ਨੈਸ਼ਨਲ

ਆਤਿਸ਼ੀ ਖਿਲਾਫ ਦਿੱਲੀ ਗੁਰਦੁਆਰਾ ਕਮੇਟੀ ਨੇ ਕਰਵਾਈ ਫੌਜਦਾਰੀ ਸ਼ਿਕਾਇਤ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | January 09, 2026 07:17 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪ ਆਗੂ ਆਤਿਸ਼ੀ ਮਾਰਲੇਨਾ ਵੱਲੋਂ ਸਿੱਖ ਗੁਰੂ ਸਾਹਿਬਾਨ ਖਿਲਾਫ ਬੋਲਣ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਉਸਦੇ ਖਿਲਾਫ ਫੌਜਦਾਰੀ ਸ਼ਿਕਾਇਤ ਦਰਜ ਕਰਵਾਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ ਨੇ ਦੱਸਿਆ ਕਿ ਇਹ ਸ਼ਿਕਾਇਤ ਦਿੱਲੀ ਪੁਲਿਸ ਕੋਲ ਨੋਰਥ ਅਵੈਨਿਊ ਪੁਲਿਸ ਥਾਣੇ ਵਿਚ ਦਰਜ ਕਰਵਾਈ ਗਈ ਹੈ। ਉਹਨਾਂ ਦੱਸਿਆ ਕਿ ਸ਼ਿਕਾਇਤ ਵਿਚ ਮੰਗ ਕੀਤੀ ਗਈ ਹੈ ਕਿ ਆਤਿਸ਼ੀ ਮਾਰਲੇਨਾ ਵੱਲੋਂ ਜਾਣ ਬੁੱਝ ਅਤੇ ਗਿਣੇ ਮਿੱਥੇ ਢੰਗ ਨਾਲ ਗਲਤ ਬੋਲਣ ਤੇ ਸਿੱਖ ਗੁਰੂ ਸਾਹਿਬਾਨ ਖਿਲਾਫ ਨਫਰਤ ਫੈਲਾਉਣ ਲਈ ਕਾਨੂੰਨ ਅਨੁਸਾਰ ਬਣਦੀ ਫੌਜਦਾਰੀ ਧਾਰਾ ਅਧੀਨ ਐਫ ਆਈ ਆਰ ਦਰਜ ਕੀਤੀ ਜਾਵੇ। ਉਹਨਾਂ ਕਿਹਾ ਕਿ ਆਤਿਸ਼ੀ ਨੇ ਦੇਸ਼ ਵਿਦੇਸ਼ ਵਿਚ ਰਹਿੰਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਹਨਾਂ ਕਿਹਾ ਕਿ ਆਤਿਸ਼ੀ ਨੇ ਇਹ ਕਾਰਵਾਈ ਉਦੋਂ ਕੀਤੀ ਜਦੋਂ ਦਿੱਲੀ ਵਿਧਾਨ ਸਭਾ ਵਿਚ ਸਿੱਖ ਗੁਰੂ ਸਾਹਿਬਾਨ ਦਾ ਸਨਮਾਨ ਕੀਤੇ ਜਾਣ ’ਤੇ ਚਰਚਾ ਚਲ ਰਹੀ ਸੀ। ਉਹਨਾਂ ਦੱਸਿਆ ਕਿ ਸ਼ਿਕਾਇਤ ਦੇ ਨਾਲ ਸਬੂਤ ਵਜੋਂ ਵੀਡੀਓ ਵੀ ਸੌਂਪੀ ਗਈ ਹੈ। ਉਹਨਾਂ ਕਿਹਾ ਕਿ ਸ਼ਿਕਾਇਤ ਵਿਚ ਐਫ ਆਈ ਆਰ ਦਰਜ ਕਰਨ ਦੀ ਮੰਗ ਕੀਤੀ ਗਈ ਹੈ ਅਤੇ ਸ਼ਿਕਾਇਤ ਦੀ ਇਕ ਕਾਪੀ ਦਿੱਲੀ ਵਿਧਾਨ ਸਭਾ ਦੇ ਸਪੀਕਰ ਨੂੰ ਵੀ ਭੇਜੀ ਗਈ ਹੈ ਤਾਂ ਜੋ ਉਹਨਾਂ ਦੇ ਧਿਆਨ ਵਿਚ ਵੀ ਇਹ ਮਾਮਲਾ ਆਵੇ ਅਤੇ ਉਹ ਵੀ ਕਾਨੂੰਨ ਮੁਤਾਬਕ ਆਤਿਸ਼ੀ ਮਾਰਲੇਨਾ ਖਿਲਾਫ ਕਾਰਵਾਈ ਕਰ ਸਕਣ।

Have something to say? Post your comment

 
 
 
 

ਨੈਸ਼ਨਲ

ਸੰਸਦ ਦਾ ਬਜਟ ਸੈਸ਼ਨ 28 ਜਨਵਰੀ ਤੋਂ ਸ਼ੁਰੂ ਹੋਵੇਗਾ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਤੀ ਮਨਜ਼ੂਰੀ

ਦਿੱਲੀ ਵਿਧਾਨਸਭਾ ਵਿਚ ਪ੍ਰਦੂਸ਼ਣ ਮੁੱਦੇ ਤੇ ਆਪ ਵਿਧਾਇਕਾਂ ਨੇ ਕੀਤਾ ਹੰਗਾਮਾ, ਸਪੀਕਰ ਨੇ ਕਢਿਆ ਵਿਧਾਨਸਭਾ ਤੋਂ ਬਾਹਰ

ਭਾਜਪਾ ਆਗੂਆਂ ਨੇ ਵਿਧਾਨ ਸਭਾ ਸਪੀਕਰ ਨੂੰ ਪੱਤਰ ਲਿਖ ਕੇ ਆਤਿਸ਼ੀ ਦੀ ਬਰਖਾਸਤਗੀ ਦੀ ਮੰਗ ਕੀਤੀ

ਅਤਿਸ਼ੀ ਵਲੋਂ ਗੁਰੂ ਸਾਹਿਬਾਨ ਵਿਰੁੱਧ ਵਰਤੀ ਭੱਦੀ ਸ਼ਬਦਾਵਲੀ ਨੂੰ ਦੇਖਦਿਆਂ ਓਸਦੀ ਮੈਂਬਰਸ਼ਿਪ ਖਾਰਿਜ ਕਰਣ ਅਤੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਵੀਰ ਜੀ ਨੇ

ਸ਼੍ਰੋਮਣੀ ਅਕਾਲੀ ਦਲ ਦਿੱਲੀ ਵਲੋਂ ਆਤਿਸ਼ੀ ਵਿਰੁੱਧ ਸਿੱਖ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ

ਭਾਜਪਾ ਵਿਧਾਇਕਾਂ ਨੇ ਦਿੱਲੀ ਵਿਧਾਨ ਸਭਾ ਵਿੱਚ ਆਤਿਸ਼ੀ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ, ਸਿੱਖ ਗੁਰੂ ਸਾਹਿਬ ਦਾ ਅਪਮਾਨ ਕਰਨ ਦਾ ਲਗਾਇਆ ਦੋਸ਼

ਦਸਤਾਵੇਜ਼ਾਂ ਤੋਂ ਪਤਾ ਚੱਲਿਆ ਹੈ ਕਿ ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ ਨੇ ਅਮਰੀਕਾ ਤੋਂ ਮੰਗੀ ਸੀ ਮਦਦ

ਪਹਿਲਗਾਮ ਅੱਤਵਾਦੀ ਹਮਲੇ 'ਤੇ ਵਿਵਾਦਪੂਰਨ ਪੋਸਟ ਮਾਮਲਾ: ਨੇਹਾ ਸਿੰਘ ਰਾਠੌਰ ਨੂੰ ਸੁਪਰੀਮ ਕੋਰਟ ਤੋਂ ਅੰਤਰਿਮ ਰਾਹਤ ਮਿਲੀ

ਦਿੱਲੀ ਕਮੇਟੀ ਵਫਦ ਵਲੋਂ ਆਪ ਆਗੂ ਆਤਿਸ਼ੀ ਵਿਰੁੱਧ ਕਾਰਵਾਈ ਲਈ ਮੁੱਖਮੰਤਰੀ ਨਾਲ ਮੁਲਾਕਾਤ

ਆਤਿਸ਼ੀ ਨੇ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦਾ ਅਪਮਾਨ ਕੀਤਾ, ਸਦਨ ਵਿੱਚ ਮੁਆਫ਼ੀ ਮੰਗਣੀ ਚਾਹੀਦੀ ਹੈ: ਭਾਜਪਾ