BREAKING NEWS
ਪਿਛਲੀਆਂ ਸਰਕਾਰਾਂ ਸਮੇਂ ਹੋਈ ਮਗਨਰੇਗਾ ਫੰਡਾਂ ‘ਚ ਘਪਲੇਬਾਜ਼ੀ; ਮਾਨ ਸਰਕਾਰ ਨੇ 2 ਕਰੋੜ ਰੁਪਏ ਵਸੂਲੇ ਤੇ 42 ਵਿਅਕਤੀਆਂ ਖ਼ਿਲਾਫ਼ ਕੀਤੀ ਕਾਰਵਾਈ: ਅਮਨ ਅਰੋੜਾਵੀਬੀ ਜੀ ਰਾਮ ਜੀ ਸਕੀਮ ਪਿੰਡਾਂ ਦੀ ਗਰੀਬ ਆਬਾਦੀ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਤੋਂ ਵਾਂਝਾ ਕਰੇਗੀ: ਕੈਬਨਿਟ ਮੰਤਰੀ ਕਟਾਰੂਚੱਕਕੇਂਦਰ ਸਰਕਾਰ 1935 ਵਾਂਗ ਟਕਰਾਅ ਵਾਲਾ ਸੰਘਵਾਦ ਲਿਆਉਣ ਵਿੱਚ ਜੁਟੀ : ਕੈਬਨਿਟ ਮੰਤਰੀਪੰਜਾਬ ਦੇ ਮਨਰੇਗਾ ਮਜ਼ਦੂਰਾਂ ਨੇ ''ਆਪ'' ਵਿਧਾਇਕਾਂ ਨੂੰ ਪੱਤਰ ਲਿਖ ਕੇ ਆਪਣੇ ਦਰਦ ਅਤੇ ਸੰਘਰਸ਼ ਨੂੰ ਕੀਤਾ ਬਿਆਨਅਕਾਲੀ ਦਲ ਅਤੇ ਸ੍ਰੋਮਣੀ ਕਮੇਟੀ ਆਪਣੇ ਗਲਤ ਕੰਮਾਂ ਲਈ ਅਕਾਲ ਤਖਤ ਸਾਹਿਬ ਅਤੇ ਪੰਥ ਨੂੰ ਢਾਲ ਵਜੋਂ ਵਰਤ ਰਹੇ ਹਨ: ਭਗਵੰਤ ਮਾਨਪੰਜਾਬ ਵਿੱਚ ਬਿਜਲੀ ਕਨੈਕਸ਼ਨ ਪ੍ਰਕਿਰਿਆ ਸਰਲ; ‘ਰੋਸ਼ਨ ਪੰਜਾਬ’ ਨਾਲ ਭਵਿੱਖ-ਤਿਆਰ ਪਾਵਰ ਗ੍ਰਿਡ ਦੀ ਨੀਂਹ

ਪੰਜਾਬ

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ

ਕੌਮੀ ਮਾਰਗ ਬਿਊਰੋ | December 30, 2025 07:26 PM


ਐਸ ਏ ਐਸ ਨਗਰ- ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਬੀਬੀ ਜਸਵੀਰ ਕੌਰ ਜੱਸ ਅਤੇ ਸੁਲਤਾਨਪੁਰ ਲੋਧੀ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਵਲੋਂ ਧਰਮ ਖਾਤਰ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਭਾਈ ਅਮਨਦੀਪ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਬੇਅੰਤ ਸਿੰਘ ਜੀ ਪ੍ਰਚਾਰਕ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਰਤਸਰ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਖੰਡੇ ਬਾਟੇ ਦੇ ਅੰਮਿ੍ਰਤ ਦੀ ਮਹੱਤਤਾ ਦੱਸਦੇ ਹੋਏ ਅੰਮਿ੍ਰਤ ਛਕ ਕੇ ਗੁਰੂ ਵਾਲੇ ਬਣਨ ਲਈ ਪੇ੍ਰਰਿਆ। ਇਸ ਤੋਂ ਇਲਾਵਾ ਭਾਈ ਮਨਜਿੰਦਰ ਸਿੰਘ ਰਬਾਬੀ ਗੁਰਦੁਆਰਾ ਨਾਢਾ ਸਾਹਿਬ, ਸੰਤ ਬਾਬਾ ਪਰਮਪ੍ਰੀਤ ਸਿੰਘ ਜੀ ਨਥੱਮਲਪੁਰ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਮਨਜੀਤ ਸਿੰਘ ਲੁਧਿਆਣੇ ਵਾਲੇ, ਭਾਈ ਅਰਵਿੰਦਰ ਸਿੰਘ , ਭਾਈ ਗੁਰਦੇਵ ਸਿੰਘ ਜੀ, ਬੀਬੀ ਜਸਪ੍ਰੀਤ ਕੌਰ, , ਸ਼ੇਰ ਪੰਜਾਬ ਕਵੀਸ਼ਰੀ ਜੱਥੇਾ ਭਾਈ ਜਸਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੰਦੀਪ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਦਸਵੀਂ ਦੇ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ । ਇਸ ਦਿਨ ਕਰਵਾਏ ਗਏ ਅੰਮਿ੍ਰਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮਿ੍ਰਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ ।

ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਅਸਥਾਨ ਤੇ ਡਿਸਪੈਂਸਰੀ ਅਤੇ ਲੈਬਰੇਟਰੀ ਚੱਲ ਰਹੀ ਹੈ ਜਿਸ ਵਿੱਚ ਸਾਰੇ ਟੇਸਟ ਅਤਿ ਆਧੁਨਿਕ ਕੰਪਿਊਟਰਾਈਜ ਤਰੀਕੇ ਨਾਲ ਕੀਤੇ ਜਾਂਦੇ ਹਨ। ਮਾਹਿਰ ਡਾਰਕਟਰਾਂ ਵੱਲੋਂ ਮਰੀਜਾਂ ਦਾ ਮੁਆਇਨਾ ਕੀਤਾ ਜਾਂਦਾ ਹੈ ਅਤੇ ਦਵਾਈ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਜਾਂਦੀ ਹੈ। ਇੋਸ ਤੋਂ ਇਲਾਵਾ ਐੱਮ ਆਰ ਆਈ, ਸੀਟੀ ਸਕੈਨ, ਅਲਟਰਾਸਾਉਂਡ ਅਤੇ ਐਕਸ ਰੇ ਦੀਆਂ ਮਸ਼ੀਨਾਂ ਵੀ ਸੰਗਤਾਂ ਦੀ ਸਹੁਲਤ ਲਈ ਲਗਾਈਆਂ ਗਈਆਂ ਹਨ।

Have something to say? Post your comment

 
 
 

ਪੰਜਾਬ

ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮੁੱਖ ਕਾਰਜਕਾਰਨੀ ਤੇ 13 ਮੈਂਬਰੀ ਐਗਜ਼ੀਕਿਉਟਿਵ ਕਮੇਟੀ ਨੇ ਲਗਾਈ ਅਹਿਮ ਫੈਸਲਿਆਂ ‘ਤੇ ਮੋਹਰ

ਚੱਪੜ ਚਿੜੀ ਸ਼ਹੀਦੀ ਅਸਥਾਨ ਤੇ ਸਮਾਗਮ ਕਰਵਾਉਣ ਦੀ ਮੰਗ ਕੀਤੀ ਜਥੇਦਾਰ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਤੋਂ

ਪਿਛਲੀਆਂ ਸਰਕਾਰਾਂ ਸਮੇਂ ਹੋਈ ਮਗਨਰੇਗਾ ਫੰਡਾਂ ‘ਚ ਘਪਲੇਬਾਜ਼ੀ; ਮਾਨ ਸਰਕਾਰ ਨੇ 2 ਕਰੋੜ ਰੁਪਏ ਵਸੂਲੇ ਤੇ 42 ਵਿਅਕਤੀਆਂ ਖ਼ਿਲਾਫ਼ ਕੀਤੀ ਕਾਰਵਾਈ: ਅਮਨ ਅਰੋੜਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਦਨ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ

ਵੀਬੀ ਜੀ ਰਾਮ ਜੀ ਸਕੀਮ ਪਿੰਡਾਂ ਦੀ ਗਰੀਬ ਆਬਾਦੀ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਤੋਂ ਵਾਂਝਾ ਕਰੇਗੀ: ਕੈਬਨਿਟ ਮੰਤਰੀ ਕਟਾਰੂਚੱਕ

ਪਾਵਨ ਸਰੂਪਾਂ ਦੇ ਮਾਮਲੇ ’ਚ ਸਰਕਾਰ ਨੇ ਅਦਾਲਤ ’ਚ ਖ਼ੁਦ ਮੰਨਿਆ ਕਿ ਕਾਰਵਾਈ ਲਈ ਸਮਰੱਥ ਹੈ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ

ਕੇਂਦਰ ਸਰਕਾਰ 1935 ਵਾਂਗ ਟਕਰਾਅ ਵਾਲਾ ਸੰਘਵਾਦ ਲਿਆਉਣ ਵਿੱਚ ਜੁਟੀ : ਕੈਬਨਿਟ ਮੰਤਰੀ

ਪੰਜਾਬ ਦੇ ਮਨਰੇਗਾ ਮਜ਼ਦੂਰਾਂ ਨੇ ''ਆਪ'' ਵਿਧਾਇਕਾਂ ਨੂੰ ਪੱਤਰ ਲਿਖ ਕੇ ਆਪਣੇ ਦਰਦ ਅਤੇ ਸੰਘਰਸ਼ ਨੂੰ ਕੀਤਾ ਬਿਆਨ

ਕ੍ਰਿਸਮਸ ਦਾ ਤਿਉਹਾਰ ਸਾਨੂੰ ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਾ ਹੈ-ਕੈਬਨਿਟ ਮੰਤਰੀ

ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 69110 ਮਹਿਲਾਵਾਂ ਨੂੰ 26.06 ਕਰੋੜ ਦੀ ਵਿੱਤੀ ਸਹਾਇਤਾ :ਡਾ.ਬਲਜੀਤ ਕੌਰ