BREAKING NEWS
ਪਿਛਲੀਆਂ ਸਰਕਾਰਾਂ ਸਮੇਂ ਹੋਈ ਮਗਨਰੇਗਾ ਫੰਡਾਂ ‘ਚ ਘਪਲੇਬਾਜ਼ੀ; ਮਾਨ ਸਰਕਾਰ ਨੇ 2 ਕਰੋੜ ਰੁਪਏ ਵਸੂਲੇ ਤੇ 42 ਵਿਅਕਤੀਆਂ ਖ਼ਿਲਾਫ਼ ਕੀਤੀ ਕਾਰਵਾਈ: ਅਮਨ ਅਰੋੜਾਵੀਬੀ ਜੀ ਰਾਮ ਜੀ ਸਕੀਮ ਪਿੰਡਾਂ ਦੀ ਗਰੀਬ ਆਬਾਦੀ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਤੋਂ ਵਾਂਝਾ ਕਰੇਗੀ: ਕੈਬਨਿਟ ਮੰਤਰੀ ਕਟਾਰੂਚੱਕਕੇਂਦਰ ਸਰਕਾਰ 1935 ਵਾਂਗ ਟਕਰਾਅ ਵਾਲਾ ਸੰਘਵਾਦ ਲਿਆਉਣ ਵਿੱਚ ਜੁਟੀ : ਕੈਬਨਿਟ ਮੰਤਰੀਪੰਜਾਬ ਦੇ ਮਨਰੇਗਾ ਮਜ਼ਦੂਰਾਂ ਨੇ ''ਆਪ'' ਵਿਧਾਇਕਾਂ ਨੂੰ ਪੱਤਰ ਲਿਖ ਕੇ ਆਪਣੇ ਦਰਦ ਅਤੇ ਸੰਘਰਸ਼ ਨੂੰ ਕੀਤਾ ਬਿਆਨਅਕਾਲੀ ਦਲ ਅਤੇ ਸ੍ਰੋਮਣੀ ਕਮੇਟੀ ਆਪਣੇ ਗਲਤ ਕੰਮਾਂ ਲਈ ਅਕਾਲ ਤਖਤ ਸਾਹਿਬ ਅਤੇ ਪੰਥ ਨੂੰ ਢਾਲ ਵਜੋਂ ਵਰਤ ਰਹੇ ਹਨ: ਭਗਵੰਤ ਮਾਨਪੰਜਾਬ ਵਿੱਚ ਬਿਜਲੀ ਕਨੈਕਸ਼ਨ ਪ੍ਰਕਿਰਿਆ ਸਰਲ; ‘ਰੋਸ਼ਨ ਪੰਜਾਬ’ ਨਾਲ ਭਵਿੱਖ-ਤਿਆਰ ਪਾਵਰ ਗ੍ਰਿਡ ਦੀ ਨੀਂਹ

ਪੰਜਾਬ

ਵੀਬੀ ਜੀ ਰਾਮ ਜੀ ਸਕੀਮ ਪਿੰਡਾਂ ਦੀ ਗਰੀਬ ਆਬਾਦੀ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਤੋਂ ਵਾਂਝਾ ਕਰੇਗੀ: ਕੈਬਨਿਟ ਮੰਤਰੀ ਕਟਾਰੂਚੱਕ

ਸੁਖਮਨਦੀਪ ਸਿੰਘ/ ਕੌਮੀ ਮਾਰਗ ਬਿਊਰੋ | December 30, 2025 09:10 PM

ਚੰਡੀਗੜ੍ਹ-ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਵੇਂ ਵਿਕਾਸ ਭਾਰਤ ਗਾਰੰਟੀ ਫਾਰ ਰੋਜ਼ਗਾਰ ਅਜੀਵਿਕਾ ਮਿਸ਼ਨ (ਗ੍ਰਾਮੀਣ) (ਵੀਬੀ ਜੀ ਰਾਮ ਜੀ ਸਕੀਮ) ਐਕਟ, 2025 ਨੇ ਪਿੰਡਾਂ ਦੀ ਗਰੀਬ ਆਬਾਦੀ ਅਤੇ ਹਾਸ਼ੀਏ 'ਤੇ ਰਹਿ ਰਹੇ ਭਾਈਚਾਰਿਆਂ ਨੂੰ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਤੋਂ ਵਾਂਝਾ ਕਰਕੇ ਉਨ੍ਹਾਂ ਨੂੰ ਘਾਤਕ ਝਟਕਾ ਦਿੱਤਾ ਹੈ।

ਇਹ ਜਾਣਕਾਰੀ ਅੱਜ ਇੱਥੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਪੰਜਾਬ ਵਿਧਾਨ ਸਭਾ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਵੀਬੀ ਜੀ ਰਾਮ ਜੀ ਸਕੀਮ ਬਾਰੇ ਪੇਸ਼ ਕੀਤੇ ਗਏ ਮਤੇ ਬਾਬਤ ਬੋਲਦਿਆਂ ਦਿੱਤੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਜੇਕਰ ਰਾਜ ਸਰਕਾਰ ਨਵੇਂ ਐਕਟ ਤਹਿਤ ਕੰਮ ਕਰਦੀ ਹੈ ਤਾਂ ਨਵਾਂ ਬਜਟ ਭਾਰਤ ਸਰਕਾਰ ਦੁਆਰਾ ਤੈਅ ਕੀਤੇ ਬਜਟ ਅਲਾਟਮੈਂਟ ਤੋਂ ਵੱਧ ਹੋਵੇਗਾ ਤੇ ਇਸ ਸਕੀਮ ਲਈ ਕੀਤੇ ਜਾਣ ਵਾਲੇ ਖਰਚਿਆਂ ਦਾ ਬੋਝ 100 ਫ਼ੀਸਦ ਰਾਜ ਸਰਕਾਰ ‘ਤੇ ਪਵੇਗਾ।

ਪਹਿਲਾਂ ਮਨਰੇਗਾ ਯੋਜਨਾ ਵਿੱਚ ਗੈਰ-ਹੁਨਰਮੰਦ ਮਜ਼ਦੂਰ ਅਤੇ ਪ੍ਰਸ਼ਾਸਕੀ ਖਰਚੇ 100 ਫ਼ੀਸਦ ਭਾਰਤ ਸਰਕਾਰ ਦੁਆਰਾ ਕਵਰ ਕਰਨੇ ਲਾਜ਼ਮੀ ਸਨ, ਇਸ ਤਰ੍ਹਾਂ ਰਾਜਾਂ 'ਤੇ ਸਿਰਫ ਇੱਕ ਸੀਮਤ ਵਿੱਤੀ ਬੋਝ ਪੈਂਦਾ ਸੀ, ਵੀਬੀ ਜੀ ਰਾਮ ਜੀ ਸਕੀਮ ਐਕਟ ਨਾਲ ਕੇਂਦਰ ਤੇ ਸੂਬਿਆਂ ਦਰਮਿਆਨ ਇਹ ਅਨੁਪਾਤ 60:40 ਵਿੱਚ ਤਬਦੀਲ ਹੋ ਜਾਂਦਾ ਹੈ। ਇਹ ਬਦਲਾਅ ਉਨ੍ਹਾਂ ਰਾਜਾਂ 'ਤੇ ਹਜ਼ਾਰਾਂ ਕਰੋੜ ਰੁਪਏ ਦਾ ਵਾਧੂ ਬੋਝ ਪਾਏਗਾ ਜੋ ਪਹਿਲਾਂ ਹੀ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਇਸ ਤੋਂ ਇਲਾਵਾ ਇਹ ਤਬਦੀਲੀ ਸੰਘੀ ਢਾਂਚੇ ਦੀ ਭਾਵਨਾ ਦੇ ਉਲਟ ਹੈ।

ਮਨਰੇਗਾ ਪੰਜਾਬ ਵਰਗੇ ਰਾਜ ਵਿੱਚ ਮੁੱਖ ਤੌਰ 'ਤੇ ਸਭ ਤੋਂ ਗਰੀਬ ਪੇਂਡੂ ਪਰਿਵਾਰਾਂ ਨੂੰ ਰੋਜ਼ਗਾਰ ਦਾ ਮੌਕਾ ਦਿੰਦਾ ਹੈ। ਪਿਛਲੇ ਵਿੱਤੀ ਸਾਲਾਂ ਵਿੱਚ ਪੰਜਾਬ ਵਿੱਚ ਮਨਰੇਗਾ ਅਧੀਨ ਕਾਮਿਆਂ ਦੀ ਗਿਣਤੀ ਹਰ ਬੀਤੇ ਸਾਲ ਨਾਲ ਵਧੀ ਹੈ। ਅਜਿਹੀ ਸਥਿਤੀ ਵਿੱਚ ਖੇਤੀਬਾੜੀ ਸੀਜ਼ਨ ਦੌਰਾਨ 60 ਦਿਨਾਂ ਲਈ ਕੰਮ ਰੋਕਣ ਦੀ ਵਿਵਸਥਾ ਨਾਲ ਜੌਬ ਕਾਰਡ ਧਾਰਕਾਂ, ਖਾਸ ਕਰਕੇ ਅਨੁਸੂਚਿਤ ਜਾਤੀਆਂ, ਔਰਤਾਂ ਅਤੇ ਭੂਮੀਹੀਣ ਪਰਿਵਾਰਾਂ ਦੀ ਆਮਦਨ 'ਤੇ ਮਾੜਾ ਪ੍ਰਭਾਵ ਪਵੇਗਾ।

ਇਸ 60 ਦਿਨਾਂ ਦੀ ਮਿਆਦ ਦੌਰਾਨ ਹੁਨਰਮੰਦ ਕਾਮਿਆਂ ਨੂੰ ਰੋਜ਼ਗਾਰ ਦੇ ਕੁਝ ਮੌਕੇ ਮਿਲ ਸਕਦੇ ਹਨ ਪਰ ਉਨ੍ਹਾਂ ਨੂੰ ਮਨਰੇਗਾ ਸਕੀਮ ਅਧੀਨ ਪ੍ਰਦਾਨ ਕੀਤੀ ਗਈ ਇੱਕ ਨਿਸ਼ਚਿਤ ਰੋਜ਼ਾਨਾ ਉਜਰਤ ਨਹੀਂ ਮਿਲੇਗੀ।

ਸ੍ਰੀ ਕਟਾਰੂਚੱਕ ਨੇ ਦੱਸਿਆ ਮਨਰੇਗਾ ਨੂੰ ਬੰਦ ਕਰਨ ਨਾਲ, ਇਸ ਸਮੇਂ ਦੌਰਾਨ ਮਹਿਲਾ ਕਾਮਿਆਂ ਅਤੇ ਬਜ਼ੁਰਗ ਕਾਮਿਆਂ ਕੋਲ ਰੋਜ਼ਗਾਰ ਦੇ ਕੋਈ ਵਿਕਲਪ ਨਹੀਂ ਹੋਣਗੇ। ਨਤੀਜੇ ਵਜੋਂ ਉਨ੍ਹਾਂ ਨੂੰ ਨਾ ਤਾਂ ਢੁਕਵੇਂ ਕੰਮ ਦੇ ਮੌਕੇ ਮਿਲਣਗੇ ਅਤੇ ਨਾ ਹੀ ਮਨਰੇਗਾ ਐਕਟ ਤਹਿਤ ਉਨ੍ਹਾਂ ਨੂੰ ਦਿੱਤੇ ਗਏ ਅਧਿਕਾਰ ਵਜੋਂ ਗਾਰੰਟੀਸ਼ੁਦਾ ਰੋਜ਼ਾਨਾ ਉਜਰਤ ਦਾ ਭੁਗਤਾਨ ਕੀਤਾ ਜਾਵੇਗਾ।

ਮਨਰੇਗਾ ਵਿੱਚ ਗ੍ਰਾਮ ਪੰਚਾਇਤ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜਿਸ ਵਿੱਚ ਘੱਟੋ-ਘੱਟ 50 ਫ਼ੀਸਦ ਪ੍ਰੋਜੈਕਟ ਸਿੱਧੇ ਤੌਰ 'ਤੇ ਪਿੰਡ ਪੱਧਰ 'ਤੇ ਯੋਜਨਾਬੱਧ ਕੀਤੇ ਜਾਂਦੇ ਹਨ। ਵੀਬੀ ਜੀ ਰਾਮ ਜੀ ਸਕੀਮ ਸਕੀਮ ਤਹਿਤ ਰਾਸ਼ਟਰੀ ਪੱਧਰ 'ਤੇ ਇੱਕ ਨੈਸ਼ਨਲ ਸਟੈਕ ਦੀ ਸਥਾਪਨਾ ਨਾਲ ਸਥਾਨਕ ਜ਼ਰੂਰਤਾਂ ਅਤੇ ਗ੍ਰਾਮ ਸਭਾ ਦੀ ਮਹੱਤਤਾ ਘਟ ਜਾਂਦੀ ਹੈ, ਜਿਸ ਨਾਲ ਕੇਂਦਰੀਕਰਨ ਦੀ ਸਥਿਤੀ ਦੇਖਣ ਨੂੰ ਮਿਲੇਗੀ।

ਵੀਬੀ ਜੀ ਰਾਮ ਜੀ ਸਕੀਮ ਐਕਟ ਤਹਿਤ ਤਕਨੀਕੀ ਨਿਗਰਾਨੀ ਜਿਵੇਂ ਕਿ ਬਾਇਓਮੈਟ੍ਰਿਕ ਪ੍ਰਮਾਣਿਕਤਾ, ਭੂ-ਸਥਾਨਿਕ ਯੋਜਨਾਵਾਂ 'ਤੇ ਵਧ ਧਿਆਨ ਦੇਣਾ ਗ੍ਰਾਮ ਸਭਾ ਅਤੇ ਗ੍ਰਾਮ ਪੰਚਾਇਤਾਂ ਦੀ ਜਮਹੂਰੀਅਤ ਅਤੇ ਫੈਸਲਾ ਲੈਣ ਵਾਲੀਆਂ ਭੂਮਿਕਾਵਾਂ ਨੂੰ ਕਮਜ਼ੋਰ ਕਰਦੀ ਹੈ। ਤਕਨੀਕੀ ਗਲਤੀਆਂ, ਸਰਵਰ ਸਮੱਸਿਆਵਾਂ ਜਾਂ ਡਿਜੀਟਲ ਪ੍ਰਣਾਲੀ ਵਿੱਚ ਅਸਫਲਤਾਵਾਂ ਕਾਮਿਆਂ ਨੂੰ ਕੀਤੇ ਜਾਣ ਵਾਲੇ ਭੁਗਤਾਨਾਂ ਵਿੱਚ ਰੁਕਾਵਟਾਂ ਪੈਦਾ ਕਰ ਸਕਦੀਆਂ ਹਨ ਜਾਂ ਉਹਨਾਂ ਨੂੰ ਪੂਰੀ ਤਰ੍ਹਾਂ ਕੰਮ ਤੋਂ ਵਾਂਝਾ ਵੀ ਕਰ ਸਕਦੀਆਂ ਹਨ।

ਸ੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਇਹ ਸਥਿਤੀ ਖਾਸ ਤੌਰ 'ਤੇ ਪਿੰਡਾਂ ਦੇ ਗਰੀਬਾਂ ਅਤੇ ਹਾਸ਼ੀਏ 'ਤੇ ਰਹਿ ਰਹੇ ਭਾਈਚਾਰਿਆਂ ਲਈ ਬਹੁਤ ਚਿੰਤਾਜਨਕ ਹੈ ਜਿਨ੍ਹਾਂ ਕੋਲ ਡਿਜੀਟਲ ਸਹੂਲਤਾਂ ਤੱਕ ਪਹੁੰਚ ਦੀ ਘਾਟ ਹੈ।

Have something to say? Post your comment

 
 
 

ਪੰਜਾਬ

ਪਿਛਲੀਆਂ ਸਰਕਾਰਾਂ ਸਮੇਂ ਹੋਈ ਮਗਨਰੇਗਾ ਫੰਡਾਂ ‘ਚ ਘਪਲੇਬਾਜ਼ੀ; ਮਾਨ ਸਰਕਾਰ ਨੇ 2 ਕਰੋੜ ਰੁਪਏ ਵਸੂਲੇ ਤੇ 42 ਵਿਅਕਤੀਆਂ ਖ਼ਿਲਾਫ਼ ਕੀਤੀ ਕਾਰਵਾਈ: ਅਮਨ ਅਰੋੜਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਦਨ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ

ਪਾਵਨ ਸਰੂਪਾਂ ਦੇ ਮਾਮਲੇ ’ਚ ਸਰਕਾਰ ਨੇ ਅਦਾਲਤ ’ਚ ਖ਼ੁਦ ਮੰਨਿਆ ਕਿ ਕਾਰਵਾਈ ਲਈ ਸਮਰੱਥ ਹੈ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ

ਕੇਂਦਰ ਸਰਕਾਰ 1935 ਵਾਂਗ ਟਕਰਾਅ ਵਾਲਾ ਸੰਘਵਾਦ ਲਿਆਉਣ ਵਿੱਚ ਜੁਟੀ : ਕੈਬਨਿਟ ਮੰਤਰੀ

ਪੰਜਾਬ ਦੇ ਮਨਰੇਗਾ ਮਜ਼ਦੂਰਾਂ ਨੇ ''ਆਪ'' ਵਿਧਾਇਕਾਂ ਨੂੰ ਪੱਤਰ ਲਿਖ ਕੇ ਆਪਣੇ ਦਰਦ ਅਤੇ ਸੰਘਰਸ਼ ਨੂੰ ਕੀਤਾ ਬਿਆਨ

ਕ੍ਰਿਸਮਸ ਦਾ ਤਿਉਹਾਰ ਸਾਨੂੰ ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਾ ਹੈ-ਕੈਬਨਿਟ ਮੰਤਰੀ

ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 69110 ਮਹਿਲਾਵਾਂ ਨੂੰ 26.06 ਕਰੋੜ ਦੀ ਵਿੱਤੀ ਸਹਾਇਤਾ :ਡਾ.ਬਲਜੀਤ ਕੌਰ

ਮੁੱਖ ਮੰਤਰੀ ਦੀ ਅਗਵਾਈ ਹੇਠ ਵਜਾਰਤ ਵੱਲੋਂ ਪ੍ਰਬੰਧਕੀ ਢਾਂਚੇ ਦੀ ਅਪਗ੍ਰੇਡੇਸ਼ਨ, ਭੂਮੀ ਸੁਧਾਰਾਂ ਅਤੇ ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਨੂੰ ਰਾਹਤ ਦੇਣ ਦੀ ਪ੍ਰਵਾਨਗੀ

ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਗੁ: ਸਿੰਘ ਸ਼ਹੀਦਾਂ ਤੋਂ ਸ੍ਰੀ ਫਤਹਿਗੜ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ