ਪੰਜਾਬ

ਗੁੰਮ ਹੋਏ 328 ਪਾਵਨ ਸਰੂਪਾਂ ਦਾ ਮਾਮਲਾ-14 ਥਾਵਾਂ ’ਤੇ ਤਲਾਸ਼ੀ ਮੁਹਿੰਮ ਦੌਰਾਨ ਕੰਪਿਊਟਰਾਂ ਸਮੇਤ ਸਟੋਰੇਜ ਡਿਵਾਈਸਾਂ ਕੀਤੀਆਂ ਜ਼ਬਤ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | January 04, 2026 09:10 PM

ਅੰਮ੍ਰਿਤਸਰ-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ 14 ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਮੋਬਾਈਲ ਡਿਵਾਈਸਾਂ, ਟੈਬਲੇਟਜ਼, ਕੰਪਿਊਟਰ ਅਤੇ ਅਸੈਸਰੀਜ਼, ਸਟੋਰੇਜ ਡਿਵਾਈਸਾਂ ਸਮੇਤ ਦੋਸ਼ਪੂਰਨ ਵਿੱਤੀ ਰਿਕਾਰਡ ਅਤੇ ਦਸਤਾਵੇਜ਼ ਜ਼ਬਤ ਕੀਤੇ ਗਏ ਹਨ।

ਐਸ.ਆਈ.ਟੀ. ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਅਧੀਨ ਥਾਣਾ ਸੀ-ਡਵੀਜ਼ਨ ਵਿੱਚ ਦਰਜ ਕੀਤੀ ਗਈ ਐਫ.ਆਈ.ਆਰ. ਵਿੱਚ ਕੁੱਲ 16 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਜਿਨ੍ਹਾਂ ਵਿਚੋਂ ਦੋ ਮੁਲਜ਼ਮਾਂ ਦੀ ਕਥਿਤ ਤੌਰ ’ਤੇ ਮੌਤ ਹੋ ਚੁੱਕੀ ਹੈ ਅਤੇ 14 ਵਿਅਕਤੀਆਂ ਦੀ ਜਾਂਚ ਚੱਲ ਰਹੀ ਹੈ। ਇਸ ਮਾਮਲੇ ਵਿੱਚ ਹੁਣ ਤੱਕ ਸਤਿੰਦਰ ਸਿੰਘ ਕੋਹਲੀ ਅਤੇ ਕੰਵਲਜੀਤ ਸਿੰਘ ਉਰਫ਼ ਕਵਲਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਕੰਵਲਜੀਤ ਸਿੰਘ ਉਰਫ਼ ਕਵਲਜੀਤ ਸਿੰਘ ਨੂੰ 03-01-2026 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਸਹਾਇਕ ਵਜੋਂ ਕੰਮ ਕਰ ਰਿਹਾ ਸੀ ਅਤੇ ਪਵਿੱਤਰ ਸਰੂਪਾਂ ਦੀ ਸਾਂਭ-ਸੰਭਾਲ, ਮਰਿਆਦਾ , ਅਣ-ਅਧਿਕਾਰਤ ਛਪਾਈ ਦੌਰਾਨ ਹੋਈਆਂ ਗੰਭੀਰ ਕੁਤਾਹੀਆਂ ਅਤੇ ਊਣਤਾਈਆਂ ਵਿੱਚ ਉਸਦੀ ਸਿੱਧੀ ਭੂਮਿਕਾ ਸੀ।

ਬੁਲਾਰੇ ਨੇ ਕਿਹਾ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਕੁੱਲ 14 ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ , ਜਿਸ ਵਿੱਚ ਚੰਡੀਗੜ੍ਹ ਵਿੱਚ 2 ਥਾਵਾਂ , ਅੰਮ੍ਰਿਤਸਰ ਸ਼ਹਿਰ ਵਿੱਚ 8 ਥਾਵਾਂ ਅਤੇ ਗੁਰਦਾਸਪੁਰ, ਰੋਪੜ, ਤਰਨਤਾਰਨ ਅਤੇ ਅੰਮ੍ਰਿਤਸਰ ਦਿਹਾਤੀ ਵਿੱਚ 1-1 ਥਾਂ ‘ਤੇ ਛਾਪੇਮਾਰੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ। ਤਲਾਸ਼ੀ ਦੌਰਾਨ, 7 ਮੋਬਾਈਲ ਫ਼ੋਨ, 3 ਟੈਬਲੇਟ, 2 ਲੈਪਟਾਪ, 1 ਸਟੋਰੇਜ ਡਿਵਾਈਸ ਅਤੇ ਦੋਸ਼ਪੂਰਨ ਵਿੱਤੀ ਰਿਕਾਰਡ ਅਤੇ ਦਸਤਾਵੇਜ਼ ਜ਼ਬਤ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਜ਼ਬਤ ਕੀਤੇ ਗਏ ਇਲੈਕਟਰਾਨਿਕ ਯੰਤਰਾਂ ਦੀ ਫੋਰੈਂਸਿਕ ਜਾਂਚ ਕੀਤੀ ਜਾਵੇਗੀ ਅਤੇ ਜ਼ਬਤ ਕੀਤੇ ਗਏ ਦਸਤਾਵੇਜ਼ਾਂ ਅਤੇ ਵਿੱਤੀ ਰਿਕਾਰਡਾਂ ਦੀ ਬਾਰੀਕੀ ਨਾਲ ਜਾਂਚ –ਪੜਤਾਲ ਕੀਤੀ ਜਾ ਰਹੀ ਹੈ ਕਿਉਂਕਿ ਭੁਗਤਾਨ ਕਰਨ ਵਾਲੀਆਂ ਕੰਪਨੀਆਂ ਦੀਆਂ ਕੜੀਆਂ ਸਿਆਸਤਦਾਨਾਂ ਸਮੇਤ ਕਈ ਰਸੂਖ਼ਦਾਰ ਵਿਅਕਤੀਆਂ ਨਾਲ ਜੁੜੀਆਂ ਹਨ।

ਐਸ.ਆਈ.ਟੀ. ਇਸ ਗੰਭੀਰ ਮਸਲੇ ਦੀ ਯੋਜਨਾਬੱਧ ਢੰਗ ਅਤੇ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਪੁਖ਼ਤਾ ਸਬੂਤ ਜੁਟਾਏ ਜਾ ਰਹੇ ਹਨ। ਇਸ ਸਬੰਧੀ ਹੋਰ ਥਾਈਂ ਛਾਪੇ ਮਾਰੇ ਜਾਣ ਅਤੇ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 
 
 

ਪੰਜਾਬ

ਖਾਲਸਾ ਕਾਲਜ ਨਰਸਿੰਗ ਦੀ ਟੀਮ ਨੇ ਡੇਂਗੂ ਸਬੰਧੀ ਕੀਤਾ ਜਾਗਰੂਕ

ਪਿਛਲੀਆਂ ਕਾਂਗਰਸ ਅਤੇ ਅਕਾਲੀ ਸਰਕਾਰਾਂ ਨੇ ਹਮੇਸ਼ਾ ਲੋਕਾਂ ਦੇ ਫੀਡਬੈਕ ਤੋਂ ਘਬਰਾਉਂਦੀਆਂ ਰਹੀਆਂ: ਅਰਵਿੰਦ ਕੇਜਰੀਵਾਲ

ਪੰਜਾਬੀ ਗਾਇਕ ਗੁਰਦਾਸ ਮਾਨ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ, ਨਸ਼ਾ ਵਿਰੋਧੀ ਮੁਹਿੰਮ ਨਾਲ  ਜੁੜਨ ਦਾ ਦਿੱਤਾ ਭਰੋਸਾ

ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਵਾਂਗਾ ਅਤੇ ਸਮੁੱਚੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਹੋਵੇ: ਭਗਵੰਤ ਸਿੰਘ ਮਾਨ

ਖੇਤੀਬਾੜੀ-ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੋ ਅਵਾਰਡਾਂ ਨਾਲ ਸਨਮਾਨਿਤ : ਮੋਹਿੰਦਰ ਭਗਤ

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਗੁਰੂ ਸਾਹਿਬ ਪ੍ਰਤੀ ਵਰਤੀ ਸ਼ਬਦਾਵਲੀ ਲਈ ਸ਼੍ਰੋਮਣੀ ਕਮੇਟੀ ਨੇ ਸਪੀਕਰ ਨੂੰ ਆਤਿਸ਼ੀ ਦੀ ਮੈਂਬਰਸ਼ਿਪ ਰੱਦ ਕਰਨ ਲਈ ਕੀਤੀ ਅਪੀਲ

ਪੰਜਾਬ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਨੇ ਦਿੱਤੀ ਪ੍ਰਵਾਨਗੀ

ਬਲਬੀਰ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਤੇ ‘ਆਪ’ ਦੇ ਆਗੂਆਂ ਨੂੰ ਕਾਂਗਰਸ ਪਾਰਟੀ ਵਿੱਚ ਕਰਵਾਈ ਸ਼ਮੂਲੀਅਤ

ਆਪ ਨੇ ਮਗਨਰੇਗਾ ਨੂੰ ਖ਼ਤਮ ਕਰਨ ਵਿਰੁੱਧ ਨਾਭਾ ਵਿੱਚ ਕੇਂਦਰ ਖ਼ਿਲਾਫ਼ ਕੀਤਾ ਪ੍ਰਦਰਸ਼ਨ, ਪੀਐਮ ਮੋਦੀ ਦਾ ਫੂਕਿਆ ਪੁਤਲਾ