ਸੰਸਾਰ

ਸਰੀ ਵਿਚ ਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | December 30, 2025 07:23 PM


ਸਰੀ-ਸਰੀ ਵਿਖੇ ਸੀ-ਫੇਸ ਸੋਸਾਇਟੀ ਵੱਲੋਂ ਸਰੀ ਯੂਥ ਸੇਵਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਨਾਲ-ਨਾਲ ਸਿਆਸੀ, ਸਮਾਜਿਕ ਅਤੇ ਹੋਰ ਵੱਖ-ਵੱਖ ਖੇਤਰਾਂ ਨਾਲ ਸੰਬੰਧਤ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਹੋਈਆਂ।
ਸਮਾਗਮ ਦੌਰਾਨ ਪ੍ਰਸਿੱਧ ਢਾਡੀ ਰਸ਼ਪਾਲ ਸਿੰਘ ਪੁਮਾਲ ਦੇ ਜੱਥੇ ਵੱਲੋਂ ਗੁਰੂ ਇਤਿਹਾਸ ਦੀ ਰਸਭਰੀ ਵਿਆਖਿਆ ਕਰਕੇ ਹਾਜਰ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਪਰੰਤ ਅਨਮੋਲ, ਕੁਲਵਿੰਦਰ ਧਨੋਆ, ਕੌਰ ਮਨਦੀਪ, ਵਿਜੇ ਯਮਲਾ, ਸਰਦਾਰ ਜੀ ਆਦਿ ਗਾਇਕਾਂ ਵੱਲੋਂ ਧਾਰਮਿਕ ਗੀਤਾਂ ਦੀ ਸ਼ਰਧਾ-ਭਾਵ ਨਾਲ ਪੇਸ਼ਕਾਰੀ ਕੀਤੀ ਗਈ।

ਇਸ ਮੌਕੇ ਉੱਤੇ ਐਮ ਪੀ ਸੁੱਖ ਧਾਲੀਵਾਲ, ਮੇਅਰ ਬਰਿੰਡਾ ਲੌਕ, ਐਮ ਐਲ ਏ ਸਟੀਵ ਕੂਨਰ, ਸੁਨੀਤਾ ਧੀਰ, ਹਰਮਨ ਭੰਗੂ ਅਤੇ ਬਰਾਇਨ ਟੈਪਰ ਸਮੇਤ ਕਈ ਸਿਆਸੀ ਆਗੂ ਹਾਜ਼ਰ ਸਨ। ਇਨ੍ਹਾਂ ਤੋਂ ਇਲਾਵਾ ਸ਼ਹਿਰ ਦੀਆਂ ਪ੍ਰਮੁੱਖ ਸ਼ਖਸੀਅਤਾਂ ਤ੍ਰਿਪਤ ਅਟਵਾਲ, ਆਈਕ ਸੇਖੋ, ਗੁਰਬਾਜ ਬਰਾੜ, ਸੁਨੀਲ ਮੁੰਜਾਲ, ਜਰਨੈਲ ਸਿੰਘ ਖੰਡੋਲੀ, ਸੀ ਜੇ ਸਿੱਧੂ, ਮਹੇਸ਼ਇੰਦਰ ਸਿੰਘ ਮਾਂਗਟ, ਨਿਰੰਜਨ ਸਿੰਘ ਲਹਿਲ, ਵਿਕਾਸ ਗੌਤਮ ਅਤੇ ਰਮਨ ਸ਼ਰਮਾ ਆਦਿ ਨੇ ਵੀ ਸਮਾਗਮ ਵਿੱਚ ਭਾਗ ਲਿਆ।

ਸੀ ਫੇਸ ਦੇ ਮੁੱਖ ਸੇਵਾਦਾਰਾਂ ਭੁਪਿੰਦਰ ਸਿੰਘ ਲੱਧੜ, ਅੰਮ੍ਰਿਤਪਾਲ ਸਿੰਘ ਢੋਟ, ਮਨਜੀਤ ਸਿੰਘ ਚੀਮਾ, ਲਖਵੀਰ ਸਿੰਘ ਗਰੇਵਾਲ, ਇੰਦਰਜੀਤ ਸਿੰਘ ਲੱਧੜ ਅਤੇ ਸ੍ਰੀਕਾਂਤ ਵੱਲੋਂ ਸਮਾਗਮ ਵਿੱਚ ਪੁੱਜੀਆਂ ਸਭਨਾਂ ਸ਼ਖਸੀਅਤਾਂ ਅਤੇ ਸੰਗਤਾਂ ਦਾ ਦਿਲੋਂ ਧੰਨਵਾਦ ਕੀਤਾ ਗਿਆ।

Have something to say? Post your comment

 
 
 

ਸੰਸਾਰ

ਕੀ ਟਰੰਪ ਟੈਰਿਫ ਯੁੱਧ ਤੋਂ ਬਾਅਦ ਯੁੱਧ ਦੀ ਤਿਆਰੀ ਕਰ ਰਹੇ ਹਨ? 'ਵੈਨੇਜ਼ੁਏਲਾ ਮਿਸ਼ਨ' ਪੂਰਾ, ਭਾਰਤ ਅਤੇ ਚੀਨ ਸਮੇਤ ਇਨ੍ਹਾਂ ਦੇਸ਼ਾਂ 'ਤੇ ਵੀ ਨਜ਼ਰਾਂ

11 ਜਨਵਰੀ 'ਤੇ ਵਿਸ਼ੇਸ਼- ਨਿਵੇਕਲੇ ਰਾਹਾਂ ਦੇ ਸਿਰਜਕ ਸਨ ਜੈਤੇਗ ਸਿੰਘ ਅਨੰਤ

ਗੁਰਦੁਆਰਾ ਸਾਹਿਬ ਬਰੁੱਕਸਾਈਡ ਵਿਖੇ ਸ਼ਰਧਾਲੂਆਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਨਵਾਂ ਸਾਲ

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਅਮਰ ਸ਼ਹਾਦਤ ਨੂੰ ਸਮਰਪਿਤ ਕਵੀ ਦਰਬਾਰ

ਰਾਜਬੀਰ ਕਬੱਡੀ ਕਲੱਬ ਵੱਲੋਂ ਸ਼ਾਨਦਾਰ ਸਾਲਾਨਾ ਸਮਾਗਮ

ਚੜ੍ਹਦੀਕਲਾ ਬ੍ਰਦਰਹੁੱਡ ਵੈਲਫੇਅਰ ਐਸੋਸੀਏਸ਼ਨ ਵੱਲੋਂ ਖਿਡੌਣਾ ਮੁਹਿੰਮ ਵਿੱਚ ਪਾਏ ਵਡਮੁੱਲੇ ਯੋਗਦਾਨ ਲਈ ਕਲੱਬ 16 ਨਿਊਟਨ ਦੀ ਟੀਮ ਦਾ ਸਨਮਾਨ

ਕੈਨੇਡੀਅਨ ਰਾਮਗੜ੍ਹੀਆ ਸੋਸਾਇਟੀ ਨੇ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਪ੍ਰਦਾਨ ਕੀਤੀ

ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਸੁਖਪ੍ਰੀਤ ਬੱਡੋਂ ਦੀ ਪੁਸਤਕ ‘ਯਾਰ ਰਬਾਬੀ’ ਲੋਕ ਅਰਪਣ

ਸਰੀ ਵਿੱਚ ਗ਼ਜ਼ਲ ਮੰਚ ਵੱਲੋਂ ‘ਕਾਵਸ਼ਾਰ’ ਕਵਿਤਾ ਸਮਾਗਮ 21 ਦਸੰਬਰ ਨੂੰ

ਸਰੀ ਵਿਚ ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ’ਤੇ ਸਿੱਖ ਨਜ਼ਰੀਏ ਤੋਂ ਇਤਿਹਾਸਕ ਸੰਵਾਦ