ਫਾਜ਼ਿਲਕਾ -ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਦਿਹਾੜੇ ਤੇ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫਾਜ਼ਿਲਕਾ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਗੁਰੂ ਸਾਹਿਬ ਜੀ ਦੇ ਚਰਨਾਂ ਵਿੱਚ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਤੇ ਉਨ੍ਹਾਂ ਦੀ ਧਰਮਪਤਨੀ ਮੈਡਮ ਖੁਸ਼ਬੂ ਸਵਨਾ ਨਤਮਸਤਕ ਹੋਏ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਦੇ ਪਾਵਨ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਵਿਚ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਅਤੇ ਉਨ੍ਹਾਂ ਗੁਰੂ ਸਾਹਿਬ ਦੇ ਚਰਨਾਂ ਵਿੱਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਵਚਨਾਂ, ਉਪਦੇਸ਼ਾਂ, ਗੁਰਬਾਣੀ ਅਤੇ ਸਿਖਿਆ ਨੂੰ ਹਰ ਕਿਸੇ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਜਰੂਰਤ ਹੈ ਤੇ ਅਨੇਕਾ ਸੰਗਤਾਂ ਉਨ੍ਹਾਂ ਦੇ ਦੱਸੇ ਰਾਹਾਂ *ਤੇ ਚੱਲ ਕੇ ਮਨੁੱਖਤਾ ਦੀ ਭਲਾਈ ਦਾ ਸੁਨੇਹਾ ਦੇ ਰਹੀਆਂ ਹਨ।
ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਤੇ ਉਨ੍ਹਾਂ ਦੀ ਧਰਮਪਤਨੀ ਮੈਡਮ ਖੁਸ਼ਬੂ ਸਵਨਾ ਨੇ ਕਿਹਾ ਕਿ ਸਮਾਗਮਾਂ ਵਿਚ ਸ਼ਮੂਲੀਅਤ ਕਰਕੇ ਗੁਰੂ ਸਾਹਿਬਾਂ ਦੀ ਹਾਜਰੀ ਦਾ ਅਹਿਸਾਸ ਹੁੰਦਾ ਹੈ ਜਿਸ ਨਾਲ ਮਨ ਨੂੰ ਅਥਾਹ ਸ਼ਾਂਤੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ ਦੇ ਅਸ਼ੀਰਵਾਦ ਸਦਕਾ ਹੀ ਉਹ ਹਲਕੇ ਕੇ ਲੋਕਾਂ ਦੀ ਸੇਵਾ ਕਰ ਰਹੇ ਹਨ ਤੇ ਲੋਕਾਂ ਦੀਆਂ ਮੁਸ਼ਕਲਾਂ ਹਲ ਕਰਨ ਵਿਚ ਆਪਣਾ ਯੋਗਦਾਨ ਪਾ ਰਹੇ ਹਨ