ਅੰਮ੍ਰਿਤਸਰ -ਅੱਜ ਗੁਰਦੁਆਰਾ ਬਾਬਾ ਕਾਲੇ ਮਹਿਰ, ਪਿੰਡ ਜੱਲੂਪੁਰ ਖੈੜੇ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਮਾਝਾ ਜੋਨ ਦੇ ਸਰਗਰਮ ਆਗੂਆਂ ਅਤੇ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਜੀ ਦੀ ਅਗਵਾਈ ਵਿੱਚ ਹੋਈ। ਇਸ ਮੀਟਿੰਗ ਵਿੱਚ ਬਾਪੂ ਤਰਸੇਮ ਸਿੰਘ ਤੋਂ ਇਲਾਵਾ ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਹਰਭਜਨ ਸਿੰਘ ਤੁੜ, ਭਾਈ ਪਰਮਜੀਤ ਸਿੰਘ ਜੌਹਲ, ਭਾਈ ਜਸਕਰਨ ਸਿੰਘ ਕਾਹਨਸਿੰਘ ਵਾਲਾ, ਚਾਚਾ ਸੁਖਚੈਨ ਸਿੰਘ ਜੀ, ਚਾਚਾ ਪ੍ਰਗਟ ਸਿੰਘ ਜੀ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਸਰਬਜੀਤ ਸਿੰਘ ਖ਼ਾਨਪੁਰ, ਭਾਈ ਅਜੇਪਾਲ ਸਿੰਘ ਢਿਲੋਂ, ਭਾਈ ਜੁਗਰਾਜ ਸਿੰਘ ਲਾਲਾਨੰਗਲ, ਭਾਈ ਦਲਜੀਤ ਸਿੰਘ ਜਵੰਦਾ, ਭਾਈ ਅਮਨਦੀਪ ਸਿੰਘ ਡੱਡੂਆਣਾਂ, ਬਾਬਾ ਬਿਬੇਕ ਸਿੰਘ, ਭਾਈ ਚਮਕੌਰ ਸਿੰਘ ਧੁੰਨ, ਭਾਈ ਜਤਿੰਦਰ ਸਿੰਘ ਮਹਿਤਾ, ਬਾਬਾ ਜਰਮਨਜੀਤ ਸਿੰਘ, ਭਾਈ ਭੁਪਿੰਦਰ ਸਿੰਘ ਗੱਦਲੀ, ਭਾਈ ਮਨਜਿੰਦਰ ਸਿੰਘ ਕਲੇਰ, ਭਾਈ ਨਵਤੇਜ ਸਿੰਘ ਛੱਜਲਵੱਡੀ, ਭਾਈ ਦਇਆ ਸਿੰਘ, ਭਾਈ ਮਹਿੰਦਰਪਾਲ ਸਿੰਘ ਤੁੰਗ, ਭਾਈ ਜਸਕਰਨ ਸਿੰਘ ਲੋਪੋਕੇ, ਭਾਈ ਦਲਜੀਤ ਸਿੰਘ ਮਿਆਦੀਆਂ, ਭਾਈ ਜੁਗਰਾਜ ਸਿੰਘ ਭੰਗਵਾਂ, ਭਾਈ ਸੁਰਿੰਦਰਪਾਲ ਸਿੰਘ ਤਾਲਿਬਪੁਰਾ, ਭਾਈ ਚਰਨਜੀਤ ਸਿੰਘ ਗਾਲਿਬ, ਭਾਈ ਜਸਕਰਨ ਸਿੰਘ ਰਿਆੜ, ਭਾਈ ਨਰਿੰਦਰ ਸਿੰਘ ਕਲਸੀਆਂ, ਬਾਬਾ ਹਰਪ੍ਰੀਤ ਸਿੰਘ, ਭਾਈ ਦਲੀਪ ਸਿੰਘ ਏਕਗੱਡਾ, ਭਾਈ ਨਾਥਵਿੰਦਰ ਸਿੰਘ ਮਜੀਠਾ, ਭਾਈ ਸਵਰਨ ਸਿੰਘ ਗੋਲਡਨ, ਭਾਈ ਕੁਲਵਿੰਦਰ ਸਿੰਘ ਵਡਾਲੀ, ਭਾਈ ਹਰਪ੍ਰੀਤ ਸਿੰਘ, ਭਾਈ ਪ੍ਰਿਤਪਾਲ ਸਿੰਘ ਮੀਰਾਂਕੋਟ, ਐਡਵੋਕੇਟ ਗੁਰਜੀਤ ਸਿੰਘ, ਹਰਕਮਲਪ੍ਰੀਤ ਸਿੰਘ ਅਤੇ ਭਾਈ ਸਿਕੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ। ਇਹ ਮੀਟਿੰਗ 14 ਜਨਵਰੀ ਨੂੰ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਹੋਣ ਜਾ ਰਹੀ ਪੰਥਕ ਕਾਨਫਰੰਸ ਦੇ ਸਬੰਧ ਵਿੱਚ ਕੀਤੀ ਗਈ। ਮੀਟਿੰਗ ਦੌਰਾਨ ਮਾਝਾ ਖੇਤਰ ਦੇ ਵੱਖ-ਵੱਖ ਹਲਕਿਆਂ ਤੋਂ ਪਹੁੰਚੇ ਆਗੂਆਂ ਨੇ ਕਾਨਫਰੰਸ ਦੀ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਇਹ ਫੈਸਲਾ ਕੀਤਾ ਕਿ ਮਾਝਾ ਜੋਨ ਵੱਲੋਂ ਵੱਡੀ ਗਿਣਤੀ ਵਿੱਚ, ਵੱਡੇ-ਵੱਡੇ ਕਾਫਲਿਆਂ ਦੇ ਰੂਪ ਵਿੱਚ ਮਾਘੀ ਦੀ ਪੰਥਕ ਕਾਨਫਰੰਸ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।
ਆਗੂਆਂ ਨੇ ਕਿਹਾ ਕਿ ਇਹ ਪੰਥਕ ਕਾਨਫਰੰਸ ਪੰਜਾਬ, ਪੰਥ ਅਤੇ ਸਿੱਖ ਨੌਜਵਾਨੀ ਨਾਲ ਜੁੜੇ ਮੁੱਦਿਆਂ ਉੱਤੇ ਇਕ ਮਜ਼ਬੂਤ ਆਵਾਜ਼ ਬਣ ਕੇ ਉਭਰੇਗੀ, ਅਤੇ ਇਸ ਰਾਹੀਂ ਸਿੱਖ ਕੌਮ ਦੀ ਇਕਜੁੱਟਤਾ ਅਤੇ ਹੱਕਾਂ ਲਈ ਸੰਘਰਸ਼ ਨੂੰ ਹੋਰ ਮਜ਼ਬੂਤੀ ਮਿਲੇਗੀ। ਪਾਰਟੀ ਕੋਆਰਡੀਨੇਟਰ ਭਾਈ ਪਰਮਜੀਤ ਸਿੰਘ ਜੌਹਲ ਨੇ ਸਮੂਹ ਆਗੂ ਅਤੇ ਵਰਕਰ ਸਾਹਿਬਾਨ ਦਾ ਮੀਟਿੰਗ ਵਿੱਚ ਪਹੁੰਚਣ ਤੇ ਧੰਨਵਾਦ ਕੀਤਾ ਅਤੇ ਮਾਘੀ ਦੀ ਇਸ ਪੰਥਕ ਕਾਨਫਰੰਸ ਤੇ ਇਕ ਵੱਡਾ ਇਕੱਠ ਕਰਕੇ ਮਿਸਾਲ ਕਾਇਮ ਕਰਨ ਲਈ ਕਿਹਾ।