ਪੰਜਾਬ

ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮਨਾਈ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | January 06, 2026 09:41 PM

ਅੰਮ੍ਰਿਤਸਰ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੂਹ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਖਾਲਸਾ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਕਿਹਾ ਕਿ 1984 ’ਚ ਤੱਤਕਾਲੀ ਕਾਂਗਰਸ ਸਰਕਾਰ ਨੇ ਫ਼ੌਜੀ ਹਮਲਾ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ-ਢੇਰੀ ਕੀਤਾ ਤੇ ਅਨੇਕਾਂ ਬੇਦੋਸ਼ੀਆਂ ਸੰਗਤਾਂ ਨੂੰ ਸ਼ਹੀਦ ਕੀਤਾ। ਭਾਈ ਸਤਵੰਤ ਸਿੰਘ, ਭਾਈ ਬੇਅੰਤ ਸਿੰਘ ਤੇ ਭਾਈ ਕੇਹਰ ਸਿੰਘ ਨੇ ਇਸ ਦਾ ਬਦਲਾ ਲੈਂਦਿਆਂ ਸਿੱਖ ਕੌਮ ਦਾ ਸਿਰ ਉੱਚਾ ਕੀਤਾ ਅਤੇ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਕੌਮ ਲਈ ਆਪਾ ਵਾਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਕੌਮੀ ਫ਼ਰਜ਼ ਹੈ ਅਤੇ ਸਿੱਖ ਕੌਮ ਆਪਣੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖੇਗੀ। ਸਮਾਗਮ ਦੌਰਾਨ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ ਗਏ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਮਨਜੀਤ ਸਿੰਘ ਤਲਵੰਡੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਜਸਪਾਲ ਸਿੰਘ ਢੱਡੇ, ਸਾਬਕਾ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ, ਦਲ ਖਾਲਸਾ ਦੇ ਆਗੂ ਸ. ਕੰਵਲਪਾਲ ਸਿੰਘ, ਸ. ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਵਧੀਕ ਮੈਨੇਜਰ ਸ. ਇਕਬਾਲ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ, ਸ. ਯੁਵਰਾਜ ਸਿੰਘ, ਸ. ਗੁਰਤਿੰਦਰਪਾਲ ਸਿੰਘ, ਸ. ਜਸਬੀਰ ਸਿੰਘ, ਮੀਤ ਮੈਨੇਜਰ ਸ. ਲਾਲ ਸਿੰਘ ਸਮੇਤ ਸੰਗਤਾਂ ਮੌਜੂਦ ਸਨ।

Have something to say? Post your comment

 
 
 

ਪੰਜਾਬ

ਆਪ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ, ਪੰਜਾਬ ਭਰ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਹੋਈ ਤੇਜ਼

ਪੰਜਾਬ: ਠੰਢ ਕਾਰਨ ਸਕੂਲਾਂ ਦੀਆਂ ਛੁੱਟੀਆਂ 13 ਜਨਵਰੀ ਤੱਕ ਵਧਾਈਆਂ ਗਈਆਂ, ਸਕੂਲ 14 ਤਰੀਕ ਨੂੰ ਖੁੱਲ੍ਹਣਗੇ

ਭਗਵੰਤ ਸਿੰਘ ਮਾਨ ਸਰਕਾਰ ਨੇ ਕੰਢੀ ਖੇਤਰ ਵਿੱਚ 40 ਸਾਲਾਂ ਦਾ ਸੋਕਾ ਖ਼ਤਮ ਕੀਤਾ, ਟੇਲਾਂ ਤੱਕ ਪਹੁੰਚਾਇਆ ਨਹਿਰੀ ਪਾਣੀ

ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ 27 ਜਨਵਰੀ ਨੂੰ ਅਤਲਾ ਖੁਰਦ ਵਿਖੇ ਮਨਾਇਆ ਜਾਵੇਗਾ: ਅਤਲਾ

ਕਾਬਜ਼ ਧਿਰ ਦੱਸੇ ਕਿ ਦੋਸ਼ੀਆਂ ਨੂੰ ਬਚਾਉਣ ਵਿੱਚ ਕਿਸ ਦਾ ਹੱਥ’ ਹੈ: ਸੰਧਵਾਂ

ਰਾਮ ਰਹੀਮ ਨੂੰ ਅਦਾਲਤ ਵੱਲੋ ਪੈਰੋਲ ਦੇਣਾ ਮਤਲਬ ਕਿ ਸਰਕਾਰ ਤੇ ਨਿਆਪਾਲਿਕਾਂ ਦੇ ਆਪਸ ਵਿਚ ਮਿਲੀਭੁਗਤ ਹੋਣ ਦਾ ਤਾਨਾਸਾਹੀ ਅਮਲ : ਮਾਨ

ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਦੀ ਮਾਘੀ ਕਾਨਫਰੰਸ ਸਬੰਧੀ ਹੋਈ ਮੀਟਿੰਗ

ਪੋਸ਼ਣ ਅਭਿਆਨ ਨੂੰ ਮਜ਼ਬੂਤ ਕਰਨ ਲਈ ਸੂਬਾ ਅਤੇ ਰਾਜ ਪੱਧਰੀ ਪਹਿਲਕਦਮੀਆਂ-ਡਾ ਬਲਜੀਤ ਕੌਰ

ਕੋਹਲੀ ਮੁੜ ਪੰਜ ਦਿਨ ਦੇ ਰਿਮਾਂਡ ਤੇ

ਪਿਛਲੇ ਕੁਝ ਮਹੀਨਿਆਂ ਦੌਰਾਨ 1000 ਤੋਂ ਵੱਧ ਕਾਮਿਆਂ ਨੂੰ ਕੀਤਾ ਰੈਗੂਲਰ : ਲਾਲ ਚੰਦ ਕਟਾਰੂਚੱਕ