ਪੰਜਾਬ

16 ਜਨਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | January 11, 2026 06:20 PM


ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 16 ਜਨਵਰੀ 2026 ਨੂੰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਵਿਖੇ ਸਵੇਰੇ 11 ਵਜੇ ਹੋਵੇਗੀ। ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਪਹਿਲਾਂ 12 ਜਨਵਰੀ ਨੂੰ ਬੁਲਾਈ ਗਈ ਸੀ, ਜੋ ਜ਼ਰੂਰੀ ਰੁਝੇਵਿਆਂ ਕਾਰਨ ਹੁਣ 16 ਜਨਵਰੀ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਨੂੰ ਪਹਿਲਾਂ ਭੇਜੇ ਗਏ ਏਜੰਡੇ ਤਹਿਤ ਰੁਟੀਨ ਅਨੁਸਾਰ ਵਿਚਾਰਾਂ ਕੀਤੀਆਂ ਜਾਣਗੀਆਂ। ਇਸ ਸਬੰਧ ਵਿੱਚ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

Have something to say? Post your comment

 
 
 
 

ਪੰਜਾਬ

ਸਾਹਿਤਕਾਰਾ ਬਲਜਿੰਦਰ ਕੌਰ ਸ਼ੇਰਗਿੱਲ ਨੇ ਰੋਜ਼ਾਨਾ ਸਪੋਕਸਮੈਨ ਦੀ ਐਮਡੀ ਮੈਡਮ ਜਗਜੀਤ ਕੌਰ ਜੀ ਨੂੰ ‘ਤੇਰੀ ਰਹਿਮਤ’ ਪੁਸਤਕ ਕੀਤੀ ਭੇਟ

ਮਨਰੇਗਾ ਕਾਨੂੰਨ ਵਿੱਚ ਬਦਲਾਅ ਮਜ਼ਦੂਰਾਂ ਦੇ 'ਕੰਮ ਦੇ ਅਧਿਕਾਰ' 'ਤੇ ਹਮਲਾ: ਬੁੱਧੀਜੀਵੀ

ਭਾਜਪਾ ਦੀ ਗੰਦੀ ਰਾਜਨੀਤੀ 'ਚ ਸ਼ਾਮਲ ਹੋ ਕੇ ਕਾਂਗਰਸ ਅਤੇ ਅਕਾਲੀ ਦਲ ਨੇ ਵੀ ਗੁਰੂ ਸਾਹਿਬਾਨ ਦੀ ਬੇਅਦਬੀ ਕੀਤੀ- ਭਗਵੰਤ ਸਿੰਘ ਮਾਨ

ਪੰਥ ਦੀ ਉਡੀਕ ਕਰ ਰਿਹਾ ਹੈ ਸੰਤਾਂ ਦਾ ਸਾਥੀ ਫੋਟੋਗ੍ਰਾਫਰ ਸਤਪਾਲ ਦਾਨਿਸ਼

ਆਤਿਸ਼ੀ ਦਾ ਫਰਜੀ ਵੀਡੀਓ ਬਣਾ ਕੇ ਭਾਜਪਾ ਅਸ਼ਾਂਤੀ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ-ਮੁੱਖ ਮੰਤਰੀ ਭਗਵੰਤ ਮਾਨ

ਪੰਜਾਬੀ ਲੇਖਕ ਸਭਾ ਨੇ ਸਾਹਿਤਕ ਜੋੜੀਆਂ ਦੇ ਸਫ਼ਰਨਾਮੇ ਬਾਰੇ ਰਚਾਇਆ ਨਿਵੇਕਲਾ ਸਮਾਗਮ

ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ: ਮੁੱਖ ਮੰਤਰੀ ਮਾਨ

ਨਿਊਜੀਲੈਂਡ ਵਿਚ ਕੁਝ ਲੋਕਾਂ ਵੱਲੋਂ ਨਗਰ ਕੀਰਤਨ ਦਾ ਵਿਰੋਧ ਕੀਤੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਪੰਜਾਬ ਸਰਕਾਰ ਨੇ ਚਾਰ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 63,027 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ: ਮੁੱਖ ਮੰਤਰੀ ਭਗਵੰਤ ਮਾਨ

ਭਾਜਪਾ ਦੀਆਂ ਧਾਰਮਿਕ ਨਫ਼ਰਤ ਫੈਲਾਉਣ ਦੀਆਂ ਕੋਸ਼ਿਸ਼ਾਂ ਸਫ਼ਲ ਨਹੀਂ ਹੋਣ ਦਿੱਤੀਆਂ ਜਾਣਗੀਆਂ: ਬਲਤੇਜ ਪੰਨੂ