BREAKING NEWS
ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਸਿਖਰਲਾ ਸਥਾਨ ਰੱਖਿਆ ਬਰਕਰਾਰ: ਹਰਜੋਤ ਸਿੰਘ ਬੈਂਸਸਾਲ 2025 ਵਿੱਚ ਡਰੋਨ ਅਧਾਰਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਵਿੱਚ ਵੱਡੀ ਸਫ਼ਲਤਾ ਮਿਲੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨਕੇਂਦਰ ਦੀ ਨਵੀਂ ਵੀਬੀ-ਜੀ ਰਾਮ ਜੀ ਸਕੀਮ ਮਨਰੇਗਾ ਮਜ਼ਦੂਰਾਂ ਅਤੇ ਸੰਘੀ ਢਾਂਚੇ 'ਤੇ ਸਿੱਧਾ ਹਮਲਾ: ਤਰੁਣਪ੍ਰੀਤ ਸਿੰਘ ਸੌਂਦਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ

ਪੰਜਾਬ

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਲਗੀਧਰ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ

ਕੌਮੀ ਮਾਰਗ ਬਿਊਰੋ | December 27, 2025 07:26 PM

ਅੰਮ੍ਰਿਤਸਰ-ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਲਗੀਧਰ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਪੁਰਬ ਅੱਜ ਕਾਲਜ ਕੈਂਪਸ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਦੇ ਨਾਲ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਿਤਾ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਮਾਤਾ ਗੁਜ਼ਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੋਟਿਨ-ਕੋਟਿ ਪ੍ਰਣਾਮ ਕਰਦਿਆਂ ਧਰਮ, ਕੌਮ ਅਤੇ ਮਜ਼ਲੂਮਾਂ ਦੀ ਰੱਖਿਆ ਲਈ ਦਿੱਤੀ ਕੁਰਬਾਨੀ ਨੂੰ ਵੀ ਯਾਦ ਕੀਤਾ ਗਿਆ।

ਉਕਤ ਧਾਰਮਿਕ ਸਮਾਗਮ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਉਣ ਉਪਰੰਤ ਸਮੂਹ ਸੰਗਤ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੰਦਿਆਂ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਇਸ ਦੌਰਾਨ ਉਨ੍ਹਾਂ ……ਕਿਹਾ ਕਿ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜਾਤ-ਪਾਤ ਦੇ ਭੇਦਭਾਵ ਨੂੰ ਖ਼ਤਮ ਕਰਕੇ ਬਰਾਬਰੀ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੁਆਰਾ ਦੇਸ਼ ਕੌਮ ਲਈ ਦਿੱਤੀ ਗਈ ਕੁਰਬਾਨੀ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਕਲਗੀਧਰ ਪਿਤਾ ਨੇ ਜ਼ੁਲਮ ਦੇ ਖਾਤਮੇ ਅਤੇ ਕੌਮ ਦੀ ਰੱਖਿਆ ਲਈ ਜਾਲਮ ਮੁਗਲਾਂ ਨਾਲ ਟਾਕਰਾ ਲੈਂਦਿਆਂ ਆਪਣਾ ਸਰਬੰਸ ਵਾਰ ਦਿੱਤਾ ਸੀ।

ਇਸ ਤੋਂ ਪਹਿਲਾਂ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਪਰਸੋਂ ਤੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਅੱਜ ਕਾਲਜ ਦੇ ਗੁਰਮਤਿ ਸਟੱਡੀ ਸੈਂਟਰ ਦੇ ਵਿਦਿਆਰਥੀਆਂ ਵੱਲੋਂ ‘ਤਹੀ ਪ੍ਰਕਾਸ਼ ਹਮਾਰਾ ਭਯੋ, ਪਟਨਾ ਸਹਰ ਵਿਖੈ ਭਾਵ ਲਯੋ ‘ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ’, ‘ਰਾਜਨ ਕੇ ਰਾਜਾ ਮਹਾਰਾਜਨ ਕੇ ਮਹਾਰਾਜਾ’, ‘ਮਿੱਤਰ ਪਿਆਰੇ ਨੂੰ ਹਾਲ ਮਰੀਦਾਂ ਦਾ ਕਹਿਣਾ’ ਸ਼ਬਦ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਸ: ਛੀਨਾ ਨੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਮਾਰਗ ਅਤੇ ਉਪਦੇਸ਼ਾਂ ਨੂੰ ਅਪਨਾ ਕੇ ਸਵੈਮਾਨ ਨਾਲ ਜੀਉਣ ਲਈ ਪ੍ਰੇਰਿਤ ਕੀਤਾ, ਕਿਉਂਕਿ ਉਨ੍ਹਾਂ ਦਾ ਜੀਵਨ, ਇਤਿਹਾਸ ਅਤੇ ਸਿੱਖਿਆਵਾਂ ਵਿਸ਼ਵ ਭਰ ਲਈ ਪ੍ਰੇਰਣਾਦਾਇਕ ਹੈ।

ਇਸ ਮੌਕੇ ਸਿੱਖ ਇਤਿਹਾਸ ਮਾਹਿਰ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ਰੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਬਾਦਸ਼ਾਹ ਦਰਵੇਸ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਫ਼ਲਸਫ਼ੇ ਦੇ ਨਾਲ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਜੀ, ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਸਬੰਧੀ ਵੀ ਆਈ ਹੋਈ ਸੰਗਤ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ। ਇਸ ਮੌਕੇ ਸ: ਛੀਨਾ ਨੇ ਖਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਨਾਲ ਮਿਲ ਕੇ ਕੀਰਤਨ ਕਰ ਰਹੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਟ ਕੀਤਾ।

ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਅਜ਼ਮੇਰ ਸਿੰਘ ਹੇਰ, ਸ: ਲਖਵਿੰਦਰ ਸਿੰਘ ਢਿੱਲੋਂ, ਸ: ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਰਮਿੰਦਰ ਕੌਰ, ਖਾਲਸਾ ਯੂਨੀਵਰਸਿਟੀ ਦੇ ਰਿਸਰਚ ਡੀਨ ਡਾ. ਆਰ. ਕੇ. ਧਵਨ, ਐਗਜੇਮੀਨੇਸ਼ਨ ਕੰਟਰੋਲਰ ਡੀਨ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪਿ੍ਰੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ, ਖ਼ਾਲਸਾ ਕਾਲਜ ਚਵਿੰਡਾ ਦੇਵੀ ਸ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਪਿ੍ਰੰਸੀਪਲ ਏ. ਐਸ. ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਘੁੱਗ (ਜਲੰਧਰ) ਪ੍ਰਿੰਸੀਪਲ ਸ: ਪਰਮਜੀਤ ਸਿੰਘ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸ਼ਬਦ ਕੀਰਤਨ ਕਰਵਾਇਆ ਗਿਆ ਲੋਕ ਭਵਨ ਪੰਜਾਬ ਵਿਖੇ 

ਬੁੱਢਾ ਦਲ ਦੀ ਅਗਵਾਈ ਵਿੱਚ ਨਿਹੰਗ ਸਿੰਘਾਂ ਦਾ ਮਹੱਲਾ 28 ਦਸੰਬਰ ਨੂੰ ਨਿਕਲੇਗਾ

ਵਿਧਾਨ ਸਭਾ ਚੋਣਾਂ ਵਿੱਚ ਕਾਦਿਆਨੀਆਂ ਦੇ ਜਲਸੇ ਵਿੱਚ ਜਾਣ ਵਾਲਿਆਂ ਦਾ ਹੋਵੇਗਾ ਬਾਈਕਾਟ: ਸ਼ਾਹੀ ਇਮਾਮ ਪੰਜਾਬ

ਨੌਜਵਾਨ ਪੀੜ੍ਹੀ ਸਹਿਬਜ਼ਾਦਿਆਂ ਦੀ ਸ਼ਹਾਦਤ ਤੋ ਪ੍ਰੇਣਾ ਲਵੇ-ਇਕਬਾਲ ਸਿੰਘ ਲਾਲਪੁਰਾ

ਯੂਨਾਈਟਿਡ ਸਿੱਖਸ ਦੇ ਵੱਲੋਂ ਛੋਟੇ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਹਤ ਨੂੰ ਸਮਰਪਿਤ ਲਗਾਇਆ ਗਿਆ ਦਸਤਾਰ ਸਜਾਉ ਕੈਂਪ

ਪੋਸਟ ਮੈਟ੍ਰਿਕ ਸਕਾਲਰਸ਼ਿਪ ਹੇਠ 4.77 ਕਰੋੜ ਰੁਪਏ ਜਾਰੀ, ਵੰਚਿਤ ਪਿਛੋਕੜ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਵੱਡੀ ਸਹਾਇਤਾ — ਡਾ. ਬਲਜੀਤ ਕੌਰ

ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਸਿਖਰਲਾ ਸਥਾਨ ਰੱਖਿਆ ਬਰਕਰਾਰ: ਹਰਜੋਤ ਸਿੰਘ ਬੈਂਸ

ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ: ਏਆਈਜੀ ਐਸਐਸਓਸੀ ਫਾਜ਼ਿਲਕਾ ਗੁਰਸੇਵਕ ਸਿੰਘ

ਸਾਲ 2025 ਵਿੱਚ ਡਰੋਨ ਅਧਾਰਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਵਿੱਚ ਵੱਡੀ ਸਫ਼ਲਤਾ ਮਿਲੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੇਂਦਰ ਦੀ ਨਵੀਂ ਵੀਬੀ-ਜੀ ਰਾਮ ਜੀ ਸਕੀਮ ਮਨਰੇਗਾ ਮਜ਼ਦੂਰਾਂ ਅਤੇ ਸੰਘੀ ਢਾਂਚੇ 'ਤੇ ਸਿੱਧਾ ਹਮਲਾ: ਤਰੁਣਪ੍ਰੀਤ ਸਿੰਘ ਸੌਂਦ