BREAKING NEWS
ਨੰਗੇ ਪੈਰੀਂ ਚੱਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਤਰੁਨਪ੍ਰੀਤ ਸਿੰਘ ਸੌਂਦਸੁਪਰੀਮ ਕੋਰਟ ਨੇ ਅਜਮੇਰ ਦਰਗਾਹ 'ਤੇ ਪ੍ਰਧਾਨ ਮੰਤਰੀ ਨੂੰ ਚਾਦਰ ਚੜ੍ਹਾਉਣ 'ਤੇ ਪਾਬੰਦੀ ਲਗਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਕਰ ਦਿੱਤੀ ਖਾਰਜ ਹਮਲਾਵਰਾਂ ਦੀ ਭਾਲ ਜਾਰੀ; ਸਰਪੰਚ ਦੇ ਕਤਲ ਵਿੱਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾਸ੍ਰੀ ਅਕਾਲ ਤਖਤ ਸਾਹਿਬ ਜੀ ਤੋਂ ਆਇਆ ਹੁਕਮ ਸਿਰ ਮੱਥੇ-ਨਿਮਾਣੇ ਸਿੱਖ ਵਜੋਂ ਨੰਗੇ ਪੈਰ ਚੱਲ ਕੇ ਹਾਜ਼ਰ ਹੋਵੇਗਾ-ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ 15 ਜਨਵਰੀ ਨੂੰ ਸਕੱਤਰੇਤ ਵਿਖੇ ਸੱਦਿਆਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ-ਸੰਗਤਾਂ ਨੇ ਵੱਡੀ ਗਿਣਤੀ 'ਚ ਭਰੀਆਂ ਹਾਜ਼ਰੀਆਂ

ਪੰਜਾਬ

ਨੰਗੇ ਪੈਰੀਂ ਚੱਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਤਰੁਨਪ੍ਰੀਤ ਸਿੰਘ ਸੌਂਦ

ਸੁਖਮਨਦੀਪ ਸਿੰਘ/ ਕੌਮੀ ਮਾਰਗ ਬਿਊਰੋ | January 05, 2026 08:35 PM

 ਅੰਮ੍ਰਿਤਸਰ- ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜੱਥੇਦਾਰ ਸਾਹਿਬ ਵਲੋਂ ਪ੍ਰਾਪਤ ਹੋਏ ਆਦੇਸ਼ ਉੱਤੇ ਵਿਭਾਗ ਵਲੋਂ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਉਹ ਨੰਗੇ ਪੈਰ ਚੱਲ ਕੇ ਸ੍ਰੀ ਦਰਬਾਰ ਸਾਹਿਬ ਪੁੱਜੇ ਅਤੇ ਉੱਥੋਂ ਦੇਗ ਕਰਵਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ।

ਉਨ੍ਹਾਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ ਕੋਲ ਆਪਣਾ ਸਪੱਸ਼ਟੀਕਰਨ ਦਿੱਤਾ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੌਂਦ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੀ ਸੁਪਰੀਮ ਸੰਸਥਾ ਹੈ ਅਤੇ ਸਿੰਘ ਸਾਹਿਬਾਨ ਵਲੋਂ ਦਿੱਤਾ ਗਿਆ ਹਰ ਆਦੇਸ਼ ਸਾਡੇ ਲਈ ਰੱਬੀ ਹੁਕਮ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਸਮਾਰਕ ਬਣਾਇਆ ਗਿਆ ਹੈ, ਜਿਸ ਵਿੱਚ ਲਗਾਈ ਗਈ ਇਕ ਤਸਵੀਰ ਨੂੰ ਲੈ ਕੇ ਜੱਥੇਦਾਰ ਸਾਹਿਬ ਨੇ ਇਤਰਾਜ ਜਤਾਉਂਦਿਆਂ ਤਲਬ ਕੀਤਾ ਸੀ। ਉਨ੍ਹਾਂ ਦੱਸਿਆ ਕਿ ਅਸੀਂ ਉਨਾਂ ਦੇ ਇਤਰਾਜ ਅਨੁਸਾਰ ਤਸਵੀਰ ਤਾਂ ਉਸੇ ਦਿਨ ਹੀ ਦਰੁਸਤ ਕਰ ਦਿੱਤੀ ਸੀ, ਪਰ ਵਿਭਾਗ ਦਾ ਮੁਖੀ ਹੋਣ ਦੇ ਨਾਤੇ ਉਹ ਸੋਮਵਾਰ ਨੂੰ ਸਪੱਸ਼ਟੀਕਰਨ ਦੇਣ ਲਈ ਆਏ ਹਨ।

ਉਨ੍ਹਾਂ ਦੱਸਿਆ ਕਿ ਸਿੰਘ ਸਾਹਿਬਾਨ ਨੇ ਮੇਰਾ ਪੱਖ ਸੁਣਦੇ ਹੋਏ ਹੁਕਮ ਦਿੱਤਾ ਹੈ ਕਿ ਵਿਭਾਗ ਵੱਲੋਂ ਕਰਵਾਏ ਜਾਂਦੇ ਕਿਸੇ ਵੀ ਕੰਮ ਵਿੱਚ ਸਿੱਖ ਧਰਮ ਦੀ ਮਰਿਯਾਦਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਗੁਰੂਆਂ ਤੇ ਸ਼ਹੀਦਾਂ ਦੇ ਸਤਿਕਾਰ ਵਿੱਚ ਕੋਈ ਕੁਤਾਹੀ ਨਾ ਹੋਵੇ। ਸੌਂਦ ਨੇ ਦੱਸਿਆ ਕਿ ਸਿੰਘ ਸਾਹਿਬਾਨ ਨੇ ਇਹ ਵੀ ਕਿਹਾ ਹੈ ਕਿ ਗੁਰਮਤਿ ਵਿਚਾਰਧਾਰਾ ਦੇ ਧਾਰਨੀ ਕਿਸੇ ਵਿਦਵਾਨ ਅਧਿਕਾਰੀ ਨੂੰ ਵਿਭਾਗ ਵਿੱਚ ਨਿਯੁਕਤ ਕੀਤਾ ਜਾਵੇ।

ਸੌਂਦ ਨੇ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਣੂੰ ਕਰਵਾ ਕੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਭਵਿੱਖ ਵਿੱਚ ਕੋਈ ਵੀ ਗਲਤੀ ਸਾਡੇ ਕੋਲੋਂ ਜਾਣੇ-ਅਨਜਾਣੇ ਵਿੱਚ ਨਾ ਹੋਵੇ। ਉਨ੍ਹਾਂ ਕਿਹਾ ਕਿ ਵਿਭਾਗ ਨੂੰ ਵੀ ਇਸ ਸਬੰਧੀ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿ ਜਦੋਂ ਵੀ ਧਰਮ ਨਾਲ ਸਬੰਧਤ ਕੋਈ ਵੀ ਪ੍ਰੋਗਰਾਮ ਜਾਂ ਕੰਮ ਕੀਤਾ ਜਾਵੇ ਤਾਂ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਕੋਲੋਂ ਅਗਵਾਈ ਲਈ ਜਾਣੀ ਯਕੀਨੀ ਬਣਾਈ ਜਾਵੇ।

*ਫੋਟੋ ਕੈਪਸ਼ਨ* : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਭਾਗ ਵਲੋਂ ਸਪੱਸ਼ਟੀਕਰਨ ਦੇਣ ਲਈ ਜਾਂਦੇ ਹੋਏ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

 

Have something to say? Post your comment

 
 
 

ਪੰਜਾਬ

ਆਪ ਨੇ ਗੈਰ-ਕਾਨੂੰਨੀ ਨਵੇਂ ਸੈੱਸ 'ਤੇ ਕਾਂਗਰਸ ਦੀ ਕੀਤੀ ਨਿੰਦਾ -ਪੰਜਾਬ ਕਾਂਗਰਸ ਦੇ ਆਗੂ ਇਸ ਮਾਮਲੇ 'ਤੇ ਚੁੱਪ ਕਿਉਂ ?

ਮੈਕਸ, ਫੋਰਟਿਸ, ਸ਼ਾਲਬੀ ਅਤੇ ਲਿਵਾਸਾ ਵਰਗੇ ਪ੍ਰਮੁੱਖ ਹਸਪਤਾਲਾਂ ਨੇ ਯੋਜਨਾ ਅਧੀਨ ਸੂਚੀਬੱਧ ਹੋਣ ‘ਚ ਦਿਲਚਸਪੀ ਦਿਖਾਈ-ਡਾ: ਬਲਬੀਰ ਸਿੰਘ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ

ਆਪਣੀ ਲੰਬੀ ਦਾੜ੍ਹੀ ਸਦਕਾ ਗਿਨੀਜ਼ ਬੁੱਕ ਆਫ਼ ਵਰਲਡ ਰਿਕਾਰਡ 'ਚ ਨਾਮ ਦਰਜ ਕਰਵਾਉਣ ਵਾਲੇ ਗਿਆਨੀ ਸਰਵਨ ਸਿੰਘ

ਬਲਾਤਕਾਰੀ ਸੌਦਾ ਸਾਧ ਲਈ ਕਾਨੂੰਨ ਹੋਰ ਨਜ਼ਰਬੰਦ ਸਿੰਘਾਂ ਲਈ ਕਾਨੂੰਨ ਹੋਰ ਦੋ ਕਾਨੂੰਨ ਹਨ ਕੀ ਇਸ ਦੇਸ਼ ਵਿੱਚ ਪੈਰੋਲ ਵਾਸਤੇ??--ਭਾਈ ਤੇਜਬੀਰ ਸਿੰਘ ਖ਼ਾਲਸਾ

ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮਨਾਈ

328 ਪਾਵਨ ਸਰੂਪਾਂ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦਾ ਕੀਤਾ ਜਾ ਰਿਹਾ ਹੈ ਪਾਲਣ- ਸ਼੍ਰੋਮਣੀ ਕਮੇਟੀ

ਅਕਾਲੀ ਦਲ ਮਾਲਵਾ ਖਿੱਤੇ ’ਚ ਮੁੱਖ ਤਾਕਤ ਵਜੋਂ ਉਭਰਿਆ: ਸੁਖਬੀਰ ਸਿੰਘ ਬਾਦਲ

ਹਰੇਕ ਵਸਨੀਕ ਲਈ ਬਿਨਾਂ ਵਿੱਤੀ ਬੋਝ ਤੋਂ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣਾ ਪੰਜਾਬ ਸਰਕਾਰ ਦਾ ਉਦੇਸ਼ : ਡਾ. ਬਲਬੀਰ ਸਿੰਘ

ਰੇ ਮਨ ਐਸੋ ਕਰ ਸੰਨਿਆਸਾ