BREAKING NEWS
ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਸਿਖਰਲਾ ਸਥਾਨ ਰੱਖਿਆ ਬਰਕਰਾਰ: ਹਰਜੋਤ ਸਿੰਘ ਬੈਂਸਸਾਲ 2025 ਵਿੱਚ ਡਰੋਨ ਅਧਾਰਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਵਿੱਚ ਵੱਡੀ ਸਫ਼ਲਤਾ ਮਿਲੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨਕੇਂਦਰ ਦੀ ਨਵੀਂ ਵੀਬੀ-ਜੀ ਰਾਮ ਜੀ ਸਕੀਮ ਮਨਰੇਗਾ ਮਜ਼ਦੂਰਾਂ ਅਤੇ ਸੰਘੀ ਢਾਂਚੇ 'ਤੇ ਸਿੱਧਾ ਹਮਲਾ: ਤਰੁਣਪ੍ਰੀਤ ਸਿੰਘ ਸੌਂਦਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ

ਪੰਜਾਬ

ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਸਿਖਰਲਾ ਸਥਾਨ ਰੱਖਿਆ ਬਰਕਰਾਰ: ਹਰਜੋਤ ਸਿੰਘ ਬੈਂਸ

ਸੁਖਮਨਦੀਪ ਸਿੰਘ/ ਕੌਮੀ ਮਾਰਗ ਬਿਊਰੋ | December 27, 2025 07:04 PM

ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਸਾਲ 2025 ਵਿੱਚ ਕੀਤੀਆਂ ਅਹਿਮ ਪਹਿਲਕਦਮੀਆਂ ਸਦਕਾ ਪੰਜਾਬ ਵਿੱਚ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਨਵਾਂ ਰੂਪ ਮਿਲਿਆ ਹੈ। ਸਿੱਖਿਆ ਪ੍ਰਣਾਲੀ ਦੇ ਇਸ ਨਵੇਂ ਰੂਪ ਨੇ ਠੋਸ, ਸਕਾਰਾਤਮਕ ਤੇ ਪਰਿਵਰਤਨਸ਼ੀਲ ਨਤੀਜੇ ਪ੍ਰਦਾਨ ਕਰਦਿਆਂ ਅਕਾਦਮਿਕ ਉੱਤਮਤਾ ਲਈ ਕੌਮੀ ਪੱਧਰ ਉੱਤੇ ਨਵੇਂ ਮਾਪਦੰਡ ਕਾਇਮ ਕੀਤੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਜਿਹੇ ਕਲਾਸਰੂਮ ਸਿਰਜੇ ਜਾ ਰਹੇ ਹਨ ਜਿੱਥੇ ਆਤਮਵਿਸ਼ਵਾਸ ਤੇ ਨਵੀਨਤਾ ਰਾਹੀਂ ਸੂਬੇ ਦੇ ਨੌਜਵਾਨਾਂ ਦੇ ਭਵਿੱਖ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ।

ਸਕੂਲ ਸਿੱਖਿਆ ਵਿਭਾਗ ਦੀਆਂ ਇਸ ਸਾਲ ਦੀ ਮਹੱਤਵਪੂਰਨ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਸਸ਼ਕਤ ਬਣਾਉਣਾ ਹੈ ਜੋ ਸੂਬਾ ਸਰਕਾਰ ਦੀ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ ਵਾਲੀ ਸੰਪੂਰਨ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, "ਸਾਡੀਆਂ ਪਹਿਲਕਦਮੀਆਂ ਨੇ ਸਿੱਖਿਆ ਖੇਤਰ ਵਿੱਚ ਅਹਿਮ ਸਕਾਰਾਤਮਕ ਬਦਲਾਅ ਲਿਆਂਦੇ ਹਨ। ਨੈਸ਼ਨਲ ਅਚੀਵਮੈਂਟ ਸਰਵੇ (ਐਨ.ਏ.ਐਸ.) ਵਿੱਚ ਸਿਖਰਲੇ ਰੈਂਕ ਨੂੰ ਬਰਕਰਾਰ ਰੱਖਣਾ ਇਹ ਸਾਬਤ ਕਰਦਾ ਹੈ ਕਿ ਜ਼ਮੀਨੀ ਪੱਧਰ 'ਤੇ ਬਿਹਤਰ ਸਿੱਖਿਆ ਪ੍ਰਦਾਨ ਕਰਨ ਦੇ ਨਤੀਜੇ ਹੁਣ ਸਾਡਾ ਮਿਆਰ ਬਣ ਗਏ ਹਨ।"

ਇਸ ਬਦਲਾਅ ਦਾ ਸਭ ਤੋਂ ਵੱਡਾ ਸਬੂਤ ਕੌਮੀ ਪੱਧਰ ਉੱਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਤੋਂ ਮਿਲਦਾ ਹੈ ਜਿਨ੍ਹਾਂ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਸਰਕਾਰੀ ਸਕੂਲਾਂ ਦੇ ਰਿਕਾਰਡ 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਪ੍ਰੀਖਿਆ ਪਾਸ ਕੀਤੀ, 45 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸਡ ਪ੍ਰੀਖਿਆ ਅਤੇ 847 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ। ਇਹਨਾਂ ਨਤੀਜਿਆਂ ਤੋਂ ਇਹ ਸਾਬਤ ਹੁੰਦਾ ਹੈ ਕਿ ਹੁਣ ਸਰਕਾਰੀ ਸਕੂਲ ਦੇਸ਼ ਦੇ ਚੋਟੀ ਦੇ ਅਹੁਦਿਆਂ ਨੂੰ ਹਾਸਲ ਕਰਨ ਲਈ ਵਿਦਿਆਰਥੀਆਂ ਨੂੰ ਪ੍ਰਮੁੱਖ ਮੰਚ ਪ੍ਰਦਾਨ ਕਰਦੇ ਹਨ।

ਪੰਜਾਬ ਨੇ ਸਾਲ 2025-26 ਦੇ ਸੈਸ਼ਨ ਵਿੱਚ ਗਿਆਰ੍ਹਵੀਂ ਜਮਾਤ ਵਿੱਚ "ਉੱਦਮਤਾ" ਨੂੰ ਮੁੱਖ ਵਿਸ਼ੇ ਵਜੋਂ ਲਾਗੂ ਕਰਕੇ ਕੌਮੀ ਪੱਧਰ ਉੱਤੇ ਇੱਕ ਵਿਲੱਖਣ ਪਛਾਣ ਬਣਾਈ ਹੈ, ਜਿਸ ਨਾਲ ਵਿਦਿਆਰਥੀਆਂ ਦਰਮਿਆਨ ਇੱਕ ਉੱਦਮੀ ਭਾਵਨਾ ਪੈਦਾ ਹੋਈ। ਉਨ੍ਹਾਂ ਕਿਹਾ ਕਿ ਇਸ ਨਾਲ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਅਗਵਾਈ ਵਾਲੇ ਛੋਟੇ ਉੱਦਮ ਪੈਦਾ ਹੋਣ ਲੱਗੇ ਜਿਸ ਨਾਲ ਵਿਦਿਆਰਥੀਆਂ ਵਿੱਚ ਨੌਕਰੀਆਂ ਦੀ ਭਾਲ ਕਰਨ ਦੀ ਬਜਾਏ ਨੌਕਰੀਆਂ ਸਿਰਜਣ ਦੀ ਮਾਨਸਿਕਤਾ ਪੈਦਾ ਹੋਣ ਲੱਗੀ ਹੈ।

ਵਿਦਿਆਰਥੀਆਂ ਦੀ ਭਲਾਈ ਲਈ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਸ. ਬੈਂਸ ਨੇ ਕਿਹਾ ਕਿ ਸਾਰੇ ਸਰਕਾਰੀ ਸਕੂਲਾਂ ਵਿੱਚ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਲਈ ਇੱਕ ਮੋਹਰੀ ਨਸ਼ਾ ਰੋਕਥਾਮ ਪਾਠਕ੍ਰਮ ਸ਼ੁਰੂ ਕੀਤਾ ਗਿਆ ਹੈ। ਇਹ ਪਾਠਕ੍ਰਮ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਅੱਠ ਲੱਖ ਤੋਂ ਵੱਧ ਵਿਦਿਆਰਥੀ ਨੂੰ ਪੀਅਰ ਲੀਡਰਸ਼ਿਪ ਅਤੇ ਮਨੋਵਿਗਿਆਨਕ ਮਜ਼ਬੂਤੀ ਦਿੰਦਾ ਹੈ ਅਤੇ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਤੋਂ ਦੂਰ ਰੱਖਣ ਦੇ ਨਾਲ ਨਾਲ ਸਕੂਲਾਂ ਨੂੰ ਤੰਦਰੁਸਤੀ ਦੇ ਕੇਂਦਰ ਬਣਾਉਂਦਾ ਹੈ।

ਸ. ਬੈਂਸ ਨੇ ਕਿਹਾ ਕਿ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਪੱਧਰ ‘ਤੇ ਵਿਸ਼ਵ ਪੱਧਰੀ ਸਿੱਖਿਆ ਵਿਧੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਸਬੰਧੀ 234 ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਸਿੰਗਾਪੁਰ ਤੋਂ ਸਿਖਲਾਈ ਪ੍ਰਦਾਨ ਕਰਵਾਈ ਗਈ ਹੈ, 216 ਪ੍ਰਾਇਮਰੀ ਕੇਡਰ ਅਧਿਆਪਕਾਂ ਨੂੰ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਤੋਂ ਸਿਖਲਾਈ ਦਿਵਾਈ ਗਈ ਹੈ ਅਤੇ 199 ਮੁੱਖ ਅਧਿਆਪਕ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਪ੍ਰਾਪਤ ਕਰ ਚੁੱਕੇ ਹਨ। ਸੂਬਾ ਸਰਕਾਰ ਵੱਲੋ ਸ਼ੁਰੂ ਕੀਤਾ "ਸਕੂਲ ਮੈਂਟਰਸ਼ਿਪ ਪ੍ਰੋਗਰਾਮ" ਵਿਦਿਆਰਥੀਆਂ ਨੂੰ ਸੀਨੀਅਰ ਅਫਸਰਾਂ ਨਾਲ ਜੋੜਦਾ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਉੱਚੇ ਮੁਕਾਮ ਹਾਸਲ ਕਰਨ ਅਤੇ ਆਪਣੀ ਰੁਚੀ ਅਨੁਸਾਰ ਕਰੀਅਰ ਬਣਾਉਣ ਦੇ ਯੋਗ ਬਣਾਉਣ ਲਈ ਲੋੜੀਂਦਾ ਮਾਰਗਦਰਸ਼ਨ ਮਿਲਦਾ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਸਾਰੇ ਵਿਦਿਆਰਥੀਆਂ ਲਈ ਇਕ ਸਾਮਾਨ ਕਰੀਅਰ ਯੋਜਨਾਬੰਦੀ ਨੂੰ ਯਕੀਨੀ ਬਣਾਉਣ ਲਈ, ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਆਪਣੇ ਪਬਲਿਕ ਸਕੂਲ ਸਿਸਟਮ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ-ਅਧਾਰਤ ਕਰੀਅਰ ਗਾਈਡੈਂਸ ਨੂੰ ਸ਼ਾਮਲ ਕਰਨ ਲਈ ਆਪਣੀ ਕਿਸਮ ਦਾ ਪਹਿਲਾ ਪ੍ਰਾਜੈਕਟ ਸ਼ੁਰੂ ਕੀਤਾ ਹੈ। ਇਸ ਪਹਿਲਕਦਮੀ ਦੇ ਪਾਇਲਟ ਪੜਾਅ ਤਹਿਤ, ਸਰਕਾਰੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਨਾਲ ਸਬੰਧਤ ਸਕੂਲਾਂ ਵਿੱਚ 25 ਏ.ਆਈ.-ਅਧਾਰਤ ਕਰੀਅਰ ਗਾਈਡੈਂਸ ਲੈਬਾਂ ਦਾ ਉਦਘਾਟਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ "ਇੰਗਲਿਸ਼ ਐਜ" ਪ੍ਰੋਗਰਾਮ ਹੁਣ ਇੱਕ ਸੰਸਥਾ ਦਾ ਰੂਪ ਲੈ ਚੁੱਕਿਆ ਹੈ, ਜਿਸ ਨੇ 500 ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ 3 ਲੱਖ ਵਿਦਿਆਰਥੀਆਂ ਨੂੰ ਅੰਗਰੇਜ਼ੀ ਬੋਲਣ ਵਿੱਚ ਆਤਮਵਿਸ਼ਵਾਸੀ ਬਣਾ ਦਿੱਤਾ ਹੈ ਜਿਸ ਨਾਲ ਉਨ੍ਹਾਂ ਲਈ ਵਿਸ਼ਵਵਿਆਪੀ ਰਾਹ ਖੁੱਲ੍ਹ ਗਏ ਹਨ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 118 ਸਰਕਾਰੀ ਸਕੂਲਾਂ ਨੂੰ 'ਸਕੂਲ ਆਫ਼ ਐਮੀਨੈਂਸ' ਵਜੋਂ ਅੱਪਗ੍ਰੇਡ ਕੀਤਾ ਜਾ ਰਿਹਾ ਹੈ। ਸਕੂਲਾਂ ਵਿੱਚ ਸਟਾਫ ਨੂੰ ਹੋਰ ਮਜ਼ਬੂਤ ਕਰਦਿਆਂ 12, 316 ਯੋਗ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਗਿਆ, 13, 765 ਨਵੇਂ ਅਧਿਆਪਕ ਭਰਤੀ ਕੀਤੇ ਗਏ ਅਤੇ ਸਰਕਾਰੀ ਸਕੂਲਾਂ ਲਈ 1, 908 ਕੈਂਪਸ ਮੈਨੇਜਰ ਅਤੇ 1, 316 ਸੁਰੱਖਿਆ ਗਾਰਡ ਨਿਯੁਕਤ ਕੀਤੇ ਗਏ

 

Have something to say? Post your comment

 
 
 

ਪੰਜਾਬ

ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸ਼ਬਦ ਕੀਰਤਨ ਕਰਵਾਇਆ ਗਿਆ ਲੋਕ ਭਵਨ ਪੰਜਾਬ ਵਿਖੇ 

ਬੁੱਢਾ ਦਲ ਦੀ ਅਗਵਾਈ ਵਿੱਚ ਨਿਹੰਗ ਸਿੰਘਾਂ ਦਾ ਮਹੱਲਾ 28 ਦਸੰਬਰ ਨੂੰ ਨਿਕਲੇਗਾ

ਵਿਧਾਨ ਸਭਾ ਚੋਣਾਂ ਵਿੱਚ ਕਾਦਿਆਨੀਆਂ ਦੇ ਜਲਸੇ ਵਿੱਚ ਜਾਣ ਵਾਲਿਆਂ ਦਾ ਹੋਵੇਗਾ ਬਾਈਕਾਟ: ਸ਼ਾਹੀ ਇਮਾਮ ਪੰਜਾਬ

ਨੌਜਵਾਨ ਪੀੜ੍ਹੀ ਸਹਿਬਜ਼ਾਦਿਆਂ ਦੀ ਸ਼ਹਾਦਤ ਤੋ ਪ੍ਰੇਣਾ ਲਵੇ-ਇਕਬਾਲ ਸਿੰਘ ਲਾਲਪੁਰਾ

ਯੂਨਾਈਟਿਡ ਸਿੱਖਸ ਦੇ ਵੱਲੋਂ ਛੋਟੇ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਹਤ ਨੂੰ ਸਮਰਪਿਤ ਲਗਾਇਆ ਗਿਆ ਦਸਤਾਰ ਸਜਾਉ ਕੈਂਪ

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਲਗੀਧਰ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ

ਪੋਸਟ ਮੈਟ੍ਰਿਕ ਸਕਾਲਰਸ਼ਿਪ ਹੇਠ 4.77 ਕਰੋੜ ਰੁਪਏ ਜਾਰੀ, ਵੰਚਿਤ ਪਿਛੋਕੜ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਵੱਡੀ ਸਹਾਇਤਾ — ਡਾ. ਬਲਜੀਤ ਕੌਰ

ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ: ਏਆਈਜੀ ਐਸਐਸਓਸੀ ਫਾਜ਼ਿਲਕਾ ਗੁਰਸੇਵਕ ਸਿੰਘ

ਸਾਲ 2025 ਵਿੱਚ ਡਰੋਨ ਅਧਾਰਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਵਿੱਚ ਵੱਡੀ ਸਫ਼ਲਤਾ ਮਿਲੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੇਂਦਰ ਦੀ ਨਵੀਂ ਵੀਬੀ-ਜੀ ਰਾਮ ਜੀ ਸਕੀਮ ਮਨਰੇਗਾ ਮਜ਼ਦੂਰਾਂ ਅਤੇ ਸੰਘੀ ਢਾਂਚੇ 'ਤੇ ਸਿੱਧਾ ਹਮਲਾ: ਤਰੁਣਪ੍ਰੀਤ ਸਿੰਘ ਸੌਂਦ