ਪੰਜਾਬ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪਾਰਟੀ ਦੇ ਮੁੱਖ ਬੁਲਾਰਿਆਂ ਦੀ ਨਿਯੁਕਤੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | January 04, 2026 09:15 PM

ਅੰਮ੍ਰਿਤਸਰ - ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰੈਸ ਸਕੱਤਰ ਭਾਈ ਸ਼ਮਸ਼ੇਰ ਸਿੰਘ ਪੱਧਰੀ ਵੱਲੋਂ ਜਾਰੀ ਕੀਤੇ ਪ੍ਰੈਸ ਨੋਟ ਵਿੱਚ ਦਫ਼ਤਰ ਸਕੱਤਰ ਭਾਈ ਪ੍ਰਗਟ ਸਿੰਘ ਮੀਆਂਵਿੰਡ ਨੇ ਕਿਹਾ ਕਿ ਪਾਰਟੀ ਦੀ ਨੀਤੀਆਂ, ਸੰਘਰਸ਼ਾਂ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਜਨਤਾ ਤੱਕ ਪਹੁੰਚਾਉਣ ਲਈ ਪਾਰਟੀ ਦੇ ਬੁਲਾਰਿਆਂ ਦੀ ਨਿਯੁਕਤੀ ਕੀਤੀ ਗਈ ਹੈ। ਇਹ ਨਿਯੁਕਤੀਆਂ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਮੀਡੀਆ ਤੇ ਜਨਤਕ ਮੰਚਾਂ ‘ਤੇ ਪਾਰਟੀ ਦਾ ਪੱਖ ਸਪਸ਼ਟਤਾ ਨਾਲ ਰੱਖਣ ਲਈ ਕੀਤੀਆਂ ਗਈਆਂ ਹਨ। ਪਾਰਟੀ ਦਾ ਮੰਨਣਾ ਹੈ ਕਿ ਨਿਯੁਕਤ ਬੁਲਾਰੇ ਪੰਜਾਬ ਦੇ ਸੰਵੇਦਨਸ਼ੀਲ ਮੁੱਦਿਆਂ, ਪੰਥਕ ਮਸਲਿਆਂ, ਲੋਕਤੰਤਰਕ ਅਧਿਕਾਰਾਂ ਅਤੇ ਸਰਬੱਤ ਦੇ ਭਲੇ ਦੀ ਸੋਚ ਨੂੰ ਨਿਡਰਤਾ ਨਾਲ ਪੇਸ਼ ਕਰਨਗੇ। ਇਹ ਬੁਲਾਰੇ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਦੇ ਵਿਚਾਰਾਂ ਅਤੇ ਨੀਤੀਆਂ ਨੂੰ ਸਹੀ ਅਤੇ ਜ਼ਿੰਮੇਵਾਰ ਢੰਗ ਨਾਲ ਜਨਤਾ ਸਾਹਮਣੇ ਰੱਖਣਗੇ। ਪਾਰਟੀ ਵੱਲੋਂ ਨਿਯੁਕਤ ਕੀਤੇ ਗਏ ਬੁਲਾਰਿਆਂ ਵਿੱਚ ਭਾਈ ਜਸਕਰਨ ਸਿੰਘ ਕਾਹਨਸਿੰਘ ਵਾਲਾ, ਭਾਈ ਸੰਦੀਪ ਸਿੰਘ ਰੁਪਾਲੋਂ, ਬੀਬੀ ਸਤਨਾਮ ਕੌਰ ਜੀ, ਐਡਵੋਕੇਟ ਹਰਜੋਤ ਸਿੰਘ ਮਾਨ, ਐਡਵੋਕੇਟ ਇਮਾਨ ਸਿੰਘ ਖ਼ਾਰਾ, ਭਾਈ ਚਮਕੌਰ ਸਿੰਘ ਧੁੰਨ, ਭਾਈ ਪ੍ਰਿਥੀਪਾਲ ਸਿੰਘ ਬਟਾਲਾ, ਭਾਈ ਸੁਖਦੇਵ ਸਿੰਘ ਕਾਦੀਆਂ, ਭਾਈ ਦਲਜੀਤ ਸਿੰਘ ਜਵੰਦਾ, ਭਾਈ ਤੇਜਿੰਦਰ ਸਿੰਘ ਢਿਲੋਂ, ਭਾਈ ਨਵਤੇਜ ਸਿੰਘ ਛੱਜਲਵੱਡੀ, ਐਡਵੋਕੇਟ ਕਰਮਵੀਰ ਸਿੰਘ ਪੰਨੂ ਅਤੇ ਭਾਈ ਜਸਕਰਨ ਸਿੰਘ ਰਿਆੜ ਸ਼ਾਮਿਲ ਹਨ। ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਪੂਰਾ ਵਿਸ਼ਵਾਸ ਹੈ ਕਿ ਨਵੇਂ ਨਿਯੁਕਤ ਬੁਲਾਰੇ ਪਾਰਟੀ ਦੀ ਲੜਾਈ ਨੂੰ ਹੋਰ ਤੇਜ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣਗੇ ਅਤੇ ਪੰਜਾਬ ਦੀ ਅਵਾਜ਼ ਨੂੰ ਹਰ ਮੰਚ ‘ਤੇ ਬੁਲੰਦ ਕਰਨਗੇ।

Have something to say? Post your comment

 
 
 

ਪੰਜਾਬ

ਨੰਗੇ ਪੈਰੀਂ ਚੱਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਤਰੁਨਪ੍ਰੀਤ ਸਿੰਘ ਸੌਂਦ

ਮੁੱਖ ਮੰਤਰੀ ਮਾਨ ਨੂੰ ਤਲਬ ਕਰਨ ਦੀ ਕਵਾਇਦ 328 ਪਾਵਨ ਸਰੂਪ ਮਾਮਲੇ ’ਚ ਐਸ.ਐਸ. ਕੋਹਲੀ ਨੂੰ ਬਚਾਉਣ ਦੀ ਕਵਾਇਦ : ਪ੍ਰੋ. ਸਰਚਾਂਦ ਸਿੰਘ

ਨੰਗੇ ਪੈਰੀਂ ਚੱਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਤਰੁਨਪ੍ਰੀਤ ਸਿੰਘ ਸੌਂਦ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਦੇ ਪਾਵਨ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਵਿਚ ਵਿਧਾਇਕ ਫਾਜ਼ਿਲਕਾ ਨੇ ਕੀਤੀ ਸ਼ਮੂਲੀਅਤ

ਸਿਰਸੇਵਾਲੇ ਕਾਤਲ, ਬਲਾਤਕਾਰੀ ਸਾਧ ਨੂੰ ਵਾਰ-ਵਾਰ ਪੇਰੋਲ ਉਤੇ ਸਿਆਸੀ ਸਵਾਰਥਾਂ ਦੀ ਪੂਰਤੀ ਲਈ ਰਿਹਾਅ ਕਿਸ ਕਾਨੂੰਨ ਅਧੀਨ ਕੀਤਾ ਜਾਂਦਾ ਹੈ ? : ਮਾਨ

ਹਮਲਾਵਰਾਂ ਦੀ ਭਾਲ ਜਾਰੀ; ਸਰਪੰਚ ਦੇ ਕਤਲ ਵਿੱਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ

ਸ੍ਰੀ ਅਕਾਲ ਤਖਤ ਸਾਹਿਬ ਜੀ ਤੋਂ ਆਇਆ ਹੁਕਮ ਸਿਰ ਮੱਥੇ-ਨਿਮਾਣੇ ਸਿੱਖ ਵਜੋਂ ਨੰਗੇ ਪੈਰ ਚੱਲ ਕੇ ਹਾਜ਼ਰ ਹੋਵੇਗਾ-ਮੁੱਖ ਮੰਤਰੀ ਭਗਵੰਤ ਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ 15 ਜਨਵਰੀ ਨੂੰ ਸਕੱਤਰੇਤ ਵਿਖੇ ਸੱਦਿਆ

ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਵੱਲੋਂ ਪੱਤਰਕਾਰਾਂ ’ਤੇ ਝੂਠੇ ਕੇਸ ਦਰਜ ਕਰਨ ’ਤੇ ਉਹਨਾਂ ਨਾਲ ਇਕਜੁੱਟਤਾ ਪ੍ਰਗਟਾਈ

ਪੁਲਿਸ ਪੈਨਸ਼ਨਰਜ਼ ਨੇ ਨਵੇਂ ਸਾਲ ਦੀ ਸ਼ੁਰੂਆਤ ਵਾਹਿਗੁਰੂ ਜੀ ਦਾ ਓਟ ਆਸਰਾ ਲੈ ਕੇ ਕੀਤੀ