ਨਵੀਂ ਦਿੱਲੀ -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਸਾਰੇ ਇਤਿਹਾਸਿਕ ਗੁਰਦੁਆਰਾ ਸਾਹਿਬਾਨਾਂ ਵਿੱਚ ਬੁੱਧਵਾਰ, 31 ਦਸੰਬਰ 2025 ਨੂੰ ਨਵੇਂ ਸਾਲ ਦੀ ਆਮਦ ਨੂੰ ਸਮਰਪਿਤ ਵਿਸ਼ੇਸ਼ ਰਸਭਿੰਨੇ ਕੀਰਤਨ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਪਵਿੱਤਰ ਕੀਰਤਨ ਸਮਾਗਮ ਸ਼ਾਮ 5:45 ਵਜੇ ਤੋਂ ਰਾਤ 12:15 ਵਜੇ ਤੱਕ ਗੁਰਬਾਣੀ ਦੇ ਅਨੰਦਮਈ ਸੁਰਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ, ਜਿੱਥੇ ਸ਼ਬਦ-ਕੀਰਤਨ ਰਾਹੀਂ ਸਤਿਗੁਰੂ ਦੀ ਹਜ਼ੂਰੀ ਵਿੱਚ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਜਾਵੇਗੀ।
ਸਰਦਾਰ ਕਾਲਕਾ ਨੇ ਸਿੱਖ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਗੁਰੂ-ਘਰਾਂ ਵਿੱਚ ਹਾਜ਼ਰੀ ਭਰ ਕੇ ਹਰਜਸ ਗਾਇਨ ਕਰਦਿਆਂ ਗੁਰੂ ਸਾਹਿਬ ਦੀਆਂ ਅਪਾਰ ਬਖ਼ਸ਼ਿਸ਼ਾਂ ਅਤੇ ਆਤਮਿਕ ਖੁਸ਼ੀਆਂ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਸਹਾਰੇ ਨਵੇਂ ਸਾਲ ਦਾ ਸਵਾਗਤ ਕਰਨਾ ਸਾਡੇ ਲਈ ਅਤਿ ਪਵਿੱਤਰ ਅਤੇ ਅਰਥਪੂਰਨ ਅਨੁਭਵ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਸਮਾਗਮ ਸੰਗਤਾਂ ਦੇ ਜੀਵਨ ਵਿੱਚ ਚੜ੍ਹਦੀ ਕਲਾ, ਸ਼ਾਂਤੀ ਅਤੇ ਸੇਵਾ-ਭਾਵਨਾ ਨੂੰ ਹੋਰ ਮਜ਼ਬੂਤ ਕਰਨਗੇ ਅ।