ਪੰਜਾਬ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਗ੍ਰਹਿ ਮੰਤਰਾਲੇ ਦੇ ਐਫਸੀਆਰਏ ਵਿਭਾਗ ਦੇ ਅਧਿਕਾਰੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | January 04, 2026 09:16 PM

ਸ੍ਰੀ ਅੰਮ੍ਰਿਤਸਰ-ਭਾਰਤ ਦੇ ਗ੍ਰਹਿ ਮੰਤਰਾਲੇ ਦੇ ਐਫਸੀਆਰਏ ਵਿਭਾਗ ਦੇ ਜੋਇੰਟ ਡਾਇਰੈਕਟਰ ਸ੍ਰੀ ਸੋਰਭ ਬਾਂਸਲ, ਡਿਪਟੀ ਡਾਇਰੈਕਟਰ ਸ੍ਰੀ ਆਯੂਸ਼ ਬਾਂਸਲ, ਆਈਸੀਏਆਈ ਦੇ ਪ੍ਰਧਾਨ ਸੀਏ ਸ. ਚਰਨਜੋਤ ਸਿੰਘ ਅਤੇ ਸੀਏ ਸ੍ਰੀ ਰਵੀ ਮਿਗਲਾਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਏ ਸ੍ਰੀ ਪ੍ਰਦੀਪ ਗੋਇਲ ਅਤੇ ਐਡਵੋਕੇਟ ਦੀਪਿਕਾ ਪ੍ਰਦੀਪ ਗੋਇਲ ਨੇ ਐਫਸੀਆਰਏ ਦੇ ਅਧਿਕਾਰੀਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਲੋਈ ਦੇ ਕੇ ਸਨਮਾਨਿਤ ਵੀ ਕੀਤਾ।
ਇਸ ਮੌਕੇ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੀਏ ਇਸਪ੍ਰੀਤ ਸਿੰਘ ਨੱਢਾ ਸਮੇਤ ਹੋਰ ਮੌਜੂਦ ਸਨ।

Have something to say? Post your comment

 
 
 

ਪੰਜਾਬ

ਆਪ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ, ਪੰਜਾਬ ਭਰ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਹੋਈ ਤੇਜ਼

ਪੰਜਾਬ: ਠੰਢ ਕਾਰਨ ਸਕੂਲਾਂ ਦੀਆਂ ਛੁੱਟੀਆਂ 13 ਜਨਵਰੀ ਤੱਕ ਵਧਾਈਆਂ ਗਈਆਂ, ਸਕੂਲ 14 ਤਰੀਕ ਨੂੰ ਖੁੱਲ੍ਹਣਗੇ

ਭਗਵੰਤ ਸਿੰਘ ਮਾਨ ਸਰਕਾਰ ਨੇ ਕੰਢੀ ਖੇਤਰ ਵਿੱਚ 40 ਸਾਲਾਂ ਦਾ ਸੋਕਾ ਖ਼ਤਮ ਕੀਤਾ, ਟੇਲਾਂ ਤੱਕ ਪਹੁੰਚਾਇਆ ਨਹਿਰੀ ਪਾਣੀ

ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ 27 ਜਨਵਰੀ ਨੂੰ ਅਤਲਾ ਖੁਰਦ ਵਿਖੇ ਮਨਾਇਆ ਜਾਵੇਗਾ: ਅਤਲਾ

ਕਾਬਜ਼ ਧਿਰ ਦੱਸੇ ਕਿ ਦੋਸ਼ੀਆਂ ਨੂੰ ਬਚਾਉਣ ਵਿੱਚ ਕਿਸ ਦਾ ਹੱਥ’ ਹੈ: ਸੰਧਵਾਂ

ਰਾਮ ਰਹੀਮ ਨੂੰ ਅਦਾਲਤ ਵੱਲੋ ਪੈਰੋਲ ਦੇਣਾ ਮਤਲਬ ਕਿ ਸਰਕਾਰ ਤੇ ਨਿਆਪਾਲਿਕਾਂ ਦੇ ਆਪਸ ਵਿਚ ਮਿਲੀਭੁਗਤ ਹੋਣ ਦਾ ਤਾਨਾਸਾਹੀ ਅਮਲ : ਮਾਨ

ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਦੀ ਮਾਘੀ ਕਾਨਫਰੰਸ ਸਬੰਧੀ ਹੋਈ ਮੀਟਿੰਗ

ਪੋਸ਼ਣ ਅਭਿਆਨ ਨੂੰ ਮਜ਼ਬੂਤ ਕਰਨ ਲਈ ਸੂਬਾ ਅਤੇ ਰਾਜ ਪੱਧਰੀ ਪਹਿਲਕਦਮੀਆਂ-ਡਾ ਬਲਜੀਤ ਕੌਰ

ਕੋਹਲੀ ਮੁੜ ਪੰਜ ਦਿਨ ਦੇ ਰਿਮਾਂਡ ਤੇ

ਪਿਛਲੇ ਕੁਝ ਮਹੀਨਿਆਂ ਦੌਰਾਨ 1000 ਤੋਂ ਵੱਧ ਕਾਮਿਆਂ ਨੂੰ ਕੀਤਾ ਰੈਗੂਲਰ : ਲਾਲ ਚੰਦ ਕਟਾਰੂਚੱਕ