BREAKING NEWS

ਪੰਜਾਬ

ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 69110 ਮਹਿਲਾਵਾਂ ਨੂੰ 26.06 ਕਰੋੜ ਦੀ ਵਿੱਤੀ ਸਹਾਇਤਾ :ਡਾ.ਬਲਜੀਤ ਕੌਰ

ਕੌਮੀ ਮਾਰਗ ਬਿਊਰੋ | December 29, 2025 09:38 PM


ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਮਾਤਾ-ਬੱਚਾ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਲੋਕ-ਹਿਤੈਸ਼ੀ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਚਾਲੂ ਵਿੱਤੀ ਸਾਲ ਦੌਰਾਨ 26.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲੇ ਬੱਚੇ ਦੇ ਜਨਮ ’ਤੇ ਲਾਭਪਾਤਰੀ ਔਰਤਾਂ ਨੂੰ 5000 ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਰਕਮ ਦੋ ਕਿਸ਼ਤਾਂ ਵਿੱਚ ਅਦਾ ਕੀਤੀ ਜਾਂਦੀ ਹੈ, ਜਿਸ ਵਿੱਚ ਪਹਿਲੀ ਕਿਸ਼ਤ 3000 ਰੁਪਏ ਅਤੇ ਦੂਜੀ ਕਿਸ਼ਤ 2000 ਰੁਪਏ ਦੀ ਹੁੰਦੀ ਹੈ।
ਉਨ੍ਹਾਂ ਦੱਸਿਆ ਕਿ ਦੂਜੇ ਬੱਚੇ ਦੇ ਜਨਮ ’ਤੇ, ਜੇਕਰ ਦੂਜਾ ਬੱਚਾ ਲੜਕੀ ਹੋਵੇ, ਤਾਂ ਸਰਕਾਰ ਵੱਲੋਂ 6000 ਰੁਪਏ ਦੀ ਮਾਲੀ ਸਹਾਇਤਾ ਇੱਕ ਹੀ ਕਿਸ਼ਤ ਵਿੱਚ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀ ਰਕਮ ਲਾਭਪਾਤਰੀ ਔਰਤਾਂ ਦੇ ਖਾਤਿਆਂ ਵਿੱਚ ਡਾਇਰੈਕਟ ਬੈਨਿਫਿਟ ਟ੍ਰਾਂਸਫਰ (ਡੀ.ਬੀ.ਟੀ.) ਰਾਹੀਂ ਭੇਜੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਸਮੇਂ-ਸਿਰ ਮਦਦ ਯਕੀਨੀ ਬਣਾਈ ਜਾ ਰਹੀ ਹੈ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਹੁਣ ਤੱਕ 69, 110 ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੌਰਾਨ 1.14 ਲੱਖ ਲਾਭਪਾਤਰੀ ਔਰਤਾਂ ਨੂੰ ਇਸ ਸਕੀਮ ਅਧੀਨ ਕਵਰ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਯੋਜਨਾ ਸਿਰਫ਼ ਵਿੱਤੀ ਸਹਾਇਤਾ ਤੱਕ ਸੀਮਿਤ ਨਹੀਂ, ਸਗੋਂ ਮਾਵਾਂ ਦੀ ਸਿਹਤ, ਪੋਸ਼ਣ ਅਤੇ ਨਵਜੰਮੇ ਬੱਚਿਆਂ ਦੀ ਸੰਭਾਲ ਨੂੰ ਮਜ਼ਬੂਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਕੋਈ ਵੀ ਮਾਂ ਆਰਥਿਕ ਤੰਗੀ ਕਾਰਨ ਜ਼ਰੂਰੀ ਸਿਹਤ ਸੇਵਾਵਾਂ ਤੋਂ ਵੰਚਿਤ ਨਾ ਰਹੇ ਅਤੇ ਹਰ ਬੱਚੇ ਨੂੰ ਜਨਮ ਤੋਂ ਹੀ ਸੁਰੱਖਿਅਤ ਅਤੇ ਸਿਹਤਮੰਦ ਸ਼ੁਰੂਆਤ ਮਿਲੇ।
ਉਨ੍ਹਾਂ ਨੇ ਅੰਤ ਵਿੱਚ ਦੁਹਰਾਇਆ ਕਿ ਮਾਨ ਸਰਕਾਰ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ।

Have something to say? Post your comment

 
 
 

ਪੰਜਾਬ

ਕ੍ਰਿਸਮਸ ਦਾ ਤਿਉਹਾਰ ਸਾਨੂੰ ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਾ ਹੈ-ਕੈਬਨਿਟ ਮੰਤਰੀ

ਮੁੱਖ ਮੰਤਰੀ ਦੀ ਅਗਵਾਈ ਹੇਠ ਵਜਾਰਤ ਵੱਲੋਂ ਪ੍ਰਬੰਧਕੀ ਢਾਂਚੇ ਦੀ ਅਪਗ੍ਰੇਡੇਸ਼ਨ, ਭੂਮੀ ਸੁਧਾਰਾਂ ਅਤੇ ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਨੂੰ ਰਾਹਤ ਦੇਣ ਦੀ ਪ੍ਰਵਾਨਗੀ

ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਗੁ: ਸਿੰਘ ਸ਼ਹੀਦਾਂ ਤੋਂ ਸ੍ਰੀ ਫਤਹਿਗੜ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ

ਗੁਰਦੁਆਰਾ ਤਾਲਮੇਲ ਕਮੇਟੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ 2 ਜਨਵਰੀ ਨੂੰ ਸਜਾਉਣ ਦਾ ਫੈਸਲਾ

ਮੁਰੰਮਤ ਲਈ ਉਤਾਰਿਆ ਵਿਰਾਸਤੀ ਖੰਭਾ ਬਣਿਆ ਸ਼ੋਸ਼ਲ ਮੀਡੀਆ ਤੇ ਚਰਚਾ ਦਾ ਵਿਸ਼ਾ

ਅਕਾਲੀ ਦਲ ਅਤੇ ਸ੍ਰੋਮਣੀ ਕਮੇਟੀ ਆਪਣੇ ਗਲਤ ਕੰਮਾਂ ਲਈ ਅਕਾਲ ਤਖਤ ਸਾਹਿਬ ਅਤੇ ਪੰਥ ਨੂੰ ਢਾਲ ਵਜੋਂ ਵਰਤ ਰਹੇ ਹਨ: ਭਗਵੰਤ ਮਾਨ

ਵਨ ਸਟਾਪ ਸੈਂਟਰ ਰਾਹੀਂ 5121 ਹਿੰਸਾ ਪੀੜਤ ਔਰਤਾਂ ਨੂੰ ਮੁਫ਼ਤ ਸਹਾਇਤਾ — ਡਾ. ਬਲਜੀਤ ਕੌਰ

881 ਆਮ ਆਦਮੀ ਕਲੀਨਿਕਾਂ ਵਿੱਚ 4.59 ਕਰੋੜ ਤੋਂ ਵੱਧ ਲੋਕਾਂ ਨੇ ਇਲਾਜ ਲਿਆ: ਡਾ. ਬਲਬੀਰ ਸਿੰਘ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸਿੱਖ ਮਿਸ਼ਨ ਹਾਪੁੜ ਵੱਲੋਂ ਕਰਵਾਇਆ ਗਿਆ ਗੁਰਮਤਿ ਸਮਾਗਮ

ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਸਥਿਤ ਕਾਲਜਾਂ ਨੂੰ ਦਰਪੇਸ਼ ਚੁਣੌਤੀਆਂ ਵਿਸ਼ੇ 'ਤੇ ਇੱਕ-ਰੋਜ਼ਾ ਕਾਨਫਰੰਸ ਕਰਵਾਈ ਗਈ