ਪੰਜਾਬ

ਪੰਜਾਬ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਨੇ ਦਿੱਤੀ ਪ੍ਰਵਾਨਗੀ

ਸੁਖਮਨਦੀਪ ਸਿੰਘ/ ਕੌਮੀ ਮਾਰਗ ਬਿਊਰੋ | January 08, 2026 09:47 PM

ਚੰਡੀਗੜ੍ਹ- ਪੰਜਾਬ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਨੇ ਅੱਜ ਇਤਿਹਾਸਕ ਫੈਸਲਾ ਲੈਂਦਿਆਂ ਰੂਪਨਗਰ ਜ਼ਿਲ੍ਹੇ ਦੀ ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ’ਤੇ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਬਾਅਦ ਇਸ ਸੈਂਚੁਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੰਗਲੀ ਜੀਵ ਸੈਂਚੁਰੀ ਵਜੋਂ ਜਾਣਿਆ ਜਾਵੇਗਾ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਵਸ ਪਿਛਲੇ ਸਾਲ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ ਸੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਬਦਲ ਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਂ 'ਤੇ ਰੱਖਣ ਦੀ ਸਿਫਾਰਸ਼ ਭੇਜੀ ਗਈ ਸੀ।

ਜ਼ਿਕਰਯੋਗ ਹੈ ਕਿ ਇਹ ਜੰਗਲੀ ਜੀਵ ਸੈਂਚੁਰੀ ਤਿੰਨ ਪਿੰਡਾਂ ਝੱਜਰ, ਬਚੌਲੀ ਅਤੇ ਲਮਲੇਹਰੀ ਵਿੱਚ 289 ਏਕੜ ਖੇਤਰ ‘ਚ ਫੈਲੀ ਹੋਈ ਹੈ। ਇਨ੍ਹਾਂ ਵਿੱਚੋਂ 218 ਏਕੜ ਰਕਬਾ ਝੱਜਰ ਵਿੱਚ, 55 ਏਕੜ ਬਚੌਲੀ ਵਿੱਚ ਅਤੇ ਬਾਕੀ ਲਮਲੇਹਰੀ ਵਿੱਚ ਆਉਂਦਾ ਹੈ। ਇਸ ਤੋਂ ਇਲਾਵਾ, ਜੰਗਲੀ ਜੀਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਜੰਗਲੀ ਜੀਵ ਸੁਰੱਖਿਆ ਐਕਟ, 1972 ਦੀ ਧਾਰਾ 18 (1) ਅਨੁਸਾਰ ਪੂਰੇ 289 ਏਕੜ ਖੇਤਰ ਨੂੰ ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਘੋਸ਼ਿਤ ਕੀਤਾ ਗਿਆ ਸੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਕੱਤਰ ਪ੍ਰਿਯਾਂਕ ਭਾਰਤੀ, ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ, ਚੀਫ਼ ਵਾਈਲਡਲਾਈਫ ਵਾਰਡਨ ਬਸੰਤਾ ਰਾਜ ਕੁਮਾਰ ਅਤੇ ਸੀ.ਸੀ.ਐਫ. (ਜੰਗਲੀ ਜੀਵ) ਸਤਿੰਦਰ ਸਾਗਰ ਮੌਜੂਦ ਸਨ।

 

Have something to say? Post your comment

 
 
 

ਪੰਜਾਬ

ਖਾਲਸਾ ਕਾਲਜ ਨਰਸਿੰਗ ਦੀ ਟੀਮ ਨੇ ਡੇਂਗੂ ਸਬੰਧੀ ਕੀਤਾ ਜਾਗਰੂਕ

ਪਿਛਲੀਆਂ ਕਾਂਗਰਸ ਅਤੇ ਅਕਾਲੀ ਸਰਕਾਰਾਂ ਨੇ ਹਮੇਸ਼ਾ ਲੋਕਾਂ ਦੇ ਫੀਡਬੈਕ ਤੋਂ ਘਬਰਾਉਂਦੀਆਂ ਰਹੀਆਂ: ਅਰਵਿੰਦ ਕੇਜਰੀਵਾਲ

ਪੰਜਾਬੀ ਗਾਇਕ ਗੁਰਦਾਸ ਮਾਨ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ, ਨਸ਼ਾ ਵਿਰੋਧੀ ਮੁਹਿੰਮ ਨਾਲ  ਜੁੜਨ ਦਾ ਦਿੱਤਾ ਭਰੋਸਾ

ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਵਾਂਗਾ ਅਤੇ ਸਮੁੱਚੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਹੋਵੇ: ਭਗਵੰਤ ਸਿੰਘ ਮਾਨ

ਖੇਤੀਬਾੜੀ-ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੋ ਅਵਾਰਡਾਂ ਨਾਲ ਸਨਮਾਨਿਤ : ਮੋਹਿੰਦਰ ਭਗਤ

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਗੁਰੂ ਸਾਹਿਬ ਪ੍ਰਤੀ ਵਰਤੀ ਸ਼ਬਦਾਵਲੀ ਲਈ ਸ਼੍ਰੋਮਣੀ ਕਮੇਟੀ ਨੇ ਸਪੀਕਰ ਨੂੰ ਆਤਿਸ਼ੀ ਦੀ ਮੈਂਬਰਸ਼ਿਪ ਰੱਦ ਕਰਨ ਲਈ ਕੀਤੀ ਅਪੀਲ

ਬਲਬੀਰ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਤੇ ‘ਆਪ’ ਦੇ ਆਗੂਆਂ ਨੂੰ ਕਾਂਗਰਸ ਪਾਰਟੀ ਵਿੱਚ ਕਰਵਾਈ ਸ਼ਮੂਲੀਅਤ

ਆਪ ਨੇ ਮਗਨਰੇਗਾ ਨੂੰ ਖ਼ਤਮ ਕਰਨ ਵਿਰੁੱਧ ਨਾਭਾ ਵਿੱਚ ਕੇਂਦਰ ਖ਼ਿਲਾਫ਼ ਕੀਤਾ ਪ੍ਰਦਰਸ਼ਨ, ਪੀਐਮ ਮੋਦੀ ਦਾ ਫੂਕਿਆ ਪੁਤਲਾ

ਬਾਬਾ ਬਲਬੀਰ ਸਿੰਘ ਨੇ ਭਗਵੰਤ ਸਿੰਘ ਦਿਲਾਵਰੀ ਦੇ ਅਕਾਲ ਚਲਾਣਾ ਕਰ ਜਾਣ ਤੇ ਗਹਿਰਾ ਦੁਖ ਪ੍ਰਗਟਾਇਆ