ਪੰਜਾਬ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਦੇ ਪਾਵਨ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਵਿਚ ਵਿਧਾਇਕ ਫਾਜ਼ਿਲਕਾ ਨੇ ਕੀਤੀ ਸ਼ਮੂਲੀਅਤ

ਕੌਮੀ ਮਾਰਗ ਬਿਊਰੋ | January 05, 2026 07:27 PM


ਫਾਜ਼ਿਲਕਾ -ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਦਿਹਾੜੇ ਤੇ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫਾਜ਼ਿਲਕਾ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਗੁਰੂ ਸਾਹਿਬ ਜੀ ਦੇ ਚਰਨਾਂ ਵਿੱਚ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਤੇ ਉਨ੍ਹਾਂ ਦੀ ਧਰਮਪਤਨੀ ਮੈਡਮ ਖੁਸ਼ਬੂ ਸਵਨਾ ਨਤਮਸਤਕ ਹੋਏ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਦੇ ਪਾਵਨ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਵਿਚ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਅਤੇ ਉਨ੍ਹਾਂ ਗੁਰੂ ਸਾਹਿਬ ਦੇ ਚਰਨਾਂ ਵਿੱਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਵਚਨਾਂ, ਉਪਦੇਸ਼ਾਂ, ਗੁਰਬਾਣੀ ਅਤੇ ਸਿਖਿਆ ਨੂੰ ਹਰ ਕਿਸੇ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਜਰੂਰਤ ਹੈ ਤੇ ਅਨੇਕਾ ਸੰਗਤਾਂ ਉਨ੍ਹਾਂ ਦੇ ਦੱਸੇ ਰਾਹਾਂ *ਤੇ ਚੱਲ ਕੇ ਮਨੁੱਖਤਾ ਦੀ ਭਲਾਈ ਦਾ ਸੁਨੇਹਾ ਦੇ ਰਹੀਆਂ ਹਨ।
ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਤੇ ਉਨ੍ਹਾਂ ਦੀ ਧਰਮਪਤਨੀ ਮੈਡਮ ਖੁਸ਼ਬੂ ਸਵਨਾ ਨੇ ਕਿਹਾ ਕਿ ਸਮਾਗਮਾਂ ਵਿਚ ਸ਼ਮੂਲੀਅਤ ਕਰਕੇ ਗੁਰੂ ਸਾਹਿਬਾਂ ਦੀ ਹਾਜਰੀ ਦਾ ਅਹਿਸਾਸ ਹੁੰਦਾ ਹੈ ਜਿਸ ਨਾਲ ਮਨ ਨੂੰ ਅਥਾਹ ਸ਼ਾਂਤੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ ਦੇ ਅਸ਼ੀਰਵਾਦ ਸਦਕਾ ਹੀ ਉਹ ਹਲਕੇ ਕੇ ਲੋਕਾਂ ਦੀ ਸੇਵਾ ਕਰ ਰਹੇ ਹਨ ਤੇ ਲੋਕਾਂ ਦੀਆਂ ਮੁਸ਼ਕਲਾਂ ਹਲ ਕਰਨ ਵਿਚ ਆਪਣਾ ਯੋਗਦਾਨ ਪਾ ਰਹੇ ਹਨ

Have something to say? Post your comment

 
 
 

ਪੰਜਾਬ

ਆਪ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ, ਪੰਜਾਬ ਭਰ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਹੋਈ ਤੇਜ਼

ਪੰਜਾਬ: ਠੰਢ ਕਾਰਨ ਸਕੂਲਾਂ ਦੀਆਂ ਛੁੱਟੀਆਂ 13 ਜਨਵਰੀ ਤੱਕ ਵਧਾਈਆਂ ਗਈਆਂ, ਸਕੂਲ 14 ਤਰੀਕ ਨੂੰ ਖੁੱਲ੍ਹਣਗੇ

ਭਗਵੰਤ ਸਿੰਘ ਮਾਨ ਸਰਕਾਰ ਨੇ ਕੰਢੀ ਖੇਤਰ ਵਿੱਚ 40 ਸਾਲਾਂ ਦਾ ਸੋਕਾ ਖ਼ਤਮ ਕੀਤਾ, ਟੇਲਾਂ ਤੱਕ ਪਹੁੰਚਾਇਆ ਨਹਿਰੀ ਪਾਣੀ

ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ 27 ਜਨਵਰੀ ਨੂੰ ਅਤਲਾ ਖੁਰਦ ਵਿਖੇ ਮਨਾਇਆ ਜਾਵੇਗਾ: ਅਤਲਾ

ਕਾਬਜ਼ ਧਿਰ ਦੱਸੇ ਕਿ ਦੋਸ਼ੀਆਂ ਨੂੰ ਬਚਾਉਣ ਵਿੱਚ ਕਿਸ ਦਾ ਹੱਥ’ ਹੈ: ਸੰਧਵਾਂ

ਰਾਮ ਰਹੀਮ ਨੂੰ ਅਦਾਲਤ ਵੱਲੋ ਪੈਰੋਲ ਦੇਣਾ ਮਤਲਬ ਕਿ ਸਰਕਾਰ ਤੇ ਨਿਆਪਾਲਿਕਾਂ ਦੇ ਆਪਸ ਵਿਚ ਮਿਲੀਭੁਗਤ ਹੋਣ ਦਾ ਤਾਨਾਸਾਹੀ ਅਮਲ : ਮਾਨ

ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਦੀ ਮਾਘੀ ਕਾਨਫਰੰਸ ਸਬੰਧੀ ਹੋਈ ਮੀਟਿੰਗ

ਪੋਸ਼ਣ ਅਭਿਆਨ ਨੂੰ ਮਜ਼ਬੂਤ ਕਰਨ ਲਈ ਸੂਬਾ ਅਤੇ ਰਾਜ ਪੱਧਰੀ ਪਹਿਲਕਦਮੀਆਂ-ਡਾ ਬਲਜੀਤ ਕੌਰ

ਕੋਹਲੀ ਮੁੜ ਪੰਜ ਦਿਨ ਦੇ ਰਿਮਾਂਡ ਤੇ

ਪਿਛਲੇ ਕੁਝ ਮਹੀਨਿਆਂ ਦੌਰਾਨ 1000 ਤੋਂ ਵੱਧ ਕਾਮਿਆਂ ਨੂੰ ਕੀਤਾ ਰੈਗੂਲਰ : ਲਾਲ ਚੰਦ ਕਟਾਰੂਚੱਕ