ਲੁਧਿਆਣਾ-ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਪਰਸਨ ਸ. ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਛੋਟੇ ਸਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜ਼ਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਉਣ ਹਿੱਤ ਅਤੇ ਮੌਜੂਦਾ ਸਮੇਂ ਦੀ ਨੌਜਵਾਨ ਪੀੜ੍ਹੀ ਤੇ ਬੱਚਿਆਂ ਨੂੰ ਸਹਿਬਜ਼ਾਦਿਆਂ ਦੀ ਸ਼ਹਾਦਤ ਤੋ ਪ੍ਰੇਣਾ ਲੈ ਕੇ ਆਪਣੇ ਅੰਦਰ ਦੇਸ਼ ਭਗਤੀ ਤੇ ਸੂਰਬੀਰਤਾ ਵਾਲਾ ਜ਼ਜਬਾ ਪੈਦਾ ਕਰਨ ਦੇ ਨਾਲ ਨਾਲ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਤੋ ਸੇਧ ਲੈਣ ਲਈ ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਟਰੱਸਟ, ਪੰਜਾਬ ਵੱਲੋਂ ਦਿਵਿਆਂਗ ਸਹਾਇਤਾ ਕੇਂਦਰ, ਰਿਸ਼ੀ ਨਗਰ, ਲੁਧਿਆਣਾ ਵਿਖੇ ਵੀਰ ਬਾਲ ਦਿਵਸ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸ਼ਰਧਾ ਭਾਵਨਾ ਨਾਲ ਮਨਾਉਣ ਮਨਾਉਣ ਲਈ ਆਯੋਜਿਤ ਕੀਤਾ ਗਿਆ ਧਾਰਮਿਕ ਸਮਾਗਮ ਸਮੁੱਚੇ ਸਮਜ ਲਈ ਪ੍ਰੇਣਾ ਦਾ ਸਰੋਤ ਹੈ!
ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਟਰੱਸਟ, ਪੰਜਾਬ ਵੱਲੋਂ ਦਿਵਿਆਂਗ ਸਹਾਇਤਾ ਕੇਂਦਰ, ਰਿਸ਼ੀ ਨਗਰ ਵਿਖੇ ਆਯੋਜਿਤ ਕੀਤੇ ਗਏ ਧਾਰਮਿਕ ਸਮਾਗਮ ਦੌਰਾਨ ਇਕੱਤਰ ਹੋਈਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਵੱਲੋ ਕੀਤਾ ਗਿਆ ਮਹਾਨ ਬਲੀਦਾਨ ਸਾਡੇ ਲਈ ਇੱਕ ਵੱਡੀ ਪ੍ਰੇਣਾ ਹੈ!ਇਸ ਦੌਰਾਨ ਸ੍ਰੀ
ਯਸ਼ ਗਿਰੀ, ਕਨਵੀਨਰ, ਸਮਾਜਿਕ ਸਦਭਾਵਨਾ (ਆਰਐਸਐਸ, ਪੰਜਾਬ) ਤੇ
ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਟਰੱਸਟ, ਪੰਜਾਬ ਦੇ ਪ੍ਰਧਾਨ ਸ਼੍ਰੀ ਪੰਕਜ ਜਿੰਦਲ ਨੇ ਸਮਾਗਮ ਵਿੱਚ ਇਕੱਤਰ ਸ਼ਖਸੀਅਤਾਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਕਿਹਾ ਕਿ
ਇਹ ਪ੍ਰੋਗਰਾਮ ਸ਼੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਨ ਅਤੇ ਸੱਚ, ਨਿਆਂ ਅਤੇ ਵਿਸ਼ਵਾਸ ਦੀ ਆਜ਼ਾਦੀ ਲਈ ਖੜ੍ਹੇ ਹੋਣ ਦੇ ਉਨ੍ਹਾਂ ਦੇ ਸੰਦੇਸ਼ ਨੂੰ ਫੈਲਾਉਣ ਲਈ ਆਯੋਜਿਤ ਕੀਤਾ ਗਿਆ ।ਉਨ੍ਹਾਂ ਨੇ ਕਿਹਾ ਕਿ ਸਾਡਾ ਟਰੱਸਟ ਹਮੇਸ਼ਾ ਸਮਾਜਿਕ ਕਦਰਾਂ-ਕੀਮਤਾਂ ਅਤੇ ਭਾਈਚਾਰਕ ਸੇਵਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।ਇਸ ਤੋ ਪਹਿਲਾ ਆਯੋਜਿਤ ਕੀਤੇ ਗਏ ਸਮਾਗਮ ਅੰਦਰ ਭਾਈ ਨਾਨਕ ਸਿੰਘ ਖਾਲਸਾ ਪਟਿਆਲੇ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਆਨੰਦਮਈ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਉੱਥੇ ਨਾਲ ਹੀ ਡਾ. ਸੀ. ਐਸ. ਗਰੇਵਾਲ ਨੇ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ
ਵੀਰ ਬਾਲ ਦਿਵਸ ਦੀ ਮਹੱਤਤਾ ਉਪਰ ਚਾਨਣਾ ਪਾਇਆ, ਉਪਰੰਤ ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਟਰੱਸਟ, ਪੰਜਾਬ ਦੇ ਪ੍ਰਧਾਨ ਸ਼੍ਰੀ ਪੰਕਜ ਜਿੰਦਲ ਨੇ ਸਮੂਹ ਮਹਿਮਾਨ ਸ਼ਖਸਿਅਤਾਂ ਦਾ ਧੰਨਵਾਦ ਪ੍ਰਗਟ ਕੀਤਾ।ਸਮਾਘਮ ਅੰਦਰ
ਸ਼੍ਰੀ ਰਾਜੇਸ਼ ਨੌਹਰੀਆ, ਸਕੱਤਰ, ਸ਼੍ਰੀਮਤੀ ਸੁਨੀਤਾ ਚੈਟਲੀ, ਵਿੱਤ ਸਕੱਤਰ, ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਟਰੱਸਟ, ਪੰਜਾਬ, ਸ਼੍ਰੀਮਤੀ ਅਰੁਣਾ ਪੁਰੀ, ਸ਼੍ਰੀਮਤੀ ਅਨੁਪਮਾ ਰਾਵਲ, ਸ਼੍ਰੀ ਐਮ.ਐਲ. ਸ਼ਰਮਾ, ਸ਼੍ਰੀਮਤੀ ਸੁਸ਼ਮਾ ਸੂਦ, ਸ਼੍ਰੀ ਐਸ.ਪੀ. ਸੂਦ, ਸ਼੍ਰੀ ਰਾਜਿੰਦਰ ਪਾਲ ਬਾਂਸਲ, ਸਟਾਫ ਮੈਂਬਰ, ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਟਰੱਸਟ, ਪੰਜਾਬ, ਅਤੇ ਭਾਰਤ ਵਿਕਾਸ ਪ੍ਰੀਸ਼ਦ ਦੀਆਂ ਸਾਰੀਆਂ ਸ਼ਾਖਾਵਾਂ ਦੇ ਮੈਂਬਰ ਵਿਸੇਸ਼ ਤੌਰ ਤੇ ਹਾਜ਼ਰ ਸਨ।