BREAKING NEWS

ਨੈਸ਼ਨਲ

ਨਵੇਂ ਸਾਲ ਦੀ ਆਮਦ ਵਿੱਚ 31 ਦਸੰਬਰ ਨੂੰ ਦਿੱਲੀ ਦੇ ਇਤਿਹਾਸਿਕ ਗੁਰਦੁਆਰਿਆਂ ਵਿੱਚ ਹੋਣਗੇ ਵਿਸ਼ੇਸ਼ ਸਮਾਗਮ - ਕਾਲਕਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | December 29, 2025 08:10 PM


ਨਵੀਂ ਦਿੱਲੀ‌ -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਸਾਰੇ ਇਤਿਹਾਸਿਕ ਗੁਰਦੁਆਰਾ ਸਾਹਿਬਾਨਾਂ ਵਿੱਚ ਬੁੱਧਵਾਰ, 31 ਦਸੰਬਰ 2025 ਨੂੰ ਨਵੇਂ ਸਾਲ ਦੀ ਆਮਦ ਨੂੰ ਸਮਰਪਿਤ ਵਿਸ਼ੇਸ਼ ਰਸਭਿੰਨੇ ਕੀਰਤਨ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਪਵਿੱਤਰ ਕੀਰਤਨ ਸਮਾਗਮ ਸ਼ਾਮ 5:45 ਵਜੇ ਤੋਂ ਰਾਤ 12:15 ਵਜੇ ਤੱਕ ਗੁਰਬਾਣੀ ਦੇ ਅਨੰਦਮਈ ਸੁਰਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ, ਜਿੱਥੇ ਸ਼ਬਦ-ਕੀਰਤਨ ਰਾਹੀਂ ਸਤਿਗੁਰੂ ਦੀ ਹਜ਼ੂਰੀ ਵਿੱਚ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਜਾਵੇਗੀ।
ਸਰਦਾਰ  ਕਾਲਕਾ ਨੇ ਸਿੱਖ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਗੁਰੂ-ਘਰਾਂ ਵਿੱਚ ਹਾਜ਼ਰੀ ਭਰ ਕੇ ਹਰਜਸ ਗਾਇਨ ਕਰਦਿਆਂ ਗੁਰੂ ਸਾਹਿਬ ਦੀਆਂ ਅਪਾਰ ਬਖ਼ਸ਼ਿਸ਼ਾਂ ਅਤੇ ਆਤਮਿਕ ਖੁਸ਼ੀਆਂ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਸਹਾਰੇ ਨਵੇਂ ਸਾਲ ਦਾ ਸਵਾਗਤ ਕਰਨਾ ਸਾਡੇ ਲਈ ਅਤਿ ਪਵਿੱਤਰ ਅਤੇ ਅਰਥਪੂਰਨ ਅਨੁਭਵ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਸਮਾਗਮ ਸੰਗਤਾਂ ਦੇ ਜੀਵਨ ਵਿੱਚ ਚੜ੍ਹਦੀ ਕਲਾ, ਸ਼ਾਂਤੀ ਅਤੇ ਸੇਵਾ-ਭਾਵਨਾ ਨੂੰ ਹੋਰ ਮਜ਼ਬੂਤ ਕਰਨਗੇ ਅ।

Have something to say? Post your comment

 
 
 

ਨੈਸ਼ਨਲ

ਅਖੰਡ ਕੀਰਤਨੀ ਜੱਥਾ ਟੋਰਾਂਟੋ ਵਲੋਂ ਚਾਰ ਸਾਹਿਬਜਾਦਿਆਂ, ਮਾਤਾ ਗੁੱਜਰ ਕੌਰ  ਅਤੇ ਸਮੂਹ ਸਿੰਘ ਸਿੰਘਣੀਆਂ ਦੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸਮਾਗਮ

ਛੋਟੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਮੁੰਬਈ 'ਚ ਕਰਵਾਇਆ ਗਿਆ ਵਿਸ਼ੇਸ਼ ਕੀਰਤਨ ਸਮਾਗਮ: ਬੱਲ ਮਲਕੀਤ ਸਿੰਘ

ਕੁਲਦੀਪ ਸੇਂਗਰ ਨੂੰ ਸੁਪਰੀਮ ਕੋਰਟ ਦਾ ਝਟਕਾ - ਕੀਤੀ ਜਮਾਨਤ ਮੁਅੱਤਲ

ਸੇਂਗਰ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਦਾ ਫੈਸਲਾ ਸਹੀ ਹੈ, ਦੋਸ਼ੀ ਨੂੰ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ: ਸੋਮਨਾਥ ਭਾਰਤੀ

ਸਾਲ 2025 ਵਿੱਚ ਪ੍ਰਗਟਾਵੇ ਦੀ ਆਜ਼ਾਦੀ ਦੀਆਂ 14,800 ਤੋਂ ਵੱਧ ਉਲੰਘਣਾਵਾਂ, 117 ਗ੍ਰਿਫਤਾਰੀਆਂ, ਅੱਠ ਪੱਤਰਕਾਰ ਮਾਰੇ ਗਏ

ਅਕਾਲ ਤਖਤ ਸਾਹਿਬ ਵਲੋਂ ਦਿੱਲੀ ਕਮੇਟੀ ਪ੍ਰਧਾਨ ਸਕੱਤਰ ਅਤੇ ਕੁਝ ਮੈਂਬਰਾਂ ਨੂੰ 5 ਜਨਵਰੀ ਨੂੰ ਪੇਸ਼ ਹੋਣ ਦੇ ਆਦੇਸ਼

ਤੁਹਾਨੂੰ ਮਾਣਹਾਨੀ ਦੇ ਮਾਮਲੇ ਦਾ ਸਾਹਮਣਾ ਕਰਨਾ ਪਵੇਗਾ, ਭਾਜਪਾ ਨੇਤਾ ਆਰਪੀ ਸਿੰਘ ਨੇ ਕਾਂਗਰਸੀ ਨੇਤਾ ਮਨੀਕਮ ਟੈਗੋਰ ਨੂੰ ਜਵਾਬ ਦਿੱਤਾ

ਔਨਲਾਈਨ ਗੇਮਾਂ ਬੱਚਿਆਂ ਦੇ ਭਵਿੱਖ ਨੂੰ ਕਰ ਰਹੀਆਂ ਹਨ ਬਰਬਾਦ - ਪਰਮਜੀਤ ਸਿੰਘ ਪੰਮਾ

ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਚਾਰ ਸਾਹਿਬਜ਼ਾਦੇ ਐਮਆਰਆਈ ਅਤੇ ਸੀਟੀ ਸਕੈਨ ਸੈਂਟਰ ਦਾ ਨੀਂਹ ਪੱਥਰ ਰੱਖਿਆ ਬਿਹਾਰ ਦੇ ਰਾਜਪਾਲ ਨੇ

ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਪੰਜਾਬ ਦੀ ਜ਼ਰੂਰੀ ਮੀਟਿੰਗ 4 ਜਨਵਰੀ ਨੂੰ ਅਤਲਾ ਖੁਰਦ ਵਿਖੇ