ਨਵੀਂ ਦਿੱਲੀ - ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਦੇ ਮੁੱਖ ਸੇਵਾਦਾਰ ਭਾਈ ਸੁਖਚੈਨ ਸਿੰਘ ਅਤਲਾ ਨੇ ਕਿਹਾ ਕਿ ਪਿਛਲੇ ਅੱਠ ਸਾਲਾਂ ਤੋਂ ਦਾਸ ਦੇ ਪਰਿਵਾਰ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਜਨਵਰੀ ਮਹੀਨੇ ਵਿੱਚ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ ਜਾਂਦੇ ਹਨ । ਇਸ ਵਾਰ ਵੀ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵੱਖ ਵੱਖ ਸਮਾਗਮ ਪੰਜਾਬ ਅਤੇ ਹਰਿਆਣਾ, ਰਾਜਸਥਾਨ ਵਿੱਚ ਕਰਵਾਏ ਜਾਣੇ ਹਨ । ਇੰਨ੍ਹਾ ਸਮੂਹ ਪ੍ਰੋਗਰਾਮਾਂ ਦੀ ਰੂਪ ਰੇਖਾ ਉਲੀਕਣ ਲਈ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਪੰਜਾਬ ਦੀ ਅਤਿ ਜ਼ਰੂਰੀ ਮੀਟਿੰਗ 4 ਜਨਵਰੀ ਦਿਨ ਐਤਵਾਰ ਨੂੰ ਪਿੰਡ ਅਤਲਾ ਖੁਰਦ ਵਿਖੇ ਦਾਸ ਦੇ ਗ੍ਰਹਿ ਵਿਖੇ ਰੱਖੀ ਗਈ ਹੈ। ਇਸ ਲਈ ਸਮੂਹ ਅਹੁਦੇਦਾਰਾਂ ਅਤੇ ਇਲਾਕੇ ਦੀਆਂ ਸੰਗਤਾਂ ਨੂੰ ਬੇਨਤੀ ਹੈ ਕਿ 4 ਜਨਵਰੀ ਦਿਨ ਐਤਵਾਰ ਦੁਪਹਿਰ 3 ਵਜੇ ਦਾਸ ਦੇ ਗ੍ਰਹਿ ਵਿਖੇ ਪਹੁੰਚਣ ਦੀ ਕਿਰਪਾਲਤਾ ਕਰਨੀ ਜਿਸ ਨਾਲ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਮਾਗਮਾਂ ਦੀ ਰੂਪਰੇਖਾ ਉਲੀਕ ਸਕੀਏ।