ਪੰਜਾਬ

ਪੰਜਾਬੀ ਗਾਇਕ ਗੁਰਦਾਸ ਮਾਨ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ, ਨਸ਼ਾ ਵਿਰੋਧੀ ਮੁਹਿੰਮ ਨਾਲ  ਜੁੜਨ ਦਾ ਦਿੱਤਾ ਭਰੋਸਾ

ਕੌਮੀ ਮਾਰਗ ਬਿਊਰੋ | January 08, 2026 07:52 PM


ਚੰਡੀਗੜ੍ਹ -ਪੰਜਾਬੀ ਗਾਇਕ ਅਤੇ ਸੱਭਿਆਚਾਰਕ ਪ੍ਰਤੀਨਿਧੀ ਸ੍ਰੀ ਗੁਰਦਾਸ ਮਾਨ ਨੇ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਲੋਕ ਭਵਨ, ਪੰਜਾਬ ਵਿਖੇ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ, ਦੋਵਾਂ ਵੱਲੋਂ ਸਮਾਜ ਵਿੱਚ ਨਸ਼ਿਆਂ ਦੀ ਵੱਧ ਰਹੀ ਸਮੱਸਿਆ ਬਾਰੇ ਡੂੰਘਾਈ ਨਾਲ ਚਰਚਾ ਕੀਤੀ ਗਈ, ਜਿਸ ਦੇ ਸੂਬੇ ਦੇ ਨੌਜਵਾਨਾਂ 'ਤੇ ਮਾੜੇ ਤੇ ਵਿਨਾਸ਼ਕਾਰੀ ਪ੍ਰਭਾਵ ਪੈ ਰਹੇ ਹਨ।
ਇਸ ਗੰਭੀਰ ਵਿਸ਼ੇ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਰਾਜਪਾਲ ਨੇ ਪੰਜਾਬ ਵਿੱਚੋਂ ਇਸ ਖ਼ਤਰੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਨੌਜਵਾਨ ਪੀੜ੍ਹੀ ਦੇ ਭਵਿੱਖ ਦੀ ਰਾਖੀ ਲਈ ਸਮਾਜ ਦੀ ਸਮੂਹਿਕ ਜ਼ਿੰਮੇਵਾਰੀ 'ਤੇ ਜ਼ੋਰ ਦਿੱਤਾ।


ਸ੍ਰੀ ਕਟਾਰੀਆ ਨੇ ਸ੍ਰੀ ਗੁਰਦਾਸ ਮਾਨ ਨੂੰ ਦੱਸਿਆ ਕਿ ਉਹ ਪਿਛਲੇ ਇੱਕ ਸਾਲ ਤੋਂ ਵਿਦਿਅਕ ਸੰਸਥਾਵਾਂ, ਸਮਾਜਿਕ ਅਤੇ ਧਾਰਮਿਕ ਸੰਗਠਨਾਂ, ਗੈਰ-ਸਰਕਾਰੀ ਸੰਗਠਨਾਂ, ਖਿਡਾਰੀਆਂ, ਸਿਆਸੀ ਸੰਗਠਨਾਂ ਅਤੇ ਹੋਰ ਭਾਈਵਾਲਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਇੱਕ ਨਿਰੰਤਰ ਜਨਤਕ ਜਾਗਰੂਕਤਾ ਮੁਹਿੰਮ ਦੀ ਅਗਵਾਈ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਰਾਜਪਾਲ ਨੇ ਨਿੱਜੀ ਤੌਰ 'ਤੇ ਜ਼ਮੀਨੀ ਪੱਧਰ 'ਤੇ ਸੂਬੇ ਦੇ ਲੋਕਾਂ ਨਾਲ ਸਿੱਧੇ ਤੌਰ 'ਤੇ ਜੁੜਨ ਲਈ ਵਿਆਪਕ ਪੈਦਲ ਯਾਤਰਾਵਾਂ ਵੀ ਕੀਤੀਆਂ ਹਨ, ਜਿਸ ਵਿੱਚ ਗੁਰਦਾਸਪੁਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿਖੇ ਛੇ ਦਿਨਾਂ ਅਤੇ ਜਲੰਧਰ ਜ਼ਿਲ੍ਹੇ ਨੂੰ ਦੋ ਦਿਨਾਂ ਵਿੱਚ ਕਵਰ ਕੀਤਾ ਗਿਆ, ਇਸ ਯਾਤਰਾ ਦਾ ਉਦੇਸ਼ ਜਨਤਕ ਸਮਰਥਨ ਜੁਟਾਉਣਾ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣਾ ਹੈ।
ਨਸ਼ੀਲੇ ਪਦਾਰਥਾਂ ਦੀ ਵਰਤੋਂ ਵਿਰੁੱਧ ਲੋਕਾਂ ਦਾ ਸਮਰਥਨ ਜੁਟਾਉਣ ਵਿੱਚ ਕਲਾ, ਸੱਭਿਆਚਾਰ ਅਤੇ ਪ੍ਰਭਾਵੀ ਸ਼ਖਸੀਅਤਾਂ ਦੀ ਅਹਿਮ ਭੂਮਿਕਾ ਨੂੰ ਉਜਾਗਰ ਕਰਦਿਆਂ ਰਾਜਪਾਲ ਨੇ ਸ੍ਰੀ ਗੁਰਦਾਸ ਮਾਨ ਨੂੰ ਇਸ ਮੁਹਿੰਮ ਨਾਲ ਸਰਗਰਮੀ ਨਾਲ ਜੁੜਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਲਾਹਣਤ ਤੋਂ ਦੂਰ ਰਹਿਣ ਲਈ ਸਿੱਖਿਅਤ ਅਤੇ ਪ੍ਰੇਰਿਤ ਕਰਨ ਲਈ ਦੀ ਅਪੀਲ ਕੀਤੀ।
ਇਸ ਨੇਕ ਕਾਰਜ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਗੁਰਦਾਸ ਮਾਨ ਨੇ ਰਾਜਪਾਲ ਨੂੰ ਮੁਹਿੰਮ ਵਿੱਚ ਸ਼ਾਮਲ ਹੋਣ ਅਤੇ ਜਾਗਰੂਕਤਾ ਮਾਰਚਾਂ ਵਿੱਚ ਹਿੱਸਾ ਲੈਣ ਲਈ ਆਪਣੇ ਪੁਰਜ਼ੋਰ ਸਮਰਥਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਣਤ ਤੋਂ ਦੂਰ ਰੱਖਣਾ ਇੱਕ ਸਾਂਝੀ ਜ਼ਿੰਮੇਵਾਰੀ ਹੈ ਅਤੇ ਉਹ ਇੱਕ ਸਿਹਤਮੰਦ, ਨਸ਼ਾ ਮੁਕਤ ਪੰਜਾਬ ਬਣਾਉਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਵਿਆਪਕ ਯਤਨਾਂ ਵਿੱਚ ਆਪਣਾ ਯੋਗਦਾਨ ਪਾਉਣਗੇ।
ਸਕਾਰਾਤਮਕਤਾ ਨਾਲ ਸਮਾਪਤ ਹੋਈ ਇਹ ਮੀਟਿੰਗ ਇਸ ਸੰਦੇਸ਼ ਨੂੰ ਹੋਰ ਮਜ਼ਬੂਤ ਕਰਦੀ ਹੈ ਕਿ ਨਸ਼ਿਆਂ ਦੀ ਸਮੱਸਿਆ ਨਾਲ ਪ੍ਰਭਾਵੀ ਢੰਗ ਨਾਲ ਨਜਿੱਠਣ ਅਤੇ ਸੂਬੇ ਦੇ ਨੌਜਵਾਨਾਂ ਲਈ ਇੱਕ ਬਿਹਤਰ ਭਵਿੱਖ ਸੁਰੱਖਿਅਤ ਕਰਨ ਵਾਸਤੇ ਸਮੂਹਿਕ ਕਾਰਵਾਈ ਅਤੇ ਸਮਾਜਿਕ ਭਾਗੀਦਾਰੀ ਦੀ ਵਿਸ਼ੇਸ਼ ਲੋੜ ਹੈ।

Have something to say? Post your comment

 
 
 
 

ਪੰਜਾਬ

328 ਪਾਵਨ ਸਰੂਪ ਮਾਮਲੇ ਦੇ ਜਿੰਮੇਵਾਰਾਂ ਵਿਚੋ ਇਕ ਕੰਵਲਜੀਤ ਸਿੰਘ ਦਾ ਤਿੰਨ ਦਾ ਰਿਮਾਂਡ ਵਧਿਆ

ਈਜ਼ੀ ਰਜਿਸਟਰੀ ਅਧੀਨ ਡਿਜੀਟਲ ਸੁਧਾਰਾਂ ਨਾਲ ਪੰਜਾਬ ਵਿੱਚ ਹੁਣ ਤੱਕ ਸਭ ਤੋਂ ਵੱਧ ਜਾਇਦਾਦ ਰਜਿਸਟਰੀਆਂ ਹੋਈਆਂ: ਹਰਦੀਪ ਸਿੰਘ ਮੁੰਡੀਆਂ

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਗਮਾਡਾ ਦੀਆਂ ਜਾਇਦਾਦਾਂ ਦੀਆਂ ਕੀਮਤਾਂ ਨੂੰ ਤਰਕਸੰਗਤ ਬਣਾਉਣ ਦੀ ਪ੍ਰਵਾਨਗੀ

ਆਪ ਵਿਧਾਇਕ ਆਤਸ਼ੀ ਵਿਰੁੱਧ ਵੀਡੀਓ ਨੂੰ ਟੈਕਨੋਲੋਜੀ ਦੁਆਰਾ ਤੋੜ ਮਰੋੜ ਕੇ ਅਪਲੋਡ ਕਰਨ ਤੇ ਜਲੰਧਰ ਪੁਲਿਸ ਕਮਿਸ਼ਨਰੇਟ ਨੇ ਕੀਤੀ ਐਫਆਈਆਰ ਦਰਜ

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾਲੂ ਮਾਤਾ ਪੂਰਨ ਕੌਰ ਅਤੇ ਪਰਿਵਾਰ ਵੱਲੋਂ ਸਵਿੱਫਟ ਗੱਡੀ ਭੇਟ

ਖਾਲਸਾ ਕਾਲਜ ਨਰਸਿੰਗ ਦੀ ਟੀਮ ਨੇ ਡੇਂਗੂ ਸਬੰਧੀ ਕੀਤਾ ਜਾਗਰੂਕ

ਪਿਛਲੀਆਂ ਕਾਂਗਰਸ ਅਤੇ ਅਕਾਲੀ ਸਰਕਾਰਾਂ ਨੇ ਹਮੇਸ਼ਾ ਲੋਕਾਂ ਦੇ ਫੀਡਬੈਕ ਤੋਂ ਘਬਰਾਉਂਦੀਆਂ ਰਹੀਆਂ: ਅਰਵਿੰਦ ਕੇਜਰੀਵਾਲ

ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਵਾਂਗਾ ਅਤੇ ਸਮੁੱਚੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਹੋਵੇ: ਭਗਵੰਤ ਸਿੰਘ ਮਾਨ

ਖੇਤੀਬਾੜੀ-ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੋ ਅਵਾਰਡਾਂ ਨਾਲ ਸਨਮਾਨਿਤ : ਮੋਹਿੰਦਰ ਭਗਤ