BREAKING NEWS

ਪੰਜਾਬ

ਦਿਵਿਆਂਗਜਨਾਂ ਦੀ ਭਲਾਈ ਸਰਕਾਰ ਦੀ ਪ੍ਰਮੁੱਖ ਤਰਜੀਹ: 495 ਕਰੋੜ ਰੁਪਏ ਦਾ ਬਜਟ ਉਪਬੰਧ

ਕੌਮੀ ਮਾਰਗ ਬਿਊਰੋ | December 31, 2025 09:01 PM

ਚੰਡੀਗੜ੍ਹ-ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ, ਸਮਾਜਿਕ ਨਿਆਂ ਅਤੇ ਸਾਮੂਹਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਵਚਨਬੱਧਤਾ ਦੇ ਤਹਿਤ ਵਿਸ਼ੇਸ਼ ਯੋਗਤਾਵਾਂ ਵਾਲੇ ਵਿਅਕਤੀਆਂ (ਦਿਵਿਆਂਗਜਨਾਂ) ਦੀ ਸੁਰੱਖਿਆ, ਆਤਮ-ਨਿਰਭਰਤਾ ਅਤੇ ਇੱਜ਼ਤ ਭਰੀ ਜ਼ਿੰਦਗੀ ਲਈ ਸਰਕਾਰ ਵੱਲੋਂ ਲਗਾਤਾਰ ਸੰਵੇਦਨਸ਼ੀਲ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕਹੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਦਿਵਿਆਂਗਜਨਾਂ ਨੂੰ ਵਿੱਤੀ ਸਹਾਇਤਾ ਵਜੋਂ 371.84 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੌਰਾਨ 2 ਲੱਖ 79 ਹਜ਼ਾਰ 544 ਦਿਵਿਆਂਗ ਵਿਅਕਤੀਆਂ ਨੂੰ ਇਸ ਯੋਜਨਾ ਦਾ ਸਿੱਧਾ ਲਾਭ ਦਿੱਤਾ ਜਾ ਰਿਹਾ ਹੈ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਆਰਥਿਕ ਸੰਭਾਲ ਮਿਲੀ ਹੈ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਦਿਵਿਆਂਗਜਨਾਂ ਨੂੰ ਸਮੇਂ-ਸਿਰ, ਪਾਰਦਰਸ਼ੀ ਅਤੇ ਬਿਨਾਂ ਕਿਸੇ ਰੁਕਾਵਟ ਦੇ ਵਿੱਤੀ ਸਹਾਇਤਾ ਮੁਹੱਈਆ ਕਰਵਾਉਣਾ ਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਇਸ ਉਦੇਸ਼ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ 495 ਕਰੋੜ ਰੁਪਏ ਦਾ ਬਜਟ ਉਪਬੰਧ ਪਹਿਲਾਂ ਹੀ ਕੀਤਾ ਗਿਆ ਹੈ, ਤਾਂ ਜੋ ਕਿਸੇ ਵੀ ਯੋਗ ਲਾਭਪਾਤਰੀ ਨੂੰ ਸਹਾਇਤਾ ਤੋਂ ਵੰਚਿਤ ਨਾ ਰਹਿਣਾ ਪਵੇ।

ਡਾ. ਬਲਜੀਤ ਕੌਰ ਨੇ ਸਪਸ਼ਟ ਕੀਤਾ ਕਿ ਇਸ ਵਿੱਤੀ ਸਹਾਇਤਾ ਯੋਜਨਾ ਹੇਠ ਉਹ ਦਿਵਿਆਂਗ ਵਿਅਕਤੀ ਸ਼ਾਮਲ ਕੀਤੇ ਜਾਂਦੇ ਹਨ ਜੋ ਆਪਣੀ ਰੋਜ਼ੀ-ਰੋਟੀ ਕਮਾਉਣ ਵਿੱਚ ਅਸਮਰੱਥ ਹਨ ਅਤੇ ਜਿਨ੍ਹਾਂ ਦੀ ਘੱਟੋ-ਘੱਟ ਅਪੰਗਤਾ 50 ਫੀਸਦੀ ਜਾਂ ਇਸ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਹੀ ਹੱਕਦਾਰ ਤੱਕ ਸਹਾਇਤਾ ਪਹੁੰਚਾ ਕੇ ਉਨ੍ਹਾਂ ਦੀ ਆਰਥਿਕ ਸੁਰੱਖਿਆ ਨੂੰ ਮਜ਼ਬੂਤ ਕਰਨਾ ਹੈ, ਤਾਂ ਜੋ ਉਹ ਆਪਣੇ ਜੀਵਨ ਦੀਆਂ ਬੁਨਿਆਦੀ ਲੋੜਾਂ ਨੂੰ ਸਨਮਾਨ ਨਾਲ ਪੂਰਾ ਕਰ ਸਕਣ।

ਡਾ.ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਮਾਨ ਸਰਕਾਰ ਦਿਵਿਆਂਗਜਨਾਂ ਨੂੰ ਸਿਰਫ਼ ਵਿੱਤੀ ਮਦਦ ਤੱਕ ਸੀਮਿਤ ਨਹੀਂ ਰੱਖਣਾ ਚਾਹੁੰਦੀ, ਸਗੋਂ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜ ਕੇ ਆਤਮ-ਨਿਰਭਰ, ਸਸ਼ਕਤ ਅਤੇ ਸਨਮਾਨਜਨਕ ਜੀਵਨ ਜੀਊਣ ਦੇ ਪੂਰੇ ਮੌਕੇ ਪ੍ਰਦਾਨ ਕਰਨ ਲਈ ਪੂਰੀ ਦ੍ਰਿੜਤਾ ਨਾਲ ਵਚਨਬੱਧ ਹੈ।
------

Have something to say? Post your comment

 
 
 

ਪੰਜਾਬ

ਪੰਜਾਬ ਪੁਲਿਸ ਵੱਲੋਂ ਵਿਜ਼ਨ 2026 ਦਾ ਖ਼ਾਕਾ ਪੇਸ਼: ਪੁਲਿਸ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਲਈ ਵਿਆਪਕ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ

ਗੁਰਮੀਤ ਖੁੱਡੀਆਂ ਵੱਲੋਂ ਵੈਟਰਨਰੀ ਇੰਸਪੈਕਟਰਾਂ ਦੀਆਂ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ

ਸਪੀਕਰ ਵੱਲੋਂ ਅਰਾਵਲੀ ਪਹਾੜੀਆਂ ਦੀ ਪਰਿਭਾਸ਼ਾ ਨੂੰ ਮੁੜ ਵਿਚਾਰਨ ਸਬੰਧੀ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ

ਗੁਰਦੁਆਰਾ ਸਾਹਿਬ ਵਿਚ ਚੋਲਾ ਸਾਹਿਬ ਬਦਲਣ ਸਮੇਂ ਉੱਪਰ ਫਸ ਗਏ ਨੌਜਵਾਨ ਨੂੰ ਆਰਮੀ ਨੇ ਕੀਤਾ ਰੈਸਕਿਊ

ਭਾਜਪਾ ਦੇ ਏਜੰਡੇ ਵਿਰੁੱਧ ਕਾਮਿਆਂ ਦੇ ਨਾਲ ਖੜ੍ਹਾ ਹੈ ਪੰਜਾਬ, ਜਦਕਿ ਕਾਂਗਰਸ ਸ਼ਾਸਤ ਰਾਜਾਂ ਨੇ ਚੁੱਪ ਧਾਰੀ: ਹਰਪਾਲ ਸਿੰਘ ਚੀਮਾ

ਸਮੁੱਚਾ ਸਮਾਜ ਚੜ੍ਹੇ ਸਾਲ ਨੂੰ ਪੂਰੇ ਸਬਰ, ਸੰਜਮ ਤੇ ਚੜ੍ਹਦੀਕਲਾ ਨਾਲ ਮਨਾਵੇਂ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਬਾਬਾ ਮੋਤੀ ਰਾਮ ਜੀ ਮਹਿਰਾ ਅਤੇ ਦੀਵਾਨ ਟੋਡਰ ਮੱਲ ਜੀ ਦੀ ਮਹਾਨ ਸੇਵਾ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ

ਪੰਜਾਬ ਵਿਧਾਨ ਸਭਾ ਦਾ ਸਮੁੱਚਾ ਕੰਮ ਕਾਜ ਪੂਰਨ ਤੌਰ ‘ਤੇ ਹੋਇਆ ਡਿਜ਼ੀਟਲ ਅਤੇ ਪੇਪਰਲੈੱਸ: ਡਾ. ਰਵਜੋਤ ਸਿੰਘ

ਵਿਭਾਗ ਵੱਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਲਈ ਅਰਵਿੰਦਰ ਸਿੰਘ ਦੀ ਸ਼ਲਾਘਾ

ਮਨਰੇਗਾ ਖਤਮ ਕਰਕੇ ਭਾਜਪਾ ਨੇ ਦਲਿਤਾਂ ਅਤੇ ਗਰੀਬਾਂ ਤੋਂ ਰੋਜ਼ਗਾਰ ਦੀ ਗਾਰੰਟੀ ਖੋਹੀ-ਭਗਵੰਤ ਸਿੰਘ ਮਾਨ