ਪੰਜਾਬ

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾਲੂ ਮਾਤਾ ਪੂਰਨ ਕੌਰ ਅਤੇ ਪਰਿਵਾਰ ਵੱਲੋਂ ਸਵਿੱਫਟ ਗੱਡੀ ਭੇਟ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | January 09, 2026 06:43 PM

ਅੰਮ੍ਰਿਤਸਰ-ਗੁਰੂ ਘਰ ਦੇ ਸ਼ਰਧਾਲੂ ਮਾਤਾ ਪੂਰਨ ਕੌਰ ਅਤੇ ਪਰਿਵਾਰ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਸਵਿੱਫਟ ਗੱਡੀ ਭੇਟ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਗਈ। ਸ਼ਰਧਾਲੂ ਪਰਿਵਾਰ ਨੇ ਸਵਿੱਫਟ ਗੱਡੀ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੂੰ ਸੌਂਪੀਆਂ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਸਾਂਝੇ ਤੌਰ ’ਤੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪੁੱਜਦੀਆਂ ਹਨ ਅਤੇ ਆਪਣੀ ਸਮਰਥਾ ਗੁਰੂ ਘਰ ਦੀਆਂ ਸੇਵਾਵਾਂ ਵਿਚ ਯੋਗਦਾਨ ਪਾਇਆ ਜਾਂਦਾ ਹੈ। ਇਸੇ ਤਹਿਤ ਹੀ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੀ ਤਹਿਸੀਲ ਅਜਨਾਲਾ ਦੇ ਪਿੰਡ ਮੁਕਾਮ ਤੋਂ ਮਾਤਾ ਪੂਰਨ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਨੇ ਗੁਰੂ ਸਾਹਿਬ ਵੱਲੋਂ ਬਖ਼ਸ਼ੀਆਂ ਦਾਤਾਂ ਦੇ ਸ਼ੁਕਰਾਨੇ ਵਜੋਂ ਸਵਿੱਫਟ ਗੱਡੀ ਭੇਟ ਕੀਤੀ ਹੈ। ਇਸ ਮੌਕੇ ਸਕੱਤਰ ਸ. ਪ੍ਰਤਾਪ ਸਿੰਘ ਤੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਪੁੱਜੇ ਸ਼ਰਧਾਲੂ ਪਰਿਵਾਰ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਗੁਰਨਾਮ ਸਿੰਘ, ਗੁਰਦੁਆਰਾ ਚੀਫ ਸ. ਜਗਦੀਸ਼ ਸਿੰਘ ਬੁੱਟਰ, ਗੁਰਦੁਆਰਾ ਗੁਰੂ ਕੇ ਬਾਗ ਦੇ ਮੈਨੇਜਰ ਸ. ਜਗਜੀਤ ਸਿੰਘ, ਮੈਨੇਜਰ ਸ. ਸਰਬਦਿਆਲ ਸਿੰਘ, ਸ਼ਰਧਾਲੂ ਪਰਿਵਾਰ ਵੱਲੋਂ ਸ. ਜਗਤਾਰ ਸਿੰਘ, ਸ. ਸੁੱਚਾ ਸਿੰਘ, ਸ. ਗੁਰਬਾਜ਼ ਸਿੰਘ ਤੇ ਸ. ਗੁਲਜ਼ਾਰ ਸਿੰਘ ਆਦਿ ਮੌਜੂਦ ਸਨ।

Have something to say? Post your comment

 
 
 
 

ਪੰਜਾਬ

328 ਪਾਵਨ ਸਰੂਪ ਮਾਮਲੇ ਦੇ ਜਿੰਮੇਵਾਰਾਂ ਵਿਚੋ ਇਕ ਕੰਵਲਜੀਤ ਸਿੰਘ ਦਾ ਤਿੰਨ ਦਾ ਰਿਮਾਂਡ ਵਧਿਆ

ਈਜ਼ੀ ਰਜਿਸਟਰੀ ਅਧੀਨ ਡਿਜੀਟਲ ਸੁਧਾਰਾਂ ਨਾਲ ਪੰਜਾਬ ਵਿੱਚ ਹੁਣ ਤੱਕ ਸਭ ਤੋਂ ਵੱਧ ਜਾਇਦਾਦ ਰਜਿਸਟਰੀਆਂ ਹੋਈਆਂ: ਹਰਦੀਪ ਸਿੰਘ ਮੁੰਡੀਆਂ

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਗਮਾਡਾ ਦੀਆਂ ਜਾਇਦਾਦਾਂ ਦੀਆਂ ਕੀਮਤਾਂ ਨੂੰ ਤਰਕਸੰਗਤ ਬਣਾਉਣ ਦੀ ਪ੍ਰਵਾਨਗੀ

ਆਪ ਵਿਧਾਇਕ ਆਤਸ਼ੀ ਵਿਰੁੱਧ ਵੀਡੀਓ ਨੂੰ ਟੈਕਨੋਲੋਜੀ ਦੁਆਰਾ ਤੋੜ ਮਰੋੜ ਕੇ ਅਪਲੋਡ ਕਰਨ ਤੇ ਜਲੰਧਰ ਪੁਲਿਸ ਕਮਿਸ਼ਨਰੇਟ ਨੇ ਕੀਤੀ ਐਫਆਈਆਰ ਦਰਜ

ਖਾਲਸਾ ਕਾਲਜ ਨਰਸਿੰਗ ਦੀ ਟੀਮ ਨੇ ਡੇਂਗੂ ਸਬੰਧੀ ਕੀਤਾ ਜਾਗਰੂਕ

ਪਿਛਲੀਆਂ ਕਾਂਗਰਸ ਅਤੇ ਅਕਾਲੀ ਸਰਕਾਰਾਂ ਨੇ ਹਮੇਸ਼ਾ ਲੋਕਾਂ ਦੇ ਫੀਡਬੈਕ ਤੋਂ ਘਬਰਾਉਂਦੀਆਂ ਰਹੀਆਂ: ਅਰਵਿੰਦ ਕੇਜਰੀਵਾਲ

ਪੰਜਾਬੀ ਗਾਇਕ ਗੁਰਦਾਸ ਮਾਨ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ, ਨਸ਼ਾ ਵਿਰੋਧੀ ਮੁਹਿੰਮ ਨਾਲ  ਜੁੜਨ ਦਾ ਦਿੱਤਾ ਭਰੋਸਾ

ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਵਾਂਗਾ ਅਤੇ ਸਮੁੱਚੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਹੋਵੇ: ਭਗਵੰਤ ਸਿੰਘ ਮਾਨ

ਖੇਤੀਬਾੜੀ-ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੋ ਅਵਾਰਡਾਂ ਨਾਲ ਸਨਮਾਨਿਤ : ਮੋਹਿੰਦਰ ਭਗਤ