ਪੰਜਾਬ

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਸੁਖਮਨਦੀਪ ਸਿੰਘ/ ਕੌਮੀ ਮਾਰਗ ਬਿਊਰੋ | January 09, 2026 08:55 PM

ਚੰਡੀਗੜ੍ਹ- ਫ਼ਸਲ ਦੀ ਵਾਢੀ ਦਾ ਪ੍ਰਤੀਕ ਪੰਜਾਬ ਦਾ ਤਿਉਹਾਰ ਲੋਹੜੀ ਅੱਜ ਇੱਥੇ ਸੈਕਟਰ-39 ਸਥਿਤ ਅਨਾਜ ਭਵਨ ਵਿਖੇ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਸਮੁੱਚੇ ਵਿਭਾਗ ਦੇ ਮੁਲਾਜ਼ਮਾਂ ਨਾਲ ਇਸ ਸਮਾਗਮ ਵਿੱਚ ਸ਼ਾਮਲ ਹੋਏ।

ਇਸ ਸਮਾਗਮ ਦੀ ਸ਼ੁਰੂਆਤ ਲੋਹੜੀ ਦੇ ਬਾਲਣ ਨਾਲ ਹੋਈ ਅਤੇ ਸਮੁੱਚਾ ਮਾਹੌਲ ਰਵਾਇਤੀ ਸੰਗੀਤ ਅਤੇ ਲੋਕ ਨਾਚ ਦੀ ਗੂੰਜ ਨਾਲ ਝੂਮ ਉੱਠਿਆ। ਇਸ ਦੌਰਾਨ ਸਾਰਿਆਂ ਨੇ ਰੇਵੜੀ, ਗੱਚਕ ਅਤੇ ਮੂੰਗਫਲੀ ਦਾ ਸੁਆਦ ਲਿਆ। ਲੋਹੜੀ ਦੇ ਇਨ੍ਹਾਂ ਜਸ਼ਨਾਂ ਦੌਰਾਨ ਪੂਰਾ ਜੋਸ਼ ਤੇ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਮੁਲਾਜ਼ਮਾਂ ਵੱਲੋਂ ਲੋਕ ਗੀਤ ਗਾਉਣ ਦੇ ਨਾਲ-ਨਾਲ ਲੋਹੜੀ ਦੁਆਲੇ ਨੱਚਦਿਆਂ ਸਭਨਾਂ ਲਈ ਖੁਸ਼ੀਆਂ ਮੰਗੀਆਂ ਗਈਆਂ।

ਕੈਬਨਿਟ ਮੰਤਰੀ ਨੇ ਕਿਹਾ ਕਿ ਲੋਹੜੀ ਪੰਜਾਬੀ ਸੱਭਿਆਚਾਰ ਵਿੱਚ ਇੱਕ ਅਹਿਮ ਭੂਮਿਕਾ ਰੱਖਦਾ ਹੈ, ਜੋ ਠੰਢ ਦੇ ਜਾਣ ਅਤੇ ਵਾਢੀ ਦੇ ਮੌਸਮ ਦੀ ਆਮਦ ਦਾ ਪ੍ਰਤੀਕ ਹੈ। ਇਹ ਭਾਈਚਾਰਕ ਸਾਂਝ, ਸ਼ੁਕਰਾਨੇ ਅਤੇ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਜਸ਼ਨ ਹੈ। ਇਹ ਤਿਉਹਾਰ ਦਾ ਸਬੰਧ ਪੰਜਾਬ ਦੇ ਲੋਕ ਨਾਇਕ ਦੁੱਲਾ ਭੱਟੀ ਨਾਲ ਵੀ ਹੈ, ਜਿਸਨੇ ਧੀਆਂ ਦੀ ਰਾਖੀ ਲਈ ਮਹੱਤਵਪੂਰਨ ਕਿਰਦਾਰ ਅਦਾ ਕੀਤਾ।

ਇਸ ਤੋਂ ਪਹਿਲਾਂ ਮੰਤਰੀ ਨੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀਐਫਐਸਸੀ) ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ ਅਤੇ ਹੜ੍ਹਾਂ ਦੇ ਬਾਵਜੂਦ ਰਾਜ ਵਿੱਚ ਝੋਨੇ ਦੀ ਖਰੀਦ ਸਫ਼ਲ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਮੰਤਰੀ ਨੇ ਡੀਐਫਐਸਸੀ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਦੇ ਤਹਿਤ ਲਾਭ ਪ੍ਰਾਪਤ ਕਰਦੇ ਰਹਿਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਆਪਣਾ ਈ-ਕੇਵਾਈਸੀ ਕਰਵਾਉਣ ਲਈ ਉਤਸ਼ਾਹਿਤ ਕਰਨ ਦੇ ਨਿਰਦੇਸ਼ ਵੀ ਦਿੱਤੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ, ਵਧੀਕ ਡਾਇਰੈਕਟਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਡਾ. ਅੰਜੁਮਨ ਭਾਸਕਰ, ਅਜੈਵੀਰ ਸਿੰਘ ਸਰਾਓ ਅਤੇ ਜੀਐਮ ਵਿੱਤ ਸਰਵੇਸ਼ ਕੁਮਾਰ ਮੌਜੂਦ ਸਨ।

 

Have something to say? Post your comment

 
 
 
 

ਪੰਜਾਬ

328 ਪਾਵਨ ਸਰੂਪ ਮਾਮਲੇ ਦੇ ਜਿੰਮੇਵਾਰਾਂ ਵਿਚੋ ਇਕ ਕੰਵਲਜੀਤ ਸਿੰਘ ਦਾ ਤਿੰਨ ਦਾ ਰਿਮਾਂਡ ਵਧਿਆ

ਈਜ਼ੀ ਰਜਿਸਟਰੀ ਅਧੀਨ ਡਿਜੀਟਲ ਸੁਧਾਰਾਂ ਨਾਲ ਪੰਜਾਬ ਵਿੱਚ ਹੁਣ ਤੱਕ ਸਭ ਤੋਂ ਵੱਧ ਜਾਇਦਾਦ ਰਜਿਸਟਰੀਆਂ ਹੋਈਆਂ: ਹਰਦੀਪ ਸਿੰਘ ਮੁੰਡੀਆਂ

ਗਮਾਡਾ ਦੀਆਂ ਜਾਇਦਾਦਾਂ ਦੀਆਂ ਕੀਮਤਾਂ ਨੂੰ ਤਰਕਸੰਗਤ ਬਣਾਉਣ ਦੀ ਪ੍ਰਵਾਨਗੀ

ਆਪ ਵਿਧਾਇਕ ਆਤਸ਼ੀ ਵਿਰੁੱਧ ਵੀਡੀਓ ਨੂੰ ਟੈਕਨੋਲੋਜੀ ਦੁਆਰਾ ਤੋੜ ਮਰੋੜ ਕੇ ਅਪਲੋਡ ਕਰਨ ਤੇ ਜਲੰਧਰ ਪੁਲਿਸ ਕਮਿਸ਼ਨਰੇਟ ਨੇ ਕੀਤੀ ਐਫਆਈਆਰ ਦਰਜ

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾਲੂ ਮਾਤਾ ਪੂਰਨ ਕੌਰ ਅਤੇ ਪਰਿਵਾਰ ਵੱਲੋਂ ਸਵਿੱਫਟ ਗੱਡੀ ਭੇਟ

ਖਾਲਸਾ ਕਾਲਜ ਨਰਸਿੰਗ ਦੀ ਟੀਮ ਨੇ ਡੇਂਗੂ ਸਬੰਧੀ ਕੀਤਾ ਜਾਗਰੂਕ

ਪਿਛਲੀਆਂ ਕਾਂਗਰਸ ਅਤੇ ਅਕਾਲੀ ਸਰਕਾਰਾਂ ਨੇ ਹਮੇਸ਼ਾ ਲੋਕਾਂ ਦੇ ਫੀਡਬੈਕ ਤੋਂ ਘਬਰਾਉਂਦੀਆਂ ਰਹੀਆਂ: ਅਰਵਿੰਦ ਕੇਜਰੀਵਾਲ

ਪੰਜਾਬੀ ਗਾਇਕ ਗੁਰਦਾਸ ਮਾਨ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ, ਨਸ਼ਾ ਵਿਰੋਧੀ ਮੁਹਿੰਮ ਨਾਲ  ਜੁੜਨ ਦਾ ਦਿੱਤਾ ਭਰੋਸਾ

ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਵਾਂਗਾ ਅਤੇ ਸਮੁੱਚੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਹੋਵੇ: ਭਗਵੰਤ ਸਿੰਘ ਮਾਨ

ਖੇਤੀਬਾੜੀ-ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੋ ਅਵਾਰਡਾਂ ਨਾਲ ਸਨਮਾਨਿਤ : ਮੋਹਿੰਦਰ ਭਗਤ