BREAKING NEWS
ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਸਿਖਰਲਾ ਸਥਾਨ ਰੱਖਿਆ ਬਰਕਰਾਰ: ਹਰਜੋਤ ਸਿੰਘ ਬੈਂਸਸਾਲ 2025 ਵਿੱਚ ਡਰੋਨ ਅਧਾਰਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਵਿੱਚ ਵੱਡੀ ਸਫ਼ਲਤਾ ਮਿਲੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨਕੇਂਦਰ ਦੀ ਨਵੀਂ ਵੀਬੀ-ਜੀ ਰਾਮ ਜੀ ਸਕੀਮ ਮਨਰੇਗਾ ਮਜ਼ਦੂਰਾਂ ਅਤੇ ਸੰਘੀ ਢਾਂਚੇ 'ਤੇ ਸਿੱਧਾ ਹਮਲਾ: ਤਰੁਣਪ੍ਰੀਤ ਸਿੰਘ ਸੌਂਦਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ

ਨੈਸ਼ਨਲ

ਤਖ਼ਤ ਪਟਨਾ ਸਾਹਿਬ ਵਿਖ਼ੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਪੁਰਬ ਮਨਾਇਆ -ਬਿਹਾਰ ਦੇ ਮੁੱਖ ਮੰਤਰੀ ਅਤੇ ਰਾਜਪਾਲ ਨੇ ਭਰੀ ਹਾਜ਼ਰੀ 

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | December 27, 2025 07:06 PM

ਨਵੀਂ ਦਿੱਲੀ- ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 359ਵੇਂ ਪ੍ਰਕਾਸ਼ ਪੁਰਬ ਨੂੰ ਤਖ਼ਤ ਪਟਨਾ ਸਾਹਿਬ ਕਮੇਟੀ, ਬਿਹਾਰ ਸਰਕਾਰ ਅਤੇ ਸਾਧ ਸੰਗਤ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਰਾਜਪਾਲ ਆਰਿਫ਼ ਮੁਹੰਮਦ ਖਾਨ ਸਮੇਤ ਅਨੇਕ ਸਨਮਾਨਿਤ ਸ਼ਖ਼ਸੀਅਤਾਂ ਨੇ ਹਾਜ਼ਰੀ ਭਰ ਕੇ ਗੁਰੂ ਮਹਾਰਾਜ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਉਨ੍ਹਾਂ ਨੂੰ ਸਿਰੋਪਾ, ਕਿਰਪਾਨ ਅਤੇ ਯਾਦਗਾਰ ਚਿੰਨ੍ਹ ਭੇਟ ਕੀਤਾ ਗਿਆ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੱਲੋਂ ਤਖ਼ਤ ਸਾਹਿਬ ਦੀ ਮੈਗਜ਼ੀਨ ‘ਗੋਬਿੰਦ ਪ੍ਰਕਾਸ਼’ ਅਤੇ ਰਾਜਪਾਲ ਆਰਿਫ਼ ਮੁਹੰਮਦ ਖਾਨ ਵੱਲੋਂ ਕੈਲੰਡਰ ਅਤੇ ਸਿੱਖ ਜੰਤਰੀ ਦਾ ਵਿਮੋਚਨ ਕੀਤਾ ਗਿਆ। ਇਸ ਮੌਕੇ ‘ਤੇ ਪ੍ਰਧਾਨ ਜਗਜੋਤ ਸਿੰਘ ਸੋਹੀ, ਸਕੱਤਰ ਇੰਦਰਜੀਤ ਸਿੰਘ, ਸੀਨੀਅਰ ਪ੍ਰਧਾਨ ਲਖਵਿੰਦਰ ਸਿੰਘ, ਸਕੱਤਰ ਗੁਰਵਿੰਦਰ ਸਿੰਘ, ਸਕੱਤਰ ਹਰਬੰਸ ਸਿੰਘ, ਮੈਂਬਰ ਮਹਿੰਦਰਪਾਲ ਸਿੰਘ ਢਿੱਲੋਂ, ਹਰਪਾਲ ਸਿੰਘ ਜੋਹਲ, ਜਸਬੀਰ ਸਿੰਘ ਧਾਮ ਅਤੇ ਮੀਡੀਆ ਪ੍ਰਭਾਰੀ ਸੁਦੀਪ ਸਿੰਘ ਹਾਜ਼ਰ ਰਹੇ। ਸ. ਜਗਜੋਤ ਸਿੰਘ ਸੋਹੀ ਅਤੇ ਸ. ਇੰਦਰਜੀਤ ਸਿੰਘ ਨੇ ਦੱਸਿਆ ਕਿ 25 ਤੋਂ 27 ਦਸੰਬਰ ਤੱਕ ਪ੍ਰਕਾਸ਼ ਪੁਰਬ ਮਨਾਏ ਗਏ, ਜਿਸ ਦੌਰਾਨ ਪ੍ਰਭਾਤ ਫੇਰੀ, ਨਗਰ ਕੀਰਤਨ, ਗੁਰਮਤਿ ਸਮਾਗਮ ਆਦਿ ਕਰਵਾਏ ਗਏ, ਜਿਨ੍ਹਾਂ ਵਿੱਚ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਨੇ ਪਹੁੰਚ ਕੇ ਹਿੱਸਾ ਲਿਆ। ਬੀਤੇ 15 ਤਾਰੀਖ ਨੂੰ ਪ੍ਰਭਾਤ ਫੇਰੀ ਨਾਲ ਪ੍ਰਕਾਸ਼ ਪੁਰਬ ਦੀ ਸ਼ੁਰੂਆਤ ਹੋਈ ਸੀ ਅਤੇ ਅੱਜ ਪ੍ਰਕਾਸ਼ ਪੁਰਬ ਵੱਡੇ ਉਤਸ਼ਾਹ ਨਾਲ ਮਨਾਇਆ ਗਿਆ। ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਬਿਹਾਰ ਸਰਕਾਰ ਦੇ ਸਹਿਯੋਗ ਨਾਲ ਸੰਗਤ ਲਈ ਰਹਾਇਸ਼, ਟ੍ਰਾਂਸਪੋਰਟ, ਲੰਗਰ, ਸੁਰੱਖਿਆ ਆਦਿ ਦੇ ਪੱਕੇ ਪ੍ਰਬੰਧ ਕੀਤੇ ਗਏ ਸਨ। ਉਨ੍ਹਾਂ ਨੇ ਦੱਸਿਆ ਕਿ ਅੱਜ ਦੇ ਮੁੱਖ ਸਮਾਗਮ ਵਿੱਚ ਮੁੱਖ ਮੰਤਰੀ ਨਿਤੀਸ਼ ਕੁਮਾਰ ਪਹੁੰਚੇ। ਇਸ ਤੋਂ ਪਹਿਲਾਂ ਰਾਜਪਾਲ ਆਰਿਫ਼ ਮੁਹੰਮਦ ਖਾਨ ਨੇ ਪਹੁੰਚ ਕੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਲਿਆ। ਉਨ੍ਹਾਂ ਵੱਲੋਂ ਮੰਗਲ ਤਾਲਾਬ ਵਿੱਚ 10 ਹਜ਼ਾਰ ਗਜ਼ ਜ਼ਮੀਨ ਐਮਆਰਆਈ ਅਤੇ ਸੀਟੀ ਸਕੈਨ ਸੈਂਟਰ ਲਈ ਦਿੱਤੀ ਗਈ ਹੈ, ਜਿਸ ‘ਤੇ ਮੁੰਬਈ ਨਿਵਾਸੀ ਗੁਰਿੰਦਰ ਸਿੰਘ ਬਾਵਾ ਦੇ ਸਹਿਯੋਗ ਨਾਲ ਐਮਆਰਆਈ ਅਤੇ ਸੀਟੀ ਸਕੈਨ ਸੈਂਟਰ ਖੋਲ੍ਹਿਆ ਜਾਵੇਗਾ, ਜਿੱਥੇ ਬਾਜ਼ਾਰ ਨਾਲੋਂ ਕਾਫ਼ੀ ਘੱਟ ਦਰਾਂ ‘ਤੇ ਇਹ ਸੁਵਿਧਾਵਾਂ ਉਪਲਬਧ ਕਰਵਾਈਆਂ ਜਾਣਗੀਆਂ। ਇਸ ਦੇ ਨਾਲ ਦੂਜੇ ਚਰਨ ਵਿੱਚ ਕੈਂਸਰ ਨਿਰੋਧਕ ਸੈਂਟਰ ਵੀ ਖੋਲ੍ਹਿਆ ਜਾਵੇਗਾ। ਇਸ ਕਾਰਜ ਦਾ ਪੂਰਾ ਸੇਹਰਾ ਗੁਰਿੰਦਰ ਸਿੰਘ ਬਾਵਾ ਨੂੰ ਜਾਂਦਾ ਹੈ, ਜਿਨ੍ਹਾਂ ਦੀ ਅਥਕ ਮਿਹਨਤ ਨਾਲ ਹੀ ਇਹ ਕਾਰਜ ਸੰਭਵ ਹੋ ਰਿਹਾ ਹੈ।

Have something to say? Post your comment

 
 
 

ਨੈਸ਼ਨਲ

ਔਨਲਾਈਨ ਗੇਮਾਂ ਬੱਚਿਆਂ ਦੇ ਭਵਿੱਖ ਨੂੰ ਕਰ ਰਹੀਆਂ ਹਨ ਬਰਬਾਦ - ਪਰਮਜੀਤ ਸਿੰਘ ਪੰਮਾ

ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਚਾਰ ਸਾਹਿਬਜ਼ਾਦੇ ਐਮਆਰਆਈ ਅਤੇ ਸੀਟੀ ਸਕੈਨ ਸੈਂਟਰ ਦਾ ਨੀਂਹ ਪੱਥਰ ਰੱਖਿਆ ਬਿਹਾਰ ਦੇ ਰਾਜਪਾਲ ਨੇ

ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਪੰਜਾਬ ਦੀ ਜ਼ਰੂਰੀ ਮੀਟਿੰਗ 4 ਜਨਵਰੀ ਨੂੰ ਅਤਲਾ ਖੁਰਦ ਵਿਖੇ

ਕੀ ਜਿਸ ਦਿਨ ਸਾਹਿਬਜ਼ਾਦਿਆਂ ਦੀ ਸ਼ਹੀਦੀ ਹੋਈ ਓਸੇ ਦਿਨ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਕਾਸ਼ ਦਿਹਾੜਾ ਵੀ ਸੀ.? ਕਾਲਕਾ/ਕਾਹਲੋਂ

ਸਾਹਿਬਜਾਦਿਆਂ ਦੀ ਸ਼ਹਾਦਤ ਬਾਰੇ ਔਰੰਗਜ਼ੇਬ ਬਾਰੇ ਕੀਤੀਆਂ ਗੱਲਾਂ 'ਤੇ ਭੜਕੇ ਮੁਸਲਿਮ ਨੌਜਵਾਨਾਂ ਨੇ ਸਿੱਖ ਨੌਜਵਾਨ 'ਤੇ ਹਮਲਾ ਕਰ ਕੀਤਾ ਗੰਭੀਰ ਜਖਮੀ

ਰਾਹੁਲ ਗਾਂਧੀ ਨੇ ਸੀਡਬਲਿਊਸੀ ਦੀ ਮੀਟਿੰਗ ਤੋਂ ਪਹਿਲਾਂ ਮਨਮੋਹਨ ਸਿੰਘ ਨੂੰ ਯਾਦ ਕੀਤਾ

ਖੜਗੇ ਨੇ ਕਿਹਾ 'ਮਨਰੇਗਾ ਬਚਾਓ ਮੁਹਿੰਮ' 5 ਜਨਵਰੀ ਤੋਂ

ਕਿਸਾਨਾਂ ਵਲੋਂ 16 ਜਨਵਰੀ ਨੂੰ ਬਿਜਲੀ ਸੋਧ ਬਿੱਲ ਅਤੇ ਹੋਰ ਹਮਲਿਆਂ ਦੇ ਖਿਲਾਫ ਹੋਣਗੇ ਪ੍ਰਦਰਸ਼ਨ: ਸੰਯੁਕਤ ਕਿਸਾਨ ਮੋਰਚਾ

ਦਿੱਲੀ ਗੁਰਦੁਆਰਾ ਕਮੇਟੀ ਵਲੋਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਹੋ ਕੇ ਪਟਨਾ ਦੇ ਚਿਤਕੋਹਰਾ ਅਤੇ ਕੰਗਨਘਾਟ ਵਿੱਚ ਵਿਸ਼ੇਸ਼ ਪ੍ਰੋਗਰਾਮ