ਪੰਜਾਬ

ਕਾਰ ਸੇਵਾ ਦੇ ਪੁੰਜ ਜੱਥੇਦਾਰ ਬਾਬਾ ਹਰਬੰਸ ਸਿੰਘ ਜੀ ਦੇ ਬਰਸੀ ਸਮਾਗਮ ਤੇ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ

ਕੌਮੀ ਮਾਰਗ ਬਿਊਰੋ | January 01, 2026 07:26 PM


ਐੱਸ.ਏ.ਐੱਸ. ਨਗਰ-ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕਾਰ ਸੇਵਾ ਦੇ ਪੁੰਜ, ਸੱਚ ਖੰਡ ਵਾਸੀ ਜਥੇਦਾਰ ਬਾਬਾ ਹਰਬੰਸ ਸਿੰਘ ਜੀ ਦੀ ਬਰਸੀ ਸਮਾਗਮ ਤੇ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ। ਬਰਸੀ ਸਮਾਗਮ ਦੇ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ ।
ਇਸ ਧਾਰਮਿਕ ਸਮਾਗਮ ਵਿੱਚ ਭਾਈ ਹਰਦੇਵ ਸਿੰਘ ਖਾਲਸਾ ਹੁਸ਼ਿਆਰਪੁਰ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਜੱਥੇਦਾਰ ਬਾਬਾ ਹਰਬੰਸ ਸਿੰਘ ਜੀ ਦਾ ਜੀਵਨ ਬਿ੍ਰਤਾਂਤ ਅਤੇ ਉਨਾ ਦੁਆਰਾ ਬਿਰਧ ਉਮਰ ਵਿੱਚ ਵੀ ਸੇਵਾ ਦੇ ਜਜਬੇ ਅਤੇ ਪੰਥ ਪ੍ਰਤੀ ਕੀਤੀਆਂ ਅਮੁੱਲੀਆਂ ਕਾਰ ਸੇਵਾਵਾਂ ਬਾਰੇ ਸੰਗਤਾਂ ਨੂੰ ਵਿਸਥਾਰ ਵਿੱਚ ਜਾਣੂੰ ਕਰਵਾਇਆ। ਭਾਈ ਸਰਬਜੋਤ ਸਿੰਘ ਸ੍ਰੀ ਅੰਮਿ੍ਰਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਜੋੜਨ ਦਾ ਉਪਰਾਲਾ ਕੀਤਾ। ਇਸ ਤੋਂ ਇਲਾਵਾ ਸ਼ੋ੍ਰਮਣੀ ਪ੍ਰਚਾਰਕ ਗਿਆਨੀ ਸੁਖਦੇਵ ਸਿੰਘ ਗੁਰਦੁਆਰਾ ਬਾਉਲੀ ਸਾਹਿਬ ਕਪੁਰਥਲਾ, ਭਾਈ ਦੀਦਾਰ ਸਿੰਘ ਜੀ ਪਾਤੜਾਂ ਵਾਲੇ, ਭਾਈ ਅਰਵੇਲ ਸਿੰਘ ਗੁਰਦੁਆਰਾ ਲੋਹਗੜ ਸਾਹਿਬ, ਭਾਈ ਹਰਦੀਪ ਸਿੰਘ ਸ਼ਿਮਲੇ ਵਾਲੇ, ਬੀਬੀ ਗੁਰਮੀਤ ਕੌਰ ਕੁਰਕਸ਼ੇਤਰ ਵਾਲੇ, ਭਾਈ ਗੁਰਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਵਿੰਦਰ ਸਿੰਘ ਜੀ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਕੁਲਤਾਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਹਰਬਖਸ਼ ਸਿੰਘ, ਭਾਈ ਗੁਰਨਾਮ ਸਿੰਘ, ਭਾਈ ਇੰਦਰਜੀਤ ਸਿੰਘ, ਅਤੇ ਭਾਈ ਗੁਰਮੀਤ ਸਿੰਘ ਦੇ ਜੱਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸੰਗਤਾਂ ਨੇ ਬੜੀ ਸ਼ਰਧਾ ਭਾਵਨਾ ਕੀਰਤਨ ਦਰਬਾਰ ਵਿੱਚ, ਭਾਰੀ ਗਿਣਤੀ ਵਿੱਚ ਹਾਜ਼ਰੀ ਲਵਾ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ । ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ।
ਗੁਰਦੁਆਰਾ ਪ੍ਰਬੰਧਕ ਕਮੇਟੀ ਬੋਲਾਰੇ ਨੇ ਇਸ ਮੌਕੇ ਤੇ ਦੱਸਿਆ ਕਿ ਬ੍ਰਹਮਲੀਨ ਬ੍ਰਹਮਗਿਆਨੀ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇੇ ਬਚਨਾਂ ਸਦਕਾ ਕਾਰ ਸੇਵਾ ਦੇ ਪੁੰਜ ਸੱਚਖੰਡ ਵਾਸੀ ਜੱਥੇਦਾਰ ਬਾਬਾ ਹਰਬੰਸ ਸਿੰਘ ਜੀ ਦਿੱਲੀ ਵਾਲਿਆਂ ਦੇ ਉੱਚ ਕੋਟੀ ਦੇ ਆਰਕੀਟੈਕਟ ਅਤੇ ਇੰਜਨੀਅਰਾਂ ਦੀ ਦੇਖ ਰੇਖ ਹੇਠ ਦਰਬਾਰ ਸਾਹਿਬ ਦੀ ਸੇਵਾ ਮੁਕੰਮਲ ਹੋ ਚੁੱਕੀ ਹੈ ਇਸ ਸਮੇ ਬਹੁਮਜਿੰਲੀ ਕਾਰ ਪਾਰਕਿੰਗ ਅਤੇ ਦੀਵਾਨ ਹਾਲ ਦੀ ਕਾਰ ਸੇਵਾ ਚੱਲ ਰਹੀ ਹੈ ਜੀ।

Have something to say? Post your comment

 
 
 

ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਦੇ ਦੇਹਾਂਤ 'ਤੇ ਦੁੱਖ ਪ੍ਰਗਟ

ਖ਼ਾਲਸਾ ਯੂਨੀਵਰਸਿਟੀ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ’ਤੇ ਦੁੱਧ ਦਾ ਲੰਗਰ ਲਗਾਇਆ ਗਿਆ

ਪੰਜਾਬ ਸਰਕਾਰ  ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ–2026 ਦੀ ਸ਼ੁਰੂਆਤ

ਸਰਕਾਰ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ’ਚ ਦਖਲ ਦੇ ਕੇ ਲੋਕਾਂ ਦਾ ਧਿਆਨ ਭਟਕਾਉਣ ਦੀ ਕਰ ਰਹੀ ਹੈ ਕੋਸ਼ਿਸ਼- ਐਡਵੋਕੇਟ ਧਾਮੀ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਚਾਰਟਿਡ ਅਕਾਊਂਟੈਂਟ ਸਤਿੰਦਰ ਸਿੰਘ ਕੋਹਲੀ ਪੁਲਿਸ ਹਿਰਾਸਤ ਵਿੱਚ

ਅੰਮ੍ਰਿਤਪਾਲ ਸਿੰਘ ਮਹਿਰੋਂ ਦੁਬਈ ਦੇ ਸ਼ਾਰਜਾਹ ਤੋਂ ਸਥਾਨਕ ਅਧਿਕਾਰੀਆਂ ਵਲੋਂ ਕੀਤਾ ਗਿਆ ਗ੍ਰਿਫਤਾਰ

ਸਰਕਾਰ ਤੋਂ ਸਵਾਲ ਪੁੱਛਣ ਤੇ ਪਰਚਾ ਕੀਤੇ ਜਾਣ ਦੀ ਸੁਨੀਲ ਜਾਖੜ ਵਲੋਂ ਨਿਖੇਧੀ

ਕੜਾਕੇ ਦੀ ਠੰਡ ਦੇ ਬਾਵਜੂਦ ਸ੍ਰੀ ਦਰਬਾਰ ਸਾਹਿਬ ਵਿਖੇ ਲੱਗਿਆ ਸ਼ਰਧਾਲੂਆਂ ਦਾ ਤਾਂਤਾ- ਕਈਆਂ ਨੇ ਕੀਤਾ ਸਰੋਵਰ ਵਿੱਚ ਇਸ਼ਨਾਨ

ਸਾਡੇ ਬਜ਼ੁਰਗ ਸਾਡਾ ਮਾਣ” ਰਾਜ-ਪੱਧਰੀ ਮੁਹਿੰਮ 16 ਜਨਵਰੀ ਤੋਂ ਸ਼ੁਰੂ — ਡਾ. ਬਲਜੀਤ ਕੌਰ

ਗੁਰਮੀਤ ਖੁੱਡੀਆਂ ਵੱਲੋਂ ਆਈ.ਆਈ.ਟੀ. ਰੋਪੜ ਦੇ ਮਾਹਿਰਾਂ ਨਾਲ ਮੀਟਿੰਗ