BREAKING NEWS
ਪੰਜਾਬ ਵਿੱਚ ਬਿਜਲੀ ਕਨੈਕਸ਼ਨ ਪ੍ਰਕਿਰਿਆ ਸਰਲ; ‘ਰੋਸ਼ਨ ਪੰਜਾਬ’ ਨਾਲ ਭਵਿੱਖ-ਤਿਆਰ ਪਾਵਰ ਗ੍ਰਿਡ ਦੀ ਨੀਂਹਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਸਿਖਰਲਾ ਸਥਾਨ ਰੱਖਿਆ ਬਰਕਰਾਰ: ਹਰਜੋਤ ਸਿੰਘ ਬੈਂਸਸਾਲ 2025 ਵਿੱਚ ਡਰੋਨ ਅਧਾਰਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਵਿੱਚ ਵੱਡੀ ਸਫ਼ਲਤਾ ਮਿਲੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨਕੇਂਦਰ ਦੀ ਨਵੀਂ ਵੀਬੀ-ਜੀ ਰਾਮ ਜੀ ਸਕੀਮ ਮਨਰੇਗਾ ਮਜ਼ਦੂਰਾਂ ਅਤੇ ਸੰਘੀ ਢਾਂਚੇ 'ਤੇ ਸਿੱਧਾ ਹਮਲਾ: ਤਰੁਣਪ੍ਰੀਤ ਸਿੰਘ ਸੌਂਦਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ

ਪੰਜਾਬ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸਿੱਖ ਮਿਸ਼ਨ ਹਾਪੁੜ ਵੱਲੋਂ ਕਰਵਾਇਆ ਗਿਆ ਗੁਰਮਤਿ ਸਮਾਗਮ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | December 28, 2025 07:27 PM


ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਸਿੱਖ ਮਿਸ਼ਨ ਹਾਪੁੜ, ਉਂਤਰ ਪ੍ਰਦੇਸ਼ ਵੱਲੋਂ ਸਮੂਹ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ, ਚੋਪਲਾ, ਹਾਪੁੜ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਓਐਸਡੀ ਸ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਅਤੇ ਹਾਪੁੜ ਦੇ ਜਿਲ੍ਹਾ ਜੱਜ ਸ. ਗੁਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ।
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਕਮਿੰਦਰ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਦੇ ਰਾਗੀ ਜਥਿਆਂ ਨੇ ਇਲਾਹੀ ਗੁਰਬਾਣੀ ਦਾ ਕੀਰਤਨ ਕੀਤਾ ਅਤੇ ਧਰਮ ਪ੍ਰਚਾਰ ਕਮੇਟੀ ਦੇ ਢਾਡੀ ਭਾਈ ਗੁਰਪ੍ਰੀਤ ਸਿੰਘ ਭੰਗੂ ਦੇ ਜਥੇ ਨੇ ਗੁਰ-ਇਤਿਹਾਸ ਸਰਵਣ ਕਰਵਾਇਆ। ਕਥਾਵਾਚਕ ਭਾਈ ਹਰਮਨਜੀਤ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਇਤਿਹਾਸ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੀ ਗਾਥਾ ਦੀ ਸੰਗਤਾਂ ਨਾਲ ਸਾਂਝੀ ਕੀਤੀ।
ਇਸ ਮੌਕੇ ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਸ. ਬ੍ਰਿਜਪਾਲ ਸਿੰਘ ਦੀ ਪ੍ਰੇਰਨਾ ਨਾਲ ਐਸ ਦੇ ਐਸ ਮੋਟਰਜ਼ ਦੇ ਮਾਲਕ ਸ. ਧਿਆਨ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਭੇਟ ਕੀਤੀ ਗੱਡੀ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਸਾਹਿਬ ਦੀ ਪਾਲਕੀ ਸਾਹਿਬ ਲਈ ਤਿਆਰ ਕਰਕੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ (ਯੂ.ਪੀ. ਸਿੱਖ ਮਿਸ਼ਨ, ਹਾਪੁੜ) ਨੂੰ ਸੌਂਪੀ ਗਈ। ਇਸ ਪਾਲਕੀ ਸਾਹਿਬ ਨੂੰ ਤਿਆਰ ਕਰਨ ਦੀ ਸੇਵਾ ਸ. ਬੰਤਾ ਸਿੰਘ ਦੇ ਪਰਿਵਾਰ ਨੇ ਸਮੂਹ ਸੰਗਤ ਦੇ ਸਹਿਯੋਗ ਨਾਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਅਧਿਕਾਰੀ ਸ. ਪਰਵਿੰਦਰ ਸਿੰਘ ਡੰਡੀ, ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਸ. ਬ੍ਰਿਜਪਾਲ ਸਿੰਘ, ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਦੇ ਹੈੱਡ ਗ੍ਰੰਥੀ ਗਿਆਨੀ ਪ੍ਰਭਦਿਆਲ ਸਿੰਘ, ਗੁਰਦੁਆਰਾ ਇੰਸਪੈਕਟਰ ਸ. ਬਲਜਿੰਦਰ ਸਿੰਘ, ਸ. ਹਰਵਿੰਦਰ ਸਿੰਘ, ਸ. ਬੂਟਾ ਸਿੰਘ, ਸ. ਕਰਮ ਸਿੰਘ, ਸ. ਬਲਬੀਰ ਸਿੰਘ, ਸ. ਸਿਮਰਜੀਤ ਸਿੰਘ, ਸ. ਇਕਬਾਲ ਸਿੰਘ, ਸ. ਹਰਜੀਤ ਸਿੰਘ, ਸ. ਰਣਜੋਧ ਸਿੰਘ, ਸ. ਦਲਜੀਤ ਸਿੰਘ, ਸ. ਖੇਮ ਸਿੰਘ, ਸ. ਕਾਹਨ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਵਨ ਸਟਾਪ ਸੈਂਟਰ ਰਾਹੀਂ 5121 ਹਿੰਸਾ ਪੀੜਤ ਔਰਤਾਂ ਨੂੰ ਮੁਫ਼ਤ ਸਹਾਇਤਾ — ਡਾ. ਬਲਜੀਤ ਕੌਰ

881 ਆਮ ਆਦਮੀ ਕਲੀਨਿਕਾਂ ਵਿੱਚ 4.59 ਕਰੋੜ ਤੋਂ ਵੱਧ ਲੋਕਾਂ ਨੇ ਇਲਾਜ ਲਿਆ: ਡਾ. ਬਲਬੀਰ ਸਿੰਘ

ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਸਥਿਤ ਕਾਲਜਾਂ ਨੂੰ ਦਰਪੇਸ਼ ਚੁਣੌਤੀਆਂ ਵਿਸ਼ੇ 'ਤੇ ਇੱਕ-ਰੋਜ਼ਾ ਕਾਨਫਰੰਸ ਕਰਵਾਈ ਗਈ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ, ਦਿੱਲੀ ਗੁਰਦੁਆਰਾ ਕਮੇਟੀ ਦੇ ਅਹੁਦੇਦਾਰ ਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ 5 ਜਨਵਰੀ ਨੂੰ ਤਲਬ

ਮੈਰਿਜ ਪੈਲੇਸਾਂ, ਰਿਜ਼ੋਰਟ, ਸਮੁੰਦਰਾਂ ਦੇ ਕੰਢੇ, ਬੀਚ, ਵਪਾਰਕ ਫਾਰਮ ਹਾਊਸਾਂ ਵਿਖੇ ਨਹੀ ਹੋਣਗੇ ਅਨੰਦ ਕਾਰਜ

328 ਸਰੂਪ ਮਾਮਲੇ ਵਿਚ ਪੰਜਾਬ ਸਰਕਾਰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜੀ ਨਾ ਕਰੇ-ਜਥੇਦਾਰ ਗੜਗੱਜ

ਪੰਜਾਬ ਦੇ ਸ਼ਰਵਣ ਸਿੰਘ ਨੂੰ ਮਿਲਿਆ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ- ਪਰਿਵਾਰ ਵਿੱਚ ਖੁਸ਼ੀ ਦੀ ਲਹਿਰ

ਪੰਜਾਬ ਵਿੱਚ ਬਿਜਲੀ ਕਨੈਕਸ਼ਨ ਪ੍ਰਕਿਰਿਆ ਸਰਲ; ‘ਰੋਸ਼ਨ ਪੰਜਾਬ’ ਨਾਲ ਭਵਿੱਖ-ਤਿਆਰ ਪਾਵਰ ਗ੍ਰਿਡ ਦੀ ਨੀਂਹ

ਬੁੱਢਾ ਦਲ ਦੀ ਅਗਵਾਈ ਵਿੱਚ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ

ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸ਼ਬਦ ਕੀਰਤਨ ਕਰਵਾਇਆ ਗਿਆ ਲੋਕ ਭਵਨ ਪੰਜਾਬ ਵਿਖੇ