BREAKING NEWS
ਪਿਛਲੀਆਂ ਸਰਕਾਰਾਂ ਸਮੇਂ ਹੋਈ ਮਗਨਰੇਗਾ ਫੰਡਾਂ ‘ਚ ਘਪਲੇਬਾਜ਼ੀ; ਮਾਨ ਸਰਕਾਰ ਨੇ 2 ਕਰੋੜ ਰੁਪਏ ਵਸੂਲੇ ਤੇ 42 ਵਿਅਕਤੀਆਂ ਖ਼ਿਲਾਫ਼ ਕੀਤੀ ਕਾਰਵਾਈ: ਅਮਨ ਅਰੋੜਾਵੀਬੀ ਜੀ ਰਾਮ ਜੀ ਸਕੀਮ ਪਿੰਡਾਂ ਦੀ ਗਰੀਬ ਆਬਾਦੀ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਤੋਂ ਵਾਂਝਾ ਕਰੇਗੀ: ਕੈਬਨਿਟ ਮੰਤਰੀ ਕਟਾਰੂਚੱਕਕੇਂਦਰ ਸਰਕਾਰ 1935 ਵਾਂਗ ਟਕਰਾਅ ਵਾਲਾ ਸੰਘਵਾਦ ਲਿਆਉਣ ਵਿੱਚ ਜੁਟੀ : ਕੈਬਨਿਟ ਮੰਤਰੀਪੰਜਾਬ ਦੇ ਮਨਰੇਗਾ ਮਜ਼ਦੂਰਾਂ ਨੇ ''ਆਪ'' ਵਿਧਾਇਕਾਂ ਨੂੰ ਪੱਤਰ ਲਿਖ ਕੇ ਆਪਣੇ ਦਰਦ ਅਤੇ ਸੰਘਰਸ਼ ਨੂੰ ਕੀਤਾ ਬਿਆਨਅਕਾਲੀ ਦਲ ਅਤੇ ਸ੍ਰੋਮਣੀ ਕਮੇਟੀ ਆਪਣੇ ਗਲਤ ਕੰਮਾਂ ਲਈ ਅਕਾਲ ਤਖਤ ਸਾਹਿਬ ਅਤੇ ਪੰਥ ਨੂੰ ਢਾਲ ਵਜੋਂ ਵਰਤ ਰਹੇ ਹਨ: ਭਗਵੰਤ ਮਾਨਪੰਜਾਬ ਵਿੱਚ ਬਿਜਲੀ ਕਨੈਕਸ਼ਨ ਪ੍ਰਕਿਰਿਆ ਸਰਲ; ‘ਰੋਸ਼ਨ ਪੰਜਾਬ’ ਨਾਲ ਭਵਿੱਖ-ਤਿਆਰ ਪਾਵਰ ਗ੍ਰਿਡ ਦੀ ਨੀਂਹ

ਨੈਸ਼ਨਲ

ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਮਾਮਲੇ ’ਚ ਦਖ਼ਲਅੰਦਾਜ਼ੀ - ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ-ਅਤਲਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | December 30, 2025 09:04 PM

ਨਵੀਂ ਦਿੱਲੀ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਸਿੱਟ ਦੀ ਘੋਸ਼ਣਾ ਕਰਨ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਸੁਖਚੈਨ ਸਿੰਘ ਅਤਲਾ ਨੇ ਕਿਹਾ ਹੈ ਕਿ ਸਰਕਾਰਾਂ ਵੱਲੋਂ ਧਰਮ ਅਤੇ ਧਾਰਮਿਕ ਸੰਸਥਾਵਾਂ ਦੇ ਅੰਦਰੂਨੀ ਪ੍ਰਬੰਧਕੀ ਮਾਮਲਿਆਂ ਵਿੱਚ ਦਖ਼ਲ ਦੇਣਾ ਨਾਂ ਸਿਰਫ਼ ਗੈਰ-ਜ਼ਰੂਰੀ ਹੈ, ਸਗੋਂ ਸਿੱਖ ਰਵਾਇਤਾਂ ਦੇ ਖ਼ਿਲਾਫ਼ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਸਿੱਧੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਮਾਮਲਿਆਂ ਨੂੰ ਸਿਆਸੀ ਲਾਹੇ ਲਈ ਉਛਾਲਣਾ ਕਿਸੇ ਵੀ ਤਰ੍ਹਾਂ ਕਬੂਲਯੋਗ ਨਹੀਂ। ਭਾਈ ਅਤਲਾ ਨੇ ਸਪੱਸ਼ਟ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਇਸ ਮਾਮਲੇ ’ਤੇ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਂਚ ਕਮੇਟੀ ਗਠਿਤ ਕੀਤੀ ਗਈ ਸੀ, ਜਿਸ ਨੇ ਪੂਰੀ ਗੰਭੀਰਤਾ ਅਤੇ ਜ਼ਿੰਮੇਵਾਰੀ ਨਾਲ ਪੜਤਾਲ ਕੀਤੀ। ਇਸ ਪੜਤਾਲ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਦੋਸ਼ੀ ਕਰਮਚਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਚੁੱਕੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਮਾਮਲੇ ਵਿੱਚ ਕਿਸੇ ਨਾਲ ਵੀ ਰਿਆਇਤ ਨਹੀਂ ਵਰਤੀ ਗਈ ਅਤੇ ਜਾਂਚ ਦੌਰਾਨ ਉਠਾਏ ਗਏ ਸਾਰੇ ਨੁਕਤਿਆਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਕਾਰਵਾਈ ਕੀਤੀ ਗਈ ਹੈ।
ਭਾਈ ਅਤਲਾ ਨੇ ਕਿਹਾ ਕਿ ਜਾਂਚ ਕਮੇਟੀ ਦੀ ਰਿਪੋਰਟ ਵਿੱਚ ਇਹ ਗੱਲ ਸਪੱਸ਼ਟ ਹੋ ਚੁੱਕੀ ਹੈ ਕਿ ਇਹ ਮਾਮਲਾ ਕੁਝ ਕਰਮਚਾਰੀਆਂ ਵੱਲੋਂ ਕੀਤੀ ਗਈ ਪੈਸਿਆਂ ਦੀ ਹੇਰਾਫੇਰੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸਨੂੰ ਜਾਣਬੁੱਝ ਕੇ ਸਿਆਸੀ ਰੰਗ ਦੇਣਾ ਸਿੱਖ ਭਾਵਨਾਵਾਂ ਨਾਲ ਖੇਡਣ ਦੇ ਬਰਾਬਰ ਹੈ, ਜੋ ਕਿਸੇ ਵੀ ਤਰ੍ਹਾਂ ਠੀਕ ਨਹੀਂ। ਅਜਿਹਾ ਕਰਕੇ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਚੁਣੌਤੀ ਦੇ ਰਹੀ ਹੈ। ਭਾਈ ਅਤਲਾ ਨੇ ਦੋਸ਼ ਲਗਾਇਆ ਕਿ ਪੰਜਾਬ ਦੀ ਮੌਜੂਦਾ ਸਰਕਾਰ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀ ਹੈ, ਜੋ ਸੂਬੇ ਦੀ ਸ਼ਾਂਤੀ ਅਤੇ ਭਲਾਈ ਲਈ ਠੀਕ ਨਹੀਂ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦਾ ਸਰਬਉੱਚ ਧਾਰਮਿਕ ਅਸਥਾਨ ਹੈ ਜਿਸ ਦੇ ਫ਼ੈਸਲੇ ਸਿੱਖਾਂ ਲਈ ਅਖੀਰੀ ਅਤੇ ਸਰਵੋਤਮ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਜਦੋਂ ਦੋਸ਼ੀ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਹੋ ਚੁੱਕੀ ਹੈ ਤਾਂ ਇਸ ਮਾਮਲੇ ’ਤੇ ਮੁੜ ਮੁੜ ਸਿਆਸਤ ਕਰਨਾ ਕੌਮੀ ਤੌਰ ’ਤੇ ਗੰਭੀਰ ਅਪਰਾਧ ਦੇ ਸਮਾਨ ਹੈ।ਉਨ੍ਹਾਂ ਸਰਕਾਰ ਨੂੰ ਸਲਾਹ ਦਿੰਦਿਆਂ ਕਿਹਾ ਕਿ ਸਿੱਖ ਭਾਵਨਾਵਾਂ ਨਾਲ ਜੁੜੇ ਮਾਮਲਿਆਂ ’ਚ ਫ਼ੈਸਲੇ ਕਰਨ ਤੋਂ ਪਰਹੇਜ਼ ਕੀਤਾ ਜਾਣਾ ਚਾਹੀਦਾ ਹੈ। ਭਾਈ ਅਤਲਾ ਨੇ ਦੁਹਰਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਚੁਣੀ ਹੋਈ ਸਿਰਮੌਰ ਸੰਸਥਾ ਹੈ ਅਤੇ ਇਸ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦਾ ਦਖ਼ਲ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਭਾਈ ਅਤਲਾ ਨੇ ਉਹਨਾਂ ਆਗੂਆਂ ਨੂੰ ਅਪੀਲ ਕੀਤੀ ਜੋਂ ਸਰਕਾਰ ਦੇ ਇਸ ਫੈਸਲੇ ਤੇ ਕੱਛਾਂ ਵਜਾ ਰਹੇ ਹਨ ਉਨ੍ਹਾਂ ਨੂੰ ਗੁਰੂ ਗ੍ਰੰਥ ਅਤੇ ਗੁਰੂ ਪੰਥ ਕਦੇ ਵੀ ਮੁਆਫ ਨਹੀਂ ਕਰੇਗਾ।

Have something to say? Post your comment

 
 
 

ਨੈਸ਼ਨਲ

ਖਾਲਸਾ ਸੇਵਾ ਦਲ ਦਾ ਦੋ ਰੋਜ਼ਾ ਮਹਾਨ ਕੀਰਤਨ ਦਰਬਾਰ ਸ਼ੁਰੂ ਨਗਰ ਕੀਰਤਨ ਕੱਢਿਆ

ਕੇਂਦਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਚੌਹਾਨ ਨੂੰ ਪੰਜਾਬ ਵਿਧਾਨ ਸਭਾ ਵੱਲੋਂ ਜੀ ਰਾਮ ਜੀ ਵਿਰੁੱਧ ਪਾਸ ਕੀਤੇ ਮਤੇ ਤੇ ਇਤਰਾਜ

ਰਾਗੀ ਸਿੰਘ ਵੀ ਹੜ ਪੀੜਤਾਂ ਦੀ ਮਦਦ ਲਈ ਕਿਸੇ ਤੋਂ ਪਿੱਛੇ ਨਹੀਂ ਰਹੇ-ਆਪਣੀ ਕਿਰਤ ਕਮਾਈ ਨਾਲ ਕਾਇਮ ਕੀਤੀ ਵੱਖਰੀ ਮਿਸਾਲ

ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਵਿਖੇ ਸਾਹਿਬਜਾਦਿਆਂ, ਮਾਤਾ ਗੁਜਰੀ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਗਏ ਸ਼ਹੀਦੀ ਸਮਾਗਮ

ਜਗਜੋਤ ਸਿੰਘ ਸੋਹੀ ਅਤੇ ਇੰਦਰਜੀਤ ਸਿੰਘ ਨੇ ਦਸਮ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਵਿੱਚ ਸਹਿਯੋਗ ਦੇਣ ਲਈ ਕੀਤਾ ਸੰਗਤ ਦਾ ਧੰਨਵਾਦ

ਆਈਸੀ-814 ਹਾਏਜੈਕ: 26 ਸਾਲ ਪਹਿਲਾਂ ਦਾ ਭਿਆਨਕ ਸੰਕਟ ਜੋ ਅੱਜ ਵੀ ਝਕਝੋਰ ਦਿੰਦਾ ਹੈ, ਤਿੰਨ ਅੱਤਵਾਦੀਆਂ ਨੂੰ ਕਰ ਦਿੱਤਾ ਗਿਆ ਸੀ ਰਿਹਾਅ

ਨਵੇਂ ਸਾਲ ਦੀ ਆਮਦ ਵਿੱਚ 31 ਦਸੰਬਰ ਨੂੰ ਦਿੱਲੀ ਦੇ ਇਤਿਹਾਸਿਕ ਗੁਰਦੁਆਰਿਆਂ ਵਿੱਚ ਹੋਣਗੇ ਵਿਸ਼ੇਸ਼ ਸਮਾਗਮ - ਕਾਲਕਾ

ਅਖੰਡ ਕੀਰਤਨੀ ਜੱਥਾ ਟੋਰਾਂਟੋ ਵਲੋਂ ਚਾਰ ਸਾਹਿਬਜਾਦਿਆਂ, ਮਾਤਾ ਗੁੱਜਰ ਕੌਰ  ਅਤੇ ਸਮੂਹ ਸਿੰਘ ਸਿੰਘਣੀਆਂ ਦੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸਮਾਗਮ

ਛੋਟੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਮੁੰਬਈ 'ਚ ਕਰਵਾਇਆ ਗਿਆ ਵਿਸ਼ੇਸ਼ ਕੀਰਤਨ ਸਮਾਗਮ: ਬੱਲ ਮਲਕੀਤ ਸਿੰਘ

ਕੁਲਦੀਪ ਸੇਂਗਰ ਨੂੰ ਸੁਪਰੀਮ ਕੋਰਟ ਦਾ ਝਟਕਾ - ਕੀਤੀ ਜਮਾਨਤ ਮੁਅੱਤਲ