ਪੰਜਾਬ

ਭਾਜਪਾ ਨੇ ਆਤਿਸ਼ੀ ਦੀ ਵੀਡੀਓ ਤੋੜ-ਮਰੋੜ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ: ‘ਆਪ’ ਸਾਂਸਦ ਕੰਗ

ਸੁਖਮਨਦੀਪ ਸਿੰਘ/ ਕੌਮੀ ਮਾਰਗ ਬਿਊਰੋ | January 10, 2026 07:26 PM

ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਸਾਂਸਦ ਮਲਵਿੰਦਰ ਸਿੰਘ ਕੰਗ ਨੇ ਭਾਜਪਾ 'ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਭਾਜਪਾ ਨੇ ਦਿੱਲੀ ਦੀ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਦੇ ਭਾਸ਼ਣ ਦੀ ਵੀਡੀਓ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਹੈ ਅਤੇ ਇਸ ਰਾਹੀਂ ਸਿੱਖ ਭਾਵਨਾਵਾਂ ਨੂੰ ਜਾਣਬੁੱਝ ਕੇ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਫੋਰੈਂਸਿਕ ਰਿਪੋਰਟ ਵਿੱਚ ਵੀ ਇਹ ਸਾਬਤ ਹੋ ਚੁੱਕਾ ਹੈ ਕਿ ਵੀਡੀਓ ਨਾਲ ਛੇੜਛਾੜ ਕੀਤੀ ਗਈ ਹੈ।

ਸਾਂਸਦ ਮਲਵਿੰਦਰ ਕੰਗ ਨੇ ਕਿਹਾ ਕਿ ਫੋਰੈਂਸਿਕ ਰਿਪੋਰਟ ਵਿੱਚ ਇਹ ਸਾਫ਼ ਹੋ ਗਿਆ ਹੈ ਕਿ ਵੀਡੀਓ ਨਾਲ ਛੇੜਛਾੜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਇਹ ਪੁਰਾਣਾ ਇਤਿਹਾਸ ਰਿਹਾ ਹੈ। ਪਿਛਲੇ ਕਈ ਸਾਲਾਂ ਤੋਂ ਅਸੀਂ ਦੇਖਦੇ ਆ ਰਹੇ ਹਾਂ ਕਿ ਭਾਜਪਾ ਸਮੇਂ-ਸਮੇਂ 'ਤੇ ਸਿੱਖ ਭਾਵਨਾਵਾਂ ਦਾ ਅਪਮਾਨ ਕਰਦੀ ਰਹੀ ਹੈ। ਉਨ੍ਹਾਂ ਯਾਦ ਦਿਵਾਇਆ ਕਿ ਭਾਜਪਾ ਨੇ ਪਹਿਲਾਂ ਵੀ ਗੁਰੂ ਸਾਹਿਬਾਨ ਦਾ ਕਾਰਟੂਨ ਬਣਾਇਆ ਸੀ।

‘ਆਪ’ ਸਾਂਸਦ ਨੇ ਕਿਹਾ ਕਿ ਆਤਿਸ਼ੀ ਨੇ ਪਹਿਲਾਂ ਹੀ ਆਪਣਾ ਸਪੱਸ਼ਟੀਕਰਨ ਦੇ ਦਿੱਤਾ ਸੀ ਕਿ ਉਨ੍ਹਾਂ ਦੀ ਅਜਿਹੀ ਕੋਈ ਭਾਵਨਾ ਨਹੀਂ ਸੀ। ਉਨ੍ਹਾਂ ਦੇ ਭਾਸ਼ਣ ਨੂੰ ਤੋੜਿਆ ਗਿਆ, ਵੱਖ-ਵੱਖ ਤਰੀਕਿਆਂ ਨਾਲ ਛੇੜਛਾੜ ਕੀਤੀ ਗਈ ਅਤੇ ਕਿਤੇ ਦੀ ਗੱਲ ਕਿਤੇ ਜੋੜ ਦਿੱਤੀ ਗਈ।

ਕੰਗ ਨੇ ਭਾਜਪਾ ਆਗੂ ਕਪਿਲ ਮਿਸ਼ਰਾ 'ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਦੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ਤੋਂ ਇਹ ਵੀਡੀਓ ਵਾਇਰਲ ਕੀਤੀ ਗਈ, ਜੋ ਉਨ੍ਹਾਂ ਦੀ ਘਟੀਆ ਮਾਨਸਿਕਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸੇ ਕਾਰਨ ਕਪਿਲ ਮਿਸ਼ਰਾ ਖਿਲਾਫ ਕਾਰਵਾਈ ਵੀ ਹੋ ਰਹੀ ਹੈ।

ਮਲਵਿੰਦਰ ਕੰਗ ਨੇ ਕਿਹਾ ਕਿ ਪੰਜਾਬ ਵਿੱਚ ਇਸ ਨੂੰ ਲੈ ਕੇ ਭਾਰੀ ਰੋਸ ਹੈ ਅਤੇ ਲੋਕ ਭਾਜਪਾ ਖਿਲਾਫ ਸ਼ਿਕਾਇਤਾਂ ਦਰਜ ਕਰਵਾ ਰਹੇ ਹਨ। ਜਲੰਧਰ ਵਿੱਚ ਵੀ ਸ਼ਿਕਾਇਤ ਦਰਜ ਹੋਈ ਹੈ ਅਤੇ ਜਲੰਧਰ ਪੁਲਿਸ ਨੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

‘ਆਪ’ ਸਾਂਸਦ ਨੇ ਤਿੱਖੇ ਸ਼ਬਦਾਂ ਵਿੱਚ ਕਿਹਾ ਕਿ ‘ਇੱਕ ਤਾਂ ਚੋਰੀ ਉੱਤੋਂ ਸੀਨਾਜ਼ੋਰੀ’। ਪਹਿਲਾਂ ਤਾਂ ਆਪਣੀ ਘਟੀਆ ਰਾਜਨੀਤੀ ਲਈ ਸਿੱਖ ਗੁਰੂ ਸਾਹਿਬਾਨ ਬਾਰੇ ਗਲਤ ਵੀਡੀਓ ਤਿਆਰ ਕਰਕੇ ਪੇਸ਼ ਕਰਦੇ ਹੋ ਅਤੇ ਫਿਰ ਕਾਨੂੰਨੀ ਕਾਰਵਾਈ ਹੋਣ 'ਤੇ ਧੌਂਸ ਦੇ ਰਹੇ ਹੋ।

ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਇਹ ਅਧਿਕਾਰ ਨਹੀਂ ਹੈ ਕਿ ਆਪਣੇ ਰਾਜਨੀਤਿਕ ਸਵਾਰਥ ਲਈ ਗੁਰੂ ਸਾਹਿਬਾਨ ਪ੍ਰਤੀ ਟਿੱਪਣੀਆਂ ਨੂੰ ਤੋੜ-ਮਰੋੜ ਕੇ ਪੇਸ਼ ਕਰੇ ਅਤੇ ਆਪਣੀ ਵੋਟ ਬੈਂਕ ਦੀ ਘਟੀਆ ਰਾਜਨੀਤੀ ਕਰੇ।

ਕੰਗ ਨੇ ਦਿੱਲੀ ਵਿਧਾਨ ਸਭਾ ਸਪੀਕਰ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਮਾਮਲੇ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ ਅਤੇ ਇਸ ਤਰ੍ਹਾਂ ਦੀ ਹਲਕੀ ਅਤੇ ਘਟੀਆ ਰਾਜਨੀਤੀ ਨਹੀਂ ਹੋਣੀ ਚਾਹੀਦੀ।

 

Have something to say? Post your comment

 
 
 
 

ਪੰਜਾਬ

ਭਾਜਪਾ ਦੀਆਂ ਧਾਰਮਿਕ ਨਫ਼ਰਤ ਫੈਲਾਉਣ ਦੀਆਂ ਕੋਸ਼ਿਸ਼ਾਂ ਸਫ਼ਲ ਨਹੀਂ ਹੋਣ ਦਿੱਤੀਆਂ ਜਾਣਗੀਆਂ: ਬਲਤੇਜ ਪੰਨੂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਤੁਰੰਤ ਵਿੱਤੀ ਸਹਾਇਤਾ ਅਤੇ ਵਿਸ਼ੇਸ਼ ਆਰਥਿਕ ਪੈਕੇਜ ਮੁਹੱਈਆ ਕਰਨ ਦੀ ਪੁਰਜੋਰ ਮੰਗ ਕੀਤੀ

ਬਿਰਧਾਂ ਨੂੰ ਰਹਿਣ, ਭੋਜਨ, ਡਾਕਟਰੀ ਸਹਾਇਤਾ ਸਮੇਤ ਹਰ ਸਹੂਲਤ ਮਿਲੇਗੀ ਮੁਫ਼ਤ

ਪੰਜਾਬ ਦੀ ਆਰਥਿਕ ਬਦਹਾਲੀ ਲਈ ਕੇਂਦਰ ਦੀ ਭਾਜਪਾ ਸਰਕਾਰ ਜ਼ਿੰਮੇਵਾਰ: ਧਾਲੀਵਾਲ

ਸੱਤਾ ਦੀ ਭੁੱਖ ਵਿੱਚ ਵਿਰੋਧੀ ਧਿਰ ਨੇ ਨਾ ਧਰਮ ਛੱਡਿਆ, ਨਾ ਜਾਤ ਅਤੇ ਨਾ ਹੀ ਸਾਡੇ ਸਤਿਕਾਰਯੋਗ ਗੁਰੂ: ਆਪ

ਨਵੇਂ ਆਰ.ਓ.ਬੀ. ਟ੍ਰੈਫਿਕ ਨੂੰ ਘਟਾਉਣ ਅਤੇ ਸਮੇਂ ਦੀ ਬੱਚਤ ਦੇ ਨਾਲ-ਨਾਲ ਨਿਵਾਸੀਆਂ ਲਈ ਰੋਜ਼ਾਨਾ ਦੀਆਂ ਮੁਸ਼ਕਲਾਂ ਨੂੰ ਕਰਨਗੇ ਖ਼ਤਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਪੁਲਿਸ ਦੀ ਈਨ ਨਾ ਮੰਨਣ ਵਾਲੇ ਅਕਾਲ ਫੈਡਰੇਸ਼ਨ ਦੇ ਫਾਊਂਡਰ ਭਾਈ ਕੰਵਰ ਸਿੰਘ ਧਾਮੀ ਦਾ ਅਕਾਲ ਚਲਾਣਾ

328 ਪਾਵਨ ਸਰੂਪ ਮਾਮਲੇ ਦੇ ਜਿੰਮੇਵਾਰਾਂ ਵਿਚੋ ਇਕ ਕੰਵਲਜੀਤ ਸਿੰਘ ਦਾ ਤਿੰਨ ਦਾ ਰਿਮਾਂਡ ਵਧਿਆ

ਈਜ਼ੀ ਰਜਿਸਟਰੀ ਅਧੀਨ ਡਿਜੀਟਲ ਸੁਧਾਰਾਂ ਨਾਲ ਪੰਜਾਬ ਵਿੱਚ ਹੁਣ ਤੱਕ ਸਭ ਤੋਂ ਵੱਧ ਜਾਇਦਾਦ ਰਜਿਸਟਰੀਆਂ ਹੋਈਆਂ: ਹਰਦੀਪ ਸਿੰਘ ਮੁੰਡੀਆਂ

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ