ਨੈਸ਼ਨਲ

ਦਸ਼ਮ ਪਿਤਾ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਰਾਮਗੜ੍ਹੀਆ ਸ਼ਿਵ ਨਗਰ ਵਿਖੇ ਰੂਹਾਨੀ ਕੀਰਤਨ ਸਮਾਗਮ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | January 11, 2026 06:16 PM

ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ  ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਦਸ਼ਮ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਰਾਮਗੜ੍ਹੀਆ ਸੁਧਾਰ ਸਭਾ ਵੱਲੋਂ ਗੁਰਦੁਆਰਾ ਰਾਮਗੜ੍ਹੀਆ, ਸ਼ਿਵ ਨਗਰ ਵਿਖੇ ਇਕ ਵਿਸ਼ੇਸ਼ ਤੇ ਰੂਹਾਨੀ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਪਵਿੱਤਰ ਸਮਾਗਮ ਦੌਰਾਨ ਗੁਰਬਾਣੀ ਦੇ ਅੰਮ੍ਰਿਤ ਰਸ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਗੁਰੂ ਸਾਹਿਬ ਦੀ ਮਹਾਨ ਜੀਵਨ ਦਰਸ਼ਨ ਤੇ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ।

ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਲਾਕਾ ਮੈਂਬਰ ਸ. ਰਮਨਦੀਪ ਸਿੰਘ ਥਾਪਰ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰ ਕੇ ਗੁਰੂ ਦੀਆਂ ਸੰਗਤਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਕੀਤਾ। ਸਮਾਗਮ ਦੌਰਾਨ ਸੰਗਤਾਂ ਵੱਲੋਂ ਬੇਹੱਦ ਸ਼ਰਧਾ, ਉਤਸ਼ਾਹ ਅਤੇ ਸਹਿਯੋਗ ਦੇ ਦਰਸ਼ਨ ਹੋਏ, ਜਿਸ ਨਾਲ ਸਮੂਹ ਵਾਤਾਵਰਣ ਰੂਹਾਨੀ ਰੰਗ ਵਿੱਚ ਰੰਗਿਆ ਨਜ਼ਰ ਆਇਆ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਇਸ ਮੌਕੇ ਪ੍ਰਬੰਧਕ ਸਾਹਿਬਾਨਾਂ ਅਤੇ ਗੁਰੂ ਦੀ ਪਿਆਰੀ ਸੰਗਤ ਵੱਲੋਂ ਮਿਲੇ ਅਥਾਹ ਪਿਆਰ, ਸਤਿਕਾਰ ਅਤੇ ਸਨਮਾਨ ਲਈ ਦਿਲੋਂ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੇ ਰੂਹਾਨੀ ਸਮਾਗਮ ਸਿੱਖ ਕੌਮ ਨੂੰ ਗੁਰੂ ਸਾਹਿਬ ਦੇ ਆਦਰਸ਼ਾਂ ‘ਤੇ ਚੱਲਣ ਲਈ ਪ੍ਰੇਰਿਤ ਕਰਦੇ ਹਨ ਅਤੇ ਆਪਸੀ ਏਕਤਾ ਨੂੰ ਹੋਰ ਮਜ਼ਬੂਤ ਕਰਦੇ ਹਨ।

Have something to say? Post your comment

 
 
 
 

ਨੈਸ਼ਨਲ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ "ਹਿੰਦ ਦੀ ਚਾਦਰ" ਨਾਂਦੇੜ ਵਿਖੇ 24 ਅਤੇ 25 ਜਨਵਰੀ ਨੂੰ ਮਨਾਇਆ ਜਾਏਗਾ

ਬੰਗਾਲ ਐਸਆਈਆਰ: ਚੋਣ ਕਮਿਸ਼ਨ ਨੇ ਆਈ-ਪੈਕ ਸਟਾਫ ਦੀ ਡਾਟਾ-ਐਂਟਰੀ ਆਪਰੇਟਰਾਂ ਵਜੋਂ ਕਥਿਤ ਨਿਯੁਕਤੀ ਸੰਬੰਧੀ ਸ਼ਿਕਾਇਤਾਂ 'ਤੇ ਸਖ਼ਤ ਕਾਰਵਾਈ

ਅਸਾਮ ਵੋਟਰ ਸੂਚੀ ਵਿੱਚ ਹੇਰਾਫੇਰੀ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਭਾਜਪਾ ਵਿਰੁੱਧ ਕਰਵਾਈ ਸ਼ਿਕਾਇਤ ਦਰਜ

ਭਾਰਤ ਸਮੂਹਿਕ ਅੱਤਿਆਚਾਰਾਂ ਦੇ ਜੋਖਮ ਵਾਲੇ ਦੇਸ਼ਾਂ ਵਿੱਚ ਸ਼ਾਮਲ- ਅਮਰੀਕੀ ਹੋਲੋਕਾਸਟ

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕਾਲਕਾ ਜੀ ਵਿਖੇ ਮਹਾਨ ਨਗਰ ਕੀਰਤਨ- ਕਾਲਕਾ

ਆਤਿਸ਼ੀ ਵੀਡੀਓ ਵਿਵਾਦ: ਦਿੱਲੀ ਵਿਧਾਨ ਸਭਾ ਸਕੱਤਰੇਤ ਨੇ ਪੰਜਾਬ ਪੁਲਿਸ ਦੀ ਕਾਰਵਾਈ 'ਤੇ ਸਵਾਲ ਉਠਾਏ

ਮਮਤਾ ਬੈਨਰਜੀ ਨੂੰ 72 ਘੰਟਿਆਂ ਦੇ ਅੰਦਰ ਕੋਲਾ ਤਸਕਰੀ ਦੇ ਦੋਸ਼ ਸਾਬਤ ਕਰਨੇ ਪੈਣਗੇ ਨਹੀਂ ਤਾਂ ਮਾਣਹਾਨੀ ਦਾ ਸਾਹਮਣਾ ਕਰਨਾ ਪਵੇਗਾ: ਭਾਜਪਾ

ਸੰਸਦ ਦਾ ਬਜਟ ਸੈਸ਼ਨ 28 ਜਨਵਰੀ ਤੋਂ ਸ਼ੁਰੂ ਹੋਵੇਗਾ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਤੀ ਮਨਜ਼ੂਰੀ

ਆਤਿਸ਼ੀ ਖਿਲਾਫ ਦਿੱਲੀ ਗੁਰਦੁਆਰਾ ਕਮੇਟੀ ਨੇ ਕਰਵਾਈ ਫੌਜਦਾਰੀ ਸ਼ਿਕਾਇਤ

ਦਿੱਲੀ ਵਿਧਾਨਸਭਾ ਵਿਚ ਪ੍ਰਦੂਸ਼ਣ ਮੁੱਦੇ ਤੇ ਆਪ ਵਿਧਾਇਕਾਂ ਨੇ ਕੀਤਾ ਹੰਗਾਮਾ, ਸਪੀਕਰ ਨੇ ਕਢਿਆ ਵਿਧਾਨਸਭਾ ਤੋਂ ਬਾਹਰ