ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਗੁਰਦੁਆਰਾ ਗੁਰੂ ਸੰਗਤ ਸਭਾ (ਤਿਰਾਈ ਬਿਰਾਦਰੀ), 20-ਬੀ, ਤਿਲਕ ਨਗਰ ਵਿਖੇ ਪ੍ਰਬੰਧਕਾਂ ਵੱਲੋਂ 12 ਜਨਵਰੀ ਤੋਂ 18 ਜਨਵਰੀ 2026 ਤੱਕ 62ਵਾਂ ਗੁਰਮਤਿ ਸਮਾਗਮ ਬੜੀ ਸ਼ਰਧਾ, ਸਤਿਕਾਰ ਅਤੇ ਗੁਰਮਤਿ ਮਰਯਾਦਾ ਅਨੁਸਾਰ ਕਰਵਾਇਆ ਜਾ ਰਿਹਾ ਹੈ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਇਸ ਪਾਵਨ ਸਮਾਗਮ ਸਬੰਧੀ ਵਿਸ਼ੇਸ਼ ਤੌਰ ’ਤੇ ਸੱਦਾ ਪੱਤਰ ਦੇਣ ਲਈ ਆਏ ਸਮੂਹ ਪ੍ਰਬੰਧਕਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੇ ਗੁਰਮਤਿ ਸਮਾਗਮ ਸੰਗਤਾਂ ਨੂੰ ਗੁਰਬਾਣੀ ਨਾਲ ਜੋੜ ਕੇ ਆਤਮਿਕ ਬਲ ਪ੍ਰਦਾਨ ਕਰਦੇ ਹਨ ਅਤੇ ਸਮਾਜ ਵਿੱਚ ਚੜ੍ਹਦੀ ਕਲਾ ਦਾ ਸੰਦੇਸ਼ ਦਿੰਦੇ ਹਨ।
ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਮਹਾਨ ਗੁਰਮਤਿ ਸਮਾਗਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰੀਆਂ ਭਰ ਕੇ ਗੁਰੂ ਸਾਹਿਬ ਦੀ ਅਪਾਰ ਕਿਰਪਾ ਦੇ ਭਾਗੀ ਬਣਨ ਅਤੇ ਆਪਣੇ ਜੀਵਨ ਨੂੰ ਗੁਰਬਾਣੀ ਦੇ ਉਪਦੇਸ਼ਾਂ ਅਨੁਸਾਰ ਸਫਲ ਤੇ ਅਰਥਪੂਰਨ ਬਣਾਉਣ।