ਪੰਜਾਬ

ਗੁਰੂ ਸਾਹਿਬ ਪ੍ਰਤੀ ਵਰਤੀ ਸ਼ਬਦਾਵਲੀ ਲਈ ਸ਼੍ਰੋਮਣੀ ਕਮੇਟੀ ਨੇ ਸਪੀਕਰ ਨੂੰ ਆਤਿਸ਼ੀ ਦੀ ਮੈਂਬਰਸ਼ਿਪ ਰੱਦ ਕਰਨ ਲਈ ਕੀਤੀ ਅਪੀਲ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | January 08, 2026 07:18 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਮ ਆਦਮੀ ਪਾਰਟੀ ਦੀ ਆਗੂ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਦਿੱਲੀ ਵਿਧਾਨ ਸਭਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਅਪਮਾਨਜਨਕ ਟਿੱਪਣੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਆਪ ਆਗੂਆਂ ਦੀ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਿੱਲੀ ਦੀ ਆਪ ਆਗੂ ਆਤਿਸ਼ੀ ਵੱਲੋਂ ਦਿੱਤਾ ਗਿਆ ਬਿਆਨ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਰਮ ਦੀ ਰੱਖਿਆ ਲਈ ਦਿੱਲੀ ਵਿਖੇ ਸ਼ਹਾਦਤ ਦਿੱਤੀ। ਦਿੱਲੀ ਦੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਆਗੂ ਵੱਲੋਂ ਗੁਰੂ ਸਾਹਿਬ ਪ੍ਰਤੀ ਬੇਹੱਦ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕਰਨੀ ਜਿਥੇ ਮੰਦਭਾਗਾ ਹੈ, ਉਥੇ ਹੀ ਇਹ ਆਪ ਆਦਮੀ ਪਾਰਟੀ ਦੀ ਸੋਚ ਦਾ ਪ੍ਰਗਟਾਵਾ ਵੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੰਗ ਕੀਤੀ ਕਿ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਦੀ ਮੈਂਬਰਸ਼ਿਪ ਤੁਰੰਤ ਰੱਦ ਕੀਤੀ ਜਾਵੇ। ਉਨ੍ਹਾਂ ਆਪ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਵੀ ਸਵਾਲ ਕੀਤਾ ਕਿ ਕੀ ਉਹ ਆਪਣੇ ਇਸ ਆਗੂ ਵਿਰੁੱਧ ਕਾਰਵਾਈ ਕਰਨਗੇ।

Have something to say? Post your comment

 
 
 
 

ਪੰਜਾਬ

ਭਾਜਪਾ ਦੀਆਂ ਧਾਰਮਿਕ ਨਫ਼ਰਤ ਫੈਲਾਉਣ ਦੀਆਂ ਕੋਸ਼ਿਸ਼ਾਂ ਸਫ਼ਲ ਨਹੀਂ ਹੋਣ ਦਿੱਤੀਆਂ ਜਾਣਗੀਆਂ: ਬਲਤੇਜ ਪੰਨੂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਤੁਰੰਤ ਵਿੱਤੀ ਸਹਾਇਤਾ ਅਤੇ ਵਿਸ਼ੇਸ਼ ਆਰਥਿਕ ਪੈਕੇਜ ਮੁਹੱਈਆ ਕਰਨ ਦੀ ਪੁਰਜੋਰ ਮੰਗ ਕੀਤੀ

ਬਿਰਧਾਂ ਨੂੰ ਰਹਿਣ, ਭੋਜਨ, ਡਾਕਟਰੀ ਸਹਾਇਤਾ ਸਮੇਤ ਹਰ ਸਹੂਲਤ ਮਿਲੇਗੀ ਮੁਫ਼ਤ

ਪੰਜਾਬ ਦੀ ਆਰਥਿਕ ਬਦਹਾਲੀ ਲਈ ਕੇਂਦਰ ਦੀ ਭਾਜਪਾ ਸਰਕਾਰ ਜ਼ਿੰਮੇਵਾਰ: ਧਾਲੀਵਾਲ

ਸੱਤਾ ਦੀ ਭੁੱਖ ਵਿੱਚ ਵਿਰੋਧੀ ਧਿਰ ਨੇ ਨਾ ਧਰਮ ਛੱਡਿਆ, ਨਾ ਜਾਤ ਅਤੇ ਨਾ ਹੀ ਸਾਡੇ ਸਤਿਕਾਰਯੋਗ ਗੁਰੂ: ਆਪ

ਭਾਜਪਾ ਨੇ ਆਤਿਸ਼ੀ ਦੀ ਵੀਡੀਓ ਤੋੜ-ਮਰੋੜ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ: ‘ਆਪ’ ਸਾਂਸਦ ਕੰਗ

ਨਵੇਂ ਆਰ.ਓ.ਬੀ. ਟ੍ਰੈਫਿਕ ਨੂੰ ਘਟਾਉਣ ਅਤੇ ਸਮੇਂ ਦੀ ਬੱਚਤ ਦੇ ਨਾਲ-ਨਾਲ ਨਿਵਾਸੀਆਂ ਲਈ ਰੋਜ਼ਾਨਾ ਦੀਆਂ ਮੁਸ਼ਕਲਾਂ ਨੂੰ ਕਰਨਗੇ ਖ਼ਤਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਪੁਲਿਸ ਦੀ ਈਨ ਨਾ ਮੰਨਣ ਵਾਲੇ ਅਕਾਲ ਫੈਡਰੇਸ਼ਨ ਦੇ ਫਾਊਂਡਰ ਭਾਈ ਕੰਵਰ ਸਿੰਘ ਧਾਮੀ ਦਾ ਅਕਾਲ ਚਲਾਣਾ

328 ਪਾਵਨ ਸਰੂਪ ਮਾਮਲੇ ਦੇ ਜਿੰਮੇਵਾਰਾਂ ਵਿਚੋ ਇਕ ਕੰਵਲਜੀਤ ਸਿੰਘ ਦਾ ਤਿੰਨ ਦਾ ਰਿਮਾਂਡ ਵਧਿਆ

ਈਜ਼ੀ ਰਜਿਸਟਰੀ ਅਧੀਨ ਡਿਜੀਟਲ ਸੁਧਾਰਾਂ ਨਾਲ ਪੰਜਾਬ ਵਿੱਚ ਹੁਣ ਤੱਕ ਸਭ ਤੋਂ ਵੱਧ ਜਾਇਦਾਦ ਰਜਿਸਟਰੀਆਂ ਹੋਈਆਂ: ਹਰਦੀਪ ਸਿੰਘ ਮੁੰਡੀਆਂ