BREAKING NEWS
ਪਿਛਲੀਆਂ ਸਰਕਾਰਾਂ ਸਮੇਂ ਹੋਈ ਮਗਨਰੇਗਾ ਫੰਡਾਂ ‘ਚ ਘਪਲੇਬਾਜ਼ੀ; ਮਾਨ ਸਰਕਾਰ ਨੇ 2 ਕਰੋੜ ਰੁਪਏ ਵਸੂਲੇ ਤੇ 42 ਵਿਅਕਤੀਆਂ ਖ਼ਿਲਾਫ਼ ਕੀਤੀ ਕਾਰਵਾਈ: ਅਮਨ ਅਰੋੜਾਵੀਬੀ ਜੀ ਰਾਮ ਜੀ ਸਕੀਮ ਪਿੰਡਾਂ ਦੀ ਗਰੀਬ ਆਬਾਦੀ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਤੋਂ ਵਾਂਝਾ ਕਰੇਗੀ: ਕੈਬਨਿਟ ਮੰਤਰੀ ਕਟਾਰੂਚੱਕਕੇਂਦਰ ਸਰਕਾਰ 1935 ਵਾਂਗ ਟਕਰਾਅ ਵਾਲਾ ਸੰਘਵਾਦ ਲਿਆਉਣ ਵਿੱਚ ਜੁਟੀ : ਕੈਬਨਿਟ ਮੰਤਰੀਪੰਜਾਬ ਦੇ ਮਨਰੇਗਾ ਮਜ਼ਦੂਰਾਂ ਨੇ ''ਆਪ'' ਵਿਧਾਇਕਾਂ ਨੂੰ ਪੱਤਰ ਲਿਖ ਕੇ ਆਪਣੇ ਦਰਦ ਅਤੇ ਸੰਘਰਸ਼ ਨੂੰ ਕੀਤਾ ਬਿਆਨਅਕਾਲੀ ਦਲ ਅਤੇ ਸ੍ਰੋਮਣੀ ਕਮੇਟੀ ਆਪਣੇ ਗਲਤ ਕੰਮਾਂ ਲਈ ਅਕਾਲ ਤਖਤ ਸਾਹਿਬ ਅਤੇ ਪੰਥ ਨੂੰ ਢਾਲ ਵਜੋਂ ਵਰਤ ਰਹੇ ਹਨ: ਭਗਵੰਤ ਮਾਨਪੰਜਾਬ ਵਿੱਚ ਬਿਜਲੀ ਕਨੈਕਸ਼ਨ ਪ੍ਰਕਿਰਿਆ ਸਰਲ; ‘ਰੋਸ਼ਨ ਪੰਜਾਬ’ ਨਾਲ ਭਵਿੱਖ-ਤਿਆਰ ਪਾਵਰ ਗ੍ਰਿਡ ਦੀ ਨੀਂਹ

ਪੰਜਾਬ

ਪਿਛਲੀਆਂ ਸਰਕਾਰਾਂ ਸਮੇਂ ਹੋਈ ਮਗਨਰੇਗਾ ਫੰਡਾਂ ‘ਚ ਘਪਲੇਬਾਜ਼ੀ; ਮਾਨ ਸਰਕਾਰ ਨੇ 2 ਕਰੋੜ ਰੁਪਏ ਵਸੂਲੇ ਤੇ 42 ਵਿਅਕਤੀਆਂ ਖ਼ਿਲਾਫ਼ ਕੀਤੀ ਕਾਰਵਾਈ: ਅਮਨ ਅਰੋੜਾ

ਸੁਖਮਨਦੀਪ ਸਿੰਘ/ ਕੌਮੀ ਮਾਰਗ ਬਿਊਰੋ | December 30, 2025 07:48 PM

ਚੰਡੀਗੜ੍ਹ- ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਸਕੀਮ ਨੂੰ ਭੰਗ ਕਰਕੇ ਨਵੀਂ ਕਥਿਤ ਸਕੀਮ ਰਾਹੀਂ ਗਰੀਬਾਂ ਨੂੰ ਗੁੰਮਰਾਹ ਕਰਨ ਦੇ ਨਿਰਾਸ਼ਾਜਨਕ ਕਦਮ ‘ਤੇ ਭਾਜਪਾ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਵਿਕਸਤ ਭਾਰਤ- ਗਾਰੰਟੀ ਫਾਰ ਰੋਜ਼ਗਾਰ ਐਂਡ ਅਜੀਵਿਕਾ ਮਿਸ਼ਨ (ਗ੍ਰਾਮੀਣ), ਵੀਬੀ-ਜੀ ਰਾਮ ਜੀ ਨੂੰ ਕੇਂਦਰ ਸਰਕਾਰ ਦੀ ਸੋਚੀ-ਸਮਝੀ ਚਾਲ ਦੱਸਿਆ ਤਾਂ ਜੋ ਗਰੀਬਾਂ ਨੂੰ ਰੋਜ਼ਗਾਰ ਦੀ ਗਰੰਟੀ ਦੇਣ ਤੋਂ ਭੱਜਿਆ ਜਾ ਸਕੇ।

16ਵੀਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਵੀਬੀ- ਜੀ ਰਾਮ ਜੀ 'ਤੇ ਲਿਆਂਦੇ ਗਏ ਸਰਕਾਰੀ ਮਤੇ ਉੱਤੇ ਚਰਚਾ ਦੌਰਾਨ ਸ੍ਰੀ ਅਮਨ ਅਰੋੜਾ ਨੇ ਇਸ ਨਵੀਂ ਯੋਜਨਾ ਨੂੰ ਚੁਣੌਤੀ ਦਿੰਦਿਆਂ ਕਿਹਾ, “ਉਨ੍ਹਾਂ ਵੱਲੋਂ ਪੰਜਾਬ ਵਿੱਚ 'ਔਸਤ' 26 ਦਿਨ ਰੋਜ਼ਗਾਰ ਦਿੱਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ। ਜੇਕਰ ਅਸੀਂ ਇਸ ਸ਼ੱਕੀ ਔਸਤ ਨੂੰ ਮੰਨ ਵੀ ਲਈਏ ਤਾਂ ਮੇਰਾ ਸਵਾਲ ਇਹ ਹੈ ਕਿ ਫਿਰ ਨਵੀਂ ਸਕੀਮ ਤਹਿਤ ਰੋਜ਼ਗਾਰ ਨੂੰ 100 ਤੋਂ 125 ਦਿਨਾਂ ਤੱਕ ਵਧਾਉਣ ਦਾ ਕੀ ਮਕਸਦ ਹੈ? ਇਹ ਲੋਕਾਂ ਨੂੰ ਮੂਰਖ ਬਣਾਉਣ ਤੋਂ ਇਲਾਵਾ ਕੁਝ ਨਹੀਂ ਹੈ। ਜੇਕਰ ਕਿਸੇ ਮਨਰੇਗਾ ਮਜ਼ਦੂਰ ਨੂੰ 6-8 ਮਹੀਨਿਆਂ ਲਈ ਮਜ਼ਦੂਰੀ ਨਹੀਂ ਮਿਲੇਗੀ, ਤਾਂ ਕੀ ਉਹ ਕੰਮ 'ਤੇ ਆਵੇਗਾ? ਭਾਵੇਂ ਪੰਚਾਇਤਾਂ ਪ੍ਰੋਜੈਕਟ ਸ਼ੁਰੂ ਕਰਨਾ ਵੀ ਚਾਹੁਣ, ਜੇਕਰ ਕੇਂਦਰ ਤੋਂ ਫੰਡ ਜਾਰੀ ਨਹੀਂ ਕੀਤੇ ਜਾਂਦੇ ਹਨ ਤਾਂ ਉਹ ਭੁਗਤਾਨ ਕਿਵੇਂ ਕਰਨਗੇ? ਕੇਂਦਰ ਵੱਲੋਂ ਇਸ ਯੋਜਨਾ ਨੂੰ ਆਪ ਖ਼ਤਮ ਕੀਤਾ ਗਿਆ ਹੈ।”

ਸ੍ਰੀ ਅਰੋੜਾ ਨੇ ਕਿਹਾ ਕਿ ਪਹਿਲਾਂ ਮਗਨਰੇਗਾ ਮੰਗ-ਅਧਾਰਤ ਸੀ ਅਤੇ ਮਜ਼ਦੂਰਾਂ ਦੀ ਲੋੜ ਅਨੁਸਾਰ ਉਨ੍ਹਾਂ ਨੂੰ ਕੰਮ ਦੀ ਗਰੰਟੀ ਦਿੱਤੀ ਜਾਂਦੀ ਸੀ। ਹੁਣ ਇਸਨੂੰ ਸਪਲਾਈ-ਅਧਾਰਤ ਬਣਾ ਦਿੱਤਾ ਗਿਆ ਹੈ। ਦਿੱਲੀ ਵਿੱਚ ਬੈਠ ਕੇ ਕੇਂਦਰ ਇਹ ਫ਼ੈਸਲਾ ਕਰੇਗਾ ਕਿ ਕਿਹੜੇ ਸੂਬੇ, ਜ਼ਿਲ੍ਹੇ, ਬਲਾਕ ਅਤੇ ਪਿੰਡ ਨੂੰ ਕੰਮ ਮਿਲੇਗਾ। ਉਨ੍ਹਾਂ ਨੇ ਗਾਰੰਟੀਸ਼ੁਦਾ ਰੋਜ਼ਗਾਰ ਸਕੀਮ ਦੀ ਰੂਹ ਖ਼ਤਮ ਕਰ ਦਿੱਤੀ ਹੈ।

ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਸਾਹਮਣੇ ਹੈਰਾਨੀਜਨਕ ਅੰਕੜੇ ਰੱਖਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਸਿਰਫ਼ ਪੰਜਾਬ ਵਿੱਚ, ਸਾਡੇ ਕੋਲ ਲਗਭਗ 30.20 ਲੱਖ ਜੌਬ ਕਾਰਡ ਧਾਰਕ ਹਨ। ਜੇਕਰ ਤੁਸੀਂ ਉਨ੍ਹਾਂ ਨੂੰ 346 ਰੁਪਏ ਪ੍ਰਤੀ ਦਿਨ ਦਿਹਾੜੀ ਦੇ ਹਿੱਸਾ ਨਾਲ 125 ਦਿਨ ਕੰਮ ਦੇਣ ਦਾ ਵਾਅਦਾ ਕਰਦੇ ਹੋ, ਤਾਂ ਇਸ ਲਈ 13, 062 ਕਰੋੜ ਰੁਪਏ ਤੋਂ ਵੱਧ ਬਜਟ ਦੀ ਲੋੜ ਹੈ। ਦੇਸ਼ ਭਰ ਵਿੱਚ 15.5 ਕਰੋੜ ਜੌਬ ਕਾਰਡ ਧਾਰਕਾਂ ਨੂੰ 346 ਰੁਪਏ ਪ੍ਰਤੀ ਦਿਨ 'ਤੇ 125 ਦਿਨਾਂ ਦੇ ਕੰਮ ਦੀ ਗਰੰਟੀ ਦੇਣ ਲਈ 6.70 ਲੱਖ ਕਰੋੜ ਰੁਪਏ ਚਾਹੀਦੇ ਹਨ ਜੋ ਦੇਸ਼ ਦੇ ਸਮੁੱਚੇ ਰੱਖਿਆ ਬਜਟ ਦੇ ਬਰਾਬਰ ਬਣੇਗਾ। ਜੇਕਰ ਕੇਂਦਰ ਸਰਕਾਰ ਆਗਾਮੀ ਬਜਟ ਵਿੱਚ ਇਹ ਰਕਮ ਦੇਣ ਦਾ ਵਾਅਦਾ ਕਰਦਾ ਹੈ, ਤਾਂ ਹੀ ਅਸੀਂ ਉਨ੍ਹਾਂ ਵੱਲੋਂ ਦਿੱਤੀ ਰੋਜ਼ਗਾਰ ਗਰੰਟੀ 'ਤੇ ਵਿਸ਼ਵਾਸ ਕਰ ਸਕਦੇ ਹਾਂ। ਨਹੀਂ ਤਾਂ, ਇਹ ਗਰੀਬਾਂ ਨਾਲ ਇੱਕ ਬੇਰਹਿਮ ਧੋਖਾ ਹੈ।

ਮਗਨਰੇਗਾ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਉੱਤੇ ਵਿਰੋਧੀ ਧਿਰ ਨੂੰ ਘੇਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਘੁਟਾਲੇ ਅਕਾਲੀ-ਭਾਜਪਾ ਅਤੇ ਕਾਂਗਰਸ ਦੇ ਸ਼ਾਸਨਕਾਲ ਦੌਰਾਨ ਹੋਏ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੈਸਿਆਂ ਦੀ ਹੇਰਾਫੇਰੀ ਕੀਤੀ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਨਤਾ ਤੋਂ ਲੁੱਟੇ ਗਏ 2 ਕਰੋੜ ਰੁਪਏ ਰਿਕਵਰ ਕੀਤੇ ਹਨ ਅਤੇ 42 ਵਿਅਕਤੀਆਂ ਵਿਰੁੱਧ ਕਾਰਵਾਈ ਵੀ ਕੀਤੀ ਹੈ।

ਅਧਿਕਾਰਤ ਅੰਕੜਿਆਂ ਦਾ ਹਵਾਲਾ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 2005 ਤੋਂ ਪੰਜਾਬ ਨੂੰ ਮਗਨਰੇਗਾ ਤਹਿਤ 11, 700 ਕਰੋੜ ਰੁਪਏ ਪ੍ਰਾਪਤ ਹੋਏ ਹਨ। ਅਕਾਲੀ-ਭਾਜਪਾ ਗੱਠਜੋੜ (2007-2017) ਦੇ 10 ਸਾਲਾਂ ਦੇ ਸ਼ਾਸਨ ਦੌਰਾਨ, ਪੰਜਾਬ ਵਿੱਚ ਇਸ ਯੋਜਨਾ ਤਹਿਤ ਸਿਰਫ਼ 1988 ਕਰੋੜ ਰੁਪਏ ਖ਼ਰਚੇ ਗਏ ਸੀ ਅਤੇ ਕਾਂਗਰਸ ਦੇ 5 ਸਾਲਾਂ (2017-2022) ਵਿੱਚ ਮਗਨਰੇਗਾ ਤਹਿਤ 4708 ਕਰੋੜ ਰੁਪਏ ਹੀ ਵਰਤੇ ਗਏ ਸਨ। ਇਸ ਦੇ ਉਲਟ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੇ ਸਿਰਫ਼ ਸਾਢੇ ਤਿੰਨ ਸਾਲਾਂ ਦੇ ਸ਼ਾਸਨਕਾਲ ਵਿੱਚ 5, 131 ਕਰੋੜ ਰੁਪਏ ਗਰੀਬਾਂ ਦੇ ਘਰਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਗਿਆ ਹੈ, ਹਾਲਾਂਕਿ ਕੇਂਦਰ ਨੇ ਇਸ ਯੋਜਨਾ ਤਹਿਤ ਕਈ ਮਹੀਨਿਆਂ ਤੱਕ ਫੰਡ ਵੀ ਰੋਕੀ ਰੱਖੇ ਸਨ।

ਪਿਛਲੀਆਂ ਸਰਕਾਰਾਂ ਦੌਰਾਨ ਮੁਕਤਸਰ, ਗਿੱਦੜਬਾਹਾ, ਅਬੋਹਰ ਅਤੇ ਫਾਜ਼ਿਲਕਾ, ਜੋ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਦੇ ਗੜ੍ਹ ਹਨ, ਵਿੱਚ ਹੋਏ ਮਗਨਰੇਗਾ ਘੁਟਾਲਿਆਂ ਦੀ ਜਾਂਚ ਲਈ ਮੁੱਖ ਮੰਤਰੀ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਆਪਣੇ ਆਗੂ ਘੁਟਾਲਿਆਂ ਵਿੱਚ ਸ਼ਾਮਲ ਸਨ। ਹੁਣ ਉਹ ਮਗਰਮੱਛ ਦੇ ਹੰਝੂ ਵਹਾ ਰਹੇ ਹਨ, ਪਰ ਅਸੀਂ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਨਹੀਂ ਕਰਨ ਦੇਵਾਂਗੇ।

 

Have something to say? Post your comment

 
 
 

ਪੰਜਾਬ

ਮਨਰੇਗਾ ਖਤਮ ਕਰਕੇ ਭਾਜਪਾ ਨੇ ਦਲਿਤਾਂ ਅਤੇ ਗਰੀਬਾਂ ਤੋਂ ਰੋਜ਼ਗਾਰ ਦੀ ਗਾਰੰਟੀ ਖੋਹੀ-ਭਗਵੰਤ ਸਿੰਘ ਮਾਨ

ਐਡਵੋਕੇਟ ਧਾਮੀ ਨੇ ਪਟਿਆਲਾ ਦੇ ਸੰਨੌਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ

ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮੁੱਖ ਕਾਰਜਕਾਰਨੀ ਤੇ 13 ਮੈਂਬਰੀ ਐਗਜ਼ੀਕਿਉਟਿਵ ਕਮੇਟੀ ਨੇ ਲਗਾਈ ਅਹਿਮ ਫੈਸਲਿਆਂ ‘ਤੇ ਮੋਹਰ

ਚੱਪੜ ਚਿੜੀ ਸ਼ਹੀਦੀ ਅਸਥਾਨ ਤੇ ਸਮਾਗਮ ਕਰਵਾਉਣ ਦੀ ਮੰਗ ਕੀਤੀ ਜਥੇਦਾਰ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਤੋਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਦਨ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ

ਵੀਬੀ ਜੀ ਰਾਮ ਜੀ ਸਕੀਮ ਪਿੰਡਾਂ ਦੀ ਗਰੀਬ ਆਬਾਦੀ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਤੋਂ ਵਾਂਝਾ ਕਰੇਗੀ: ਕੈਬਨਿਟ ਮੰਤਰੀ ਕਟਾਰੂਚੱਕ

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ

ਪਾਵਨ ਸਰੂਪਾਂ ਦੇ ਮਾਮਲੇ ’ਚ ਸਰਕਾਰ ਨੇ ਅਦਾਲਤ ’ਚ ਖ਼ੁਦ ਮੰਨਿਆ ਕਿ ਕਾਰਵਾਈ ਲਈ ਸਮਰੱਥ ਹੈ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ

ਕੇਂਦਰ ਸਰਕਾਰ 1935 ਵਾਂਗ ਟਕਰਾਅ ਵਾਲਾ ਸੰਘਵਾਦ ਲਿਆਉਣ ਵਿੱਚ ਜੁਟੀ : ਕੈਬਨਿਟ ਮੰਤਰੀ

ਪੰਜਾਬ ਦੇ ਮਨਰੇਗਾ ਮਜ਼ਦੂਰਾਂ ਨੇ ''ਆਪ'' ਵਿਧਾਇਕਾਂ ਨੂੰ ਪੱਤਰ ਲਿਖ ਕੇ ਆਪਣੇ ਦਰਦ ਅਤੇ ਸੰਘਰਸ਼ ਨੂੰ ਕੀਤਾ ਬਿਆਨ