ਪੰਜਾਬ

ਖੇਤੀਬਾੜੀ-ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੋ ਅਵਾਰਡਾਂ ਨਾਲ ਸਨਮਾਨਿਤ : ਮੋਹਿੰਦਰ ਭਗਤ

ਸੁਖਮਨਦੀਪ ਸਿੰਘ/ ਕੌਮੀ ਮਾਰਗ ਬਿਊਰੋ | January 08, 2026 09:47 PM

ਚੰਡੀਗੜ੍ਹ- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਾਗਬਾਨੀ ਵਿਭਾਗ ਜੋ ਕਿ ਏ.ਆਈ.ਐਫ ਸਕੀਮ ਨੂੰ ਲਾਗੂ ਕਰਨ ਲਈ ਸਟੇਟ ਨੋਡਲ ਏਜੰਸੀ ਹੈ ਨੇ ਆਪਣੇ ਨਿਰੰਤਰ ਯਤਨਾਂ ਸਦਕਾ ਪੰਜਾਬ ਦੀ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਲਈ ਰਾਸ਼ਟਰੀ ਮਾਨਤਾ ਪ੍ਰਾਪਤ ਕੀਤੀ ਹੈ। ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ.) ਯੋਜਨਾ ਅਧੀਨ ਪ੍ਰੋਜੈਕਟਾਂ ਨੂੰ ਵਧੀਆ ਢੰਗ ਨਾਲ ਲਾਗੂਕਰਨ ਅਤੇ ਪ੍ਰਭਾਵਸ਼ਾਲੀ ਨਿਗਰਾਨੀ ਲਈ ਪੰਜਾਬ ਨੂੰ ਦੋ ਵੱਕਾਰੀ ਅਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੱਸਿਆ ਕਿ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਚੰਡੀਗੜ੍ਹ ਵਿਖੇ ਆਯੋਜਿਤ ਇਕ ਖੇਤਰੀ ਕਾਨਫਰੰਸ ਦੌਰਾਨ ਪੰਜਾਬ ਨੂੰ ‘ਬੈਸਟ ਪਰਫਾਰਮਿੰਗ ਸਟੇਟ’ ਅਤੇ ‘ਬੈਸਟ ਸਟੇਟ ਪ੍ਰੋਜੈਕਟ ਮੋਨੀਟੀਰਿੰਗ ਯੂਨਿਟ’ ਵੱਜੋਂ ਅਵਾਰਡ ਹਾਸਲ ਹੋਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ 31 ਦਸੰਬਰ, 2025 ਤੱਕ ਪੰਜਾਬ ਵਿੱਚ ਕੁੱਲ 31, 076 ਪ੍ਰੋਜੈਕਟਾਂ ਨੂੰ ਏ.ਆਈ.ਐਫ ਸਕੀਮ ਤਹਿਤ ਮਨਜ਼ੂਰੀ ਦਿੱਤੀ ਗਈ ਹੈ ਜਿਨ੍ਹਾਂ ਵਿੱਚ ₹11, 270 ਕਰੋੜ ਦਾ ਨਿਵੇਸ਼ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹਨਾਂ ਪ੍ਰੋਜੈਕਟਾਂ ਲਈ ਵੱਖ ਵੱਖ ਬੈਂਕਾਂ ਵੱਲੋਂ ₹7, 221 ਕਰੋੜ ਦੇ ਕਰਜ਼ੇ ਵੀ ਮਨਜ਼ੂਰ ਕੀਤੇ ਗਏ ਹਨ। ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ ਦੇ ਲਾਭਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ 7 ਸਾਲਾਂ ਦੀ ਮਿਆਦ ਲਈ ₹2 ਕਰੋੜ ਤੱਕ ਦੇ ਕਰਜ਼ਿਆਂ 'ਤੇ 3 ਪ੍ਰਤੀਸ਼ਤ ਵਿਆਜ 'ਤੇ ਸਹਾਇਤਾ ਦਿੱਤੀ ਜਾਂਦੀ ਹੈ । ਇਸ ਸਕੀਮ ਅਧੀਨ ਕਰਜ਼ਿਆ ਦੀ ਵਿਆਜ਼ ਦਰ 9 ਪ੍ਰਤੀਸ਼ਤ ਤੱਕ ਸੀਮਤ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਬਾਗਬਾਨੀ ਵਿਭਾਗ ਜੋ ਕਿ ਏ.ਆਈ.ਐਫ ਸਕੀਮ ਨੂੰ ਲਾਗੂ ਕਰਨ ਲਈ ਨੋਡਲ ਏਜੰਸੀ ਵਜੋਂ ਨਿਯੁਕਤ ਕੀਤਾ ਗਿਆ ਹੈ, ਵੱਲੋਂ ਇੱਕ ਵਟਸਅਪ ਹੈਲਪਲਾਈਨ ਨੰਬਰ 9056092906 ਸਥਾਪਤ ਕੀਤਾ ਹੈ, ਜਿਸ ਰਾਹੀਂ ਦਿਲਚਸਪੀ ਰੱਖਣ ਵਾਲੇ ਕਿਸਾਨ ਯੋਜਨਾ ਨਾਲ ਸਬੰਧਤ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਇਹ‘ਬੈਸਟ ਪਰਫਾਰਮਿੰਗ ਸਟੇਟ' ਅਵਾਰਡ ਭਾਰਤ ਸਰਕਾਰ ਦੇ ਸੰਯੁਕਤ ਸਕੱਤਰ ਸ਼੍ਰੀ ਅਨਬਾਲਗਨ ਪੀ ਅਤੇ ਉੱਪ ਸਕੱਤਰ ਸ਼੍ਰੀਮਤੀ ਰਚਨਾ ਕੁਮਾਰ ਵੱਲੋਂ ਡਾਇਰੈਕਟਰ ਬਾਗਬਾਨੀ, ਪੰਜਾਬ, ਅਤੇ ਏ.ਆਈ.ਐਫ ਸਕੀਮ ਦੇ ਸਟੇਟ ਨੋਡਲ ਅਫਸਰ ਸ਼੍ਰੀਮਤੀ ਸ਼ੈਲੇਂਦਰ ਕੌਰ ਨੇ ਪ੍ਰਾਪਤ ਕੀਤਾ ਹੈ। ਇਸ ਤੋਂ ਇਲਾਵਾ ਦੂਜਾ ਅਵਾਰਡ ਸ਼੍ਰੀਮਤੀ ਰਵਦੀਪ ਕੌਰ, ਟੀਮ ਲੀਡਰ ਅਤੇ ਸ਼੍ਰੀ ਯੁਵਰਾਜ ਔਲਖ, ਸਲਾਹਕਾਰ, ਸਟੇਟ ਪ੍ਰੋਜੈਕਟ ਨਿਗਰਾਨੀ ਯੂਨਿਟ ਵੱਲੋਂ ਅਵਾਰਡ ਪ੍ਰਾਪਤ ਕੀਤਾ ਗਿਆ।

 

Have something to say? Post your comment

 
 
 

ਪੰਜਾਬ

ਖਾਲਸਾ ਕਾਲਜ ਨਰਸਿੰਗ ਦੀ ਟੀਮ ਨੇ ਡੇਂਗੂ ਸਬੰਧੀ ਕੀਤਾ ਜਾਗਰੂਕ

ਪਿਛਲੀਆਂ ਕਾਂਗਰਸ ਅਤੇ ਅਕਾਲੀ ਸਰਕਾਰਾਂ ਨੇ ਹਮੇਸ਼ਾ ਲੋਕਾਂ ਦੇ ਫੀਡਬੈਕ ਤੋਂ ਘਬਰਾਉਂਦੀਆਂ ਰਹੀਆਂ: ਅਰਵਿੰਦ ਕੇਜਰੀਵਾਲ

ਪੰਜਾਬੀ ਗਾਇਕ ਗੁਰਦਾਸ ਮਾਨ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ, ਨਸ਼ਾ ਵਿਰੋਧੀ ਮੁਹਿੰਮ ਨਾਲ  ਜੁੜਨ ਦਾ ਦਿੱਤਾ ਭਰੋਸਾ

ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਵਾਂਗਾ ਅਤੇ ਸਮੁੱਚੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਹੋਵੇ: ਭਗਵੰਤ ਸਿੰਘ ਮਾਨ

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਗੁਰੂ ਸਾਹਿਬ ਪ੍ਰਤੀ ਵਰਤੀ ਸ਼ਬਦਾਵਲੀ ਲਈ ਸ਼੍ਰੋਮਣੀ ਕਮੇਟੀ ਨੇ ਸਪੀਕਰ ਨੂੰ ਆਤਿਸ਼ੀ ਦੀ ਮੈਂਬਰਸ਼ਿਪ ਰੱਦ ਕਰਨ ਲਈ ਕੀਤੀ ਅਪੀਲ

ਪੰਜਾਬ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਨੇ ਦਿੱਤੀ ਪ੍ਰਵਾਨਗੀ

ਬਲਬੀਰ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਤੇ ‘ਆਪ’ ਦੇ ਆਗੂਆਂ ਨੂੰ ਕਾਂਗਰਸ ਪਾਰਟੀ ਵਿੱਚ ਕਰਵਾਈ ਸ਼ਮੂਲੀਅਤ

ਆਪ ਨੇ ਮਗਨਰੇਗਾ ਨੂੰ ਖ਼ਤਮ ਕਰਨ ਵਿਰੁੱਧ ਨਾਭਾ ਵਿੱਚ ਕੇਂਦਰ ਖ਼ਿਲਾਫ਼ ਕੀਤਾ ਪ੍ਰਦਰਸ਼ਨ, ਪੀਐਮ ਮੋਦੀ ਦਾ ਫੂਕਿਆ ਪੁਤਲਾ

ਬਾਬਾ ਬਲਬੀਰ ਸਿੰਘ ਨੇ ਭਗਵੰਤ ਸਿੰਘ ਦਿਲਾਵਰੀ ਦੇ ਅਕਾਲ ਚਲਾਣਾ ਕਰ ਜਾਣ ਤੇ ਗਹਿਰਾ ਦੁਖ ਪ੍ਰਗਟਾਇਆ