ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 15 ਜਨਵਰੀ ਨੂੰ ਸਕੱਤਰੇਤ ਵਿਖੇ ਸਪਸ਼ਟੀਕਰਨ ਦੇਣ ਲਈ ਸੱਦਿਆ ਉਸ ਉਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ , ਸ੍ਰੀ ਅਕਾਲ ਤਖਤ ਸਾਹਿਬ ਜੀ ਤੋਂ ਆਇਆ ਹੁਕਮ ਸਿਰ ਮੱਥੇ । ਦਾਸ ਮੁੱਖ ਮੰਤਰੀ ਵਜੋਂ ਨਹੀਂ ਨਿਮਾਣੇ ਸਿੱਖ ਵਜੋਂ ਨੰਗੇ ਪੈਰ ਚੱਲ ਕੇ ਹਾਜ਼ਰ ਹੋਵੇਗਾ । ਦਾਸ15 ਜਨਵਰੀ ਨੂੰ ਦੇਸ਼ ਦੇ ਮਾਨਯੋਗ ਰਾਸ਼ਟਰਪਤੀ ਜੀ ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਸਾਹਿਬ ਵਿਖੇ ਕਾਨਫਰੰਸ ਹਿੱਸਾ ਲੈਣ ਆ ਰਹੇ ਨੇ ਉਸ ਦਿਨ ਲਈ ਵੀ ਮਾਫੀ ਮੰਗਦਾ ਹੈ , ਕਿਉਂਕਿ ਮੇਰੇ ਲਈ ਸਭ ਤੋਂ ਉੱਤਮ ਸ੍ਰੀ ਅਕਾਲ ਤਖਤ ਸਾਹਿਬ ਜੀ ਅਤੇ ਉਸ ਪਾਵਨ ਤਖਤ ਤੋਂ ਆਇਆ ਹੁਕਮ ਸਿਰ ਮੱਥੇ ਹੈ ਜੀ ਅਤੇ ਹਮੇਸ਼ਾ ਰਹੇਗਾ ।