BREAKING NEWS

ਨੈਸ਼ਨਲ

ਛੋਟੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਮੁੰਬਈ 'ਚ ਕਰਵਾਇਆ ਗਿਆ ਵਿਸ਼ੇਸ਼ ਕੀਰਤਨ ਸਮਾਗਮ: ਬੱਲ ਮਲਕੀਤ ਸਿੰਘ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | December 29, 2025 07:51 PM

ਨਵੀਂ ਦਿੱਲੀ - ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਗੁਰੂ ਤੇਗ ਬਹਾਦਰ ਦਰਬਾਰ ਰੌਲੀ ਕੈਂਪ ਪ੍ਰਬੰਧਕ ਕਮੇਟੀ, ਨਵੀਂ ਮੁੰਬਈ ਗੁਰਦੁਆਰਾ ਸੁਪਰੀਮ ਕੌਂਸਲ ਮਹਾਂਰਾਸ਼ਟਰ ਸਿੱਖ ਐਸੋਸੀਏਸ਼ਨ, ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ, 11 ਮੈਂਬਰੀ ਸਿੱਖ ਤਾਲਮੇਲ ਕਮੇਟੀ ਮੁੰਬਈ, ਸੇਵਕ ਜੱਥੇ ਅਤੇ ਮੁੰਬਈ ਐਮ.ਐਮ.ਆਰ ਸਿੱਖ ਸੰਗਤ ਦੇ ਸਹਿਯੋਗ ਸਦਕਾ ਗੁਰਦੁਆਰਾ ਤੇਗ ਬਹਾਦਰ ਦਰਬਾਰ ਰੌਲੀ ਕੈਂਪ ਗੁਰੂ ਤੇਗ ਬਹਾਦਰ ਨਗਰ ਮੁੰਬਈ ਵਿਖੇ ਕੀਰਤਨ ਸਮਾਗਮ ਕਰਵਾਇਆ ਗਿਆ। ਸਜਾਏ ਗਏ ਵਿਸ਼ੇਸ਼ ਕੀਰਤਨ ਦਰਬਾਰ ਵਿਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਬਲਪ੍ਰੀਤ ਸਿੰਘ ਜੀ ਲੁਧਿਆਣੇ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਰਸ ਨਾਲ ਜੋੜਿਆ। ਇਸ ਮੌਕੇ ਬੱਲ ਮਲਕੀਤ ਸਿੰਘ ਚੇਅਰਮੈਨ ਪ੍ਰਬੰਧਕ ਕਮੇਟੀ ਅਤੇ ਚੇਅਰਮੈਨ ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਅਤੇ ਪ੍ਰਬੰਧਕ ਕਮੇਟੀ ਵੱਲੋਂ ਕੀਰਤਨ ਦਰਬਾਰ ਵਿਚ ਉਚੇਚੇ ਤੌਰ ਤੇ ਹਾਜ਼ਿਰੀ ਭਰਣ ਵਾਲੇ ਮੁੱਖ ਮੰਤਰੀ ਮਹਾਰਾਸ਼ਟਰ ਸ੍ਰੀ ਦੇਵੇਂਦਰ ਫੜਨਵੀਸ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਦੇ ਸਰਵਉਚ ਬਲੀਦਾਨ ਨੂੰ ਸਮਰਪਿਤ ਹੈ। ਇਸ ਮੌਕੇ ਬੱਲ ਮਲਕੀਤ ਸਿੰਘ ਕਾਰਜਕਾਰੀ ਪ੍ਰਧਾਨ ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ, ਮਹਾਰਾਸ਼ਟਰ ਸਰਕਾਰ ਨੇ ਕਿਹਾ ਕਿ ਇਹ ਸ਼ਹੀਦੀ ਦਿਹਾੜੇ ਸਾਨੂੰ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ ਦੀ ਬੇਮਿਸਾਲ ਹਿੰਮਤ ਅਤੇ ਸਰਵਉੱਚ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ। ਇੰਨੀ ਛੋਟੀ ਉਮਰ ਵਿੱਚ ਵੀ ਧਰਮ ਪ੍ਰਤੀ ਉਨ੍ਹਾਂ ਦੀ ਅਟੁੱਟ ਵਿਸ਼ਵਾਸ ਅਤੇ ਸ਼ਰਧਾ ਹਮੇਸ਼ਾ ਮਨੁੱਖਤਾ ਲਈ ਪ੍ਰੇਰਨਾ ਸਰੋਤ ਰਹੇਗੀ। ਉਨ੍ਹਾਂ ਕਿਹਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨਾਲ ਜੁੜੀ ਇਹ ਵਿਰਾਸਤ - ਸਾਨੂੰ ਸੱਚ, ਨਿਆਂ ਅਤੇ ਧਾਰਮਿਕਤਾ ਦੇ ਮਾਰਗ 'ਤੇ ਨਿਡਰਤਾ ਨਾਲ ਚੱਲਣਾ ਸਿਖਾਉਂਦੀ ਹੈ। ਇਨ੍ਹਾਂ ਕਦਰਾਂ-ਕੀਮਤਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ। ਇਸ ਮੌਕੇ ਵਿਧਾਇਕ ਪ੍ਰਸਾਦ ਲਾਡ, ਵਿਧਾਇਕ ਤਾਮਿਲ ਸੇਲਵਾਨ, ਸ੍ਰੀ ਗੁਰੂ ਤੇਗ ਬਹਾਦਰ ਰਾਮੇਸ਼ਵਰ ਨਾਇਕ 350ਵੇਂ ਸ਼ਹੀਦੀ ਸਮਾਗਮ ਕਮੇਟੀ ਦੇ ਪ੍ਰਧਾਨ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਦਲਜੀਤ ਸਿੰਘ ਬੱਲ, ਮੈਂਬਰ ਜਸਪਾਲ ਸਿੰਘ ਸਿੱਧੂ, ਹੈਪੀ ਸਿੰਘ, ਗੁਰਦੇਵ ਸਿੰਘ ਸਕੱਤਰ, ਡਾ. ਅਜ਼ੀਜ਼ ਰਾਠੌੜ ਹਾਜ਼ਰ ਸਨ।

Have something to say? Post your comment

 
 
 

ਨੈਸ਼ਨਲ

ਨਵੇਂ ਸਾਲ ਦੀ ਆਮਦ ਵਿੱਚ 31 ਦਸੰਬਰ ਨੂੰ ਦਿੱਲੀ ਦੇ ਇਤਿਹਾਸਿਕ ਗੁਰਦੁਆਰਿਆਂ ਵਿੱਚ ਹੋਣਗੇ ਵਿਸ਼ੇਸ਼ ਸਮਾਗਮ - ਕਾਲਕਾ

ਅਖੰਡ ਕੀਰਤਨੀ ਜੱਥਾ ਟੋਰਾਂਟੋ ਵਲੋਂ ਚਾਰ ਸਾਹਿਬਜਾਦਿਆਂ, ਮਾਤਾ ਗੁੱਜਰ ਕੌਰ  ਅਤੇ ਸਮੂਹ ਸਿੰਘ ਸਿੰਘਣੀਆਂ ਦੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸਮਾਗਮ

ਕੁਲਦੀਪ ਸੇਂਗਰ ਨੂੰ ਸੁਪਰੀਮ ਕੋਰਟ ਦਾ ਝਟਕਾ - ਕੀਤੀ ਜਮਾਨਤ ਮੁਅੱਤਲ

ਸੇਂਗਰ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਦਾ ਫੈਸਲਾ ਸਹੀ ਹੈ, ਦੋਸ਼ੀ ਨੂੰ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ: ਸੋਮਨਾਥ ਭਾਰਤੀ

ਸਾਲ 2025 ਵਿੱਚ ਪ੍ਰਗਟਾਵੇ ਦੀ ਆਜ਼ਾਦੀ ਦੀਆਂ 14,800 ਤੋਂ ਵੱਧ ਉਲੰਘਣਾਵਾਂ, 117 ਗ੍ਰਿਫਤਾਰੀਆਂ, ਅੱਠ ਪੱਤਰਕਾਰ ਮਾਰੇ ਗਏ

ਅਕਾਲ ਤਖਤ ਸਾਹਿਬ ਵਲੋਂ ਦਿੱਲੀ ਕਮੇਟੀ ਪ੍ਰਧਾਨ ਸਕੱਤਰ ਅਤੇ ਕੁਝ ਮੈਂਬਰਾਂ ਨੂੰ 5 ਜਨਵਰੀ ਨੂੰ ਪੇਸ਼ ਹੋਣ ਦੇ ਆਦੇਸ਼

ਤੁਹਾਨੂੰ ਮਾਣਹਾਨੀ ਦੇ ਮਾਮਲੇ ਦਾ ਸਾਹਮਣਾ ਕਰਨਾ ਪਵੇਗਾ, ਭਾਜਪਾ ਨੇਤਾ ਆਰਪੀ ਸਿੰਘ ਨੇ ਕਾਂਗਰਸੀ ਨੇਤਾ ਮਨੀਕਮ ਟੈਗੋਰ ਨੂੰ ਜਵਾਬ ਦਿੱਤਾ

ਔਨਲਾਈਨ ਗੇਮਾਂ ਬੱਚਿਆਂ ਦੇ ਭਵਿੱਖ ਨੂੰ ਕਰ ਰਹੀਆਂ ਹਨ ਬਰਬਾਦ - ਪਰਮਜੀਤ ਸਿੰਘ ਪੰਮਾ

ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਚਾਰ ਸਾਹਿਬਜ਼ਾਦੇ ਐਮਆਰਆਈ ਅਤੇ ਸੀਟੀ ਸਕੈਨ ਸੈਂਟਰ ਦਾ ਨੀਂਹ ਪੱਥਰ ਰੱਖਿਆ ਬਿਹਾਰ ਦੇ ਰਾਜਪਾਲ ਨੇ

ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਪੰਜਾਬ ਦੀ ਜ਼ਰੂਰੀ ਮੀਟਿੰਗ 4 ਜਨਵਰੀ ਨੂੰ ਅਤਲਾ ਖੁਰਦ ਵਿਖੇ