ਪੰਜਾਬ

ਕੋਹਲੀ ਮੁੜ ਪੰਜ ਦਿਨ ਦੇ ਰਿਮਾਂਡ ਤੇ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | January 07, 2026 08:43 PM


ਅੰਮ੍ਰਿਤਸਰ -ਅੰਮ੍ਰਿਤਸਰ ਪੁਲੀਸ ਵਲੋ ਬੀਤੀ 21 ਜਨਵਰੀ ਨੂੰ ਚੰਡੀਗੜ੍ਹ ਤੋ ਹਿਰਾਸਤ ਵਿਚ ਲਏ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਚਾਰਟਿਡ ਅਕਾਉਟੈਂਟ ਸ੍ਰੀ ਸਤਿੰਦਰ ਸਿੰਘ ਕੋਹਲੀ ਨੂੰ ਅੱਜ ਸਥਾਨਕ ਜਿਲ੍ਹਾ ਕਚਿਹਰੀਆਂ ਵਿਚ ਮੈਜਿਸਟੇ੍ਰਟ ਮੈਡਮ ਜੈਸਮੀਨ ਕੌਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਮਾਨਯੋਗ ਜਜ ਨੇ ਪੁਲੀਸ ਦੀ ਮੰਗ ਤੇ ਸ੍ਰੀ ਕੋਹਲੀ ਪਾਂਸੋ ਹੋਰ ਵਧੇਰੇ ਪੁੱਛਗਿਛ ਲਈ 5 ਦਿਨ ਦਾ ਰਿਮਾਂਡ ਦਿੱਤਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ 328 ਸਰੂਪ ਮਾਮਲੇ ਵਿਚ ਅੱਜ ਸ਼ੋ੍ਰਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਚਾਰਟਿਡ ਅਕਾਉਟੈਂਟ ਸ੍ਰ ਸਤਿੰਦਰ ਸਿੰਘ ਕੋਹਲੀ ਨੂੰ ਅੱਜ ਇਕ ਵਾਰ ਮੁੜ ਅਦਾਲਤ ਵਿਚ ਪੇਸ਼ ਕੀਤਾ, ਇਸ ਤੋ ਪਹਿਲਾਂ ਬੀਤੀ 2 ਜਨਵਰੀ ਨੂੰ ਸ੍ਰੀ ਕੋਹਲੀ ਨੂੰ ਪੁਲੀਸ ਵਲੋ ਅਦਾਲਤ ਵਿਚ ਪੇਸ਼ ਕਰਕੇ ਛੇ ਦਿਨ ਦਾ ਰਿਮਾਂਡ ਲਿਆ ਸੀ । ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ ਤੋ ਬਾਅਦ ਬੀਤੀ 7 ਦਸੰਬਰ 2025 ਨੂੰ ਅੰਮ੍ਰਿਤਸਰ ਪੁਲੀਸ ਵਲੋ ਥਾਨਾ ਸੀ ਡਵੀਜਨ ਵਿਚ ਸਿੱਖ ਸਦਭਾਵਨਾ ਦਲ ਦੇ ਮੁਖ ਸੇਵਾਦਾਰ ਭਾਈ ਬਲਦੇਵ ਸਿੰਘ ਵਡਾਲਾ ਦੀ ਸ਼ਿਕਾਇਤ ਤੇ ਐਫ ਆਈ ਆਰ ਨੰਬਰ 168 ਦਾਇਰ ਕੀਤੀ ਗਈ ਜਿਸ ਦੇ ਤਹਿਤ ਸ੍ਰੀ ਕੋਹਲੀ ਸਮੇਤ ਕੁਲ 16 ਵਿਅਕਤੀਆਂ ਤੇ ਧਾਰਾ 295, 295 ਏ, 409, 465 ਅਤੇ 120 ਬੀ ਮਾਮਲਾ ਦਰਜ ਕੀਤਾ ਗਿਆ ਸੀ।ਇਸ ਮਾਮਲੇ ਤੇ ਅਗਲੇਰੀ ਕਾਰਵਾਈ ਕਰਨ ਲਈ ਬੀਤੀ 22 ਦਸੰਬਰ 2025 ਨੂੰ ਇਕ ਵਿਸੇ਼ਸ਼ ਪੜਤਾਲੀਆ ਟੀਮ ਦਾ ਗਠਨ ਵੀ ਕੀਤਾ ਗਿਆ ਸੀ।ਬੀਤੀ 10 ਦਸੰਬਰ 2025 ਨੂੰ ਲਾਪਤਾ ਸਰੂਪ ਮਾਮਲੇ ਵਿਚ ਜਿੰਮੇਵਾਰ ਦਸੇ ਜਾਂਦੇ ਵਿਅਕਤੀਆਂ ਵਲੋ ਅੰਮ੍ਰਿਤਸਰ ਦੇ ਵਧੀਕ ਸ਼ੈਸ਼ਨ ਜੱਜ ਸ੍ਰ ਗੁਰਬੀਰ ਸਿੰਘ ਦੀ ਅਦਾਲਤ ਵਿਚ ਜਮਾਨਤ ਦੀ ਅਰਜੀ ਲਗਾਈ ਸੀ, ਜਿਸ ਤੇ ਮਾਨਯੋਗ ਅਦਾਲਤ ਨੇ 18 ਦਸੰਬਰ ਤਕ ਸਟੇਅ ਦਿੱਤਾ ਸੀ ਤੇ 20 ਦਸੰਬਰ ਨੂੰ ਇਨਾਂ 16 ਵਿਅਕਤੀਆਂ ਦੀ ਜਮਾਨਤ ਦੀ ਅਰਜੀ ਖਾਰਜ ਕਰ ਦਿੱਤੀ ਸੀ। ਦਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਸਰੂਪ ਮਾਮਲੇ ਵਿਚ ਪੜਤਾਲ ਕਰਨ ਲਈ ਬਣਾਏ ਡਾ ਈਸ਼ਰ ਸਿੰਘ ਪੜਤਾਲੀਆ ਕਮਿਸ਼ਨ ਦੀ ਰਿਪੋਰਟ ਤੋ ਬਾਅਦ ਸ੍ਰੀ ਸਤਿੰਦਰ ਸਿੰਘ ਕੋਹਲੀ ਤੇ ਉਨਾਂ ਦੀ ਫਰਮ ਐਸ ਐਸ ਕੋਹਲੀ ਐਸੋਸੀਏਟ ਦੀਆਂ ਸੇਵਾਵਾਂ ਨੂੰ ਸ਼ੋ੍ਰਮਣੀ ਕਮੇਟੀ ਦੇ ਤਤਕਾਲੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਹੋਈ ਅੰਤਿੰ੍ਰਗ ਕਮੇਟੀ ਦੀ ਮੀਟਿੰਗ ਵਿਚ ਸਮਾਪਤ ਕਰ ਦਿੱਤੀਆਂ ਸਨ ਤੇ ਉਨਾਂ ਨੂੰ ਲਈ ਤਨਖਾਹ ਦੀ 75 ਫੀਸਦੀ ਰਾਸ਼ੀ ਕਮੇਟੀ ਕੋਲ ਜਮਾਂ ਕਰਵਾਉਣ ਲਈ ਵੀ ਕਿਹਾ ਸੀ। ਇਸ ਰਿਕਵਰੀ ਲਈ ਸ਼ੋ੍ਰਮਣੀ ਕਮੇਟੀ ਨੇ ਸ੍ਰੀ ਕੋਹਲੀ ਤੇ ਉਨਾਂ ਦੀ ਫਰਮ ਉਪਰ ਸਿੱਖ ਗੁਰਦਵਾਰਾ ਜੁਡੀਸ਼ੀਅਲ ਕਮਿਸ਼ਨ ਵਿਚ ਕੇਸ ਵੀ ਦਾਇਰ ਕੀਤਾ ਹੋਇਆ ਹੈ।

Have something to say? Post your comment

 
 
 

ਪੰਜਾਬ

ਖਾਲਸਾ ਕਾਲਜ ਨਰਸਿੰਗ ਦੀ ਟੀਮ ਨੇ ਡੇਂਗੂ ਸਬੰਧੀ ਕੀਤਾ ਜਾਗਰੂਕ

ਪਿਛਲੀਆਂ ਕਾਂਗਰਸ ਅਤੇ ਅਕਾਲੀ ਸਰਕਾਰਾਂ ਨੇ ਹਮੇਸ਼ਾ ਲੋਕਾਂ ਦੇ ਫੀਡਬੈਕ ਤੋਂ ਘਬਰਾਉਂਦੀਆਂ ਰਹੀਆਂ: ਅਰਵਿੰਦ ਕੇਜਰੀਵਾਲ

ਪੰਜਾਬੀ ਗਾਇਕ ਗੁਰਦਾਸ ਮਾਨ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ, ਨਸ਼ਾ ਵਿਰੋਧੀ ਮੁਹਿੰਮ ਨਾਲ  ਜੁੜਨ ਦਾ ਦਿੱਤਾ ਭਰੋਸਾ

ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਵਾਂਗਾ ਅਤੇ ਸਮੁੱਚੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਹੋਵੇ: ਭਗਵੰਤ ਸਿੰਘ ਮਾਨ

ਖੇਤੀਬਾੜੀ-ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੋ ਅਵਾਰਡਾਂ ਨਾਲ ਸਨਮਾਨਿਤ : ਮੋਹਿੰਦਰ ਭਗਤ

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਗੁਰੂ ਸਾਹਿਬ ਪ੍ਰਤੀ ਵਰਤੀ ਸ਼ਬਦਾਵਲੀ ਲਈ ਸ਼੍ਰੋਮਣੀ ਕਮੇਟੀ ਨੇ ਸਪੀਕਰ ਨੂੰ ਆਤਿਸ਼ੀ ਦੀ ਮੈਂਬਰਸ਼ਿਪ ਰੱਦ ਕਰਨ ਲਈ ਕੀਤੀ ਅਪੀਲ

ਪੰਜਾਬ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਨੇ ਦਿੱਤੀ ਪ੍ਰਵਾਨਗੀ

ਬਲਬੀਰ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਤੇ ‘ਆਪ’ ਦੇ ਆਗੂਆਂ ਨੂੰ ਕਾਂਗਰਸ ਪਾਰਟੀ ਵਿੱਚ ਕਰਵਾਈ ਸ਼ਮੂਲੀਅਤ

ਆਪ ਨੇ ਮਗਨਰੇਗਾ ਨੂੰ ਖ਼ਤਮ ਕਰਨ ਵਿਰੁੱਧ ਨਾਭਾ ਵਿੱਚ ਕੇਂਦਰ ਖ਼ਿਲਾਫ਼ ਕੀਤਾ ਪ੍ਰਦਰਸ਼ਨ, ਪੀਐਮ ਮੋਦੀ ਦਾ ਫੂਕਿਆ ਪੁਤਲਾ