BREAKING NEWS
ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾਪੰਜਾਬ ਪੁਲਿਸ ਸੰਗਤਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ ਸੇਵਾ ਵਜੋਂ ਡਿਊਟੀ ਨਿਭਾ ਰਹੀ ਹੈ: ਡੀਜੀਪੀ ਪੰਜਾਬ328 ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੇ ਮਾਮਲੇ ਵਿੱਚ ਐਸ.ਜੀ.ਪੀ.ਸੀ. ਨੂੰ ਐਸ.ਆਈ.ਟੀ. ਦਾ ਸਹਿਯੋਗ ਕਰਨਾ ਚਾਹੀਦਾ ਹੈ-ਪੰਨੂਪੰਜਾਬ ਦੇ ਖੇਡ ਸਾਮਾਨ ਉਦਯੋਗ ਲਈ ਵੱਡਾ ਹੁੰਸਲਾ; ਜਲੰਧਰ ਵਿੱਚ ਟੈਕਨੋਲੋਜੀ ਐਕਸਟੈਂਸ਼ਨ ਸੈਂਟਰ ਮਨਜ਼ੂਰ

ਪੰਜਾਬ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ਮਹਿੰਦਰਾ ਟਰੈਕਟਰ ਭੇਂਟ

ਕੌਮੀ ਮਾਰਗ ਬਿਊਰੋ | December 26, 2025 09:53 PM


ਐੱਸ.ਏ.ਐੱਸ. ਨਗਰ - ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕਾਰ ਸੇਵਾ ਲਈ ਦਾਨੀ ਸੱਜਣ ਵੱਲੋਂ ਮਹਿੰਦਰਾ ੨੬੫ ਡਿਲਕਸ ਟਾਪ ਮਾਡਲ ਟਰੈਕਟਰ ਭੇਂਟ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਦਾਨੀ ਸੱਜਣ ਵਲੋਂ ਟਰੈਕਟਰ ਨੂੰ ਗੁਰਦੁਆਰਾ ਸਾਹਿਬ ਜੀ ਵਿਖੇ ਨਿਸ਼ਾਨ ਸਾਹਿਬ ਦੇ ਨੇੜੇ ਖੜਾ ਕਰਕੇ ਟਰੈਕਟਰ ਦੀਆਂ ਚਾਬੀਆਂ ਦਫ਼ਤਰ ਵਿਖੇ ਦਿੱਤੀਆਂ ਗਈਆਂ। ਉਨਾਂ ਦੱਸਿਆ ਕਿ ਟਰੈਕਟਰ ਦੇ ਸਾਰੇ ਕਾਗਜ਼ਾਤ, ਬੀਮਾ ਆਦਿ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਨਾਮ ਤੇ ਹੈ। ਦਾਨੀ ਸੱਜਣ ਵਲੋਂ ਦਸਿਆ ਗਿਆ ਕਿ ਦਾਸ ਇਸ ਸ਼ਹੀਦੀ ਸਥਾਨ ਤੇ ਚੱਲ ਰਹੀ ਕਾਰ ਸੇਵਾ ਅਤੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਬਿਰਧ ਸਰੂਪਾਂ ਦੀ ਸੇਵਾ-ਸੰਭਾਲ ਅਤੇ ਨਵੇਂ ਸਰੂਪਾਂ ਦੀ ਨਿਸ਼ਕਾਮ ਸੇਵਾ ਤੋਂ ਬਹੁਤ ਪ੍ਰਭਾਵਿਤ ਹੈ । ਇਸ ਅਸਥਾਨ ਤੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਮਹਾਰਾਜ ਦਾ ਹੁੰਦਾ ਅਦਬ ਸਤਿਕਾਰ ਅਤੇ ਕਾਰ ਸੇਵਾ ਵੇਖ ਕੇ ਦਾਸ ਵੀ ਤੁੱਛ ਮਾਤਰ ਇਹ ਟਰੈਕਟਰ ਗੁਰੂ ਸਾਹਿਬ ਜੀ ਦੇ ਸਤਿਕਾਰ ਵਿੱਚ ਭੇਂਟ ਕਰਨਾ ਚਾਹੁੰਦਾ ਹੈ।
ਦਾਨੀ ਸੱਜਣ ਵੱਲੋਂ ਟਰੈਕਟਰ ਤੇ ਲੱਗਣ ਵਾਲਾ ਸਾਰਾ ਸਮਾਨ ਵੀ ਲਗਵਾ ਕੇ ਦਿੱਤਾ ਗਿਆ ਹੈ । ਉਨਾਂ ਦੱਸਿਆ ਕਿ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵੱਲੋਂ ਇਕੱਠੇ ਹੋ ਕੇ ਕੜਾਹ ਪ੍ਰਸ਼ਾਦਿ ਦੀ ਦੇਗ ਸਜਾ ਕੇ ਅਰਦਾਸੀਆ ਸਿੰਘ ਤੋਂ ਦਾਨੀ ਸੱਜਣ ਦੀ ਚੜਦੀ ਕਲਾ ਲਈ ਅਰਦਾਸ ਕਰਵਾਈ ਗਈ ।
ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਇਸ ਮੌਕੇ ਦੱਸਿਆ ਕਿ ਸ਼ਹੀਦਾਂ ਦੇ ਇਸ ਅਸਥਾਨ ਦੀ ਸੰਗਤਾਂ ਵਿੱਚ ਬਹੁਤ ਮਾਨਤਾ ਹੈ । ਇਸ ਤੋਂ ਪਹਿਲਾਂ ਵੀ ਗੁਪਤ ਅਤੇ ਪ੍ਰਤੱਖ ਦਾਨੀ ਸੱਜਣਾਂ ਵੱਲੋਂ ਸਮੇਂ ਸਮੇਂ ਤੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਅਸਵਾਰਾ ਸਾਹਿਬ ਲਈ ੩ ਏਅਰ ਕੰਡੀਸ਼ਨਡ ਬੱਸ, ਨਗਰ ਕੀਰਤਨ ਲਈ ਆਲੀਸ਼ਾਨ ਪਾਲਕੀ ਸਾਹਿਬ ਵਾਲੀ ਗੱਡੀ, ਕਵਾਲਿਸ, ਸਕਾਰਪਿਓ, ੩ ਮਾਰੂਤੀ ਈਕੋ, ਮਹਿੰਦਰਾ ਮਰਾਜ਼ੋ, ਮਹਿੰਦਰਾ ਜ਼ਾਇਲੋ, ਮਾਰੂਤੀ ਵਰਸਾ ਗੱਡੀਆਂ ਭੇਂਟ ਕੀਤੀਆਂ ਗਈਆਂ ਹਨ। ਕਾਰ ਸੇਵਾ ਵਾਸਤੇ ੮ ਟਰੈਕਟਰ, ਟਾਟਾ 207, ਟਾਟਾ 709, ਮਹਿੰਦਰਾ ਪਿੱਕ ਅੱਪ, ਮਹਿੰਦਰਾ ਯੂਟੀਲਿਟੀ, ਮਹਿੰਦਰ ਕੈਂਪਰ, ਮਹਿੰਦਰ ਮੈਕਸ, ਮਹਿੰਦਰਾ ਬਲੇਰੋ, ਮਹਿੰਦਰ ਮਿਨੀ ਟਰਕ ੩੨੦੦ ਅਸ਼ੋਕਾ ਲੇਲੈਂਡ ਟਰੱਕ, ਟਾਟਾ ਐੱਲ ਪੀ. ਟਰੱਕ ਅਤੇ ਬੇਅੰਤ ਮਾਇਆ, ਸੋਨਾ ਆਦਿਕ ਭੇਂਟ ਕੀਤਾ ਜਾ ਚੁੱਕਿਆ ਹੈ ।

Have something to say? Post your comment

 
 
 

ਪੰਜਾਬ

ਮਾਪੇ ਬੱਚਿਆਂ ਨੂੰ ਬਾਣੀ ਤੇ ਵਿਰਸੇ ਨਾਲ ਜੋੜਨ ਲਈ ਵੱਧ ਤੋਂ ਵੱਧ ਗੁਰ ਇਤਿਹਾਸ ਤੋਂ ਜਾਣੂ ਕਰਵਾਉਣ : ਵਿਧਾਇਕ ਕੁਲਵੰਤ ਸਿੰਘ

ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲਗਾਏ ਗਏ 'ਮੇਰੀ ਦਸਤਾਰ ਮੇਰੀ ਸ਼ਾਨ’ ਦੋ ਰੋਜ਼ਾ ਕੈਂਪ ਵਿੱਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਸ਼ਿਰਕਤ

314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ — ਡਾ. ਬਲਜੀਤ ਕੌਰ

ਸ਼ਹੀਦੀ ਸਭਾ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਸੰਘਰਸ਼ਾਂ ਦਾ ਰਾਹ ਹੀ ਮਾਨਵ ਕਲਿਆਣ ਦਾ ਰਾਹ-ਬਰਾੜ

ਬਾਹਰਲੇ ਮੁਲਕਾਂ ਅਤੇ ਇੰਡੀਆਂ ਵਿਚ ਸਾਜਸੀ ਢੰਗ ਰਾਹੀ ਕਤਲ ਕੀਤੇ ਜਾ ਰਹੇ ਸਿੱਖਾਂ ਦੇ ਕਾਤਲਾਂ ਨੂੰ ਕੌਮਾਂਤਰੀ ਕਾਨੂੰਨਾਂ ਅਨੁਸਾਰ ਸਜ਼ਾ ਦਾ ਪ੍ਰਬੰਧ ਹੋਵੇ : ਮਾਨ

ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰ

ਉੱਤਰਾਖੰਡ ਦੇ ਰਾਜਪਾਲ ਵੱਲੋਂ ਵੀਰ ਬਾਲ ਦਿਵਸ 2025 ਨੂੰ ਸਮਰਪਿਤ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਦੀ ਸਾਹਿਤਕ ਚਿੱਤਰਕਾਰੀ ਰਚਨਾ ਲਾਂਚ

ਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ

ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ