂ ਛੋਟੀਆ ਜਿੰਦਾ ਦੇ ਮਹਾਨ ਸਾਕੇ ਤੋ ਅਗਵਾਈ ਤੇ ਪ੍ਰੇਰਣਾ ਲੈਦੇ ਹੋਏ ਸਿੱਖ ਕੌਮ ਅਤੇ ਪੰਜਾਬੀਆਂ ਨਾਲ ਲੰਮੇ ਸਮੇ ਤੋ ਹੁਕਮਰਾਨਾਂ ਵੱਲੋ ਹਰ ਖੇਤਰ ਵਿਚ ਕੀਤੀਆ ਜਾ ਰਹੀਆ ਜਿਆਦਤੀਆ ਵਿਰੁੱਧ ਸ੍ਰੀ ਅਕਾਲ ਤਖਤ ਸਾਹਿਬ ਦੀ ਮਹਾਨ ਸੰਸਥਾਂ ਦੀ ਅਗਵਾਈ ਹੇਠ ਇਕੱਤਰ ਹੋ ਕੇ ਦ੍ਰਿੜਤਾ ਨਾਲ ਜੂਝਦੇ ਹੋਏ ਆਪਣੀ ਕੌਮੀ ਮੰਜਿਲ ਖਾਲਿਸਤਾਨ ਵੱਲ ਵੱਧਣਾ ਚਾਹੀਦਾ ਹੈ ਜੋ ਸਾਡੇ ਸਿੱਖ ਨੌਜਵਾਨੀ ਦੇ ਹੁਕਮਰਾਨਾਂ ਨੇ ਕਤਲੇਆਮ ਕਰਵਾਇਆ ਹੈ, ਉਸਦੀਆ ਸਜਾਵਾਂ ਕੌਮਾਂਤਰੀ ਕਾਨੂੰਨਾਂ ਅਨੁਸਾਰ ਅਵੱਸ ਮਿਲਣ ਲਈ ਸਮੂਹਿਕ ਤੌਰ ਤੇ ਆਵਾਜ ਉਠਾਉਣੀ ਬਣਦੀ ਹੈ ਤਾਂ ਕਿ ਅਸੀ ਆਪਣੇ ਪੰਜਾਬ ਸੂਬੇ, ਪੰਜਾਬੀਆਂ ਤੇ ਸਿੱਖ ਕੌਮ ਨੂੰ ਦਰਪੇਸ ਆ ਰਹੇ ਮਸਲਿਆ ਦਾ ਹੱਲ ਇਕਤਾਕਤ ਹੋ ਕੇ ਕਰਵਾ ਸਕੀਏ । ਇਸ ਇਕੱਠ ਵਿਚ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਵਿਚਾਰ ਪ੍ਰਗਟਾਉਦੇ ਹੋਏ ਸਮੁੱਚੀ ਸਿੱਖ ਕੌਮ ਨੂੰ ਆਪਣੇ ਸ਼ਹੀਦਾਂ ਦੀ ਸੋਚ ਉਤੇ ਪਹਿਰਾ ਦੇਣ ਦੀ ਅਪੀਲ ਕਰਦੇ ਹੋਏ ਪ੍ਰਗਟ ਕੀਤੇ । ਅੱਜ ਦੇ ਇਸ ਇਕੱਠ ਵਿਚ ਸਰਬਸੰਮਤੀ ਨਾਲ ਜੈਕਾਰਿਆ ਦੀ ਗੂੰਜ ਵਿਚ 12 ਮਤੇ ਪਾਸ ਕੀਤੇ ਗਏ ਜਿਸ ਵਿਚ ਪਹਿਲੇ ਮਤੇ ਵਿਚ ਸ਼ਹੀਦਾਂ ਤੋ ਅਗਵਾਈ ਲੈਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦ੍ਰਿੜਤਾ ਨਾਲ ਮੰਜਿਲ ਪ੍ਰਾਪਤੀ ਤੱਕ ਪਹਿਰਾ ਦਿੰਦਾ ਰਹੇਗਾ, ਸਿੱਖ ਨੌਜਵਾਨੀ ਦੇ ਕਾਤਲ ਹੁਕਮਰਾਨਾਂ ਨੂੰ ਹਰ ਕੀਮਤ ਤੇ ਕੌਮਾਂਤਰੀ ਕਾਨੂੰਨਾਂ ਅਨੁਸਾਰ ਸਜ਼ਾ ਮਿਲੇ, ਵਿਧਾਨਘਾੜਤਾ ਕਮੇਟੀ ਵਿਚ ਸਿੱਖ ਨੁਮਾਇੰਦਿਆ ਨੇ ਦਸਤਖਤ ਨਾ ਕਰਕੇ ਸਿੱਖ ਕੌਮ ਦੇ ਆਜਾਦ ਹੋਣ ਨੂੰ ਪ੍ਰਤੱਖ ਕਰ ਦਿੱਤਾ, 328 ਪਾਵਨ ਸਰੂਪਾਂ ਦੀ ਗੁੰਮਸੁਦਗੀ ਸੰਬੰਧੀ ਸ. ਬਲਦੇਵ ਸਿੰਘ ਵਡਾਲਾ ਵੱਲੋ ਕਾਨੂੰਨੀ ਅਮਲ ਅਤੇ ਸ. ਇਮਾਨ ਸਿੰਘ ਮਾਨ ਵੱਲੋ ਲੰਮੇ ਸਮੇ ਤੋ ਕੀਤੇ ਜਾ ਰਹੇ ਪੂਰਨ ਫਰਜਾਂ ਲਈ ਧੰਨਵਾਦ, ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਪੰਜਾਬ ਸੂਬੇ ਦੀਆਂ ਮਲਕੀਅਤਾਂ, ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਇਕੱਤਰ ਹੋ ਕੇ ਕੌਮ ਨਿਸਾਨੇ ਵੱਲ ਵੱਧੇ, ਨਿਊਜੀਲੈਡ ਵਿਚ ਨਗਰ ਕੀਰਤਨ ਵਿਚ ਰੁਕਾਵਟ ਪਾਉਣ ਵਾਲੇ ਅਨਸਰਾਂ ਵਿਰੁੱਧ ਅਮਲ ਤੇ ਜਾਂਚ ਹੋਵੇ, ਪੰਜਾਬ ਦੀ ਸਥਿਤੀ ਨੂੰ ਬਿਹਤਰ ਕਰਨ ਲਈ ਪੰਜਾਬ ਨਾਲ ਲੱਗਦੀਆ ਸਰਹੱਦਾਂ ਅਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਵਪਾਰ ਤੇ ਯਾਤਰਾਵਾ ਲਈ ਖੋਲਿਆ ਜਾਵੇ, ਐਸ.ਜੀ.ਪੀ.ਸੀ ਦੀ ਤੁਰੰਤ ਜਰਨਲ ਚੋਣ ਕਰਵਾਉਣ ਦਾ ਐਲਾਨ ਕੀਤਾ ਜਾਵੇ, ਰੀਪੇਰੀਅਨ ਕਾਨੂੰਨ ਅਨੁਸਾਰ ਪੰਜਾਬ ਦੇ ਪਾਣੀਆ ਦਾ ਕੰਟਰੋਲ ਪੰਜਾਬ ਦੇ ਹਵਾਲੇ ਹੋਵੇ, ਜੀ ਰਾਮ ਜੀ ਕਾਨੂੰਨ ਰਾਹੀ ਮਜਦੂਰਾਂ ਨੂੰ 365 ਦਿਨ ਕੰਮ ਅਤੇ ਉਨ੍ਹਾਂ ਦੀ ਵੱਧ ਤੋ ਵੱਧ ਉਜਰਤ ਦਿੱਤਾ ਜਾਵੇ, ਪੰਜਾਬ ਅਤੇ ਸਿੱਖ ਕੌਮ ਦੇ ਸਭ ਮਸਲਿਆ ਦਾ ਇਕੋ ਇਕ ਹੱਲ ਕਾਮਰੇਡ ਚੀਨ, ਹਿੰਦੂ ਇੰਡੀਆ ਅਤੇ ਇਸਲਾਮਿਕ ਪਾਕਿਸਤਾਨ ਦੀ ਤ੍ਰਿਕੋਣ ਦੇ ਵਿਚਕਾਰ ਬਤੌਰ ਬਫਰ ਸਟੇਟ (ਖ਼ਾਲਿਸਤਾਨ) ਜਮਹੂਰੀਅਤ ਅਤੇ ਕੌਮਾਂਤਰੀ ਕਾਨੂੰਨਾਂ ਅਧੀਨ ਤੁਰੰਤ ਕਾਇਮ ਹੋਵੇ ਅਤੇ ਏਸੀਆ ਖਿੱਤੇ ਦੇ ਅਮਨ ਚੈਨ ਨੂੰ ਬਹਾਲ ਰੱਖਣ ਵਿਚ ਸਹਾਈ ਹੋਵੇਗਾ ।

Have something to say? Post your comment

 
 
 

ਪੰਜਾਬ

ਮਾਪੇ ਬੱਚਿਆਂ ਨੂੰ ਬਾਣੀ ਤੇ ਵਿਰਸੇ ਨਾਲ ਜੋੜਨ ਲਈ ਵੱਧ ਤੋਂ ਵੱਧ ਗੁਰ ਇਤਿਹਾਸ ਤੋਂ ਜਾਣੂ ਕਰਵਾਉਣ : ਵਿਧਾਇਕ ਕੁਲਵੰਤ ਸਿੰਘ

ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲਗਾਏ ਗਏ 'ਮੇਰੀ ਦਸਤਾਰ ਮੇਰੀ ਸ਼ਾਨ’ ਦੋ ਰੋਜ਼ਾ ਕੈਂਪ ਵਿੱਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਸ਼ਿਰਕਤ

314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ — ਡਾ. ਬਲਜੀਤ ਕੌਰ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ਮਹਿੰਦਰਾ ਟਰੈਕਟਰ ਭੇਂਟ

ਸ਼ਹੀਦੀ ਸਭਾ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਸੰਘਰਸ਼ਾਂ ਦਾ ਰਾਹ ਹੀ ਮਾਨਵ ਕਲਿਆਣ ਦਾ ਰਾਹ-ਬਰਾੜ

ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰ

ਉੱਤਰਾਖੰਡ ਦੇ ਰਾਜਪਾਲ ਵੱਲੋਂ ਵੀਰ ਬਾਲ ਦਿਵਸ 2025 ਨੂੰ ਸਮਰਪਿਤ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਦੀ ਸਾਹਿਤਕ ਚਿੱਤਰਕਾਰੀ ਰਚਨਾ ਲਾਂਚ

ਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ

ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ